ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਕੋਰੋਨਾ ਪੌਜ਼ੇਟਿਵ
ਏਬੀਪੀ ਸਾਂਝਾ | 16 Aug 2020 07:12 PM (IST)
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। 85 ਸਾਲਾ ਅਜਾਇਬ ਭੱਟੀ ਨੇ ਬੀਤੇ ਕੱਲ੍ਹ ਫਰੀਦਕੋਟ 'ਚ ਤਿਰੰਗਾ ਲਹਿਰਾਇਆ ਸੀ। ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਦੀ ਕੌਨਟੈਕਟ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਿਕ ਭੱਟੀ ਦੇ ਪਰਿਵਾਰ ਨੂੰ ਵੀ ਕੀਤਾ ਗਿਆ ਆਈਸੋਲੇਟ।ਅਜਾਇਬ ਸਿੰਘ ਭੱਟੀ ਮਲੋਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ।