(Source: ECI/ABP News)
ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਅਤੇ ਚੱਬੇਵਾਲ ਤੋਂ ਸੋਹਨ ਸਿੰਘ ਭਰਨਗੇ ਨਾਮਜ਼ਦਗੀ
By Election Nominations: ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ। ਅੱਜ ਆਹ ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ।

By Election Nominations: ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਪ੍ਰਕਿਰਿਆ ਅੱਜ ਦੁਪਹਿਰ ਬਾਅਦ ਖ਼ਤਮ ਹੋ ਜਾਵੇਗੀ। ਹੁਣ 28 ਅਕਤੂਬਰ ਨੂੰ ਪੜਤਾਲ ਕਮੇਟੀ ਦਸਤਾਵੇਜ਼ਾਂ ਦੀ ਜਾਂਚ ਕਰੇਗੀ।
ਜੇਕਰ ਪਿਛਲੇ 5 ਦਿਨਾਂ ਦੀ ਗੱਲ ਕਰੀਏ ਤਾਂ ਚੋਣ ਕਮਿਸ਼ਨ ਕੋਲ ਕਰੀਬ 27 ਹਲਫਨਾਮੇ ਪਹੁੰਚੇ ਹਨ। ਅੱਜ ਆਖਰੀ ਦਿਨ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟ 'ਤੇ ਵੱਡੇ ਆਗੂ ਨਾਮਜ਼ਦਗੀਆਂ ਦਾਖਲ ਕਰਨਗੇ। ਇਨ੍ਹਾਂ ਸਾਰੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਤਰਫੋਂ ਚੋਣ ਨਾ ਲੜਨ ਦਾ ਫੈਸਲਾ ਕੀਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਅਕਾਲੀ ਦਲ ਦੇ ਕੋਰ ਵੋਟਰ ਕਿਸ ਵੱਲ ਝੁਕਦੇ ਹਨ। ਹਾਲਾਂਕਿ ਅਕਾਲੀ ਦਲ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹ ਚੋਣਾਂ ਤੋਂ ਦੂਰ ਰਹਿ ਕੇ ਕਿਸ ਪਾਰਟੀ ਦਾ ਸਮਰਥਨ ਕਰੇਗਾ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਪਤਨੀ ਡਾ: ਰਜਿੰਦਰ ਕੌਰ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਦੇ ਨਾਲ ਹੀ ਅੱਜ ਚੱਬੇਵਾਲ ਤੋਂ ਭਾਜਪਾ ਵੱਲੋਂ ਐਲਾਨੇ ਗਏ ਉਮੀਦਵਾਰ ਸੋਹਣ ਸਿੰਘ ਠੰਡਲ ਵੀ ਸ਼ੁੱਕਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਅਕਾਲੀ ਦਲ ਨਹੀਂ ਲੜੇਗਾ ਚੋਣਾਂ
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਨੇ ਸੂਬੇ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਉਮੀਦਵਾਰ ਨਾ ਉਤਾਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਚੰਡੀਗੜ੍ਹ ਵਿੱਚ ਹੋਈ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ। ਪੰਜਾਬ ਵਿੱਚ 1992 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਅਕਾਲੀ ਦਲ ਨੇ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਇਸ ਫੈਸਲੇ ਦੀ ਵਜ੍ਹਾ ਪੰਥਕ ਸੰਕਟ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
