Punjab: ਸਿਲੰਡਰ ਫਟਣ ਕਾਰਨ ਦੋ ਲੋਕਾਂ ਦੇ ਉੱਡੇ ਚਿੱਥੜੇ, ਮੌਕੇ 'ਤੇ ਹੋਈ ਮੌਤ
ਫਿਰੋਜ਼ਪੁਰ ਰੇਲਵੇ ਲਾਈਨ 'ਤੇ ਲੋਹੀਆਂ ਨੇੜੇ ਵੈਲਡਿੰਗ ਲਈ ਵਰਤੇ ਜਾ ਰਹੇ ਸਿਲੰਡਰ 'ਚ ਧਮਾਕਾ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ।ਇਸ ਹਾਦਸੇ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਲੰਧਰ: ਫਿਰੋਜ਼ਪੁਰ ਰੇਲਵੇ ਲਾਈਨ 'ਤੇ ਲੋਹੀਆਂ ਨੇੜੇ ਵੈਲਡਿੰਗ ਲਈ ਵਰਤੇ ਜਾ ਰਹੇ ਸਿਲੰਡਰ 'ਚ ਧਮਾਕਾ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ।ਇਸ ਹਾਦਸੇ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੇਲਵੇ ਲਾਈਨ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਵੈਲਡਿੰਗ ਕਰਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਇਹ ਦੇਖਦੇ ਹੀ ਦੇਖਦੇ ਫਟ ਗਿਆ। ਚਸ਼ਮਦੀਦਾਂ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦੋਵੇਂ ਪੀੜਤਾਂ ਦੇ ਚਿੱਥੜੇ ਉੱਡ ਗਏ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਧਮਾਕਾ ਇੰਨਾ ਭਿਆਨਕ ਸੀ ਕਿ ਦੋ ਵਿਅਕਤੀਆਂ ਵਿੱਚੋਂ ਸਿਰਫ ਇੱਕ ਦੀ ਧੜ ਮਿਲੀ ਹੈ ਜਦਕਿ ਦੂਜੇ ਦੀ ਲਾਸ਼ ਅਜੇ ਤੱਕ ਨਹੀਂ ਲੱਭੀ।ਚਾਰੇ ਪਾਸੇ ਚਿੱਥੜੇ ਖਿੱਲਰੇ ਪਏ ਹਨ।ਪੁਲਿਸ ਨੇ ਕਿਹਾ ਅਜੇ ਤੱਕ ਦੋਨਾਂ ਦੀ ਪਛਾਣ ਨਹੀਂ ਹੋ ਪਾਈ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :