Punjab Election 2022 Live Updates: ਰਾਣਾ ਗੁਰਜੀਤ ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਮੰਗ
Punjab Assembly Election 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
Background
Punjab Assembly Election 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਸੀ ਪਰ ਸਿਆਸੀ ਪਾਰਟੀਆਂ ਦੀ ਮੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਨੂੰ ਬਦਲ ਦਿੱਤਾ ਹੈ। ਨਵੀਂ ਤਰੀਕ ਮੁਤਾਬਕ ਸੂਬੇ 'ਚ ਚੋਣਾਂ 20 ਫਰਵਰੀ ਨੂੰ ਪੈਣਗੀਆਂ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਅਹਿਮ ਬੈਠਕ ਕੀਤੀ ਸੀ। ਇਸ ਮੀਟਿੰਗ ਵਿੱਚ ਸੀ.ਐਮ ਚਰਨਜੀਤ ਸਿੰਘ ਚੰਨੀ, ਬੀਜੇਪੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪੱਤਰ 'ਤੇ ਚਰਚਾ ਕੀਤੀ ਗਈ। ਸਾਰਿਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 16 ਫਰਵਰੀ ਨੂੰ ਵੋਟਾਂ ਪਾਉਣ ਦੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ। ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੱਖ-ਵੱਖ ਪੱਤਰ ਲਿਖੇ ਸਨ। ਬਹੁਜਨ ਸਮਾਜ ਪਾਰਟੀ ਨੇ ਵੀ ਇਹ ਮੰਗ ਉਠਾਈ ਸੀ।
ਪ੍ਰਚਾਰ ਲਈ 15 ਦਿਨਾਂ ਦਾ ਸਮਾਂ ਮਿਲੇਗਾ
ਵੋਟਿੰਗ ਦੀ ਤਰੀਕ ਜੋ ਛੇ ਦਿਨ ਵਧਾ ਦਿੱਤੀ ਗਈ ਹੈ, ਉਸ ਮੁਤਾਬਕ ਕੁਝ ਹੋਰ ਬਦਲਾਅ ਕੀਤੇ ਜਾਣਗੇ। ਹੁਣ ਦੀ ਤਰ੍ਹਾਂ ਇਸ ਦਾ ਨੋਟੀਫਿਕੇਸ਼ਨ ਵੀ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ 1 ਫਰਵਰੀ ਤੱਕ ਭਰੇ ਜਾਣਗੇ। ਉਮੀਦਵਾਰਾਂ ਦੀ ਅੰਤਿਮ ਸੂਚੀ 4 ਫਰਵਰੀ ਨੂੰ ਜਾਰੀ ਕੀਤੀ ਜਾਵੇਗੀ। ਠੀਕ ਪੰਦਰਾਂ ਦਿਨ ਪ੍ਰਚਾਰ ਲਈ ਮਿਲਣਗੇ। ਫਿਰ 16 ਫਰਵਰੀ ਨੂੰ ਸੰਤ ਗੁਰੂ ਰਵਿਦਾਸ ਜੈਅੰਤੀ ਤੋਂ ਚਾਰ ਦਿਨ ਬਾਅਦ ਯਾਨੀ 20 ਫਰਵਰੀ ਨੂੰ ਵੋਟਾਂ ਪੈਣਗੀਆਂ।
Punjab Elections: ਕਾਂਗਰਸ 'ਚ ਨਵਾਂ ਕਲੇਸ਼
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਸੱਤਾਧਾਰੀ ਕਾਂਗਰਸ 'ਚ ਬਗਾਵਤ ਵਧਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਜਿਸ ਤੋਂ ਬਾਅਦ 4 ਕਾਂਗਰਸੀ ਵਿਧਾਇਕਾਂ ਵੱਲੋਂ ਰਾਣਾ ਗੁਰਜੀਤ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ।ਵਿਧਾਇਕਾਂ ਦਾ ਕਹਿਣਾ ਹੈ ਕਿ ਸੁਲਤਾਨਪੁਰ ਲੋਧੀ ਹਲਕੇ ਤੋਂ ਪਾਰਟੀ ਦੇ ਅਧਿਕਾਰਤ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਖਿਲਾਫ ਆਪਣੇ ਪੁੱਤਰ ਨੂੰ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰ ਕੇ ਰਾਣਾ ਗੁਰਜੀਤ ਨੇ ਪਿੱਠ 'ਚ ਛੁਰਾ ਮਾਰਿਆ ਹੈ।
PUNJAB ASSEMBLY ELECTIONS 2022: ਚੋਣ ਕਮਿਸ਼ਨ ਨੇ 7 IG ਤੇ 19 DSP ਬਦਲੇ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ECI) ਨੇ ਮੰਗਲਵਾਰ ਨੂੰ ਪੰਜਾਬ ਦੇ ਸੱਤ ਇੰਸਪੈਕਟਰ ਜਨਰਲ ਆਫ਼ ਪੁਲਿਸ (IGsP) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।






















