ਪੰਜਾਬ 'ਚ ਇਸ ਮਹੀਨੇ ਹੋਵੇਗਾ ਵਿਧਾਨ ਸਭਾ ਚੋਣਾਂ ਦਾ ਐਲਾਨ! ਪਹਿਲੇ ਹਫਤੇ...
Punjab Vidhan Sabha Election: ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਜਨਵਰੀ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ।

Punjab Vidhan Sabha Election: ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਜਨਵਰੀ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ। ਸੂਤਰਾਂ ਦੇ ਮੁਤਾਬਕ ਅਨੁਸਾਰ ਚੋਣ ਕਮਿਸ਼ਨ ਇਨ੍ਹਾਂ ਪੰਜ ਰਾਜਾਂ 'ਚ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ।
ਇਸ ਮਕਸਦ ਨੂੰ ਲੈਕੇ ਮੁੱਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰਾਂ ਵੱਲੋਂ ਨਵੰਬਰ ਦੇ ਆਖਰੀ ਹਫ਼ਤੇ ਜਾਂ ਦਸੰਬਰ ਵਿੱਚ ਇਨ੍ਹਾਂ ਰਾਜਾਂ ਦੇ ਦੌਰੇ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ।ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਤਿੰਨਾਂ ਚੋਣ ਕਮਿਸ਼ਨਰਾਂ ਦੇ ਇਨ੍ਹਾਂ ਪੰਜਾਂ ਰਾਜਾਂ ਦੇ ਦੌਰਿਆਂ ਦੀਆਂ ਤਾਰੀਖਾਂ ਉਦੋਂ ਤੈਅ ਕੀਤੀਆਂ ਜਾਣਗੀਆਂ ਜਦੋਂ ਚੋਣ ਕਮਿਸ਼ਨ ਦੀ ਟੀਮ, ਜਿਸ ਵਿੱਚ ਡਿਪਟੀ ਚੋਣ ਕਮਿਸ਼ਨਰ (DEC) ਪੱਧਰ ਦੇ ਅਧਿਕਾਰੀ ਸ਼ਾਮਲ ਹਨ, ਆਪਣੇ ਦੌਰੇ ਪੂਰੇ ਕਰ ਲਵੇਗੀ।
ਕਮਿਸ਼ਨ ਦੀ ਇਹ ਟੀਮ ਨਵੰਬਰ ਦੇ ਮਹੀਨੇ ਦੌਰਾਨ ਹੀ ਪੰਜਾਂ ਰਾਜਾਂ ਦੇ ਆਪਣੇ ਦੌਰੇ ਮੁਕੰਮਲ ਕਰ ਲਵੇਗੀ। ਟੀਮ ਪੰਜਾਬ ਉੱਤਰਾਖੰਡ ਅਤੇ ਮਨੀਪੁਰ ਦੇ ਦੌਰੇ ਪਹਿਲਾਂ ਹੀ ਪੂਰੇ ਕਰ ਚੁੱਕੀ ਹੈ। ਉੱਤਰ ਪ੍ਰਦੇਸ਼ ਵਿੱਚ ਇੱਕ ਦੌਰਾ ਹੋ ਚੁੱਕਿਆ ਹੈ ਅਤੇ ਦੋ ਹੋਰ ਹੋਣੇ ਬਾਕੀ ਹਨ। ਇਸ ਦੇ ਨਾਲ ਹੀ ਕਮਿਸ਼ਨ ਦੀ ਟੀਮ ਨੇ ਅਜੇ ਗੋਆ ਦਾ ਦੌਰਾ ਕਰਨਾ ਹੈ।
ਟ੍ਰੈਂਡਿੰਗ ਟੌਪਿਕ






















