Punjab News: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਨੂੰ ਭਲਕੇ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਦਨ ਦੀ ਕਾਰਵਾਈ ਦੌਰਾਨ ਜਿੱਥੇ ਅੱਜ ਹਾਈ ਵੋਲਟੇਜ ਤਾਰਾਂ ਦਾ ਮੁੱਦਾ ਗੂੰਜਿਆਂ, ਉੱਥੇ ਹੀ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੁੱਦਾ ਵੀ ਚੁੱਕਿਆ ਗਿਆ।

ਸਦਨ 'ਚ ਸਭ ਤੋਂ ਵੱਡੇ ਮੁੱਦੇ ਪਾਣੀ ਦੇ ਸੰਕਟ ਬਾਰੇ ਗੰਭੀਰਤਾ ਨਾਲ ਕੀਤੀ ਗਈ ਵਿਚਾਰ-ਚਰਚਾ

ਸਦਨ 'ਚ ਸਭ ਤੋਂ ਵੱਡੇ ਮੁੱਦੇ ਪਾਣੀ ਦੇ ਸੰਕਟ ਬਾਰੇ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਗਈ। ਵਿਧਾਇਕ ਗੁਰਦੇਵ ਸਿੰਘ ਮਾਨ ਵਲੋਂ ਇਸ ਸਬੰਧੀ ਮਤਾ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਰਵ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਹੁਣ ਭਲਕੇ ਸਦਨ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।