ਪੜਚੋਲ ਕਰੋ

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਦਾਅਵਾ, 3 ਮਹੀਨਿਆਂ ਦੀ ਚੰਨੀ ਸਰਕਾਰ ਨਾਲੋਂ ਸਰਕਾਰੀ ਬੱਸਾਂ ਦੀ ਕਮਾਈ 'ਚ ਵੱਡਾ ਵਾਧਾ

ਪੀਆਰਟੀਸੀ ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਸ਼ਾਮਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਭਰੋਸਾ ਜਤਾਇਆ ਕਿ ਜਨਤਕ ਆਵਾਜਾਈ ਦੀ ਮਜ਼ਬੂਤੀ ਸਪੱਸ਼ਟ ਤੌਰ `ਤੇ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਠੱਲ੍ਹ ਪਾਉਣ ਵਿੱਚ ਸਹਾਈ ਹੋਵੇਗੀ।

ਚੰਡੀਗੜ੍ਹ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਸਰਕਾਰੀ ਬੱਸ ਸੇਵਾ ਦੀ ਆਮਦਨ ਵਿੱਚ ਨਿਰੰਤਰ ਵੱਡਾ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2021 'ਚ ਪੀਆਰਟੀਸੀ ਦੀ ਆਮਦਨ 37.23 ਕਰੋੜ ਰੁਪਏ ਸੀ, ਜੋ ਮਾਰਚ 2022 ਦੌਰਾਨ ਵੱਧ ਕੇ 62.34 ਕਰੋੜ ਰੁਪਏ ਹੋ ਗਈ।

ਚੰਡੀਗੜ੍ਹ ਡਿਪੂ ਵਿਖੇ ਸੰਖੇਪ ਸਮਾਗਮ ਦੌਰਾਨ ਪੀਆਰਟੀਸੀ ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਹਰੀ ਝੰਡੀ ਵਿਖਾ ਕੇ ਸ਼ਾਮਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਲਰ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਲੰਘੇ ਦਸੰਬਰ, ਜਨਵਰੀ ਤੇ ਫ਼ਰਵਰੀ ਮਹੀਨਿਆਂ ਦੌਰਾਨ ਪੀਆਰਟੀਸੀ ਦੀ ਰੋਜ਼ਾਨਾ ਆਮਦਨ 1 ਕਰੋੜ 76 ਲੱਖ ਰੁਪਏ ਪ੍ਰਤੀ ਦਿਨ ਦਰਜ ਕੀਤੀ ਗਈ ਜਦ ਕਿ 10 ਮਾਰਚ ਨੂੰ ਆਏ ਨਤੀਜਿਆਂ ਤੋਂ ਬਾਅਦ ਹੀ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਮੁਤਾਬਕ ਸਰਕਾਰੀ ਬੱਸ ਸੇਵਾ ਦੀ ਆਮਦਨ `ਚ ਵਾਧਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਇਕੱਲੀ ਪੀਆਰਟੀਸੀ ਦੀ ਆਮਦਨ ਵੱਧ ਕੇ 2 ਕਰੋੜ 1 ਲੱਖ ਰੁਪਏ ਪ੍ਰਤੀ ਦਿਨ ਰਹੀ, ਜੋ ਅਪ੍ਰੈਲ ਮਹੀਨੇ ਦੇ 10 ਦਿਨਾਂ ਦੌਰਾਨ ਹੋਰ ਵੱਧ ਕੇ 2 ਕਰੋੜ 20 ਲੱਖ ਰੁਪਏ ਪ੍ਰਤੀ ਦਿਨ ਹੋ ਗਈ ਹੈ।

ਪੀਆਰਟੀਸੀ ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਸ਼ਾਮਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਭਰੋਸਾ ਜਤਾਇਆ ਕਿ ਜਨਤਕ ਆਵਾਜਾਈ ਦੀ ਮਜ਼ਬੂਤੀ ਸਪੱਸ਼ਟ ਤੌਰ `ਤੇ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਠੱਲ੍ਹ ਪਾਉਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਪੀਆਰਟੀਸੀ ਨੂੰ ਦਿੱਤੀਆਂ ਗਈਆਂ 255 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਦੀਆਂ 29 ਬੱਸਾਂ ਤੋਂ ਬਾਅਦ ਪੀਆਰਟੀਸੀ ਵਿੱਚ ਹੁਣ ਕੁੱਲ 1308 ਬੱਸਾਂ ਹੋ ਗਈਆਂ ਹਨ ਜਿਸ ਨਾਲ ਪੀਆਰਟੀਸੀ ਦੇ ਮੁੱਖ ਆਪ੍ਰੇਸ਼ਨਲ ਕੇਂਦਰ ਮਾਲਵਾ ਖ਼ਿੱਤੇ ਵਿੱਚ ਜਿਥੇ ਸਰਕਾਰੀ ਬੱਸ ਸੇਵਾ ਤੰਤਰ ਮਜ਼ਬੂਤ ਕੀਤਾ ਜਾ ਸਕੇਗਾ, ਉਥੇ ਬੰਦ ਪਏ ਰੂਟਾਂ `ਤੇ ਵੀ ਬੱਸਾਂ ਚਲਾਈਆਂ ਜਾ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਆਂ ਬੱਸਾਂ ਵਿੱਚੋਂ ਪਟਿਆਲਾ, ਸੰਗਰੂਰ ਤੇ ਬਠਿੰਡਾ ਡਿਪੂਆਂ ਨੂੰ 6-6, ਬੁਢਲਾਡਾ ਡਿਪੂ ਨੂੰ 5, ਚੰਡੀਗੜ੍ਹ ਡਿਪੂ ਨੂੰ 4 ਤੇ ਬਰਨਾਲਾ ਬੱਸ ਡਿਪੂ ਨੂੰ 2 ਬੱਸਾਂ ਮੁਹੱਈਆ ਕਰਵਾਈਆਂ ਗਈਆਂ ਹਨ। ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਕਫ਼ਾਇਤੀ, ਸੁਰੱਖਿਆਤਮਕ ਤੇ ਵਧੀਆ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿੱਚ ਨਿੱਜੀ ਟਰਾਂਸਪੋਰਟ ਮਾਫ਼ੀਆ ਉਤੇ ਲਗਾਮ ਕੱਸਣ ਵਾਸਤੇ ਤਿਆਰ ਕੀਤੀ ਜਾ ਰਹੀ ਯੋਜਨਾ ਦੇ ਹਿੱਸੇ ਵਜੋਂ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਛੇਤੀ ਹੀ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।

ਭੁੱਲਰ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਆ ਕੇ ਟੈਕਸ ਚੋਰੀ ਕਰਨ ਵਾਲੀਆਂ ਪ੍ਰਾਈਵੇਟ ਬੱਸਾਂ ਨੂੰ ਪਹਿਲੀ ਵਾਰ 54 ਹਜ਼ਾਰ, ਦੂਜੀ ਵਾਰ 1 ਲੱਖ 8 ਹਜ਼ਾਰ ਅਤੇ ਤੀਜੀ ਵਾਰ 2 ਲੱਖ 16 ਹਜ਼ਾਰ ਜੁਰਮਾਨੇ ਦੀ ਵਿਵਸਥਾ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੀਆਂ ਡਿਫ਼ਲਾਟਰ ਬੱਸਾਂ ਦੇ ਵੇਰਵੇ ਆਨਲਾਈਨ ਕਰਨ ਬਾਰੇ ਉਹ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ ਤਾਂ ਜੋ ਇੱਕ ਵਾਰ ਫੜੀ ਗਈ ਬੱਸ ਨੂੰ ਅਗਲੀ ਵਾਰ ਦੁੱਗਣਾ ਜੁਰਮਾਨਾ ਦੇਣਾ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ: Moose Wala Song: ਸਿੱਧੂ ਮੂਸੇਵਾਲਾ ਦੇ ਗੀਤ 'ਤੇ ਬੋਲੇ ਗੁਰਜੀਤ ਔਜਲਾ, ਇਹ ਗੀਤ ਕਾਂਗਰਸ ਨੇ ਨਹੀਂ ਲਿਖਿਆ, ਪਰਗਟ ਸਿੰਘ ਨੇ ਵੀ ਦਿੱਤੀ 'ਆਪ' ਨੂੰ ਨਸੀਹਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Advertisement
ABP Premium

ਵੀਡੀਓਜ਼

Diljit Dosanjh's show will be special, turban langar will be arranged in the showਰੋਂਦੀ ਰੋਂਦੀ ਦਿਲਜੀਤ ਕੋਲ ਆਈ ਕੁੜੀ , ਦੋਸਾਂਝਵਾਲੇ ਨੇ ਗਲ ਲਾ ਕੀਤਾ ਵਾਅਦਾਕਰਨ ਔਜਲਾ ਨੇ ਦੀਵਾਨੇ ਕੀਤੇ ਲੋਕ , ਅੱਜ ਗੁਜਰਾਤ 'ਚ ਕਰੇਗਾ ਪ੍ਰਫਾਰਮਕੰਗਨਾ ਰਣੌਤ ਦੇ ਬਦਲੇ ਤੇਵਰ , Emergency ਫ਼ਿਲਮ ਦੀ ਰਿਲੀਜ਼ ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ
Embed widget