Punjab News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਅੱਜ ਪੰਜਾਬ ਯੂਨੀਵਰਸਿਟੀਜ਼ ਕਾਨੂੰਨ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸ ਨਾਲ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸੂਬੇ ਦੇ ਗਵਰਨਰ ਨਹੀਂ ਹੋਣਗੇ ਸਗੋਂ ਮੁੱਖ ਮੰਤਰੀ ਹੋਣਗੇ। ਯੂਨੀਵਰਸਿਟੀਆਂ ਦੇ ਚਾਂਸਲਰ ਬਿੱਲ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ 32 ਯੂਨੀਵਰਸਿਟੀਆਂ ਹਨ। ਜੇ ਵਾਈਸ ਚਾਂਸਲਰ ਚੰਗਾ ਆ ਜਾਵੇ ਤਾਂ ਯੂਨੀਵਰਸਿਟੀ ਦਾ ਕਲਿਆਣ ਹੋ ਜਾਂਦਾ ਹੈ।


ਉਨ੍ਹਾਂ ਕਿਹਾ ਕਿ ਜੇਕਰ ਵੀਸੀ ਸੋਚ ਲਵੇ ਕਿ ਸੰਸਥਾ ਨੂੰ ਅੱਗੇ ਲਿਜਾਣਾ ਹੈ ਤਾਂ ਉਹ ਅਜਿਹਾ ਕਰ ਸਕਦੇ ਹਨ। ਸਾਨੂੰ ਸਮੱਸਿਆ ਇਹ ਆਉਂਦੀ ਹੈ ਕਿ ਜੇਕਰ ਅਸੀਂ ਚੰਗਾ ਵੀਸੀ ਲਾਉਣਾ ਚਾਹੁੰਦੇ ਹਾਂ ਤਾਂ ਕਿਹਾ ਜਾਂਦਾ ਹੈ ਕਿ ਸਰਕਾਰ ਤਿੰਨ ਨਾਮ ਚੁਣ ਕੇ ਦੇਵੇ, ਉਨ੍ਹਾਂ  ਵਿੱਚੋਂ ਇੱਕ ਦੀ ਰਾਜਪਾਲ ਚੋਣ ਕਰੇਗਾ। ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਯੂਨੀਵਰਸਿਟੀਆਂ ਅੰਦਰ ਗਵਰਨਰ ਦੀ ਬਜਾਏ ਮੁੱਖ ਮੰਤਰੀ ਮੌਕੇ ਦਾ ਚਾਂਸਲਰ ਹੋਵੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਨੇ ਇਹ ਨਿਯਮ ਲਾਗੂ ਕਰ ਲਿਆ ਹੈ। ਬੰਗਾਲ ਵਿੱਚ ਵੀ ਲਾਗੂ ਕੀਤਾ ਜਾ ਚੁੱਕਾ ਹੈ। ਇਹ ਐਕਟ ਅੱਜ ਪੰਜਾਬ ਵਿੱਚ ਲਿਆਂਦਾ ਗਿਆ ਹੈ। ਅੱਜ ਤੋਂ ਬਾਅਦ ਰਾਜਪਾਲ ਨੇ ਦਸਤਖ਼ਤ ਨਹੀਂ ਕਰਵਾਏ ਜਾਣਗੇ। ਮੁੱਖ ਮੰਤਰੀ ਹੀ ਚਾਂਸਲਰ ਹੋਣਗੇ। ਅਕਾਲੀ ਦਲ ਨੇ ਵੀ ਮਤੇ ਦਾ ਸਮਰਥਨ ਕੀਤਾ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  CM ਮਾਨ ਨੇ ਜਲੰਧਰ ‘ਚ ਕੀਤਾ ਯੋਗਾ, ਮਾਨ ਬੋਲੇ- 'ਆਓ ਸਾਰੇ ਰਲ ਕੇ ਪੰਜਾਬ ਨੂੰ ਤੰਦਰੁਸਤ ਤੇ ਸਿਹਤਮੰਦ ਪੰਜਾਬ ਬਣਾਈਏ' 


ਇਹ ਵੀ ਪੜ੍ਹੋ : ਚੋਰਾਂ ਨੂੰ ਪੈ ਗਏ ਮੋਰ, ਲੁਟੇਰਿਆਂ ਵੱਲੋਂ ਲੁਕੋ ਕੇ ਰੱਖੇ ਪੈਸੇ ਹੋ ਗਏ ਚੋਰੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ