ਅੰਮ੍ਰਿਤਸਰ: ਪੰਜਾਬ ਵਿੱਚ ਵੱਡੀ ਜਿੱਤ ਹਾਸਲ ਕਰਨ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਵਿੱਚ 'ਧੰਨਵਾਦ ਪੰਜਾਬ' ਰੋਡ ਸ਼ੋਅ ਕਰ ਰਹੀ ਹੈ।ਪੰਜਾਬ 'ਚ ਬੰਪਰ ਜਿੱਤ ਤੋਂ ਬਾਅਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਜਿੱਤ ਮਗਰੋਂ ਰੋਡ ਸ਼ੋਅ ਕੱਢਣ ਲਈ ਅੰਮ੍ਰਿਤਸਰ ਦੇ ਕਚਹਿਰੀ ਚੌਕ ਪਹੁੰਚੇ। ਦੋਵੇਂ ਆਗੂ ਟਰੱਕ 'ਤੇ ਸਵਾਰ ਹਨ ਅਤੇ ਉਨ੍ਹਾਂ ਦੇ ਪਿੱਛੇ ਲੰਬੀ ਕਤਾਰ ਲੱਗੀ ਹੋਈ ਹੈ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਆਪ ਵਰਕਰ ਵੀ ਚੱਲ ਰਹੇ ਹਨ।ਇਸ ਰੋਡ ਸ਼ੋਅ 'ਚ ਪਾਰਟੀ ਨੇਤਾ ਮਨੀਸ਼ ਸਿਸੋਦੀਆ ਵੀ ਪਹੁੰਚੇ ਹਨ।
ਇਸ ਤੋਂ ਪਹਿਲਾਂ ਦੋਵੇਂ ਨੇਤਾਵਾਂ ਨੇ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲਿਆਂਵਾਲਾ ਬਾਗ ਵਿਖੇ ਵੀ ਹਾਜ਼ਰੀ ਲਗਵਾਈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅਖੀਰ ਵਿੱਚ ਕੇਜਰੀਵਾਲ ਭਗਵੰਤ ਮਾਨ ਰਾਮਤੀਰਥ ਗਏ ਅਤੇ ਉਥੋਂ ਕਚਹਿਰੀ ਚੌਂਕ ਪਹੁੰਚ ਕੇ ‘ਆਪ’ ਦੇ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ।
ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ ਨੇ ਦੁਰਗਿਆਣਾ ਮੰਦਰ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੱਫੀ ਪਾਈ।ਇਸ ਤੋਂ ਪਹਿਲਾਂ ਦੋਵਾਂ ਨੇ ਹਰਿਮੰਦਰ ਸਾਹਿਬ 'ਚ ਮੱਥਾ ਟੇਕਿਆ।ਦਰਬਾਰ ਸਾਹਿਬ ਮੱਥਾ ਟੇਕਣ ਉਪਰੰਤ ਜਲਿਆਂਵਾਲਾ ਬਾਗ ਵਿਖੇ ਮੱਥਾ ਟੇਕਿਆ। ਇਸ ਦੌਰਾਨ ਕੁਝ ਸਮੇਂ ਲਈ ਜਲ੍ਹਿਆਂਵਾਲਾ ਬਾਗ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਸੀ।ਇਸ ਦੇ ਨਾਲ ਹੀ ਰੋਡ ਸ਼ੋਅ ਨੂੰ ਲੈ ਕੇ 11 ਵਜੇ ਤੋਂ ਹਲਚਲ ਸ਼ੁਰੂ ਹੋ ਗਈ ਸੀ। 'ਆਪ' ਨੇ ਫੈਸਲਾ ਕੀਤਾ ਸੀ ਕਿ ਰੋਡ ਸ਼ੋਅ 'ਚ ਜ਼ਿਆਦਾ ਧੂਮ-ਧਾਮ ਨਹੀਂ ਹੋਵੇਗੀ।
ਭਗਵੰਤ ਮਾਨ ਦੀਆਂ ਗੱਡੀਆਂ ਦਾ ਕਾਫਲਾ ਸਵੇਰੇ 11 ਵਜੇ ਸੰਗਰੂਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ। ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਹਵਾਈ ਅੱਡੇ 'ਤੇ ਸਵਾਗਤ ਕੀਤਾ। ਉਥੋਂ ਦੋਵੇਂ ਇੱਕੋ ਕਾਰ ਵਿੱਚ ਬੈਠ ਕੇ ਸਿੱਧੇ ਹਰਿਮੰਦਰ ਸਾਹਿਬ ਪੁੱਜੇ।
ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨਵੇਂ ਚੁਣੇ ਗਏ ਆਗੂ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ ਲਈ ਨਾਅਰੇਬਾਜ਼ੀ ਕੀਤੀ। ਮਾਨ ਦੇ ਚਿਹਰੇ 'ਤੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਸਾਫ ਦਿਖਾਈ ਦਿੱਤੀ। ਸਾਰਿਆਂ ਨੂੰ ਤਿੰਨ ਪੱਧਰੀ ਸੁਰੱਖਿਆ ਹੇਠ ਰੱਖਿਆ ਗਿਆ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਲੋਕਾਂ ਨੇ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾਇਆ। ਲੋਕ ਉਸ ਦੇ ਕੋਲ ਜਾਣ ਦੀ ਕੋਸ਼ਿਸ਼ ਕਰਦੇ ਹੋਏ ਦੇਖੇ ਗਏ ਅਤੇ ਕਈ ਮੋਬਾਈਲ ਉਸ ਦੀ ਤਸਵੀਰ ਖਿੱਚਣ ਦੀ ਕੋਸ਼ਿਸ਼ ਕਰਦੇ ਦੇਖੇ ਗਏ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਕਿਸੇ ਨੂੰ ਵੀ ਉਸ ਦੇ ਨੇੜੇ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਦਾ ਦੁਰਗਿਆਨਾ ਮੰਦਰ ਅਤੇ ਸ਼੍ਰੀ ਰਾਮਤੀਰਥ ਧਾਮ ਜਾਣ ਦਾ ਪ੍ਰੋਗਰਾਮ ਵੀ ਹੈ। 'ਆਪ' ਨੇ ਸਮਰਥਕਾਂ ਨੂੰ ਰੋਡ ਸ਼ੋਅ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ। ਅਜਿਹਾ ਸੁਰੱਖਿਆ ਕਾਰਨਾਂ ਕਰਕੇ ਕੀਤਾ ਜਾ ਰਿਹਾ ਹੈ। ਫੁੱਲ ਸੁੱਟਣ ਦੀ ਵੀ ਮਨਾਹੀ ਹੈ।
ਪੰਜਾਬ 'ਚ ਬੰਪਰ ਜਿੱਤ ਮਗਰੋਂ 'ਆਪ' ਦਾ ਅੰਮ੍ਰਿਤਸਰ 'ਚ ਧੰਨਵਾਦ ਪੰਜਾਬ ਰੋਡ ਸ਼ੋਅ