(Source: ECI/ABP News)
Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
LIVE
![Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ](https://feeds.abplive.com/onecms/images/uploaded-images/2022/01/20/64450781913959a269d7e33dde2448db_original.jpg)
Background
Punjab Assembly Elections 2022 Live: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਸੀ ਪਰ ਸਿਆਸੀ ਪਾਰਟੀਆਂ ਦੀ ਮੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਨੂੰ ਬਦਲ ਦਿੱਤਾ ਹੈ। ਨਵੀਂ ਤਰੀਕ ਮੁਤਾਬਕ ਸੂਬੇ 'ਚ ਚੋਣਾਂ 20 ਫਰਵਰੀ ਨੂੰ ਪੈਣਗੀਆਂ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਅਹਿਮ ਬੈਠਕ ਕੀਤੀ ਸੀ। ਇਸ ਮੀਟਿੰਗ ਵਿੱਚ ਸੀ.ਐਮ ਚਰਨਜੀਤ ਸਿੰਘ ਚੰਨੀ, ਬੀਜੇਪੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪੱਤਰ 'ਤੇ ਚਰਚਾ ਕੀਤੀ ਗਈ। ਸਾਰਿਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 16 ਫਰਵਰੀ ਨੂੰ ਵੋਟਾਂ ਪਾਉਣ ਦੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ। ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੱਖ-ਵੱਖ ਪੱਤਰ ਲਿਖੇ ਸਨ। ਬਹੁਜਨ ਸਮਾਜ ਪਾਰਟੀ ਨੇ ਵੀ ਇਹ ਮੰਗ ਉਠਾਈ ਸੀ।
ਪ੍ਰਚਾਰ ਲਈ 15 ਦਿਨਾਂ ਦਾ ਸਮਾਂ ਮਿਲੇਗਾ
ਵੋਟਿੰਗ ਦੀ ਤਰੀਕ ਜੋ ਛੇ ਦਿਨ ਵਧਾ ਦਿੱਤੀ ਗਈ ਹੈ, ਉਸ ਮੁਤਾਬਕ ਕੁਝ ਹੋਰ ਬਦਲਾਅ ਕੀਤੇ ਜਾਣਗੇ। ਹੁਣ ਦੀ ਤਰ੍ਹਾਂ ਇਸ ਦਾ ਨੋਟੀਫਿਕੇਸ਼ਨ ਵੀ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ 1 ਫਰਵਰੀ ਤੱਕ ਭਰੇ ਜਾਣਗੇ। ਉਮੀਦਵਾਰਾਂ ਦੀ ਅੰਤਿਮ ਸੂਚੀ 4 ਫਰਵਰੀ ਨੂੰ ਜਾਰੀ ਕੀਤੀ ਜਾਵੇਗੀ। ਠੀਕ ਪੰਦਰਾਂ ਦਿਨ ਪ੍ਰਚਾਰ ਲਈ ਮਿਲਣਗੇ। ਫਿਰ 16 ਫਰਵਰੀ ਨੂੰ ਸੰਤ ਗੁਰੂ ਰਵਿਦਾਸ ਜੈਅੰਤੀ ਤੋਂ ਚਾਰ ਦਿਨ ਬਾਅਦ ਯਾਨੀ 20 ਫਰਵਰੀ ਨੂੰ ਵੋਟਾਂ ਪੈਣਗੀਆਂ।
ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਹੋਏ AAP 'ਚ ਸ਼ਾਮਲ
ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਹਰ ਵਰਗ ਦੇ ਲੋਕ 'ਆਪ' ਨੂੰ ਪਸੰਦ ਕਰਦੇ ਹਨ ਅਤੇ ਆਪਣਾ ਸਮਰਥਨ ਦਿੰਦੇ ਹਨ। ਵੀਰਵਾਰ ਨੂੰ ਪੰਜਾਬ ਵਿੱਚ 'ਆਪ' ਨੂੰ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਅਤੇ ਸੁਨਾਮ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਗੋਇਲ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕੀਤਾ।
Punjab election 2022 : ਬਸਪਾ ਵੱਲੋਂ 14 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵੀ 20 ਵਿਧਾਨ ਸਭਾ ਸੀਟਾਂ 'ਚੋਂ 14 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਸ਼ਾਮ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਉਨ੍ਹਾਂ ਦੀ ਸੂਚੀ ਜਾਰੀ ਕੀਤੀ ਹੈ।
ਫਗਵਾੜਾ ਤੋਂ ਜਸਵੀਰ ਸਿੰਘ ਗੜ੍ਹੀ , ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ ,ਪਾਇਲ ਤੋਂ ਡਾ: ਜਸਪ੍ਰੀਤ ਸਿੰਘ , ਭੋਆ ਤੋਂ ਰਾਕੇਸ਼ ਮਹਾਸ਼ਾ , ਪਠਾਨਕੋਟ ਤੋਂ ਜਯੋਤੀ ਭੀਮ , ਦੀਨਾਨਗਰ ਤੋਂ ਕਮਲਜੀਤ ਚਾਵਲਾ ,ਕਪੂਰਥਲਾ ਤੋਂ ਦਵਿੰਦਰ ਸਿੰਘ ਢਪਈ ,ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ ਲੁਬਾਣਾ ,ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ , ਟਾਂਡਾ ਉਮਰ ਤੋਂ ਲਖਵਿੰਦਰ ਸਿੰਘ ਲੱਖੀ , ਹੁਸ਼ਿਆਰਪੁਰ ਤੋਂ ਵਰਿੰਦਰ ਸਿੰਘ ਪਰਹਾਰ , ਆਨੰਦਪੁਰ ਸਾਹਿਬ ਤੋਂ ਨਿਤਿਨ ਨੰਦਾ, ਬੱਸੀ ਪਠਾਣਾ ਤੋਂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ,ਰਾਏਕੋਟ ਤੋਂ ਬਲਵਿੰਦਰ ਸਿੰਘ ਸੰਧੂ ਚੋਣ ਲੜਨਗੇ।
ਰਾਜਾ ਵੜਿੰਗ ਦੀ ਧੀ ਏਕੋਮ ਵੜਿੰਗ ਨੇ ਆਪਣੇ ਪਿਤਾ ਲਈ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੀ ਧੀ ਏਕੋਮ ਵੜਿੰਗ ਆਪਣੇ ਪਿਤਾ ਲਈ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੀ ਨਜ਼ਰ ਆ ਰਹੀ ਹੈ। 22 ਜਨਵਰੀ ਤੱਕ ਚੋਣ ਰੈਲੀਆਂ 'ਤੇ ਪਾਬੰਦੀ ਹੈ । ਇਸ ਲਈ ਚੋਣਾਂ ਲਈ ਰਾਜਾ ਵੜਿੰਗ ਦੇ ਆਪਣੇ ਪਰਿਵਾਰ ਨੇ ਪ੍ਰਚਾਰ ਲਈ ਡੋਰ ਟੂ ਡੋਰ ਪ੍ਰਚਾਰ ਲਈ ਕਮਾਨ ਸਾਂਭ ਲਈ ਹੈ।
ਗਿੱਦੜਬਾਹਾ ਵਿਖੇ ਕਾਂਗਰਸ ਪਾਰਟੀ ਵੱਲੋਂ ਖੋਲਿਆ ਗਿਆ ਚੋਣ ਦਫ਼ਤਰ
ਪੰਜਾਬ 'ਚ ਦੋ ਨਹੀਂ ਸਗੋਂ ਪੰਜ ਪਾਰਟੀਆਂ ਵਿਚਾਲੇ ਟੱਕਰ, ਹੋਵੇਗਾ ਪੰਜ-ਕੋਣੀ ਮੁਕਾਬਲਾ!
ਪੰਜਾਬ 'ਚ ਕੁੱਲ 117 ਵਿਧਾਨ ਸਭਾ ਸੀਟਾਂ ਹਨ। ਇੱਥੇ 20 ਫਰਵਰੀ ਨੂੰ ਇਕ ਪੜਾਅ 'ਚ ਵੋਟਿੰਗ ਹੋਵੇਗੀ। ਇਸ ਵਾਰ ਪੰਜਾਬ ਦੀਆਂ ਚੋਣਾਂ ਪਿਛਲੀਆਂ ਚੋਣਾਂ ਨਾਲੋਂ ਕੁਝ ਵੱਖਰੀਆਂ ਹਨ। ਇੱਥੇ ਇਸ ਵਾਰ ਮੁਕਾਬਲਾ ਦੋ ਪਾਰਟੀਆਂ ਵਿਚਾਲੇ ਨਹੀਂ ਸਗੋਂ ਪੰਜ ਪਾਰਟੀਆਂ ਵਿਚਾਲੇ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)