Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
ਪੰਜਾਬ ਲੋਕ ਕਾਂਗਰਸ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਸੀਐਮ ਅਮਰਿੰਦਰ ਸਿੰਘ ਨੇ ਵੱਡਾ ਦਾਅਵਾ ਕਰਦੇ ਹੋਏ ਸਿਆਸੀ ਗਲਿਆਰਿਆਂ 'ਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ (Pakistan Prime Minister) ਨੇ ਇਕ ਅਪੀਲ ਕੀਤੀ ਸੀ ਕਿ ਜੇਕਰ ਤੁਸੀਂ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਮੰਤਰੀਮੰਡਲ 'ਚ ਲੈ ਸਕਦੇ ਹੋ ਤਾਂ ਮੈਂ ਧੰਨਵਾਦੀ ਹੋਵੇਗਾ। ਉਹ ਮੇਰੇ ਪੁਰਾਣੇ ਮਿੱਤਰ ਹਨ। ਜੇਕਰ ਉਹ ਕੰਮ ਨਹੀਂ ਕਰਨਗੇ ਤਾਂ ਤੁਸੀਂ ਉਨ੍ਹਾਂ ਨੂੰ ਹਟਾ ਸਕਦੇ ਹੋ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਸਰਕਾਰ 'ਤੇ ਨਿਸ਼ਾਨ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ 13 ਜਨਵਰੀ ਨੂੰ 7074870748 ਨੰਬਰ ਜਾਰੀ ਕਰਕੇ ਮੁੱਖ ਮੰਤਰੀ ਕੈਂਡੀਡੇਟ ਲਈ ਸੁਝਾਅ ਮੰਗੇ ਸੀ ਜੋ ਨਿਰੀ ਧੋਖਾਧੜੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਨੂੰ ਲੈ ਕੇ ਹਰ ਪਾਰਟੀ ਪੂਰੀ ਵਾਹ ਲਾ ਰਹੀ ਹੈ, ਉੱਥੇ ਹੀ ਨਵੀਂ ਪਾਰਟੀ ਨਾਲ ਉੱਭਰੇ ਕਿਸਾਨ ਆਗੂ ਵੀ ਤਤਪਰ ਹਨ। ਅੱਜ ਚੰਡੀਗੜ੍ਹ 'ਚ ਸੰਯੁਕਤ ਸਮਾਜ ਮੋਰਚਾ ਦੇ ਵਫਦ ਵੱਲੋਂ ਚੋਣ ਕਮਿਸ਼ਨਰ ਐੱਸ ਕਰੁਣਾ ਰਾਜੂ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਪਾਰਟੀ ਨੂੰ ਸਾਂਝਾ ਚੋਣ ਨਿਸ਼ਾਨ ਦਿੱਤਾ ਜਾਵੇ, ਤਾਂ ਕਿ ਜੇਕਰ ਉਨ੍ਹਾਂ ਦੀ ਪਾਰਟੀ ਚੋਣਾਂ ਤੱਕ ਰਜਿਸਟਰਡ ਨਹੀਂ ਹੁੰਦੀ ਤਾਂ ਉਨ੍ਹਾਂ ਦੇ ਸਾਰੇ ਉਮੀਦਵਾਰ ਇੱਕੋ ਚੋਣ ਨਿਸ਼ਾਨ 'ਤੇ ਚੋਣ ਲੜ ਸਕਣ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਅਜੇ ਰਸਮੀ ਐਲਾਨ ਨਹੀਂ ਕੀਤਾ ਗਿਆ। ਸਿਖਰਲੇ ਅਹੁਦੇ ਲਈ ਪੰਜਾਬ ਵਿਚ ਮੁੱਖ ਮੰਤਰੀ ਚੰਨੀ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਤਕਰਾਰ ਚੱਲ ਰਹੀ ਹੈ। ਇਸ ਦੌਰਾਨ ਨਵਜੋਤ ਸਿੱਧੂ ਨੂੰ ਇੱਕ ਇੰਟਰਵਿਊ 'ਚ ਪੁੱਛਿਆ ਗਿਆ ਕਿ ਪੰਜਾਬ 'ਚ ਕਾਂਗਰਸ ਦਾ ਲਾੜਾ ਕੌਣ ਹੋਵੇਗਾ।
ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ 'ਤੇ ਸੰਗਰੂਰ 'ਚ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ।
2022 ਦੀਆ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ ਕਰ ਦਿਤੀਆਂ ਹਨ ਇਸ ਦੇ ਚਲਦੇ ਅੱਜ ਹਲਕਾਂ ਲੰਬੀ ਤੋਂ ਕਾਗਰਸੀ ਪਾਰਟੀ ਦੇ ਉਮੀਦਵਾਰ ਜਗਪਾਲ ਸਿੰਘ ਅਬੂਲਖੁਰਾਣਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵਡਿੰਗ ਨੇ ਕੀਤਾ
1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਵੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਹੰਗਾਮੇ ਦਰਮਿਆਨ ਤੇਜ਼ ਹੋ ਗਈ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੋਰਚਾ ਸੰਭਾਲ ਲਿਆ ਹੈ। ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਫਿਰਕੂ ਪੱਖਪਾਤ ਜਾਂ ਚੋਣ ਮੌਕਾਪ੍ਰਸਤੀ ਨੂੰ ਆਪਣੇ ਫੈਸਲੇ 'ਤੇ ਲਾਗੂ ਨਾ ਹੋਣ ਦੇਣ ਅਤੇ ਭੁੱਲਰ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕਰਵਾਉਣ ਕਿਉਂਕਿ ਉਹ ਪਹਿਲਾਂ ਹੀ ਜੇਲ੍ਹ ਵਿੱਚ ਆਪਣੀ ਪੂਰੀ ਸਜ਼ਾ ਕੱਟ ਚੁੱਕੇ ਹਨ।
ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਪੰਜਾਬ ਮਾਡਲ ਜਾਂ ਤਾਂ ਕਾਂਗਰਸ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਹੋਵੇਗਾ ਜਾਂ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਹੈ ਤਾਂ ਨਵਜੋਤ ਸਿੱਧੂ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਚੋਣਾਂ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਦੀ ਮੰਗ ਮੁੜ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਦੁਚਿੱਤੀ ਵਿੱਚ ਹਨ ਅਤੇ ਜੇਕਰ ਇਹ ਦੁਬਿਧਾ ਦੂਰ ਹੋ ਜਾਂਦੀ ਹੈ ਤਾਂ ਪਾਰਟੀ 70 ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਏਗੀ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਰਹਿ ਗਿਆ ਹੈ, ਉੱਥੇ ਹੀ ਕਪੂਰਥਲਾ ਖੇਤਰ ਦੇ ਕੁਝ ਕਾਂਗਰਸੀ ਆਗੂਆਂ ਵਿਚਾਲੇ ਆਪਸੀ ਕਲੇਸ਼ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਈਡੀ ਨੇ ਪਿਛਲੇ ਸਾਲ ਭੁਲੱਥ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਹ ਇਸ ਕੇਸ ਦੇ ਦੋਸ਼ੀਆਂ ਦਾ ਸਾਥੀ ਹੈ ਅਤੇ ਇੱਕ ਜਾਅਲੀ ਪਾਸਪੋਰਟ ਗਰੋਹ 'ਚ ਸ਼ਾਮਲ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਰਹਿ ਗਿਆ ਹੈ, ਉੱਥੇ ਹੀ ਕਪੂਰਥਲਾ ਖੇਤਰ ਦੇ ਕੁਝ ਕਾਂਗਰਸੀ ਆਗੂਆਂ ਵਿਚਾਲੇ ਆਪਸੀ ਕਲੇਸ਼ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਈਡੀ ਨੇ ਪਿਛਲੇ ਸਾਲ ਭੁਲੱਥ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਹ ਇਸ ਕੇਸ ਦੇ ਦੋਸ਼ੀਆਂ ਦਾ ਸਾਥੀ ਹੈ ਅਤੇ ਇੱਕ ਜਾਅਲੀ ਪਾਸਪੋਰਟ ਗਰੋਹ 'ਚ ਸ਼ਾਮਲ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Amarinder Singh) ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sindh Sidhu) ਕੋਲ ‘ਦਿਮਾਗ ਨਹੀਂ ਹੈ’ ਅਤੇ ਉਹ (ਸਿੰਘ) ਪੰਜ ਸਾਲ ਪਹਿਲਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਮਿਲੇ ਸੀ। ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੁਝ ਹੋਰ ਕਾਂਗਰਸੀ ਆਗੂਆਂ ਦੀ ਸੂਬੇ ਵਿੱਚ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿੱਚ ਸ਼ਮੂਲੀਅਤ ਦੀ ਸੂਚਨਾ ਮਿਲਣ ਦੇ ਬਾਵਜੂਦ ਉਨ੍ਹਾਂ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦੀ ਭਾਵਨਾ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਅਤੇ ਇਸ ਲਈ ਵੀ ਕਿ ਉਨ੍ਹਾਂ ਨੂੰ ਸੋਨੀਆ ਗਾਂਧੀ ਤੋਂ 'ਹਰੀ ਝੰਡੀ' ਨਹੀਂ ਮਿਲੀ ਸੀ।
ਪਿਛੋਕੜ
Punjab Assembly Elections 2022 Live Update: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਸੀ ਪਰ ਸਿਆਸੀ ਪਾਰਟੀਆਂ ਦੀ ਮੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਨੂੰ ਬਦਲ ਦਿੱਤਾ ਹੈ। ਨਵੀਂ ਤਰੀਕ ਮੁਤਾਬਕ ਸੂਬੇ 'ਚ ਚੋਣਾਂ 20 ਫਰਵਰੀ ਨੂੰ ਪੈਣਗੀਆਂ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਅਹਿਮ ਬੈਠਕ ਕੀਤੀ ਸੀ। ਇਸ ਮੀਟਿੰਗ ਵਿੱਚ ਸੀ.ਐਮ ਚਰਨਜੀਤ ਸਿੰਘ ਚੰਨੀ, ਬੀਜੇਪੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪੱਤਰ 'ਤੇ ਚਰਚਾ ਕੀਤੀ ਗਈ। ਸਾਰਿਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 16 ਫਰਵਰੀ ਨੂੰ ਵੋਟਾਂ ਪਾਉਣ ਦੀ ਮਿਤੀ ਵਧਾਉਣ ਦੀ ਮੰਗ ਕੀਤੀ ਹੈ। ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਵੱਖ-ਵੱਖ ਪੱਤਰ ਲਿਖੇ ਸਨ। ਬਹੁਜਨ ਸਮਾਜ ਪਾਰਟੀ ਨੇ ਵੀ ਇਹ ਮੰਗ ਉਠਾਈ ਸੀ।
ਪ੍ਰਚਾਰ ਲਈ 15 ਦਿਨਾਂ ਦਾ ਸਮਾਂ ਮਿਲੇਗਾ
ਵੋਟਿੰਗ ਦੀ ਤਰੀਕ ਜੋ ਛੇ ਦਿਨ ਵਧਾ ਦਿੱਤੀ ਗਈ ਹੈ, ਉਸ ਮੁਤਾਬਕ ਕੁਝ ਹੋਰ ਬਦਲਾਅ ਕੀਤੇ ਜਾਣਗੇ। ਹੁਣ ਦੀ ਤਰ੍ਹਾਂ ਇਸ ਦਾ ਨੋਟੀਫਿਕੇਸ਼ਨ ਵੀ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ 1 ਫਰਵਰੀ ਤੱਕ ਭਰੇ ਜਾਣਗੇ। ਉਮੀਦਵਾਰਾਂ ਦੀ ਅੰਤਿਮ ਸੂਚੀ 4 ਫਰਵਰੀ ਨੂੰ ਜਾਰੀ ਕੀਤੀ ਜਾਵੇਗੀ। ਠੀਕ ਪੰਦਰਾਂ ਦਿਨ ਪ੍ਰਚਾਰ ਲਈ ਮਿਲਣਗੇ। ਫਿਰ 16 ਫਰਵਰੀ ਨੂੰ ਸੰਤ ਗੁਰੂ ਰਵਿਦਾਸ ਜੈਅੰਤੀ ਤੋਂ ਚਾਰ ਦਿਨ ਬਾਅਦ ਯਾਨੀ 20 ਫਰਵਰੀ ਨੂੰ ਵੋਟਾਂ ਪੈਣਗੀਆਂ।
- - - - - - - - - Advertisement - - - - - - - - -