Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
LIVE
Background
Punjab Assembly Election 2022 Live Updates: ਪੰਜਾਬ ਵਿੱਚ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਇਸ ਵਾਰ ਮੁਕਾਬਲਾ ਸਖ਼ਤ ਹੈ, ਕਿਉਂਕਿ ਸਿਆਸੀ ਖੇਤਰ ਵਿੱਚ ਕਈ ਖਿਡਾਰੀ ਖੇਡ ਰਹੇ ਹਨ। ਸੱਤਾ 'ਚ ਕਾਬਜ਼ ਕਾਂਗਰਸ ਭਾਵੇਂ ਵਾਪਸੀ ਦਾ ਦਾਅਵਾ ਕਰ ਰਹੀ ਹੈ ਪਰ ਆਮ ਆਦਮੀ ਪਾਰਟੀ ਨੂੰ ਸਖ਼ਤ ਟੱਕਰ ਦਿੰਦੀ ਨਜ਼ਰ ਆ ਰਹੀ ਹੈ।
ਇਸ ਦੇ ਨਾਲ ਹੀ ਕਾਂਗਰਸ ਨਾਲੋਂ ਨਾਤਾ ਤੋੜ ਚੁੱਕੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੀ ਚੋਣ ਮੈਦਾਨ ਵਿੱਚ ਹੈ ਅਤੇ ਬਸਪਾ ਨਾਲ ਚੋਣ ਲੜ ਰਿਹਾ ਹੈ। ਇਸ ਸਭ ਤੋਂ ਇਲਾਵਾ ਕਿਸਾਨਾਂ ਦਾ ਇੱਕ ਵਰਗ ਵੀ ਇਸ ਵਾਰ ਚੋਣਾਂ ਮੈਦਾਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਪੰਜਾਬ ਵਿੱਚ ਇਨ੍ਹਾਂ ਪਾਰਟੀਆਂ ਕਾਰਨ ਸਿਆਸਤ ਦਿਲਚਸਪ ਹੋ ਗਈ ਹੈ। ਇੱਥੇ ਆਮ ਆਦਮੀ ਪਾਰਟੀ ਨੇ ਆਪਣਾ ਮੁੱਖ ਮੰਤਰੀ ਚਿਹਰਾ ਪੇਸ਼ ਕੀਤਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਇਆ ਗਿਆ ਹੈ। ਪੰਜਾਬ ਦੀ ਸਿਆਸਤ 'ਚ ਮੁੱਖ ਮੰਤਰੀ ਦਾ ਚਿਹਰਾ ਸਾਫ਼ ਹੋ ਚੁੱਕਾ ਹੈ।
ਦੂਜੇ ਪਾਸੇ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕੋਈ ਰਸਮੀ ਐਲਾਨ ਨਹੀਂ ਕੀਤਾ ਹੈ ਪਰ ਅਜਿਹੇ ਸੰਕੇਤ ਮਿਲੇ ਹਨ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਅਕਾਲੀ ਦਲ ਤੋਂ ਸੁਖਬੀਰ ਬਾਦਲ ਮੁੱਖ ਮੰਤਰੀ ਦਾ ਚਿਹਰਾ ਹਨ। ਭਾਜਪਾ ਅਤੇ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ।
ਪੰਜਾਬ ਵਿੱਚ ਚੋਣਾਂ ਦੀ ਤਰੀਕ ਵੀ ਬਦਲ ਗਈ ਹੈ। ਪਹਿਲਾਂ ਚੋਣਾਂ 14 ਨੂੰ ਹੋਣੀਆਂ ਸੀ ਪਰ ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਬਦਲਾਅ ਦੇ ਇਸ ਦੌਰ ਵਿੱਚ ਸੀ ਵੋਟਰ ਏਬੀਪੀ ਨਿਊਜ਼ ਲਈ ਲਗਾਤਾਰ ਸਰਵੇਖਣ ਕੀਤਾ ਹੈ। ਇਸ ਦੌਰਾਨ ਅਸੀਂ ਤੁਹਾਨੂੰ ਪੋਲ ਆਫ ਪੋਲ ਦੇ ਅੰਕੜੇ ਵੀ ਪੇਸ਼ ਕਰ ਰਹੇ ਹਾਂ। ਜਿਸ ਵਿੱਚ ਸੱਤਾਧਾਰੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਸਖ਼ਤ ਮੁਕਾਬਲਾ ਹੈ।
ਏਬੀਪੀ-ਸੀ ਵੋਟਰ ਸਰਵੇ ਮੁਤਾਬਕ ਕਾਂਗਰਸ ਨੂੰ 37 ਤੋਂ 43, 'ਆਪ' ਨੂੰ 52 ਤੋਂ 58, ਅਕਾਲੀ ਦਲ ਨੂੰ 17 ਤੋਂ 23 ਅਤੇ ਭਾਜਪਾ ਨੂੰ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ। ਰਿਪਬਲਿਕ ਪੀ-ਮਾਰਕ ਦੇ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਨੂੰ 42 ਤੋਂ 48, ਆਪ ਨੂੰ 50 ਤੋਂ 56, ਅਕਾਲੀ ਦਲ ਨੂੰ 13 ਤੋਂ 17 ਅਤੇ ਭਾਜਪਾ ਨੂੰ ਇੱਕ ਤੋਂ ਦੋ ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਇੰਡੀਆ ਨਿਊਜ਼-ਜਨ ਕੀ ਬਾਤ ਦੇ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਨੂੰ 32 ਤੋਂ 42, ਆਪ ਨੂੰ 58 ਤੋਂ 65, ਅਕਾਲੀ ਦਲ ਨੂੰ 15 ਤੋਂ 18 ਅਤੇ ਭਾਜਪਾ ਨੂੰ ਇੱਕ ਤੋਂ ਦੋ ਸੀਟਾਂ ਮਿਲ ਸਕਦੀਆਂ ਹਨ।
ਜੇਕਰ ਅਸੀਂ ਇਨ੍ਹਾਂ ਸਾਰੇ ਸਰਵੇਖਣਾਂ ਦੀ ਔਸਤ ਯਾਨੀ ਪੋਲ ਆਫ ਪੋਲਜ਼ 'ਤੇ ਨਜ਼ਰ ਮਾਰੀਏ ਤਾਂ ਕਾਂਗਰਸ ਨੂੰ 43 ਤੋਂ 48 ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ 49 ਤੋਂ 54, ਅਕਾਲੀ ਦਲ ਨੂੰ 14 ਤੋਂ 18 ਅਤੇ ਭਾਜਪਾ ਗਠਜੋੜ ਨੂੰ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ।
2017 ਦੇ ਅੰਕੜੇ
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ 77, ਅਕਾਲੀ ਦਲ ਨੂੰ 15, ਆਪ ਨੂੰ 20, ਭਾਜਪਾ ਨੂੰ ਤਿੰਨ ਅਤੇ ਹੋਰਨਾਂ ਨੂੰ ਦੋ ਸੀਟਾਂ ਮਿਲੀਆਂ ਸਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ ਮਨੋਹਰ ਨੇ ਆਜ਼ਾਦ ਉਮੀਦਵਾਰ ਦੇ ਤੌਰ ਤੇ ਕੀਤੇ ਕਾਗਜ਼ ਦਾਖ਼ਲ
ਮਜੀਠੀਆ ਨੇ ਦੋ ਹਲਕਿਆਂ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਨਵਜੋਤ ਸਿੱਧੂ ਨੂੰ ਦਿੱਤੀ ਵੱਡੀ ਚੁਣੌਤੀ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋ ਵਿਧਾਨ ਸਭਾ ਹਲਕਿਆਂ ਮਜੀਠਾ ਤੇ ਅੰਮ੍ਰਿਤਸਰ ਪੂਰਬੀ ਤੋਂ ਨਾਮਜਦਗੀ ਪੱਤਰ ਦਾਖਲ ਕੀਤੇ। ਮਜੀਠੀਆ ਨੇ ਅੱਜ ਪਹਿਲਾਂ ਆਪਣੀ ਰਵਾਇਤੀ ਸੀਟ ਮਜੀਠਾ ਤੋਂ ਚੌਥੀ ਵਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿੱਥੋਂ ਮਜੀਠੀਆ ਤਿੰਨ ਵਾਰ ਵਿਧਾਇਕ ਚੁਣੇ ਜਾ ਚੁੱਕੇ ਹਨ।
Punjab Election: ਕਾਂਗਰਸ 'ਚ ਮੁੱਖ ਮੰਤਰੀ ਦੇ ਚਿਹਰੇ ਲਈ ਜੰਗ?
Punjab Assembly Election 2022: ਪੰਜਾਬ 'ਚ ਕਾਂਗਰਸ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਕਾਂਗਰਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਾਹਮਣੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੀ ਦਾਅਵੇਦਾਰੀ ਜਤਾਈ ਹੈ। ਹੁਣ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਵਿੱਚੋਂ ਇੱਕ ਨੂੰ ਚੁਣਨਾ ਰਾਹੁਲ ਗਾਂਧੀ ਲਈ ਵੱਡੀ ਪ੍ਰੀਖਿਆ ਹੋਏਗੀ।
ਬਿਕਰਮ ਮਜੀਠੀਆ ਨੇ ਮਜੀਠਾ ਤੋਂ ਭਰੀ ਨਾਮਜ਼ਦਗੀ
ਨਵਜੋਤ ਸਿੱਧੂ ਨੇ ਰਾਹੁਲ ਤੋਂ ਮੰਗੀ ਫੈਸਲੇ ਲੈਣ ਦੀ ਪਾਵਰ
ਰਾਹੁਲ ਗਾਂਧੀ ਜਲੰਧਰ ਦੇ ਮਿੱਠਾਪੁਰ ਵਿੱਚ ਵਰਚੂਅਲ ਰੈਲੀ ਕਰਨ ਪਹੁੰਚੇ। ਇਸ ਮੌਕੇ ਨਵਜੋਤ ਸਿੱਧੂ ਨੇ ਰਾਹੁਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ।ਸਿੱਧੂ ਨੇ ਰਾਹੁਲ ਗਾਂਧੀ ਤੋਂ ਫੈਸਲੇ ਲੈਣ ਦੀ ਪਾਵਰ ਦੀ ਮੰਗ ਕੀਤੀ ਅਤੇ ਕਿਹਾ ਕਿ ਮੈਂਨੂੰ ਦਰਸ਼ਨੀ ਘੋੜਾ ਨਾ ਬਣਾ ਦਿਓ। ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਚਾਹੇ ਕਿਸੇ ਨੂੰ ਵੀ ਚਿਹਰਾ ਐਲਾਨ ਕਰਕੇ ਜਾਣ ਪੂਰੀ ਕਾਂਗਰਸ ਉਸ ਫੈਸਲੇ ਨੂੰ ਮਨ੍ਹੇਗੀ।