Punjab Assembly Elections Live Updates: ਰੈਲੀਆਂ ਤੇ ਰੋਡ ਸ਼ੋਅ 'ਤੇ ਚੋਣ ਕਮਿਸ਼ਨ ਦਾ ਫੈਸਲਾ

Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।

ਏਬੀਪੀ ਸਾਂਝਾ Last Updated: 22 Jan 2022 03:48 PM
ਸੰਯੁਕਤ ਸਮਾਜ ਮੋਰਚੇ ਵੱਲੋਂ 35 ਹੋਰ ਉਮੀਦਵਾਰਾ ਦਾ ਐਲਾਨ

ਸੰਯੁਕਤ ਸਮਾਜ ਮੋਰਚਾ ਨੇ ਅੱਜ 35 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਇਸ ਦੇ ਨਾਲ ਹੀ ਸੰਯੁਕਤ ਸਮਾਜ ਮੋਰਚਾ ਹੁਣ ਤੱਕ 92 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕਾ ਹੈ।ਸੰਯੁਕਤ ਸਮਾਜ ਮੋਰਚਾ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਹੁਣ ਤੱਕ ਸਾਡੀ ਪਾਰਟੀ ਦੇ ਕਹਿਣ 'ਤੇ ਕੁਝ ਇਤਰਾਜ਼ ਕੀਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ , ਪਟਿਆਲਾ ਸੀਟ ਤੋਂ ਲੜਨਗੇ ਚੋਣ ,ਸਿੱਧੂ ਤੇ ਭਗਵੰਤ ਮਾਨ 'ਤੇ ਕਸਿਆ ਤੰਜ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਨਾਲ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ।  

 

ਅੱਜ ਆਪਣੀ ਸੀਟ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਟਿਆਲਾ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਜਨਤਾ ਤੋਂ ਵੋਟਾਂ ਮੰਗਾਂਗਾ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੇਸਰਾਜ ਸਿੰਘ ਧੁੱਗਾ ਨੂੰ ਹਲਕਾ ਸ਼ਾਮ ਚੁਰਾਸੀ ਤੋਂ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋਆਬਾ ਖੇਤਰ ਦੇ ਹਲਕਾ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 13 ਹੋ ਗਈ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ  ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ਼ਨਿਚਰਵਾਰ ਪਾਰਟੀ ਮੁੱਖ ਦਫ਼ਤਰ ਤੋਂ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ  ਦੇਸਰਾਜ ਸਿੰਘ ਧੁੱਗਾ ਦੇ ਨਾਂਅ ਦਾ ਐਲਾਨ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੇਸਰਾਜ ਸਿੰਘ ਧੁੱਗਾ ਨੂੰ ਹਲਕਾ ਸ਼ਾਮ ਚੁਰਾਸੀ ਤੋਂ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋਆਬਾ ਖੇਤਰ ਦੇ ਹਲਕਾ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 13 ਹੋ ਗਈ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ  ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ਼ਨਿਚਰਵਾਰ ਪਾਰਟੀ ਮੁੱਖ ਦਫ਼ਤਰ ਤੋਂ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ  ਦੇਸਰਾਜ ਸਿੰਘ ਧੁੱਗਾ ਦੇ ਨਾਂਅ ਦਾ ਐਲਾਨ ਕੀਤਾ ਗਿਆ।

ਸੰਯੁਕਤ ਸਮਾਜ ਮੋਰਚੇ ਨੂੰ ਵੱਡਾ ਝਟਕਾ , ਭਦੌੜ ਤੋਂ ਉਮੀਦਵਾਰ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਚੋਣ ਨਾ ਲੜਨ ਦਾ ਕੀਤਾ ਐਲਾਨ
ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ।ਭਗਵੰਤ ਸਿੰਘ ਸਮਾਓ ਨੇ ਸੰਯੁਕਤ ਸਮਾਜ ਮੋਰਚੇ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਕ ਸਿਆਸੀ ਪਾਰਟੀ ਬਣ ਗਿਆ ਹੈ ਨਾ ਕਿ ਮੋਰਚਾ।

 

ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਵਿੱਚ ਸੰਘਰਸ਼ੀ ਆਗੂਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਯੁਕਤ ਸਮਾਜ ਮੋਰਚੇ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਿਸਾਨ ਆਗੂਆਂ ਤੋਂ ਇਲਾਵਾ ਕਿਸੇ ਹੋਰ ਵਰਗ ਦੇ ਆਗੂਆਂ ਨੂੰ ਸੰਯੁਕਤ ਸਮਾਜ ਮੋਰਚੇ 'ਚ ਸ਼ਾਮਲ ਨਹੀਂ ਕੀਤਾ ਗਿਆ।
ਕਾਂਗਰਸ ਆਗੂ CM ਕੈਂਡੀਡੇਟ ਦੇ ਐਲਾਨ ਦੀ ਕਰ ਰਹੇ ਮੰਗ, ਕਈ ਆਗੂ ਚੰਨੀ ਦੇ ਹੱਕ 'ਚ

ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਸੂਬਾ ਇਕਾਈ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਐਲਾਨ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਸੂਬੇ ਦੇ ਪਹਿਲੇ ਮੁੱਖ ਮੰਤਰੀ ਚਰਨਜੀਤ ਸਿੰਘ… ਸਿੰਘ ਜੋ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਸਨ, ਨੂੰ ਆਪਣਾ ਸਮਰਥਨ ਦਿੰਦੇ ਹੋਏ।

ਅਕਾਲੀ ਦਲ ਨੇ ਮੁੱਖ ਮੰਤਰੀ 'ਤੇ ਸੁੱਟਿਆ 'ਵੀਡੀਓ ਬੰਬ'

ਅਕਾਲੀ ਦਲ ਨੇ ਸ਼ਨੀਵਾਰ ਨੂੰ ਈਡੀ ਦੇ ਛਾਪੇ ਦੌਰਾਨ ਮਿਲੇ ਕਰੋੜਾਂ ਰੁਪਏ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਰਿਸ਼ਤੇਦਾਰਾਂ 'ਤੇ ਹਮਲਾ ਬੋਲਿਆ। ਅਕਾਲੀ ਦਲ ਨੇ ਪ੍ਰੈਸ ਕਾਨਫਰੰਸ 'ਚ ਸੀਐਮ ਚੰਨੀ ਅਤੇ ਹਨੀ ਦੀਆਂ ਤਸਵੀਰਾਂ ਅਤੇ ਵੀਡੀਓ ਜਾਰੀ ਕੀਤੀਆਂ।

ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰੇ ਵੱਜੋਂ ਐਲਾਨੇ ਗਏ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਦੇ ਸਰਬਤ ਦੇ ਭਲਾ ਲਈ ਅਰਦਾਸ ਕੀਤੀ।

Punjab Elections 2022: ਇਕ ਹਫਤੇ ਲਈ ਵਧੀ ਰੈਲੀਆਂ 'ਤੇ ਪਾਬੰਦੀ

ਕੋਰੋਨਾ ਦੇ ਵਧਦੇ ਸੰਕਰਮਣ ਕਾਰਨ ਚੋਣ ਕਮਿਸ਼ਨ ਕਿਸੇ ਵੀ ਤਰ੍ਹਾਂ ਦਾ ਜੋਖਮ ਲੈਣ ਦੇ ਮੂਡ ਵਿੱਚ ਨਹੀਂ ਹੈ। ਇਸ ਲਈ ਕਮਿਸ਼ਨ ਨੇ ਚੋਣ ਰੈਲੀਆਂ, ਜਲੂਸ ਅਤੇ ਰੋਡ ਸ਼ੋਅ 'ਤੇ ਪਾਬੰਦੀ ਇੱਕ ਹਫ਼ਤੇ ਲਈ ਵਧਾ ਦਿੱਤੀ ਹੈ। ਸੂਤਰਾਂ ਮੁਤਾਬਕ ਸ਼ਨੀਵਾਰ ਨੂੰ ਹੋਈ ਬੈਠਕ 'ਚ ਕੋਰੋਨਾ ਇਨਫੈਕਸ਼ਨ ਅਤੇ ਟੀਕਾਕਰਨ ਦੀ ਸਥਿਤੀ ਦੀ ਸਮੀਖਿਆ ਕਰਨ 'ਤੇ ਸਹਿਮਤੀ ਬਣੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਮਿਸ਼ਨ ਨੇ ਪ੍ਰਚਾਰ ਦੇ ਹੋਰ ਤਰੀਕਿਆਂ ਵਿਚ ਕੁਝ ਢਿੱਲ ਦਿੱਤੀ ਹੈ।

Punjab Elections: ਰੈਲੀਆਂ ਤੇ ਰੋਡ ਸ਼ੋਅਜ਼ 'ਤੇ ਰੋਕ ਜਾਰੀ

ਚੋਣ ਕਮਿਸ਼ਨ ਨੇ  ਫੈਸਲਾ ਕੀਤਾ ਹੈ ਕਿ ਰੈਲੀਆਂ ਅਤੇ ਰੋਡ ਸ਼ੋਅ 'ਤੇ ਲਗੀ ਪਾਬੰਦੀ ਜਾਰੀ ਰਹੇਗੀ।

ਬਸਪਾ ਨੇ ਦੂਜੇ ਪੜਾਅ ਲਈ 51 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਉੱਤਰ ਪ੍ਰਦੇਸ਼ : ਬਹੁਜਨ ਸਮਾਜ ਪਾਰਟੀ (BSP) ਦੀ ਮੁਖੀ ਮਾਇਆਵਤੀ (Mayawati) ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 51 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਬਸਪਾ ਮੁਖੀ ਮਾਇਆਵਤੀ ਨੇ ਚੋਣ ਲੜਨ ਦਾ ਨਾਅਰਾ ਦਿੱਤਾ ਹੈ। ‘ਹਰ ਪੋਲਿੰਗ ਬੂਥ ਕੋ ਜਿਤਾਨਾ ਹੈ ,ਬਸਪਾ ਕੋ ਸੱਤਾ 'ਚ ਲਿਆਉਣਾ ਹੈ , ਦਾ ਨਾਅਰਾ ਦੇ ਕੇ ਆਪਣੇ ਵਰਕਰਾਂ ਵਿੱਚ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਹੈ।
ਸੰਗਰੂਰ ਤੋਂ BJP ਦੇ ਉਮੀਦਵਾਰ ਅਰਵਿੰਦ ਖੰਨਾ ਨੇ 7 ਸਾਲ ਬਾਅਦ ਦੁਬਾਰਾ ਰਾਜਨੀਤੀ ਵਿੱਚ ਕੀਤੀ ਐਂਟਰੀ , ਸ਼ੁਰੂ ਕੀਤਾ ਚੋਣ ਪ੍ਰਚਾਰ

ਸੰਗਰੂਰ ਤੋਂ ਬੀਜੇਪੀ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਸੰਗਰੂਰ ਸੀਟ ਤੋਂ  ਚੋਣ ਲੜਨ ਦਾ ਮੌਕਾ ਦਿੱਤਾ ਹੈ, ਮੈਂ ਪਹਿਲਾਂ ਵੀ ਸੰਗਰੂਰ  ਦੇ ਲੋਕਾਂ ਦੀ ਸੇਵਾ ਕਰ ਚੁੱਕਿਆ ਹਾਂ। 7 ਸਾਲ ਤੋਂ ਬਾਅਦ ਦੁਬਾਰਾ ਰਾਜਨੀਤੀ ਵਿੱਚ ਆਇਆ ਹਾਂ ਕਿਉਂਕਿ ਮੈਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸੀ। ਉਨ੍ਹਾਂ ਦਾ ਪੰਜਾਬ ਲਈ ਕੋਈ ਵਿਜਨ ਨਹੀਂ ਸੀ ,ਮੈਂ ਸਾਰੇ ਰਾਜਨੀਤਕ ਪਾਰਟੀਆਂ ਨੂੰ ਵੇਖਿਆ ਲੇਕਿਨ ਬੀਜੇਪੀ ਪਾਰਟੀ ਪੰਜਾਬ ਲਈ ਵੱਡਾ ਕੁੱਝ ਕਰਨਾ ਚਾਹੁੰਦੀ ਹੈ ਕਿਉਂਕਿ ਪੰਜਾਬ ਇੱਕ ਬਾਰਡਰ ਸੂਬਾ ਹੈ ਅਤੇ ਕਿਸਾਨੀ ਇੱਥੇ ਦਾ ਸਭ ਤੋਂ ਵੱਡਾ ਮੁੱਦਾ ਹੈ। 

ਸੀਐੱਮ ਚੰਨੀ ਦੇ ਆਉਣ ਤੋਂ ਬਾਅਦ ਹੀ ਸ਼ੁਰੂ ਹੋਈ ਜੰਗਲਾਤ ਮਹਿਕਮੇ ਦੀ ਜ਼ਮੀਨ 'ਤੇ ਮਾਈਨਿੰਗ

ਜੰਗਲਾਤ ਮਹਿਕਮੇ 'ਚ ਗੈਰ ਕਾਨੂੰਨੀ ਮਾਈਨਿੰਗ ਸੀਐੱਮ ਚੰਨੀ ਦੇ ਆਉਣ ਤੋਂ ਬਾਅਦ ਹੀ ਸ਼ੁਰੂ ਹੋਈ- ਅਕਾਲੀ ਦਲ । ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਸੀਐੱਮ ਚੰਨੀ ਨੇ ਜੰਗਲਾਤ ਮਹਿਕਮੇ ਦੀ ਜ਼ਮੀਨ ਤੱਕ ਨਹੀ ਛੱਡੀ। 

ਜੰਗਲਾਤ ਮਹਿਕਮੇ ਦੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ

ਜੰਗਲਾਤ ਮਹਿਕਮੇ ਦੀ ਜ਼ਮੀਨ 'ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਇੱਕ ਵੀਡੀਓ ਵੀ ਦਿਖਾਇਆ। ਸੀਐੱਮ ਚੰਨੀ ਦੇ ਕਹਿਣ 'ਤੇ ਮਾਈਨਿੰਗ  ਹੋਣ ਦਾ ਦਾਅਵਾ ਕੀਤਾ। 

ਬਿਕਰਮ ਸਿੰਘ ਮਜੀਠੀਆ ਦੇ ਸੀਐੱਮ ਚੰਨੀ 'ਤੇ ਗੰਭੀਰ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈੱਸ ਕਾਨਫ੍ਰੰਸ ਕਰਦਿਆਂ ਹੋਇਆ ਸੀਐੱਮ ਚੰਨੀ 'ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਸੀਐੱਮ ਦੇ ਰਿਸ਼ਤੇਦਾਰ ਭੁਪਿੰਦਰ ਹਨੀ ਦੇ ਘਰੋਂ ਬਰਾਮਦ ਹੋਏ ਪੈਸਿਆਂ ਨੂੰ ਲੈ ਕੇ ਪਰਦਾਫਾਸ਼ ਕੀਤਾ

ਪਠਾਨਕੋਟ ਪਹੁੰਚਣ 'ਤੇ ਅਸ਼ਵਨੀ ਸ਼ਰਮਾ ਦਾ ਭਰਵਾਂ ਸੁਆਗਤ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਉਮੀਦਵਾਰਾਂ ਦਾ ਐਲਾਨ ਕਰਨਗੇ। ਜਿਸ ਤੋਂ ਪਹਿਲਾਂ ਪਠਾਨਕੋਟ ਪਹੁੰਚਣ 'ਤੇ ਭਾਜਪਾ ਵਰਕਰਾਂ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। 

AAP ਦਾ CM ਚੰਨੀ 'ਤੇ ਗੰਭੀਰ ਇਲਜ਼ਾਮ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਦੋਸ਼ ਲਾਇਆ ਕਿ ਈਡੀ ਦੇ ਛਾਪਿਆਂ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰੋਂ ਜ਼ਬਤ ਕੀਤੇ ਗਏ ਕਰੋੜਾਂ ਰੁਪਏ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਹੀਂ ਸਗੋਂ ਚੰਨੀ ਦੇ ਹੀ ਹਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਗਰੀਬ ਅਤੇ ਦਲਿਤ ਦੱਸ ਕੇ ਮੁੱਖ ਮੰਤਰੀ ਚੰਨੀ ਆਪਣੀਆਂ ਗਲਤ ਕਰਤੂਤਾਂ ਤੋਂ ਭੱਜ ਨਹੀਂ ਸਕਦੇ।  ਛਾਪੇਮਾਰੀ ਦੌਰਾਨ ਮਿਲੀ ਕਰੋੜਾਂ ਦੀ ਬੇਨਾਮੀ ਸੰਪਤੀ ਅਤੇ ਬੇਹਿਸਾਬ ਕਰੋੜਾਂ ਰੁਪਏ ਦਾ ਹਿਸਾਬ-ਕਿਤਾਬ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਦੇਣਾ ਪਵੇਗਾ।

ਸੰਗਰੂਰ ਤੋਂ ਬੀਜੇਪੀ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ

ਬੀਜੇਪੀ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਸੰਗਰੂਰ ਸੀਟ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਹੈ। ਮੈਂ ਪਹਿਲਾਂ ਵੀ ਸੰਗਰੂਰ ਦੇ ਲੋਕਾਂ ਦੀ ਸੇਵਾ ਕਰ ਚੁੱਕਿਆ ਹਾਂ 7 ਸਾਲ ਤੋਂ ਬਾਅਦ ਦੁਬਾਰਾ ਰਾਜਨੀਤੀ ਵਿੱਚ ਆਇਆ ਹਾਂ ਕਿਉਂਕਿ ਮੈਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸੀ ਉਨ੍ਹਾਂ ਦਾ ਪੰਜਾਬ ਲਈ ਕੋਈ ਵਿਜਨ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸਾਰੇ ਰਾਜਨੀਤਕ ਪਾਰਟੀਆਂ ਨੂੰ ਵੇਖਿਆ ਲੇਕਿਨ ਬੀਜੇਪੀ ਪਾਰਟੀ ਪੰਜਾਬ ਲਈ ਵੱਡਾ ਕੁੱਝ ਕਰਨਾ ਚਾਹੁੰਦੀ ਹੈ ਕਿਉਂਕਿ ਪੰਜਾਬ ਇੱਕ ਬਾਰਡਰ ਸੇਟਟ ਹੈ ਅਤੇ ਕਿਸਾਨੀ ਇੱਥੇ ਦਾ ਸਭ ਤੋਂ ਵੱਡਾ ਮੁੱਦਾ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਸੰਸਦ ਮੈਂਬਰ ਅਤੇ ਉੱਘੇ ਖਿਡਾਰੀਆਂ, ਸਮਾਜ ਸੇਵੀ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਕਾਂਗਰਸ ਦੇ ਮੈਨੀਫੈਸਟੋ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਐਲਾਨ

ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

ਕੇਂਦਰੀ ਸਿਹਤ ਸਕੱਤਰ ਨਾਲ ਅਹਿਮ ਮੀਟਿੰਗ ਕਰੇਗਾ ਚੋਣ ਕਮਿਸ਼ਨ

ਮੀਟਿੰਗ ਵਿੱਚ ਸਾਰੇ ਪੰਜ ਸੂਬਿਆਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਚੋਣ ਕਮਿਸ਼ਨ ਨੂੰ ਟੀਕਾਕਰਨ ਅਤੇ ਕੋਰੋਨਾ ਮਾਮਲਿਆਂ ਦੀ ਮੌਜੂਦਾ ਅਸਲ ਸਥਿਤੀ ਪੇਸ਼ ਕਰਨਗੇ।

ਪਿਛੋਕੜ

Punjab Assembly Elections Update 2022 Live: ਰਵੀਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਕਦਮ ਨੇ ਇੱਕ ਵਾਰ ਫਿਰ ਸੂਬੇ ਵਿੱਚ ਦਲਿਤ ਵੋਟ ਦੀ ਤਾਕਤ ਨੂੰ ਦਰਸਾਇਆ ਹੈ। ਚੋਣ ਕਮਿਸ਼ਨ ਦੇ ਇਸ ਫੈਸਲੇ ਨੇ ਇੱਕ ਵਾਰ ਫਿਰ ਦਲਿਤ ਸਮਾਜ ਦੇ ਲੋਕਾਂ ਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਡੇਰਿਆਂ ਦੀ ਅਹਿਮੀਅਤ ਵਧਾ ਦਿੱਤੀ ਹੈ। ਦੱਸ ਦਈਏ ਕਿ ਪੰਜਾਬ 'ਚ ਪਹਿਲਾਂ 14 ਫਰਵਰੀ ਨੂੰ ਚੋਣਾਂ ਦੀ ਤਾਰੀਖ ਤੈਅ ਕੀਤੀ ਗਈ ਸੀ। 16 ਫਰਵਰੀ ਨੂੰ ਰਵੀਦਾਸ ਜੈਅੰਤੀ ਕਰਕੇ ਲੱਖਾਂ ਲੋਕ ਬਨਾਰਸ ਜਾਂਦੇ ਹਨ ਤੇ ਉਹ ਚੋਣਾਂ 'ਚ ਹਿੱਸਾ ਨਾ ਲੈ ਪਾਉਂਦੇ। ਇਸ ਲਈ ਚੋਣ ਕਮਿਸ਼ਨ ਨੇ ਚੋਣਾਂ ਦੀ ਤਾਰੀਖ 20 ਫਰਵਰੀ ਕਰ ਦਿੱਤੀ ਹੈ।


ਅਸਲ ਵਿੱਚ ਹੁਣ ਤੱਕ ਪੰਜਾਬ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਡੇਰਾ ਸੱਚਖੰਡ ਬੱਲਾਂ ਦੀ ਅਗਵਾਈ ਵਿੱਚ ਚੱਲ ਰਹੀ ਰਵੀਦਾਸੀਆ ਲਹਿਰ ਬਾਰੇ ਸੀਮਤ ਲੋਕ ਹੀ ਜਾਣੂ ਸੀ। ਜਲੰਧਰ ਤੋਂ ਬਾਹਰ ਇਸ ਬਾਰੇ ਬਹੁਤ ਘੱਟ ਲੋਕਾਂ ਨੂੰ ਪਤਾ ਸੀ ਪਰ ਚੋਣਾਂ ਦੀਆਂ ਤਰੀਕਾਂ ਬਦਲਦੇ ਹੀ ਇਹ ਰਾਸ਼ਟਰੀ ਮੰਚ 'ਤੇ ਚਰਚਾ ਦਾ ਵਿਸ਼ਾ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਰਵੀਦਾਸ ਜੈਅੰਤੀ ਕਾਰਨ ਹੁਣ ਦਲਿਤ ਭਾਈਚਾਰਾ ਇੱਕ ਵਾਰ ਫਿਰ ਪੰਜਾਬ ਦੀ ਚੋਣਾਵੀ ਸਿਆਸਤ ਵਿੱਚ ਦੰਗਲ ਦਾ ਕੇਂਦਰ ਹੈ।


ਪੰਜਾਬ ਦੀ ਰਾਜਨੀਤੀ ਵਿੱਚ ਦਲਿਤ ਵੋਟ ਦੇ ਪ੍ਰਭਾਵ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਵੇਂ ਹੀ ਰਵੀਦਾਸੀਆ ਭਾਈਚਾਰੇ ਨੇ ਚੋਣਾਂ ਦੀਆਂ ਤਰੀਕਾਂ ਨੂੰ ਅੱਗੇ ਵਧਾਉਣ ਦੀ ਗੱਲ ਕੀਤੀ ਤਾਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਆਵਾਜ਼ ਬੁਲੰਦ ਕਰਦਿਆਂ ਚੋਣ ਕਮਿਸ਼ਨ ਦੇ ਬੂਹੇ ਤੱਕ ਪਹੁੰਚ ਕੀਤੀ।


ਹੁਣ ਜਾਣੋ ਕੀ ਆਖਰ ਰਵੀਦਾਸੀਆ ਸਮਾਜ ਕਿਉਂ ਜ਼ਰੂਰੀ?


2011 ਦੀ ਮਰਦਮਸ਼ੁਮਾਰੀ ਮੁਤਾਬਕ ਪੰਜਾਬ ਵਿੱਚ ਵੋਟਰਾਂ ਦੀ ਗਿਣਤੀ 2.12 ਕਰੋੜ ਦੇ ਕਰੀਬ ਹੈ, ਜਿਨ੍ਹਾਂ ਵਿੱਚੋਂ 50 ਲੱਖ ਤੋਂ ਵੱਧ ਲੋਕ ਭਾਵ 25 ਫੀਸਦੀ ਦੇ ਕਰੀਬ ਡੇਰਿਆਂ ਨਾਲ ਜੁੜੇ ਹੋਏ ਹਨ। ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਲਗਪਗ 32 ਫੀਸਦੀ ਆਬਾਦੀ ਦਲਿਤ ਹੈ। ਇਸ ਦੇ ਨਾਲ ਹੀ ਦੁਆਬਾ ਭਾਵ 52 ਲੱਖ ਦੀ ਆਬਾਦੀ ਵਾਲੇ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਕਪੂਰਥਲਾ ਜ਼ਿਲ੍ਹਿਆਂ 'ਚ 20 ਲੱਖ ਦੇ ਕਰੀਬ ਲੋਕ ਯਾਨੀ 37 ਫੀਸਦੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਇਸ ਵਿੱਚ ਵੀ ਕਰੀਬ 12 ਲੱਖ ਦੀ ਆਬਾਦੀ ਰਵੀਦਾਸੀਆ ਭਾਈਚਾਰੇ ਦੀ ਹੈ।


ਦੱਸ ਦਈਏ ਕਿ ਇਹ ਆਬਾਦੀ ਪ੍ਰਭਾਵ ਦਾ ਸਭ ਤੋਂ ਵੱਡਾ ਕਾਰਨ ਹੈ, ਕਿਉਂਕਿ ਸਿਆਸੀ ਪਾਰਟੀਆਂ ਇਸ ਨੂੰ ਵੱਡੇ ਵੋਟ ਬੈਂਕ ਵਜੋਂ ਦੇਖਦੀਆਂ ਹਨ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨ ਨਹੀਂ ਕਰਨਾ ਚਾਹੁੰਦੀਆਂ। ਇਹੀ ਕਾਰਨ ਹੈ ਕਿ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਨੂੰ ਲੈ ਕੇ ਤੁਰੰਤ ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਖੜ੍ਹੀਆਂ ਨਜ਼ਰ ਆਈਆਂ। ਹੁਣ ਜਦੋਂ ਇੱਕ ਵਿਸ਼ੇਸ਼ ਭਾਈਚਾਰੇ ਕਾਰਨ ਚੋਣਾਂ ਦੀਆਂ ਤਰੀਕਾਂ ਨੂੰ ਅੱਗੇ ਵਧਾ ਦਿੱਤਾ ਗਿਆ ਹੈ ਤਾਂ ਮੁਮਕਿਨ ਹੈ ਕਿ ਇਸ ਨਾਲ ਰਵਿਦਾਸੀਆ ਭਾਈਚਾਰੇ ਦੇ ਲੋਕਾਂ ਨੂੰ ਆਪਣੀ ਪਛਾਣ ਲਈ ਲੜ ਰਹੀ ਲਹਿਰ ਵਿੱਚ ਮਦਦ ਮਿਲੇਗੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.