Punjab Vidhan Sabha: 3 ਸਾਲਾਂ 'ਚ 52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ? ਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ
ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਕਿਸਾਨਾਂ ਦੇ ਮੁੱਦੇ ਤੇ ਪਟਿਆਲਾ ਵਿੱਚ ਫੌਜ ਦੇ ਕਰਨਲ 'ਤੇ ਹਮਲੇ ਦੇ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਵਿਧਾਨ ਸਭਾ ਦੇ ਬਾਹਰ ਕਾਂਗਰਸ

Punjab Vidhan Sabha Budget Session: ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਕਿਸਾਨਾਂ ਦੇ ਮੁੱਦੇ ਤੇ ਪਟਿਆਲਾ ਵਿੱਚ ਫੌਜ ਦੇ ਕਰਨਲ 'ਤੇ ਹਮਲੇ ਦੇ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਵਿਧਾਨ ਸਭਾ ਦੇ ਬਾਹਰ ਕਾਂਗਰਸ ਨੇਤਾ ਤੇ ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਇੱਕ ਮੈਡੀਕਲ ਕਾਲਜ ਦੇ ਉਦਘਾਟਨ ਸਮਾਰੋਹ ਵਿੱਚ ਗਏ ਸਨ। ਨੀਂਹ ਪੱਥਰ 'ਤੇ ਮੁੱਖ ਮੰਤਰੀ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਨਾਲੋਂ ਵੱਡਾ ਸੀ। ਕੀ ਸੀਐਮ ਮਾਨ ਆਪਣੇ ਆਪ ਨੂੰ ਭਗਤ ਸਿੰਘ ਨਾਲੋਂ ਵੀ ਵੱਡਾ ਸਮਝਦੇ ਹਨ।
ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ਵਿੱਚ 52 ਹਜ਼ਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ ਪਰ ਇਸ ਵੀ ਖੁਲਾਸਾ ਹੋਣਾ ਚਾਹੀਦਾ ਹੈ ਕਿ ਇਨ੍ਹਾਂ ਵਿੱਚ ਪੰਜਾਬੀ ਕਿੰਨੇ ਹਨ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਵਿਧਾਨ ਸਭਾ ਵਿੱਚ ਇਸ ਮੁੱਦੇ 'ਤੇ ਇੱਕ ਵ੍ਹਾਈਟ ਪੇਪਰ ਲਿਆਉਣ ਦੀ ਮੰਗ ਕਰਦੀ ਹੈ। ਇਹ ਵੀ ਮੰਗ ਹੈ ਕਿ ਜਿਨ੍ਹਾਂ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਵਿਭਾਗਾਂ ਦੇ ਨਾਮ, ਪਤੇ ਤੇ ਪੂਰੇ ਵੇਰਵੇ ਜਨਤਕ ਕੀਤੇ ਜਾਣ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਵਿੱਚੋਂ ਕਿੰਨੇ ਪੰਜਾਬੀ ਹਨ ਤੇ ਕਿੰਨੇ ਗੈਰ-ਪੰਜਾਬੀ ਹਨ।
ਬਾਜਵਾ ਨੇ ਕਿਹਾ ਕਿ ਅੱਜ ਪੰਜਾਬ ਸਭ ਤੋਂ ਵੱਧ ਬਿਮਾਰ ਸੂਬਾ ਬਣ ਗਿਆ ਹੈ। ਸਰਕਾਰ ਨੇ "ਰੰਗਲਾ ਪੰਜਾਬ" ਬਣਾਉਣ ਦਾ ਵਾਅਦਾ ਕੀਤਾ ਸੀ ਪਰ ਇਸ ਨੂੰ "ਕੰਗਲਾ ਪੰਜਾਬ" ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਟਰੈਕਟਰ ਚੋਰੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦਾ ਨਾਮ ਆਇਆ ਹੈ, ਪਰ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ। ਅਰਵਿੰਦ ਕੇਜਰੀਵਾਲ ਨੇ ਚਾਰ ਮਹੀਨਿਆਂ ਵਿੱਚ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਇਹ ਅਜੇ ਵੀ ਇੱਕ ਗੰਭੀਰ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਡਰੱਗ ਮਾਮਲੇ ਵਿੱਚ ਬਰਖਾਸਤ ਕੀਤੇ ਗਏ ਏਆਈਜੀ ਦੇ ਘਰ ਛਾਪਾ ਕਿਉਂ ਨਹੀਂ ਮਾਰਿਆ ਗਿਆ?
ਇਸ ਤੋਂ ਇਲਾਵਾ ਬਾਜਵਾ ਨੇ ਕਿਹਾ ਕਿ 75 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦੇ ਰਾਜਪਾਲ ਦਾ ਭਾਸ਼ਣ ਸਥਾਨਕ ਭਾਸ਼ਾ ਵਿੱਚ ਨਹੀਂ ਦਿੱਤਾ ਗਿਆ ਤੇ ਉਸ ਵਿੱਚ ਝੂਠ ਬੋਲਿਆ ਗਿਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਜਦੋਂ ਅਮਰੀਕੀ ਹਵਾਈ ਸੈਨਾ ਦੀਆਂ ਤਿੰਨ ਉਡਾਣਾਂ ਪੰਜਾਬ ਆਈਆਂ, ਤਾਂ ਉਨ੍ਹਾਂ ਵਿੱਚ ਲਿਆਂਦੇ ਗਏ ਲੋਕਾਂ ਦੇ ਹੱਥਾਂ ਵਿੱਚ ਹੱਥਕੜੀਆਂ ਸਨ ਤੇ ਸਿਰਾਂ 'ਤੇ ਪੱਗ ਨਹੀਂ ਸੀ। ਕੀ ਮੁੱਖ ਮੰਤਰੀ ਨੇ ਇਸ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ? ਇਸ ਉਡਾਣ ਨੂੰ ਸਿਰਫ਼ ਅੰਮ੍ਰਿਤਸਰ ਵਿੱਚ ਹੀ ਕਿਉਂ ਉਤਾਰਿਆ ਗਿਆ?
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
