Punjab Vidhan Sabha Bomb Threat : ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਅੱਜ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨ ਜਾ ਰਹੀ ਹੈ। ਪੰਜਾਬ ਵਿਧਾਨ ਸਭਾ 'ਚ ਅੱਜ ਬਜਟ ਪੇਸ਼ ਹੋਣ ਤੋਂ ਠੀਕ ਪਹਿਲਾਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।  ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। 

Continues below advertisement

 ਜਾਣਕਾਰੀ ਅਨੁਸਾਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।  ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਜ਼ਰੀਏ ਭੇਜੀ ਗਈ ਹੈ। ਇਸ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਬਜਟ ਸੈਸ਼ਨ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ।

ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।  ਬੰਬ ਸਕੁਐਡ ਅਤੇ ਹੋਰ ਸੁਰੱਖਿਆ ਦਲਾਂ ਵਲੋਂ ਪੂਰੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। 

Continues below advertisement

 ਸ਼ੁਰੂਆਤੀ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸਦੇ ਬਾਵਜੂਦ ਸੁਰੱਖਿਆ ਦੇ ਮੱਦੇਨਜ਼ਰ ਵਿਧਾਨ ਸਭਾ ਅਤੇ ਆਲੇ ਦੁਆਲੇ ਦੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਵਲੋਂ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਜਾਰੀ ਹੈ।