Punjab Election 2022 Live Updates: ਰਾਣਾ ਗੁਰਜੀਤ ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਮੰਗ
Punjab Assembly Election 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਸੱਤਾਧਾਰੀ ਕਾਂਗਰਸ 'ਚ ਬਗਾਵਤ ਵਧਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਜਿਸ ਤੋਂ ਬਾਅਦ 4 ਕਾਂਗਰਸੀ ਵਿਧਾਇਕਾਂ ਵੱਲੋਂ ਰਾਣਾ ਗੁਰਜੀਤ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ।ਵਿਧਾਇਕਾਂ ਦਾ ਕਹਿਣਾ ਹੈ ਕਿ ਸੁਲਤਾਨਪੁਰ ਲੋਧੀ ਹਲਕੇ ਤੋਂ ਪਾਰਟੀ ਦੇ ਅਧਿਕਾਰਤ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਖਿਲਾਫ ਆਪਣੇ ਪੁੱਤਰ ਨੂੰ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰ ਕੇ ਰਾਣਾ ਗੁਰਜੀਤ ਨੇ ਪਿੱਠ 'ਚ ਛੁਰਾ ਮਾਰਿਆ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ECI) ਨੇ ਮੰਗਲਵਾਰ ਨੂੰ ਪੰਜਾਬ ਦੇ ਸੱਤ ਇੰਸਪੈਕਟਰ ਜਨਰਲ ਆਫ਼ ਪੁਲਿਸ (IGsP) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ECI) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਸੁਪਰਡੈਂਟਾਂ (SSP) ਦੇ ਤਬਾਦਲੇ ਕੀਤੇ ਹਨ।
ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫ਼ਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਨਵੇਂ ਡੀ.ਸੀ.-ਕਮ-ਡੀ.ਈ.ਓ. ਬਠਿੰਡਾ ਹੋਣਗੇ।
ਭਗਵੰਤ ਮਾਨ ਕਿਹਾ, "ਸਰ, ਤੁਸੀਂ ਅਤੇ ਪੰਜਾਬ ਦੇ ਲੋਕਾਂ ਵੱਲੋਂ ਮੇਰੇ 'ਤੇ ਜੋ ਭਰੋਸਾ ਅਤੇ ਵਿਸ਼ਵਾਸ ਕੀਤਾ ਹੈ, ਉਸ ਨੂੰ ਪੂਰਾ ਕਰਨ ਲਈ ਮੈਂ ਆਪਣੀ ਪੂਰੀ ਕੋਸ਼ਿਸ਼ ਕਰਾਂਗਾ।"ਹਰ ਕਦਮ ਜੋ ਮੈਂ ਅੱਗੇ ਚੁੱਕਾਂਗਾ, ਤੁਹਾਨੂੰ ਅਤੇ 3 ਕਰੋੜ ਪੰਜਾਬੀਆਂ ਨੂੰ ਬਹੁਤ ਮਾਣ ਮਹਿਸੂਸ ਕਰਾਵਾਂਗਾ।"
ਭਗਵੰਤ ਨੂੰ ਵਧਾਈ ਦਿੰਦੇ ਹੋਏ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ, "ਮੈਂ ਸਰਦਾਰ ਭਗਵੰਤ ਮਾਨ ਨੂੰ ਪੰਜਾਬ ਵਿੱਚ 'ਆਪ' ਦਾ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ 'ਤੇ ਵਧਾਈ ਦਿੰਦਾ ਹਾਂ। ਪੂਰਾ ਪੰਜਾਬ 'ਆਪ' ਵੱਲ ਉਮੀਦ ਦੀ ਤਰ੍ਹਾਂ ਦੇਖ ਰਿਹਾ ਹੈ। ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਮੈਨੂੰ ਯਕੀਨ ਹੈ ਕਿ ਭਗਵੰਤ ਹਰ ਪੰਜਾਬੀ ਦੇ ਚਿਹਰੇ 'ਤੇ ਮੁਸਕਰਾਹਟ ਵਾਪਸ ਲਿਆਏਗਾ।"
ਜ਼ਿਲ੍ਹਾ ਸੰਗਰੂਰ ਦੇ ਮੂਣਕ ਵਿਖੇ ਪਹੁੰਚੇ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਆਮ ਆਦਮੀ ਪਾਰਟੀ ਵੱਲੋਂ ਸੀ ਐਮ ਚਿਹਰੇ ਨੂੰ ਲੈ ਕੇ ਬੀਬੀ ਭੱਠਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਕੋਸ਼ਿਸ਼ ਕੀਤੀ ਹੈ ਆਮ ਆਦਮੀ ਪਾਰਟੀ ਵੱਲੋ ਫੋਨ ਕਾਲ ਦਾ ਡਰਾਮਾ ਕੀਤਾ ਗਿਆ ਹੈ
ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਕਿਹਾ ਕਿ 20 ਜਨਵਰੀ ਤੱਕ ਵਿਧਾਨ ਸਭਾ ਉਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ। ਉਮੀਦਵਾਰ ਪੂਰੀ ਤਰ੍ਹਾਂ ਪੜ੍ਹ ਕੇ ਐਲਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਦੀ ਚੋਣ ਇਸ ਪ੍ਰਕਿਰਿਆ ਤਹਿਤ ਕਰਦੀ ਹੈ ਕਿ ਜੇਕਰ ਉਮੀਦਵਾਰ ਦਾ ਕੋਈ ਅਪਰਾਧਿਕ ਰਿਕਾਰਡ ਨਾ ਹੋਵੇ, ਕਿਸੇ ਮਾਫੀਆ ਨਾਲ ਕੋਈ ਸਬੰਧ ਨਾ ਹੋਵੇ ਤਾਂ ਉਸ ਨੂੰ ਪੂਰੀ ਤਰ੍ਹਾਂ ਪੜ੍ਹ ਕੇ ਉਮੀਦਵਾਰ ਦਾ ਐਲਾਨ ਕਰ ਦਿੰਦੀ ਹੈ।
24 ਘੰਟਿਆਂ 'ਚ ਕਾਂਗਰਸ 'ਚੋਂ ਭਾਜਪਾ ਤੇ ਭਾਜਪਾ 'ਚੋਂ ਮੁੜ ਕਾਂਗਰਸ 'ਚ ਸ਼ਾਮਲ ਹੋਣ ਵਾਲੇ ਭਗਵੰਤਪਾਲ ਸਿੰਘ ਸੱਚਰ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਮਜੀਠਾ ਹਲਕੇ 'ਚ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਿਹਾ ਸੀ। ਪਾਰਟੀ ਨੇ ਟਿਕਟ ਜਗਵਿੰਦਰਪਾਲ ਸਿੰਘ ਜੱਗਾ (Jagwinderpal Singh Jagga) ਨੂੰ ਦਿੱਤੀ।
ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹੋਣਗੇ। ਇਸ ਦਾ ਰਸਮੀ ਐਲਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ। ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਉਦੇਸ਼ ਲਈ ਇੱਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ। ਇਸ ਆਧਾਰ ਉੱਪਰ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪਾਰਟੀ ਆਪ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ।
ਬਟਾਲਾ ਦੇ ਕਾਂਗਰਸ ਪਾਰਟੀ ਦੇ ਐਮ ਸੀ ਸਰਪੰਚ ਅਤੇ ਪੰਚ ਵੱਡੀ ਗਿਣਤੀ ਚ ਇਕੱਠੇ ਹੋ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਕਾਦੀਆ ਵਿਖੇ ਕਾਂਗਰਸ ਪਾਰਟੀ ਹਾਈ ਕਮਾਂਡ ਤੋਂ ਮੰਗ ਕਰ ਰਹੇ ਹਨ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਬਟਾਲਾ ਤੋਂ ਉਮੀਦਵਾਰ ਐਲਾਨ ਕੀਤਾ ਜਾਵੇ - ਉਥੇ ਹੀ ਤ੍ਰਿਪਤ ਬਾਜਵਾ ਜੋ ਪਹਿਲਾ ਹੀ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਉਮੀਦਵਾਰ ਐਲਾਨੇ ਜਾ ਚੁਕੇ ਹਨ ਨੇ ਕਿਹਾ ਕਿ ਹਾਈ ਕਮਾਂਡ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਜੇਕਰ ਉਹਨਾਂ ਦੇ ਪਰਿਵਾਰ ਚ ਦੋ ਟਿਕਟਾਂ ਮਿਲਣ ਤਾ ਉਹ ਜਰੂਰ ਬਟਾਲਾ ਤੋਂ ਚੋਣ ਲੜਨ ਲਈ ਤਿਆਰ ਹਨ |
ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹੀ ਹੋਏਗਾ। ਇਸ ਦਾ ਰਸਮੀ ਐਲਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਉਦੇਸ਼ ਲਈ ਇੱਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ।
Punjab Election: ਬੀਜੇਪੀ ਗੱਠਜੋੜ ਨੂੰ ਪੰਜਾਬ 'ਚ ਮਿਲ ਸਕਦੀ ਵੱਡੀ ਕਾਮਯਾਬੀ, ਬੈਂਸ ਬਦਰਜ਼ ਵੀ ਬਣ ਸਕਦੇ ਹਿੱਸਾ
Punjab Election: ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਵਿੱਚ ਇੱਕ ਹੋਰ ਭਾਈਵਾਲ ਸ਼ਾਮਲ ਹੋ ਸਕਦਾ ਹੈ। ਲੋਕ ਇਨਸਾਫ ਪਾਰਟੀ ਪੰਜਾਬ 'ਚ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਦਾ ਹਿੱਸਾ ਬਣ ਸਕਦੀ ਹੈ। ਭਾਜਪਾ ਤੇ ਲੋਕ ਇਨਸਾਫ ਪਾਰਟੀ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ ਤੇ ਜਲਦ ਹੀ ਇਸ ਦਾ ਅਧਿਕਾਰਤ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਪਹਿਲਾਂ ਹੀ ਭਾਜਪਾ ਗਠਜੋੜ ਦਾ ਹਿੱਸਾ ਹਨ।
ਭਗਵੰਤ ਮਾਨ ਦੇ ਪਿੰਡ ਵਿੱਚ ਵੱਡੀ LED ਸਕਰੀਨ ਲਗਾਈ ਗਈ ਹੈ ਜਿੱਥੇ ਅਰਵਿੰਦ ਕੇਜਰੀਵਾਲ ਦੀ ਲਾਈਵ ਪ੍ਰੈਸ ਕਾਨਫਰੰਸ ਵੇਖੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਭਗਵੰਤ ਮਾਨ ਹੋਵੇਗਾ। ਲੋਕਾਂ ਦਾ ਕਹਿਣਾ ਹੈ ਕਿ ਸਾਡੇ ਪਿੰਡ ਨੂੰ ਖੁਸ਼ੀ ਹੈ ਇਸ ਲਈ ਲੱਡੂ ਵੰਡੇ ਜਾਣਗੇ।
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੜ੍ਹਸ਼ੰਕਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਲਵ ਕੁਮਾਰ ਗੋਲਡੀ ਸੋਮਵਾਰ ਨੂੰ ਆਪਣੇ ਸਮਰਥਕਾਂ ਸਮੇਤ ਪੰਜਾਬ ਲੋਕ ਕਾਂਗਰਸ (ਪੀਐਲਸੀ) ਵਿੱਚ ਸ਼ਾਮਲ ਹੋ ਗਏ। ਪੰਜਾਬ ਲੋਕ ਕਾਂਗਰਸ ਵੱਲੋਂ ਜਾਰੀ ਬਿਆਨ ਮੁਤਾਬਕ ਗੋਲਡੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹਮੇਸ਼ਾ ਭਰੋਸਾ ਹੈ। ਕੈਪਟਨ ਨੇ ਗੋਲਡੀ ਦਾ ਪੰਜਾਬ ਲੋਕ ਕਾਂਗਰਸ ਵਿੱਚ ਸਵਾਗਤ ਕੀਤਾ।
ਸੰਯੁਕਤ ਸਮਾਜ ਮੋਰਚੇ ਦੇ ਵੱਡੇ ਲੀਡਰ ਚੋਣਾਂ ਲੜਨ ਤੋਂ ਕੰਨੀ ਕਤਰਾਉਣ ਲੱਗੇ ਹਨ। ਮਾਨਸਾ ਤੋਂ ਸੀਨੀਅਰ ਕਿਸਾਨ ਲੀਡਰ ਰੁਲਦੂ ਸਿੰਘ ਤੇ ਸਰਦੂਲਗੜ੍ਹ ਹਲਕੇ ਤੋਂ ਬੋਘ ਸਿੰਘ ਚੋਣ ਲੜਨ ਤੋਂ ਪਿੱਛੇ ਹਟ ਗਏ ਹਨ। ਰੁਲਦੂ ਸਿੰਘ ਨੇ ਕਿਹਾ ਹੈ ਕਿ ਉਹ ਹੁਣ ਪੰਜਾਬ ਭਰ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ, ਇਸ ਲਈ ਉਹ ਚੋਣ ਲੜਨ ਤੋਂ ਆਪਸੀ ਸਹਿਮਤੀ ਨਾਲ ਪਾਸੇ ਹਟ ਗਏ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ‘ਆਪ’ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ‘ਸਿਆਸੀ ਯਾਤਰੂ ਤੇ ਪ੍ਰਵਾਸੀ ਪੰਛੀ’ ਕਰਾਰ ਦਿੱਤਾ ਹੈ। ਸਿੱਧੂ ਨੇ ਇਲਜ਼ਾਮ ਲਾਇਆ ਹੈ ਕਿ ਕੇਜਰੀਵਾਲ ਕਾਂਗਰਸ ਦੇ ਪੰਜਾਬ ਮਾਡਲ ਦੀ ਨਕਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਅੱਜ ਤਕ ਪੰਜਾਬ ਵਾਸੀਆਂ ਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਗਰੰਟੀਆਂ ਲਈ ਰਕਮ ਕਿੱਥੋਂ ਆਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਉਹ ਹੁਣ ਤਕ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਪਰਵਾਸੀ ਪੰਜਾਬੀਆਂ ਵੱਲੋਂ ਭੇਜੇ ਪੈਸੇ ਦਾ ਲੇਖਾ ਜੋਖਾ ਵੀ ਨਹੀਂ ਦੇ ਸਕੇ ਹਨ।
ਚੰਨੀ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਆਉਂਦੇ ਹਨ, ਜੋ ਕਿ ਸੂਬੇ ਦੀ ਆਬਾਦੀ ਦਾ ਲਗਪਗ 32 ਪ੍ਰਤੀਸ਼ਤ ਹੈ। ਉਹ ਪੰਜਾਬ ਦੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਚੰਨੀ ਨੇ 2007, 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ। ਚੰਨੀ 2015 ਤੋਂ 2016 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।
ਆਮ ਆਦਮੀ ਪਾਰਟੀ (AAP) ਦੀ ਚੰਡੀਗੜ੍ਹ ਇਕਾਈ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਚੁਣੌਤੀ ਦਿੱਤੀ ਹੈ।
ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਦਿਹਾਤੀ ਸੀਟ ਤੋਂ ਆਸ਼ੂ ਬੰਗੜ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਨ੍ਹਾਂ 'ਆਪ' ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਇਕ ਬਹੁਰਾਸ਼ਟਰੀ ਕੰਪਨੀ ਵਾਂਗ ਕੰਮ ਕਰ ਰਹੇ ਹਨ।
ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ "ਬਹੁਤ ਹੀ ਸ਼ਾਨਦਾਰ ਕੰਮ" ਕੀਤਾ ਹੈ ਅਤੇ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਵਜੋਂ ਜਾਰੀ ਰਹਿਣ 'ਤੇ ਸਵਾਲ ਉਠਾਉਣਾ ਆਤਮਘਾਤੀ ਹੋ ਸਕਦਾ ਹੈ।
ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਬਣਾ ਸਕਦੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੀ ਸਿਆਸਤ 'ਤੇ ਆਪ ਦਾ ਨਵਾਂ ਚਿਹਰਾ ਸਾਹਮਣੇ ਆਵੇਗਾ। ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ।
ਪਿਛੋਕੜ
Punjab Assembly Election 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਸੀ ਪਰ ਸਿਆਸੀ ਪਾਰਟੀਆਂ ਦੀ ਮੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਨੂੰ ਬਦਲ ਦਿੱਤਾ ਹੈ। ਨਵੀਂ ਤਰੀਕ ਮੁਤਾਬਕ ਸੂਬੇ 'ਚ ਚੋਣਾਂ 20 ਫਰਵਰੀ ਨੂੰ ਪੈਣਗੀਆਂ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਅਹਿਮ ਬੈਠਕ ਕੀਤੀ ਸੀ। ਇਸ ਮੀਟਿੰਗ ਵਿੱਚ ਸੀ.ਐਮ ਚਰਨਜੀਤ ਸਿੰਘ ਚੰਨੀ, ਬੀਜੇਪੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪੱਤਰ 'ਤੇ ਚਰਚਾ ਕੀਤੀ ਗਈ। ਸਾਰਿਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 16 ਫਰਵਰੀ ਨੂੰ ਵੋਟਾਂ ਪਾਉਣ ਦੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ। ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੱਖ-ਵੱਖ ਪੱਤਰ ਲਿਖੇ ਸਨ। ਬਹੁਜਨ ਸਮਾਜ ਪਾਰਟੀ ਨੇ ਵੀ ਇਹ ਮੰਗ ਉਠਾਈ ਸੀ।
ਪ੍ਰਚਾਰ ਲਈ 15 ਦਿਨਾਂ ਦਾ ਸਮਾਂ ਮਿਲੇਗਾ
ਵੋਟਿੰਗ ਦੀ ਤਰੀਕ ਜੋ ਛੇ ਦਿਨ ਵਧਾ ਦਿੱਤੀ ਗਈ ਹੈ, ਉਸ ਮੁਤਾਬਕ ਕੁਝ ਹੋਰ ਬਦਲਾਅ ਕੀਤੇ ਜਾਣਗੇ। ਹੁਣ ਦੀ ਤਰ੍ਹਾਂ ਇਸ ਦਾ ਨੋਟੀਫਿਕੇਸ਼ਨ ਵੀ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ 1 ਫਰਵਰੀ ਤੱਕ ਭਰੇ ਜਾਣਗੇ। ਉਮੀਦਵਾਰਾਂ ਦੀ ਅੰਤਿਮ ਸੂਚੀ 4 ਫਰਵਰੀ ਨੂੰ ਜਾਰੀ ਕੀਤੀ ਜਾਵੇਗੀ। ਠੀਕ ਪੰਦਰਾਂ ਦਿਨ ਪ੍ਰਚਾਰ ਲਈ ਮਿਲਣਗੇ। ਫਿਰ 16 ਫਰਵਰੀ ਨੂੰ ਸੰਤ ਗੁਰੂ ਰਵਿਦਾਸ ਜੈਅੰਤੀ ਤੋਂ ਚਾਰ ਦਿਨ ਬਾਅਦ ਯਾਨੀ 20 ਫਰਵਰੀ ਨੂੰ ਵੋਟਾਂ ਪੈਣਗੀਆਂ।
- - - - - - - - - Advertisement - - - - - - - - -