ਪੜਚੋਲ ਕਰੋ
Advertisement
(Source: ECI/ABP News/ABP Majha)
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ, ਭਗਵੰਤ ਸਰਕਾਰ ਲਿਆਏਗੀ ਅਹਿਮ ਬਿੱਲ ਤੇ ਮਤੇ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਵਿਧਾਨ ਸਭਾ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਵਨ ਵਿਧਾਇਕ-ਵਨ ਪੈਨਸ਼ਨ ਬਿੱਲ ਲਿਆਂਦਾ ਜਾਵੇਗਾ।
ਸ਼ੰਕਰ ਦਾਸ ਦੀ ਰਿਪੋਰਟ
Punjab budget session 2022: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਵਿਧਾਨ ਸਭਾ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਵਨ ਵਿਧਾਇਕ-ਵਨ ਪੈਨਸ਼ਨ ਬਿੱਲ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀ ਫੌਜ 'ਚ ਭਰਤੀ ਦੀ ਅਗਨੀਪਥ ਯੋਜਨਾ ਖਿਲਾਫ ਵੀ ਪ੍ਰਸਤਾਵ ਆਵੇਗਾ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਵਿਰੁੱਧ ਮਤਾ ਵੀ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਤੋਂ ਪਹਿਲਾਂ ਵਨ ਵਿਧਾਇਕ-ਵਨ ਪੈਨਸ਼ਨ ਦਾ ਆਰਡੀਨੈਂਸ ਪਾਸ ਕੀਤਾ ਸੀ। ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਰਾਜਪਾਲ ਕੋਲ ਭੇਜ ਦਿੱਤਾ ਗਿਆ। ਹਾਲਾਂਕਿ, ਰਾਜਪਾਲ ਬੀਐਲ ਪੁਰੋਹਿਤ ਨੇ ਇਸ ਨੂੰ ਵਾਪਸ ਕਰ ਦਿੱਤਾ। ਸਰਕਾਰ ਨੂੰ ਇਸ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਸਾਲਾਨਾ 19.53 ਕਰੋੜ ਦੀ ਬਚਤ ਹੋਵੇਗੀ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੋਈ ਨੇਤਾ ਜਿੰਨੀ ਵਾਰ ਵੀ ਵਿਧਾਇਕ ਬਣੇਗਾ, ਉਸ ਨੂੰ ਉਸੇ ਮਿਆਦ ਦੀ ਪੈਨਸ਼ਨ ਮਿਲੇਗੀ।
ਕੇਂਦਰ ਨੇ ਫੌਜ ਵਿੱਚ ਭਰਤੀ ਲਈ ਅਗਨੀਪਥ ਯੋਜਨਾ ਸ਼ੁਰੂ ਕੀਤੀ ਹੈ। ਜਿਸ ਵਿੱਚ ਸਾਢੇ 17 ਸਾਲ ਵਿੱਚ ਨੌਜਵਾਨ ਭਰਤੀ ਹੋਣਗੇ ਅਤੇ 23 ਸਾਲ ਵਿੱਚ ਸੇਵਾਮੁਕਤ ਹੋ ਜਾਣਗੇ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਠੀਕ ਨਹੀਂ ਹੈ। ਇਸ ਤੋਂ ਬਾਅਦ ਨੌਜਵਾਨ ਕੀ ਕਰਨਗੇ ?
ਉਹ ਨਾ ਤਾਂ ਆਪਣੇ ਆਪ ਨੂੰ ਸਾਬਕਾ ਫੌਜੀ ਕਹਿ ਸਕਦੇ ਹਨ ਤੇ ਨਾ ਹੀ ਉਨ੍ਹਾਂ ਨੂੰ ਕੰਟੀਨ ਵਰਗੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਹ ਮੁੱਦਾ ਉਠਾਇਆ ਸੀ ਕਿ ਚੀਨ ਅਤੇ ਪਾਕਿਸਤਾਨ ਦੇ ਖਤਰੇ ਦਾ ਸਾਹਮਣਾ ਕਰ ਰਹੇ ਦੇਸ਼ ਵਿਚ ਠੇਕੇ 'ਤੇ ਫੌਜੀਆਂ ਦੀ ਭਰਤੀ ਨਹੀਂ ਕੀਤੀ ਜਾ ਸਕਦੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement