Punjab Elections 2022 Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ

ਕਾਂਗਰਸੀ ਵਿਧਾਇਕ ਘੁਬਾਇਆ ਵੀ ਹੋਣਗੇ ਬੀਜੇਪੀ 'ਚ ਸ਼ਾਮਲ? ਦਵਿੰਦਰ ਘੁਬਾਇਆ ਨੇ ਦੱਸੀ ਹਕੀਕਤ

abp sanjha Last Updated: 19 Jan 2022 01:36 PM
Punjab election 2022 : ਨਸ਼ਾ ਰਹਿਤ ਅਤੇ ਲਾਲਚ ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਰੱਖੀ ਜਾਰੀ ਹੈ ਤਿੱਖੀ ਨਜ਼ਰ : ਡਾ. ਐਸ ਕਰੁਣਾ ਰਾਜੂ

ਸੂਬੇ ਵਿੱਚ ਨਸ਼ਾ- ਮੁਕਤ, ਲਾਲਚ-ਰਹਿਤ ਅਤੇ ਸ਼ਾਂਤੀਮਈ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਵਲੋਂ 1.74 ਕਰੋੜ ਰੁਪਏ ਦੀ ਨਕਦੀ, 27960.292 ਲੀਟਰ ਸ਼ਰਾਬ, 6476.61 ਲੀਟਰ ਨਾਜਾਇਜ਼ ਸ਼ਰਾਬ , 235069 ਲੀਟਰ ਲਾਹਣ ,1088.01 ਕਿਲੋ ਭੁੱਕੀ, 11.03 ਕਿਲੋ ਅਫੀਮ, 3370.82 ਗ੍ਰਾਮ ਹੈਰੋਇਨ, 123.507 ਗ੍ਰਾਮ ਸਮੈਕ, 2940 ਕੈਪਸੂਲ, 90 ਸ਼ੀਸ਼ੀਆਂ ,92079 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

Punjab election 2022 : ਸੰਯੁਕਤ ਸਮਾਜ ਮੋਰਚੇ ਵੱਲੋਂ 17 ਹੋਰ ਉਮੀਦਵਾਰਾਂ ਦਾ ਐਲਾਨ

ਸੰਯੁਕਤ ਸਮਾਜ ਮੋਰਚੇ ਨੇ ਅੱਜ ਲੁਧਿਆਣਾ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਧਰਮਕੋਟ ਤੋਂ ਹਰਪ੍ਰੀਤ ਸਿੰਘ  ,ਜੀਰੇ ਤੋਂ ਮੇਘ ਰਾਜ ਰਲਾ ,ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ  ,ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ  ,
ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ  ,ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡੇਵਾਦ  ,ਰਾਜਪੁਰਾ ਤੋਂ ਹਰਵਿੰਦਰ ਸਿੰਘ  ,ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ  ,ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ  ,  ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ  ,ਰੋਪੜ ਤੋਂ ਦਵਿੰਦਰ ਸਿੰਘ ,ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ  ,  ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ  ,ਨਕੋਦਰ ਤੋਂ ਮਨਦੀਪ ਸਿੰਘ ਸਰਪੰਚ  ,ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ  ,ਡੇਰਾ ਬਾਬਾ ਨਾਨਕ ਤੋਂ  ਜਗਜੀਤ ਸਿੰਘ ਕਲਾਨੌਰ  ,ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਚੋਣ ਲੜਨਗੇ। 

ਲੁਧਿਆਣਾ 'ਚ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਲ ਅਤੇ ਸਿਮਰਜੀਤ ਬੈਂਸ ਦੇ ਸਮਰਥਕ ਹੋਏ ਆਹਮੋ ਸਾਹਮਣੇ

ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ,ਜਦੋਂ ਹਲਕੇ ਤੋਂ ਵਿਧਾਇਕ ਸਿਮਰਜੀਤ ਬੈਂਸ ਅਤੇ ਕਾਂਗਰਸ ਦੇ ਉਮੀਦਵਾਰ ਕਮਲਜੀਤ ਕੜਵਲ ਦੇ ਸਮਰਥਕ ਆਪਸ ਵਿੱਚ ਉਲਝ ਗਏ। ਜਾਣਕਾਰੀ ਅਨੁਸਾਰ ਪੂਰਾ ਵਿਵਾਦ ਇਕ ਘਰ ਦੇ ਉੱਤੇ ਪੋਸਟਰ ਲਾਉਣ ਨੂੰ ਲੈ ਕੇ ਸ਼ੁਰੂ ਹੋਇਆ ਅਤੇ  ਦੋਵਾਂ ਪਾਰਟੀਆਂ ਵੱਲੋਂ ਇਕ ਦੂਜੇ 'ਤੇ ਉਨ੍ਹਾਂ ਦੇ ਪੋਸਟਰ ਉਤਰਵਾਉਣ ਅਤੇ ਗੁੰਡਾਗਰਦੀ ਕਰਨ ਦੇ ਇਲਜ਼ਾਮ ਲਗਾਏ ਗਏ ਹਨ। 

Punjab Election : ਬਰਨਾਲਾ ਸੀਟ ਤੋਂ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੇ ਬੇਟੇ ਨੂੰ ਟਿਕਟ ਦੇ ਸਕਦੀ ਹੈ ਕਾਂਗਰਸ

ਕਾਂਗਰਸ ਪਾਰਟੀ ਜਲਦ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਸਕਦੀ ਹੈ। ਕਾਂਗਰਸ ਦੀ ਦੂਜੀ ਸੂਚੀ ਵਿੱਚ ਸਾਬਕਾ ਰੇਲ ਮੰਤਰੀ ਅਤੇ ਸੀਨੀਅਰ ਆਗੂ ਪਵਨ ਬਾਂਸਲ  (Pawan Bansal)  ਦੇ ਪੁੱਤਰ ਮਨੀਸ਼ ਬਾਂਸਲ ਨੂੰ ਟਿਕਟ ਮਿਲ ਸਕਦੀ ਹੈ। ਪਵਨ ਬਾਂਸਲ ਦਾ ਪੁੱਤਰ ਮਨੀਸ਼ ਬਾਂਸਲ ਬਰਨਾਲਾ ਤੋਂ ਉਮੀਦਵਾਰੀ ਪੇਸ਼ ਕਰ ਰਿਹਾ ਹੈ।


 
ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ  ਸੂਚੀ ਦਾ ਕੀਤਾ ਐਲਾਨ

1.(ਸਮਾਣਾ ) ਰਛਪਾਲ ਸਿੰਘ ਜੋੜਾਮਾਜਰਾ
2. (ਸ੍ਰੀ ਫਤਿਹਗੜ੍ਹ ਸਾਹਿਬ) ਸਰਬਜੀਤ ਸਿੰਘ ਮੱਖਣ
3.(ਨਾਭਾ) ਬਰਿੰਦਰ ਕੁਮਾਰ ਬਿੱਟੂ
4. ( ਅਜਨਾਲਾ) ਚਰਨਜੀਤ ਸਿੰਘ ਗਾਲਵ
5. (ਦਾਖਾ) ਹਰਪ੍ਰੀਤ ਸਿੰਘ ਮੱਖੂ
6.(ਗੁਰਦਾਸਪੁਰ) ਇੰਦਰਪਾਲ ਸਿੰਘ
7. (ਸ਼ਾਹਕੋਟ) ਡਾ. ਜਗਤਾਰ ਸਿੰਘ ਚੰਦੀ
8.( ਸੰਗਰੂਰ )ਜਗਦੀਪ ਮਿੰਟੂ ਤੂਰ
9. (ਦਿੜਬਾ) ਮਾਲਵਿੰਦਰ ਸਿੰਘ

ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ  ਸੂਚੀ ਦਾ ਕੀਤਾ ਐਲਾਨ

1.(ਸਮਾਣਾ ) ਰਛਪਾਲ ਸਿੰਘ ਜੋੜਾਮਾਜਰਾ
2. (ਸ੍ਰੀ ਫਤਿਹਗੜ੍ਹ ਸਾਹਿਬ) ਸਰਬਜੀਤ ਸਿੰਘ ਮੱਖਣ
3.(ਨਾਭਾ) ਬਰਿੰਦਰ ਕੁਮਾਰ ਬਿੱਟੂ
4. ( ਅਜਨਾਲਾ) ਚਰਨਜੀਤ ਸਿੰਘ ਗਾਲਵ
5. (ਦਾਖਾ) ਹਰਪ੍ਰੀਤ ਸਿੰਘ ਮੱਖੂ
6.(ਗੁਰਦਾਸਪੁਰ) ਇੰਦਰਪਾਲ ਸਿੰਘ
7. (ਸ਼ਾਹਕੋਟ) ਡਾ. ਜਗਤਾਰ ਸਿੰਘ ਚੰਦੀ
8.( ਸੰਗਰੂਰ )ਜਗਦੀਪ ਮਿੰਟੂ ਤੂਰ
9. (ਦਿੜਬਾ) ਮਾਲਵਿੰਦਰ ਸਿੰਘ

ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਤੇ ਕੇਜਰੀਵਾਲ ਨੇ ਵੀ ਸਾਧਿਆ ਚੰਨੀ 'ਤੇ ਨਿਸ਼ਾਨਾ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwa) ਨੇ ਰੇਤ ਦੀ ਨਾਜਾਇਜ਼ ਮਾਈਨਿੰਗ (illegal Sand mining) ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  (Charanjit Channi) 'ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਤੋਂ ਪੰਜਾਬ ਦੇ ਚੰਗੇ ਭਵਿੱਖ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਈਡੀ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਚਰਨਜੀਤ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਛਾਪਾ ਮਾਰ ਚੁੱਕੀ ਹੈ।

ਨਵਜੋਤ ਸਿੱਧੂ ਦਾ ਵੱਡਾ ਐਲਾਨ

ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਪਾਰਟੀ ਸੂਬੇ ਵਿੱਚ ਦਾਲਾਂ, ਦਾਲਾਂ ਤੇ ਮੱਕੀ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਕਾਨੂੰਨੀ ਹੱਕ ਦੇਵੇਗੀ। ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਕੋਲਡ ਸਟੋਰਾਂ ਦੀ ਘਾਟ ਕਾਰਨ ਕਈ ਵਾਰ ਮਿਹਨਤ ਨਾਲ ਤਿਆਰ ਕੀਤੀ ਫਸਲ ਖ਼ਰਾਬ ਹੋ ਜਾਂਦੀ ਹੈ, ਜਿਸ ਨੂੰ ਮੁੱਖ ਰੱਖਦਿਆਂ ਸੂਬੇ ਦੇ 5-10 ਪਿੰਡਾਂ ਵਿੱਚ ਕੋਲਡ ਸਟੋਰ ਬਣਾਏ ਜਾਣਗੇ।

ਰਾਣਾ ਗੁਰਜੀਤ ਸਿੰਘ ਨੇ ਖੁਦ 'ਤੇ ਲੱਗੇ ਇਲਜ਼ਾਮਾਂ ਦਾ ਦਿੱਤਾ ਜਵਾਬ

ਰਾਣਾ ਗੁਰਜੀਤ ਸਿੰਘ ਨੇ ਖੁਦ 'ਤੇ ਲੱਗੇ ਇਲਜ਼ਾਮਾਂ ਬਾਰੇ ਮੀਡੀਆ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਗੱਲ ਕਹਿਣ ਦਾ ਹਰ ਇੱਕ ਨੂੰ ਹਕ ਹੈ। ਜੇਕਰ ਇਨ੍ਹਾਂ ਨੇ ਮੇਰੇ ਖਿਲਾਫ ਸੋਨੀਆ ਗਾਂਧੀ ਜੀ ਨੂੰ ਜੋ ਚਿੱਠੀ ਲਿਖੀ ਹੈ ਮੈਨੂੰ ਇਸਦਾ ਕੋਈ ਇਤਰਾਜ਼ਨਹੀਂ। ਜੇਕਰ ਮੈਂ ਨਿਕੰਮਾ ਹੋਇਆ ਤਾਂ ਸੋਨੀਆ ਜੀ ਨੇ ਮੈਨੂੰ ਕੱਢ ਦੇਣਾ ਹੈ ਅਤੇ ਜੇਕਰ ਮੈਂ ਕੰਮ ਦਾ ਹੋਇਆ ਤਾਂ ਨਹੀਂ ਕੱਢਨਗੇ।

ਕਾਹਲੋਂ ਨੇ ਲਗਾਏ ਰੰਧਾਵਾ 'ਤੇ ਗੁੰਡਾਗਰਦੀ ਦੇ ਇਲਜ਼ਾਮ

ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਦੇ ਕਈ ਕਾਂਗਰਸੀ ਆਗੂ/ਆਹੁਦੇਦਾਰ ਸੁਖਬੀਰ ਬਾਦਲ ਦੀ ਹਾਜਰੀ ਅਕਾਲੀ ਦਲ 'ਚ ਸ਼ਾਮਲ ਹੋਏ। ਜਿਨਾਂ 'ਚ ਲੇਬਰਫੈਡ ਪੰਜਾਬ ਦੇ ਚੇਅਰਮੈਨ ਜਗਤਾਰ ਸਿੰਘ ਗੋਸਲ ਵੀ ਸ਼ਾਮਲ ਹਨ। ਡੇਰਾ ਬਾਬਾ ਨਾਨਕ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਪੰਜਾਬ ਦੇ ਡਿਪਟੀ ਸੀਅੇੈਮ ਤੇ ਕਾਂਗਰਸ ਦੇ ਉਮੀਦਵਾਰ 'ਤੇ ਦੋਸ਼ ਲਾਏ ਕਿ ਰੰਧਾਵਾ ਨੇ ਹਲਕੇ 'ਚ ਗੁੰਡਾਗਰਦੀ ਤੇ ਧੱਕੇਸ਼ਾਹੀ ਇਸ ਕਦਰ ਕੀਤੀ ਕਿ ਅੱਜ ਕਾਂਗਰਸੀ ਹੀ ਪਾਰਟੀ ਛੱਡ ਰਹੇ ਹਨ। ਕਾਹਲੋਂ ਨੇ ਆਖਿਆ ਕਿ ਹਲਕੇ 'ਚ ਕਈ ਤਰਾਂ ਦਾ ਭ੍ਰਿਸ਼ਟਾਚਾਰ ਹੋਇਆ, ਜਿਨਾਂ 'ਚ ਕਰਤਾਰਪੁਰ ਕੋਰੀਡੋਰ ਖੋਲਣ ਵੇਲੇ ਮਿਲੇ ਫੰਡਾਂ ਦੀ ਦੁਰਵਰਤੋਂ ਹੋਈ ਹੈ ਜਿਸ ਦੀ ਅਕਾਲੀ ਸਰਕਾਰ ਬਣਨ 'ਤੇ ਜਾਂਚ ਕਰਵਾਈ ਜਾਵੇਗੀ

ਸੁਖਬੀਰ ਬਾਦਲ ਦਾ ਈਡੀ ਰੈਡ ਨੂੰ ਲੈ ਕੇ ਚੰਨੀ 'ਤੇ ਹਮਲਾ

ਸੁਖਬੀਰ ਬਾਦਲ ਨੇ ਈਡੀ ਵੱਲੋਂ ਕੀਤੀ ਗਈ ਰੈਡ 'ਤੇ ਪੈਸਿਆਂ ਦੀ ਬਰਾਮਦਗੀ ਬਾਰੇ ਕਿਹਾ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋ ਕਹਿ ਰਹੇ ਹਨ ਕਿ ਚਰਨਜੀਤ ਸਿੰਘ ਚੰਨੀ ਸਭ ਤੋ ਵੱਡਾ ਸੈਂਡ ਮਾਫੀਆ ਹੈ ਅਤੇ ਇਹ ਰੈਡ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਹੋਈ ਹੈ ਜੇਕਰ ਰੇਡ ਚੰਨੀ ਦੇ ਘਰ ਹੁੰਦੀ ਤਾਂ ਸੌ ਕਰੋੜ ਰੁਪਏ ਮਿਲਣੇ ਸੀ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਇੰਟੈਂਲੀਜੈਂਸ ਵੱਲੋਂ ਸੀਅੇੈਮ ਚੰਨੀ ਨੂੰ ਰੈਡ ਦੀ ਜਾਣਕਾਰੀ ਪਹਿਲਾਂ ਦੇ ਦਿੱਤੀ ਸੀ, ਜਿਸ ਕਰਕੇ ਚੰਨੀ ਨੇ ਮਨੀ ਲਾਂਡਰਿੰਗ ਕਰਕੇ ਪੈਸੇ ਸੰਭਾਲ ਲਏ।

ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੋਵੇਂ ਹੀ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ

ਅਸੀਂ ਪੰਜਾਬ ਵਿੱਚ ਸਮੂਹਿਕ ਅਗਵਾਈ ਵਿੱਚ ਚੋਣਾਂ ਲੜਾਂਗੇ
ਸਿੱਧੂ ਨੇ ਚੰਗਾ ਸੁਝਾਅ ਦਿੱਤਾ ਹੈ, ਇਸ 'ਤੇ ਵੀ ਵਿਚਾਰ ਕਰਨਗੇ।
ਪਾਰਟੀ ਵਿਚ ਸਭ ਠੀਕ-ਠਾਕ ਹੈ
ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੋਵੇਂ ਹੀ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ

ਮੈਂਬਰ ਪਾਰਲੀਮੈਂਟ ਪਰਨੀਤ ਕੌਰ ਤੇ ਕਿਤੇ ਸ਼ਬਦੀ ਤਿੱਖੇ ਵਾਰ

ਪ੍ਰਨੀਤ ਕੌਰ ਕਾਂਗਰਸ ਵਿੱਚ ਰਹਿੰਦੇ ਹੋਏ ਬੀਜੇਪੀ ਦੀ ਮਦਦ ਕਰ ਰਹੇ ਹਨ ਇਹ ਕਹਿਣਾ ਹੈ ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ ਦਾ। ਰਾਜਿੰਦਰ ਸਿੰਘ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬੀਜੇਪੀ ਵਿਚਕਾਰ ਡੀਲ ਹੋਈ ਹੈ ਜਿਸ ਦਾ ਮਕਸਦ ਸਿਰਫ ਤੇ ਸਿਰਫ ਕਾਂਗਰਸ ਨੂੰ ਹਰਾਉਣਾ ਹੈ। ਉਸਦੇ ਬਦਲੇ ਕੈਪਟਨ ਦੇ ਪਰਿਵਾਰ ਉੱਤੇ ਹੋਏ ਦਰਜ ਮਾਮਲਿਆਂ ਨੂੰ ਖਤਮ ਕਰਨਾ ਹੈ।

ਡੇਰਾ ਬਾਬਾ ਨਾਨਕ ਹਲਕੇ 'ਚ ਅਕਾਲੀ ਦਲ 'ਚ ਸ਼ਾਮਲ ਹੋਏ ਵਰਕਰ

ਡੇਰਾ ਬਾਬਾ ਨਾਨਕ ਹਲਕੇ ਤੋਂਂ ਵੱਡੀ ਗਿਣਤੀ 'ਚ ਚੇਅਰਮੈਨ, ਸਰਪੰਚ, ਪੰਚ ਆਦਿ ਵਰਕਰ ਅਕਾਲੀ ਦਲ 'ਚ ਸ਼ਾਮਲ ਹੋਏ। ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ 'ਚ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ।

ਪੰਜਾਬ ਕਾਂਗਰਸ 'ਚ ਮੁੜ ਸ਼ੁਰੂ ਕਾਟੋ ਕਲੇਸ਼

ਪੰਜਾਬ ਪ੍ਰਦੇਸ਼ ਕਾਂਗਰਸ ਦੇ ਚਾਰ ਨੇਤਾਵਾਂ ਨੇ ਮੰਗਲਵਾਰ ਨੂੰ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਸੂਬਾ ਸਰਕਾਰ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸ ਤੋਂ ਬਾਹਰ ਕੱਢ ਦਿੱਤਾ ਜਾਵੇ ਕਿਉਂਕਿ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ। ਕਾਂਗਰਸ ਨੇ ਰਾਣਾ ਗੁਰਜੀਤ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਪੂਰਥਲਾ ਜ਼ਿਲ੍ਹੇ ਦੀ ਸੁਲਤਾਨਪੁਰ ਲੋਧੀ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਕਾਂਗਰਸ ਨੇ ਇਸ ਸੀਟ ਲਈ ਆਪਣੇ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਉਮੀਦਵਾਰ ਬਣਾਇਆ ਹੈ।

ਯੂਪੀ-ਪੰਜਾਬ 'ਚ ਕੌਣ ਬਣਾਵੇਗਾ ਸਰਕਾਰ?

ਉੱਤਰ ਪ੍ਰਦੇਸ਼ ਤੇ ਪੰਜਾਬ ਸਮੇਤ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ। ਇਨ੍ਹਾਂ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ ਸ਼ੁਰੂ ਹੋਣਗੀਆਂ। ਸਭ ਤੋਂ ਵੱਧ ਰੌਲਾ ਉੱਤਰ ਪ੍ਰਦੇਸ਼ ਤੇ ਪੰਜਾਬ ਦਾ ਹੈ। ਯੂਪੀ 'ਚ ਜਿੱਥੇ ਭਾਜਪਾ ਸੱਤਾ 'ਚ ਵਾਪਸੀ ਦੀ ਉਮੀਦ ਕਰ ਰਹੀ ਹੈ, ਉੱਥੇ ਹੀ ਸਮਾਜਵਾਦੀ ਪਾਰਟੀ ਪੰਜ ਸਾਲ ਦੇ ਸੋਕੇ ਨੂੰ ਖਤਮ ਕਰਕੇ ਸਰਕਾਰ ਬਣਾਉਣਾ ਚਾਹੁੰਦੀ ਹੈ।
ਉਧਰ ਪੰਜਾਬ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਪੰਜਾਬ ਦੀ ਕੁਰਸੀ ‘ਤੇ ਕਾਬਜ਼ ਹੋਣ ਲਈ ਜ਼ੋਰ-ਅਜ਼ਮਾਈ ਕਰ ਰਹੇ ਹਨ।

Punjab Elections: ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਤੋਂ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਵਾਲੇ ਕਿਉਂ ਔਖੇ?

ਪੰਜਾਬ ਵਿਧਾਨ ਸਭਾ ਚੋਣਾਂ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਲਈ ਭਗਵੰਤ ਮਾਨ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਕਾਂਗਰਸ ਦੇ ਸ਼੍ਰੋਮਣੀ ਅਕਾਲੀ ਦਲ ਔਖੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਬੀਜੇਪੀ ਨੇ ਵੀ ਤਿੱਖੀ ਅਲੋਚਨਾ ਕੀਤੀ ਹੈ। ਵਿਰੋਧੀ ਪਾਰਟੀਆਂ ਭਗਵੰਤ ਮਾਨ ਨੂੰ ਅਨਾੜੀ ਕਹਿ ਕੇ ਭੰਡ ਰਹੀਆਂ ਹਨ।

ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਹੈ ਕਿ ‘ਆਪ’ ਨੂੰ ਲਾੜਾ ਤਾਂ ਮਿਲ ਗਿਆ ਹੈ ਪਰ ਵਿਆਹ ਕਰਨਾ ਜਾਂ ਨਹੀਂ, ਇਹ ਫ਼ੈਸਲਾ ਪੰਜਾਬ ਦੇ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਫਿਲਹਾਲ ‘ਦਿੱਲੀ ਬੜੀ ਦੂਰ ਹੈ’। ਉਂਝ ਸਿੱਧੂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ ’ਤੇ ਵਧਾਈ ਵੀ ਦਿੱਤੀ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਭਾਵੇਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ ਪਰ ਉਹ ਇੱਕ ਡੰਮੀ ਚਿਹਰੇ ਵਜੋਂ ਵਿਚਰਨਗੇ, ਅਸਲ ਤਾਕਤ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ ਰਹੇਗੀ।

Punjab Elections 2022: ਦਵਿੰਦਰ ਘੁਬਾਇਆ ਨੇ ਦੱਸੀ ਹਕੀਕਤ

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਇਸ ਨੂੰ ਅਫ਼ਵਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਅਜਿਹੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਵਿਧਾਇਕ ਘੁਬਾਇਆ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਛੋਟੀ ਉਮਰ ਵਿੱਚ ਉਨ੍ਹਾਂ ਨੂੰ ਇੰਨਾ ਮਾਣ ਸਨਮਾਨ ਦਿੱਤਾ ਹੈ। ਉਹ ਕਿਸੇ ਪਾਰਟੀ ਵਿੱਚ ਜਾਣ ਬਾਰੇ ਸੋਚ ਵੀ ਨਹੀਂ ਸਕਦੇ।



ਪਿਛੋਕੜ

ਚੰਡੀਗੜ੍ਹ: ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਭਾਜਪਾ ਵਿੱਚ ਜਾਣ ਦੀ ਚਰਚਾ ਛਿੜੀ ਹੈ। ਇਸ ਬਾਰੇ ਵਿਧਾਇਕ ਘੁਬਾਇਆ ਨੇ ਸਪਸ਼ਟ ਕੀਤਾ ਹੈ ਕਿ ਇਹ ਸਭ ਅਫਵਾਹਾਂ ਹਨ। ਉਨ੍ਹਾਂ ਕਿਹਾ ਸਾਨੂੰ ਕਾਂਗਰਸ ਪਾਰਟੀ ਨੇ ਮਾਣ-ਸਨਮਾਣ ਦਿੱਤਾ ਹੈ। ਅਸੀਂ ਕਿਸੇ ਹੋਰ ਪਾਰਟੀ ਵਿੱਚ ਜਾਣ ਬਾਰੇ ਸੋਚ ਵੀ ਨਹੀਂ ਸਕਦੇ।


ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਇਸ ਨੂੰ ਅਫ਼ਵਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਅਜਿਹੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਵਿਧਾਇਕ ਘੁਬਾਇਆ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਛੋਟੀ ਉਮਰ ਵਿੱਚ ਉਨ੍ਹਾਂ ਨੂੰ ਇੰਨਾ ਮਾਣ ਸਨਮਾਨ ਦਿੱਤਾ ਹੈ। ਉਹ ਕਿਸੇ ਪਾਰਟੀ ਵਿੱਚ ਜਾਣ ਬਾਰੇ ਸੋਚ ਵੀ ਨਹੀਂ ਸਕਦੇ।


ਦੱਸ ਦਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਸੀ ਪਰ ਸਿਆਸੀ ਪਾਰਟੀਆਂ ਦੀ ਮੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਨੂੰ ਬਦਲ ਦਿੱਤਾ ਹੈ। ਨਵੀਂ ਤਰੀਕ ਮੁਤਾਬਕ ਸੂਬੇ 'ਚ ਚੋਣਾਂ 20 ਫਰਵਰੀ ਨੂੰ ਪੈਣਗੀਆਂ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਅਹਿਮ ਬੈਠਕ ਕੀਤੀ ਸੀ। ਇਸ ਮੀਟਿੰਗ ਵਿੱਚ ਸੀ.ਐਮ ਚਰਨਜੀਤ ਸਿੰਘ ਚੰਨੀ, ਬੀਜੇਪੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪੱਤਰ 'ਤੇ ਚਰਚਾ ਕੀਤੀ ਗਈ। ਸਾਰਿਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 16 ਫਰਵਰੀ ਨੂੰ ਵੋਟਾਂ ਪਾਉਣ ਦੀ ਮਿਤੀ ਵਧਾਉਣ ਦੀ ਮੰਗ ਕੀਤੀ। ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੱਖ-ਵੱਖ ਪੱਤਰ ਲਿਖੇ ਸਨ। ਬਹੁਜਨ ਸਮਾਜ ਪਾਰਟੀ ਨੇ ਵੀ ਇਹ ਮੰਗ ਉਠਾਈ ਸੀ।


ਪ੍ਰਚਾਰ ਲਈ 15 ਦਿਨਾਂ ਦਾ ਸਮਾਂ ਮਿਲੇਗਾ


ਵੋਟਿੰਗ ਦੀ ਤਰੀਕ ਜੋ ਛੇ ਦਿਨ ਵਧਾ ਦਿੱਤੀ ਗਈ ਹੈ, ਉਸ ਮੁਤਾਬਕ ਕੁਝ ਹੋਰ ਬਦਲਾਅ ਕੀਤੇ ਜਾਣਗੇ। ਹੁਣ ਦੀ ਤਰ੍ਹਾਂ ਇਸ ਦਾ ਨੋਟੀਫਿਕੇਸ਼ਨ ਵੀ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ 1 ਫਰਵਰੀ ਤੱਕ ਭਰੇ ਜਾਣਗੇ। ਉਮੀਦਵਾਰਾਂ ਦੀ ਅੰਤਿਮ ਸੂਚੀ 4 ਫਰਵਰੀ ਨੂੰ ਜਾਰੀ ਕੀਤੀ ਜਾਵੇਗੀ। ਠੀਕ ਪੰਦਰਾਂ ਦਿਨ ਪ੍ਰਚਾਰ ਲਈ ਮਿਲਣਗੇ। ਫਿਰ 16 ਫਰਵਰੀ ਨੂੰ ਸੰਤ ਗੁਰੂ ਰਵਿਦਾਸ ਜੈਅੰਤੀ ਤੋਂ ਚਾਰ ਦਿਨ ਬਾਅਦ ਯਾਨੀ 20 ਫਰਵਰੀ ਨੂੰ ਵੋਟਾਂ ਪੈਣਗੀਆਂ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ




- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.