(Source: ECI/ABP News/ABP Majha)
Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
LIVE
Background
Punjab Assembly Elections 2022 Live: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਸੀ ਪਰ ਸਿਆਸੀ ਪਾਰਟੀਆਂ ਦੀ ਮੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਨੂੰ ਬਦਲ ਦਿੱਤਾ ਹੈ। ਨਵੀਂ ਤਰੀਕ ਮੁਤਾਬਕ ਸੂਬੇ 'ਚ ਚੋਣਾਂ 20 ਫਰਵਰੀ ਨੂੰ ਪੈਣਗੀਆਂ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਅਹਿਮ ਬੈਠਕ ਕੀਤੀ ਸੀ। ਇਸ ਮੀਟਿੰਗ ਵਿੱਚ ਸੀ.ਐਮ ਚਰਨਜੀਤ ਸਿੰਘ ਚੰਨੀ, ਬੀਜੇਪੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪੱਤਰ 'ਤੇ ਚਰਚਾ ਕੀਤੀ ਗਈ। ਸਾਰਿਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 16 ਫਰਵਰੀ ਨੂੰ ਵੋਟਾਂ ਪਾਉਣ ਦੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ। ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੱਖ-ਵੱਖ ਪੱਤਰ ਲਿਖੇ ਸਨ। ਬਹੁਜਨ ਸਮਾਜ ਪਾਰਟੀ ਨੇ ਵੀ ਇਹ ਮੰਗ ਉਠਾਈ ਸੀ।
ਪ੍ਰਚਾਰ ਲਈ 15 ਦਿਨਾਂ ਦਾ ਸਮਾਂ ਮਿਲੇਗਾ
ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ 4 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਧੂਰੀ ਤੋਂ ਭਗਵੰਤ ਮਾਨ ਦਾ ਐਲਾਨ ਕੀਤਾ ਜਾ ਚੁੱਕਾ ਹੈ। 'ਆਪ' ਨੇ 117 'ਚੋਂ 117 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਪਾਰਟੀ ਵੱਲੋਂ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ, ਜਲੰਧਰ ਪੱਛਮੀ ਤੋਂ ਮਹਿੰਦਰ ਪਾਲ ਭਗਤ ,ਜਲੰਧਰ ਉੱਤਰੀ ਤੋਂ ਕੇ,ਡੀ.ਭੰਡਾਰੀ ,ਦਸੂਹਾ ਤੋਂ ਰਘੂਨਾਥ ਰਾਣਾ, ਗੜ੍ਹਸ਼ੰਕਰ ਤੋਂ ਨਮਿਸ਼ਾ ਮਹਿਤਾ, ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ, ਮੁਕੇਰੀਆ ਤੋਂ ਜੰਗੀਲਾਲ ਮਹਾਜਨ, ਕਪੂਰਥਲਾ- ਰਣਜੀਤ ਸਿੰਘ ਖੋਜੇਵਾਲਾ (ਕਬੱਡੀ ਖਿਡਾਰੀ) , ਦੀਨਾਨਗਰ ਤੋਂ ਰੇਣੂ ਕਸ਼ਯਪ , ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ ,
ਬੰਗਾ ਤੋਂ ਮੋਹਨ ਲਾਲ ਬੰਗਾ , ਬਲਾਚੌਰ ਤੋਂ ਅਸ਼ੋਕਾ ਬਾਠ , ਅਮਲੋਹ ਤੋਂ ਕੰਵਰਵੀਰ ਸਿੰਘ ਟੌਹੜਾ , ਲੁਧਿਆਣਾ ਪੱਛਮੀ ਤੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ ,ਲੁਧਿਆਣਾ ਸੈਂਟਰਲ ਤੋਂ ਗੁਰਦੇਵ ਸ਼ਰਮਾ, ਜਗਰਾਉਂ ਤੋ ਕੰਵਰ ਨਰਿੰਦਰ ਸਿੰਘ , ਫ਼ਿਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ ,ਜਲਾਲਾਬਾਦ ਤੋਂ ਪੂਰਨ ਚੰਦ , ਫਾਜ਼ਿਲਕਾ ਤੋਂ ਸੁਰਜੀਤ ਜਿਆਣੀ , ਅਬੋਹਰ ਤੋਂ ਅਰੁਣ ਨਾਰੰਗ , ਮੁਕਤਸਰ ਤੋਂ ਰਾਜੇਸ਼ ਬਘੇਲ , ਫਰੀਦਕੋਟ ਤੋਂ ਗੌਰਵ ਕੱਕੜ , ਭੁੱਚੋ ਮੰਡੀ ਤੋਂ ਰੁਪਿੰਦਰ ਸਿੱਧੂ , ਤਲਵੰਡੀ ਰੋਬੋ ਤੋਂ ਰਵਪ੍ਰੀਤ ਸਿੰਘ ਸਿੰਧੂ , ਸਰਦੂਲਗੜ੍ਹ ਤੋਂ ਜਗਜੀਤ ਮਿਲਖਾ , ਸੰਗਰੂਰ ਤੋਂ ਅਰਵਿੰਦ ਖੰਨਾ , ਡੇਰਾਬਸੀ ਤੋਂ ਸੰਜੀਵ ਖੰਨਾ ,ਫਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ , ਅੰਮ੍ਰਿਤਸਰ ਉੱਤਰੀ ਤੋਂ ਸੁਖਮਿੰਦਰ ਸਿੰਘ ਪਿੰਟੂ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ , ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ, ਚੱਬੇਵਾਲ ਤੋਂ ਡਾ: ਦਿਲਭਾਗ ਰਾਏ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ |
Punjab Poll of Polls: ਪੰਜਾਬ ਵਿੱਚ ਕਾਂਗਰਸ, AAP, ਅਕਾਲੀ ਦਲ ਜਾਂ AAP 'ਚ ਕਿਹੜੀ ਪਾਰਟੀ ਬਣਾਏਗੀ ਸਰਕਾਰ ? ਪੜ੍ਹੋ ਤਾਜ਼ਾ ਓਪੀਨੀਅਨ ਪੋਲ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਸੂਬੇ 'ਚ ਅੱਜ ਤੋਂ 29 ਦਿਨਾਂ ਬਾਅਦ ਯਾਨੀ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਸਵਾਲ ਇਹ ਹੈ ਕਿ ਜਦੋਂ 10 ਮਾਰਚ ਨੂੰ ਨਤੀਜੇ ਆਉਣਗੇ ਤਾਂ ਰਾਜ ਦੀ ਗੱਦੀ 'ਤੇ ਕੌਣ ਬੈਠੇਗਾ? ਇਸ ਦੌਰਾਨ ਬਹੁਤੀਆਂ ਏਜੰਸੀਆਂ ਦੇ ਸਰਵੇਖਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਰਮਿਆਨ ਸਖ਼ਤ ਮੁਕਾਬਲੇ ਦੀ ਚਰਚਾ ਹੈ।
ਕੇਜਰੀਵਾਲ ਦਾ ਦਾਅਵਾ-ਸਾਡਾ ਸਰਵੇਖਣ ਦਿਖਾਉਂਦਾ CM ਚੰਨੀ ਚਮਕੌਰ ਸਾਹਿਬ ਤੋਂ ਹਾਰ ਰਹੇ
ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਉਦੋਂ ਤੋਂ ਹੀ ਚਰਨਜੀਤ ਚੰਨੀ ਬਨਾਮ ਭਗਵੰਤ ਮਾਨ ਦੀ ਬਹਿਸ ਸ਼ੁਰੂ ਹੋ ਗਈ ਸੀ। ਹੁਣ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਸੀਐਮ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਕਿ ਚੰਨੀ ਖੁਦ ਇਸ ਵਾਰ ਚੋਣ ਹਾਰਨ ਜਾ ਰਹੇ ਹਨ।
हमारा सर्वे दिखा रहा है कि चन्नी जी चमकौर साहिब से हार रहे हैं। TV पर ED के अफ़सरों द्वारा इतनी मोटी मोटी नोटों की गड्डियाँ गिनते देख लोग सदमे में हैं। https://t.co/Ret9DDiUGP
— Arvind Kejriwal (@ArvindKejriwal) January 21, 2022
ਰਾਹੁਲ ਗਾਂਧੀ ਦੇ ਕਰੀਬੀ ਦਾ ਸਰਵੇ, CM ਉਮੀਦਵਾਰ ਲਈ ਚੰਨੀ ਨੂੰ ਭਾਰੀ ਸਮਰਥਨ, ਸਿੱਧੂ ਪਿੱਛੇ
ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ 'ਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਦਾ ਦਬਾਅ ਵਧਦਾ ਜਾ ਰਿਹਾ ਹੈ। ਸੀਐਮ ਉਮੀਦਵਾਰ ਦੀ ਦੌੜ 'ਚ ਚਰਨਜੀਤ ਸਿੰਘ ਚੰਨੀ ਬਾਕੀ ਆਗੂਆਂ ਨਾਲੋਂ ਕਾਫੀ ਅੱਗੇ ਨਜ਼ਰ ਆ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਦੇ ਆਗੂਆਂ ਦੇ ਸਰਵੇ 'ਚ ਬੁਰੀ ਤਰ੍ਹਾਂ ਪਛੜ ਗਏ ਹਨ।
Who should be the CM face of the Congress in Punjab?
— Nikhil Alva (@njalva) January 19, 2022