Punjab Assembly Elections Live Updates: ਬਸਪਾ ਵੱਲੋਂ 6 ਹੋਰ ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ

Assembly Election 2022 Live Update: ਯੂਪੀ, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਚੋਣ ਸਰਗਰਮੀ ਤੇਜ਼ ਹੁੰਦੀ ਜਾ ਰਹੀ ਹੈ। ਉਮੀਦਵਾਰਾਂ ਦੇ ਨਾਂ 'ਤੇ ਸਾਰੀਆਂ ਪਾਰਟੀਆਂ 'ਚ ਜ਼ੋਰਦਾਰ ਮੰਥਨ ਦਾ ਦੌਰ ਚੱਲ ਰਿਹਾ ਹੈ।

ਏਬੀਪੀ ਸਾਂਝਾ Last Updated: 25 Jan 2022 06:09 PM
ਲੋਕ ਇਨਸਾਫ ਪਾਰਟੀ ਦੀ 2022 ਪੰਜਾਬ ਵਿਧਾਨਸਭਾ ਚੋਣਾਂ ਦੇ 24 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀਂ

ਲੋਕ ਇਨਸਾਫ ਪਾਰਟੀ ਦੀ 2022 ਪੰਜਾਬ ਵਿਧਾਨਸਭਾ ਚੋਣਾਂ ਦੇ 24 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀਂ 

Punjab Poll Of Polls : ਪੰਜਾਬ 'ਚ ਪੋਲ ਆਫ ਪੋਲਸ 'ਚ ਕਾਂਗਰਸ ਤੇ AAP ਦੋਵਾਂ ਨੂੰ ਝਟਕਾ, ਜਾਣੋ ਸਰਵੇਖਣ ਦੇ ਅੰਕੜਿਆਂ 'ਚ ਕੀ ਹੈ
ABP CVoter Survey Punjab Election 2022: ਪੰਜਾਬ ਵਿੱਚ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਇਸ ਵਾਰ ਮੁਕਾਬਲਾ ਸਖ਼ਤ ਹੈ, ਕਿਉਂਕਿ ਸਿਆਸੀ ਖੇਤਰ ਵਿੱਚ ਕਈ ਖਿਡਾਰੀ ਖੇਡ ਰਹੇ ਹਨ। ਸੱਤਾ 'ਚ ਕਾਬਜ਼ ਕਾਂਗਰਸ ਭਾਵੇਂ ਵਾਪਸੀ ਦਾ ਦਾਅਵਾ ਕਰ ਰਹੀ ਹੈ ਪਰ ਆਮ ਆਦਮੀ ਪਾਰਟੀ ਨੂੰ ਸਖ਼ਤ ਟੱਕਰ ਦਿੰਦੀ ਨਜ਼ਰ ਆ ਰਹੀ ਹੈ।

 

ਇਸ ਦੇ ਨਾਲ ਹੀ ਕਾਂਗਰਸ ਨਾਲੋਂ ਨਾਤਾ ਤੋੜ ਚੁੱਕੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੀ ਚੋਣ ਮੈਦਾਨ ਵਿੱਚ ਹੈ ਅਤੇ ਬਸਪਾ ਨਾਲ ਚੋਣ ਲੜ ਰਿਹਾ ਹੈ। ਇਸ ਸਭ ਤੋਂ ਇਲਾਵਾ ਕਿਸਾਨਾਂ ਦਾ ਇੱਕ ਵਰਗ ਵੀ ਇਸ ਵਾਰ ਚੋਣਾਂ ਮੈਦਾਨ ਲਈ ਪੂਰੀ ਤਰ੍ਹਾਂ ਤਿਆਰ ਹੈ।
Punjab Election 2022 : ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਬਿਨ੍ਹਾਂ ਮਨਜੂਰੀ ਚੱਲਦੇ ਪ੍ਰੋਗਰਾਮ 'ਤੇ ਪਿਆ ਚੋਣ ਕਮਿਸ਼ਨ ਦਾ ਛਾਪਾ , ਪਈਆਂ ਭਾਜੜਾਂ

ਖੰਨਾ ਵਿਖੇ ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਬਿਨਾਂ ਮਨਜੂਰੀ ਚੱਲ ਰਹੇ ਸਿਆਸੀ ਪ੍ਰੋਗ੍ਰਾਮ ਉਪਰ ਚੋਣ ਕਮਿਸ਼ਨ ਦੀ ਟੀਮ ਨੇ ਛਾਪਾ ਮਾਰਿਆ ਤਾਂ ਇਸ ਪ੍ਰੋਗਰਾਮ 'ਚ ਭਾਜੜਾਂ ਪੈ ਗਈਆਂ। ਚੱਲਦੇ ਪ੍ਰੋਗ੍ਰਾਮ 'ਚ ਆਈ ਚੋਣ ਕਮਿਸ਼ਨ ਦੀ ਟੀਮ ਵੱਲੋਂ ਵੀਡਿਓਗ੍ਰਾਫੀ ਨੂੰ ਦੇਖ ਕੇ ਨੌਜਵਾਨ ਇੱਥੋਂ ਖਿਸਕ ਗਏ। ਚੋਣ ਕਮਿਸ਼ਨ ਦੀ ਟੀਮ ਨੇ ਪ੍ਰੋਗਰਾਮ ਬੰਦ ਕਰਾਇਆ ਅਤੇ ਅਗਲੀ ਕਾਰਵਾਈ ਲਈ ਰਿਪੋਰਟ ਜਿਲ੍ਹਾ ਪੱਧਰੀ ਕਮੇਟੀ ਕੋਲ ਭੇਜ ਦਿੱਤੀ ਗਈ। 

ਸੰਯੁਕਤ ਸਮਾਜ ਮੋਰਚਾ ਨੂੰ ਵੱਡਾ ਝਟਕਾ, ਹਲਕਾ ਪੂਰਬੀ ਦੇ ਉਮੀਦਵਾਰ ਦੀ ਘਰ ਵਾਪਸੀ

ਸੰਯੁਕਤ ਸਮਾਜ ਮੋਰਚਾ ਨੂੰ ਉਸ ਵੇਲੇ ਭਾਰੀ ਝੱਟਕਾ ਲੱਗਾ ਜਦੋਂ ਹਲਕਾ ਪੂਰਬੀ ਦੇ ਉਮੀਦਵਾਰ ਅਪਾਰ ਸਿੰਘ ਰੰਧਾਵਾ ਨੇ ਜਿਲ੍ਹਾ ਦਫ਼ਤਰ ਇੰਚਾਰਜ ਸੋਹਣ ਸਿੰਘ ਨਾਗੀ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਦੇ ਰਾਹੀਂ ਘਰ ਵਾਪਸੀ ਕਰਾਈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੋ ਗਈ ਹੈ। ਹਲਕਾ ਰਾਏਕੋਟ ਤੋਂ ਗੁਰਪਾਲ ਸਿੰਘ ਗੋਲਡੀ ਅਤੇ ਹਲਕਾ ਪਾਇਲ ਤੋਂ ਹਰਸ਼ਿਤ ਕੁਮਾਰ ਸ਼ੀਤਲ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ।

ਅਪਾਰ ਸਿੰਘ ਰੰਧਾਵਾ ਦੀ 'ਆਪ' 'ਚ ਵਾਪਸੀ

ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਨੂੰ ਉਸ ਵੇਲੇ ਭਾਰੀ ਝੱਟਕਾ ਲੱਗਾ ਜਦੋਂ ਹਲਕਾ ਪੂਰਬੀ ਦੇ ਉਮੀਦਵਾਰ ਅਪਾਰ ਸਿੰਘ ਰੰਧਾਵਾ ਨੇ ਜਿਲ੍ਹਾ ਦਫ਼ਤਰ ਇੰਚਾਰਜ ਸੋਹਣ ਸਿੰਘ ਨਾਗੀ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਦੇ ਰਾਹੀਂ ਘਰ ਵਾਪਸੀ ਕਰਾਈ।

Punjab Election 2022 : ਬਸਪਾ ਵੱਲੋਂ 6 ਹੋਰ ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ

ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਰਣਧੀਰ ਸਿੰਘ ਬੈਨੀਵਾਲ ਜੀ ਦੇ ਨਿਰਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਗਠਜੋੜ ਤਹਿਤ ਬਸਪਾ ਹਿੱਸੇ ਦੀਆਂ 20 ਵਿਧਾਨ ਸਭਾ ਸੀਟਾਂ 'ਚੋਂ 6 ਹੋਰ ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਂਦਾ ਹੈ। 


ਦੱਸਿਆ ਜਾਂਦਾ ਹੈ ਕਿ ਪਹਿਲੀ ਸੂਚੀ ਵਿੱਚ 14 ਸੀਟਾਂ ਦਾ ਤੇ ਹੁਣ ਦੂਜੀ ਸੂਚੀ ਵਿੱਚ 6 ਸੀਟਾਂ ਦਾ ਐਲਾਨ ਹੋ ਗਿਆ ਹੈ ਤੇ ਬਸਪਾ ਵਲੋਂ ਗਠਜੋੜ ਤਹਿਤ ਆਪਣੇ ਹਿੱਸੇ ਦੀਆਂ 20 ਸੀਟਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਐਲਾਨ ਹੋ ਚੁੱਕਾ ਹੈ।

Punjab Elections: 27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨ ਆਉਣਗੇ ਰਾਹੁਲ ਗਾਂਧੀ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ।ਸਿੱਧੂ ਨੇ ਦੱਸਿਆ ਕਿ ਪ੍ਰੋਗਰਾਮ ਅਨੁਸਾਰ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ ਅਤੇ 117 ਉਮੀਦਵਾਰਾਂ ਨਾਲ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਦਰਸ਼ਨ ਕਰਨਗੇ। 


 

ਭਗਵੰਤ ਮਾਨ ਦੀਆਂ ਮੁਸ਼ਕਲਾਂ ਵਧੀਆਂ, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨਵੀਂ ਮੁਸੀਬਤ 'ਚ ਫਸਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ ਸੰਗਰੂਰ 'ਚ ਰੋਡ ਸ਼ੋਅ ਕੀਤਾ। ਹੁਣ ਚੋਣ ਕਮਿਸ਼ਨ ਦੀ ਤਰਫੋਂ ਭਗਵੰਤ ਮਾਨ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਆਮ ਆਦਮੀ ਪਾਰਟੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਕਾਂਗਰਸ ਦੀ ਦੂਜੀ ਸੂਚੀ 'ਚ ਹੋਏਗਾ 31 ਉਮੀਦਵਾਰਾਂ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections 2022) ਲਈ ਕਾਂਗਰਸ ਦੀ ਦੂਜੀ ਸੂਚੀ ਅੱਜ-ਭਲਕ ਜਾਰੀ ਹੋ ਸਕਦੀ ਹੈ। ਪੰਜਾਬ ਦੇ 86 ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਦੂਜੀ ਸੂਚੀ ਵਿੱਚ 31 ਉਮੀਦਵਾਰਾਂ (Second List of Congress Candidates) ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਸੂਚੀ ਕੁਝ ਮੌਜੂਦਾ ਵਿਧਾਇਕਾਂ ਕਰਕੇ ਅਟਕੀ ਹੋਈ ਹੈ। ਕਾਂਗਰਸ (Punjab Congress) ਦਾ ਇੱਕ ਧੜਾ ਕੁਝ ਵਿਵਾਦਤ ਵਿਧਾਇਕਾਂ ਦੀ ਥਾਂ ਨਵੇਂ ਉਮੀਦਵਾਰ ਉਤਾਰਣ ਦੀ ਵਕਾਲਤ ਕਰ ਰਿਹਾ ਹੈ। ਇਸ ਕਰਕੇ ਰੇੜਕਾ ਪਿਆ ਹੋਇਆ ਹੈ।

ਲੱਖਾ ਸਿਧਾਣਾ ਲੜੇਗਾ ਪੰਜਾਬ ਚੋਣਾਂ

ਕਿਸਾਨ ਜਥੇਬੰਦੀ ਸੰਯੁਕਤ ਸਮਾਜ ਮੋਰਚਾ ਨੇ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ‘ਗਣਤੰਤਰ ਦਿਵਸ ਹਿੰਸਾ’ ਦੇ ਮੁੱਖ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਸਿਧਾਣਾ ਨੂੰ ਮੌੜ ਮੰਡੀ ਤੋਂ ਟਿਕਟ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਖ਼ਿਲਾਫ਼ ਕੇਸ ਦਰਜ ਕੀਤਾ ਸੀ। 

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੋਗਾ ਸੀਟ ਤੋਂ ਉਮੀਦਵਾਰ ਮਾਲਵਿਕਾ ਸੂਦ ਨੇ ਕਿਹਾ ਹੈ ਕਿ ਉਹ ਬਦਲਾਅ ਦਾ ਮਾਧਿਅਮ ਬਣਨਾ ਚਾਹੁੰਦੀ ਹੈ, ਇਸੇ ਲਈ ਉਨ੍ਹਾਂ ਨੇ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਨਾਮਜ਼ਦਗੀਆਂ ਭਰਨ ਸਮੇਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼

ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਪਹਿਲਾਂ ਹੀ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਾਮਜ਼ਦਗੀਆਂ ਭਰਨ ਸਮੇਂ ਉਮੀਦਵਾਰ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ ਜਦਕਿ ਵਾਹਨਾਂ ਦੀ ਗਿਣਤੀ ਤਿੰਨ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੰਗਲਵਾਰ ਤੋਂ ਸ਼ੁਰੂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 25 ਜਨਵਰੀ ਤੋਂ ਅਪਲਾਈ ਕੀਤੀਆਂ ਜਾ ਸਕਦੀਆਂ ਹਨ। 26 ਜਨਵਰੀ ਅਤੇ ਐਤਵਾਰ ਨੂੰ ਛੁੱਟੀ ਰਹੇਗੀ।

ਪਿਛੋਕੜ

Punjab Assembly Election 2022 Live Update: ਯੂਪੀ, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਚੋਣ ਸਰਗਰਮੀ ਤੇਜ਼ ਹੁੰਦੀ ਜਾ ਰਹੀ ਹੈ। ਉਮੀਦਵਾਰਾਂ ਦੇ ਨਾਂ 'ਤੇ ਸਾਰੀਆਂ ਪਾਰਟੀਆਂ 'ਚ ਜ਼ੋਰਦਾਰ ਮੰਥਨ ਦਾ ਦੌਰ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਵਿੱਚ ਆਪਣਾ ਮੁੱਖ ਮੰਤਰੀ ਚਿਹਰਾ ਪੇਸ਼ ਕੀਤਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਇਆ ਗਿਆ ਹੈ। ਪੰਜਾਬ ਦੀ ਸਿਆਸਤ 'ਚ ਮੁੱਖ ਮੰਤਰੀ ਦਾ ਚਿਹਰਾ ਸਾਫ਼ ਹੋ ਚੁੱਕਾ ਹੈ।


 

 ਦੂਜੇ ਪਾਸੇ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕੋਈ ਰਸਮੀ ਐਲਾਨ ਨਹੀਂ ਕੀਤਾ ਹੈ ਪਰ ਅਜਿਹੇ ਸੰਕੇਤ ਮਿਲੇ ਹਨ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਅਕਾਲੀ ਦਲ ਤੋਂ ਸੁਖਬੀਰ ਬਾਦਲ ਮੁੱਖ ਮੰਤਰੀ ਦਾ ਚਿਹਰਾ ਹਨ। ਭਾਜਪਾ ਅਤੇ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ।

 

ਇਸ ਦੌਰਾਨ ਪੰਜਾਬ ਵਿੱਚ ਚੋਣਾਂ ਦੀ ਤਰੀਕ ਵੀ ਬਦਲ ਗਈ ਹੈ। ਪਹਿਲਾਂ ਚੋਣਾਂ 14 ਨੂੰ ਹੋਣੀਆਂ ਸਨ ਪਰ ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਬਦਲਾਅ ਦੇ ਇਸ ਦੌਰ ਵਿੱਚ ਸੀ ਵੋਟਰ ਏਬੀਪੀ ਨਿਊਜ਼ ਲਈ ਲਗਾਤਾਰ ਸਰਵੇਖਣ ਕਰ ਰਿਹਾ ਹੈ। ਇਸ ਦੌਰਾਨ ਅਸੀਂ ਤੁਹਾਨੂੰ ਪੋਲ ਆਫ ਪੋਲ ਦੇ ਅੰਕੜੇ ਵੀ ਪੇਸ਼ ਕਰ ਰਹੇ ਹਾਂ। ਜਿਸ ਵਿੱਚ ਸੱਤਾਧਾਰੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਸਖ਼ਤ ਮੁਕਾਬਲਾ ਹੈ।

 

ਏਬੀਪੀ-ਸੀ ਵੋਟਰ ਸਰਵੇ ਮੁਤਾਬਕ ਕਾਂਗਰਸ ਨੂੰ 37 ਤੋਂ 43, 'ਆਪ' ਨੂੰ 52 ਤੋਂ 58, ਅਕਾਲੀ ਦਲ ਨੂੰ 17 ਤੋਂ 23 ਅਤੇ ਭਾਜਪਾ ਨੂੰ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ। ਰਿਪਬਲਿਕ ਪੀ-ਮਾਰਕ ਦੇ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਨੂੰ 42 ਤੋਂ 48, ਆਪ ਨੂੰ 50 ਤੋਂ 56, ਅਕਾਲੀ ਦਲ ਨੂੰ 13 ਤੋਂ 17 ਅਤੇ ਭਾਜਪਾ ਨੂੰ ਇੱਕ ਤੋਂ ਦੋ ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਇੰਡੀਆ ਨਿਊਜ਼-ਜਨ ਕੀ ਬਾਤ ਦੇ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਨੂੰ 32 ਤੋਂ 42, ਆਪ ਨੂੰ 58 ਤੋਂ 65, ਅਕਾਲੀ ਦਲ ਨੂੰ 15 ਤੋਂ 18 ਅਤੇ ਭਾਜਪਾ ਨੂੰ ਇੱਕ ਤੋਂ ਦੋ ਸੀਟਾਂ ਮਿਲ ਸਕਦੀਆਂ ਹਨ।

 

 ਜੇਕਰ ਅਸੀਂ ਇਨ੍ਹਾਂ ਸਾਰੇ ਸਰਵੇਖਣਾਂ ਦੀ ਔਸਤ ਯਾਨੀ ਪੋਲ ਆਫ ਪੋਲਜ਼ 'ਤੇ ਨਜ਼ਰ ਮਾਰੀਏ ਤਾਂ ਕਾਂਗਰਸ ਨੂੰ 43 ਤੋਂ 48 ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ 49 ਤੋਂ 54, ਅਕਾਲੀ ਦਲ ਨੂੰ 14 ਤੋਂ 18 ਅਤੇ ਭਾਜਪਾ ਗਠਜੋੜ ਨੂੰ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ।

 

2017 ਦੇ ਅੰਕੜੇ
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ 77, ਅਕਾਲੀ ਦਲ ਨੂੰ 15, ਆਪ ਨੂੰ 20, ਭਾਜਪਾ ਨੂੰ ਤਿੰਨ ਅਤੇ ਹੋਰਨਾਂ ਨੂੰ ਦੋ ਸੀਟਾਂ ਮਿਲੀਆਂ ਸਨ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.