ਪੜਚੋਲ ਕਰੋ

Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।

LIVE

Key Events
Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Background

Punjab Assembly Elections 2022 Live Update: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।

ਦੱਸ ਦਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਸੀ ਪਰ ਸਿਆਸੀ ਪਾਰਟੀਆਂ ਦੀ ਮੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਨੂੰ ਬਦਲ ਦਿੱਤਾ ਹੈ। ਨਵੀਂ ਤਰੀਕ ਮੁਤਾਬਕ ਸੂਬੇ 'ਚ ਚੋਣਾਂ 20 ਫਰਵਰੀ ਨੂੰ ਪੈਣਗੀਆਂ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਅਹਿਮ ਬੈਠਕ ਕੀਤੀ ਸੀ। ਇਸ ਮੀਟਿੰਗ ਵਿੱਚ ਸੀ.ਐਮ ਚਰਨਜੀਤ ਸਿੰਘ ਚੰਨੀ, ਬੀਜੇਪੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪੱਤਰ 'ਤੇ ਚਰਚਾ ਕੀਤੀ ਗਈ। ਸਾਰਿਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 16 ਫਰਵਰੀ ਨੂੰ ਵੋਟਾਂ ਪਾਉਣ ਦੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ। ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੱਖ-ਵੱਖ ਪੱਤਰ ਲਿਖੇ ਸਨ। ਬਹੁਜਨ ਸਮਾਜ ਪਾਰਟੀ ਨੇ ਵੀ ਇਹ ਮੰਗ ਉਠਾਈ ਸੀ।

ਪ੍ਰਚਾਰ ਲਈ 15 ਦਿਨਾਂ ਦਾ ਸਮਾਂ ਮਿਲੇਗਾ

ਵੋਟਿੰਗ ਦੀ ਤਰੀਕ ਜੋ ਛੇ ਦਿਨ ਵਧਾ ਦਿੱਤੀ ਗਈ ਹੈ, ਉਸ ਮੁਤਾਬਕ ਕੁਝ ਹੋਰ ਬਦਲਾਅ ਕੀਤੇ ਜਾਣਗੇ। ਹੁਣ ਦੀ ਤਰ੍ਹਾਂ ਇਸ ਦਾ ਨੋਟੀਫਿਕੇਸ਼ਨ ਵੀ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ 1 ਫਰਵਰੀ ਤੱਕ ਭਰੇ ਜਾਣਗੇ। ਉਮੀਦਵਾਰਾਂ ਦੀ ਅੰਤਿਮ ਸੂਚੀ 4 ਫਰਵਰੀ ਨੂੰ ਜਾਰੀ ਕੀਤੀ ਜਾਵੇਗੀ। ਠੀਕ ਪੰਦਰਾਂ ਦਿਨ ਪ੍ਰਚਾਰ ਲਈ ਮਿਲਣਗੇ। ਫਿਰ 16 ਫਰਵਰੀ ਨੂੰ ਸੰਤ ਗੁਰੂ ਰਵਿਦਾਸ ਜੈਅੰਤੀ ਤੋਂ ਚਾਰ ਦਿਨ ਬਾਅਦ ਯਾਨੀ 20 ਫਰਵਰੀ ਨੂੰ ਵੋਟਾਂ ਪੈਣਗੀਆਂ।

17:58 PM (IST)  •  24 Jan 2022

Pakistan ਦੇ PM ਨੇ ਕੀਤੀ ਸੀ Sidhu ਦੀ ਸਿਫਾਰਿਸ਼, ਕੈਪਟਨ ਦੇ ਦਾਅਵੇ ਨੇ ਸਿਆਸੀ ਗਲਿਆਰਿਆਂ 'ਚ ਮਚਾਈ ਹਲਚਲ

ਪੰਜਾਬ ਲੋਕ ਕਾਂਗਰਸ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਸੀਐਮ ਅਮਰਿੰਦਰ ਸਿੰਘ ਨੇ ਵੱਡਾ ਦਾਅਵਾ ਕਰਦੇ ਹੋਏ ਸਿਆਸੀ ਗਲਿਆਰਿਆਂ 'ਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ  (Pakistan Prime Minister) ਨੇ ਇਕ ਅਪੀਲ ਕੀਤੀ ਸੀ ਕਿ ਜੇਕਰ ਤੁਸੀਂ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਮੰਤਰੀਮੰਡਲ 'ਚ ਲੈ ਸਕਦੇ ਹੋ ਤਾਂ ਮੈਂ ਧੰਨਵਾਦੀ ਹੋਵੇਗਾ। ਉਹ ਮੇਰੇ ਪੁਰਾਣੇ ਮਿੱਤਰ ਹਨ। ਜੇਕਰ ਉਹ ਕੰਮ ਨਹੀਂ ਕਰਨਗੇ ਤਾਂ ਤੁਸੀਂ ਉਨ੍ਹਾਂ ਨੂੰ ਹਟਾ ਸਕਦੇ ਹੋ। 

17:06 PM (IST)  •  24 Jan 2022

ਮੁੱਖ ਮੰਤਰੀ ਚਿਹਰਾ ਲੱਭਣ ਲਈ 'ਆਪ' ਦੇ ਦਾਅਵਿਆਂ 'ਤੇ ਨਵਜੋਤ ਸਿੱਧੂ ਦਾ ਵੱਡਾ ਸਵਾਲ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਸਰਕਾਰ 'ਤੇ ਨਿਸ਼ਾਨ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ 13 ਜਨਵਰੀ ਨੂੰ 7074870748 ਨੰਬਰ ਜਾਰੀ ਕਰਕੇ ਮੁੱਖ ਮੰਤਰੀ ਕੈਂਡੀਡੇਟ ਲਈ ਸੁਝਾਅ ਮੰਗੇ ਸੀ ਜੋ ਨਿਰੀ ਧੋਖਾਧੜੀ ਹੈ।

15:03 PM (IST)  •  24 Jan 2022

ਸੰਯੁਕਤ ਸਮਾਜ ਮੋਰਚਾ ਨੇ ਚੋਣ ਕਮਿਸ਼ਨਰ ਤੋਂ ਮੰਗਿਆ ਸਾਂਝਾ ਚੋਣ ਨਿਸ਼ਾਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਨੂੰ ਲੈ ਕੇ ਹਰ ਪਾਰਟੀ ਪੂਰੀ ਵਾਹ ਲਾ ਰਹੀ ਹੈ, ਉੱਥੇ ਹੀ ਨਵੀਂ ਪਾਰਟੀ ਨਾਲ ਉੱਭਰੇ ਕਿਸਾਨ ਆਗੂ ਵੀ ਤਤਪਰ ਹਨ। ਅੱਜ ਚੰਡੀਗੜ੍ਹ 'ਚ ਸੰਯੁਕਤ ਸਮਾਜ ਮੋਰਚਾ ਦੇ ਵਫਦ ਵੱਲੋਂ ਚੋਣ ਕਮਿਸ਼ਨਰ ਐੱਸ ਕਰੁਣਾ ਰਾਜੂ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਪਾਰਟੀ ਨੂੰ ਸਾਂਝਾ ਚੋਣ ਨਿਸ਼ਾਨ ਦਿੱਤਾ ਜਾਵੇ, ਤਾਂ ਕਿ ਜੇਕਰ ਉਨ੍ਹਾਂ ਦੀ ਪਾਰਟੀ ਚੋਣਾਂ ਤੱਕ ਰਜਿਸਟਰਡ ਨਹੀਂ ਹੁੰਦੀ ਤਾਂ ਉਨ੍ਹਾਂ ਦੇ ਸਾਰੇ ਉਮੀਦਵਾਰ ਇੱਕੋ ਚੋਣ ਨਿਸ਼ਾਨ 'ਤੇ ਚੋਣ ਲੜ ਸਕਣ।

14:25 PM (IST)  •  24 Jan 2022

ਪੰਜਾਬ 'ਚ ਕੌਣ ਬਣੇਗਾ ਕਾਂਗਰਸ ਦਾ ਲਾੜਾ?

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਅਜੇ ਰਸਮੀ ਐਲਾਨ ਨਹੀਂ ਕੀਤਾ ਗਿਆ। ਸਿਖਰਲੇ ਅਹੁਦੇ ਲਈ ਪੰਜਾਬ ਵਿਚ ਮੁੱਖ ਮੰਤਰੀ ਚੰਨੀ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਤਕਰਾਰ ਚੱਲ ਰਹੀ ਹੈ। ਇਸ ਦੌਰਾਨ ਨਵਜੋਤ ਸਿੱਧੂ ਨੂੰ ਇੱਕ ਇੰਟਰਵਿਊ 'ਚ ਪੁੱਛਿਆ ਗਿਆ ਕਿ ਪੰਜਾਬ 'ਚ ਕਾਂਗਰਸ ਦਾ ਲਾੜਾ ਕੌਣ ਹੋਵੇਗਾ।

11:58 AM (IST)  •  24 Jan 2022

ਚੋਣ ਕਮਿਸ਼ਨ ਦਾ ਆਮ ਆਦਮੀ ਪਾਰਟੀ ਨੂੰ ਨੋਟਿਸ

 ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।  ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ 'ਤੇ ਸੰਗਰੂਰ 'ਚ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Embed widget