Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।

ਏਬੀਪੀ ਸਾਂਝਾ Last Updated: 28 Jan 2022 05:41 AM
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ ਮਨੋਹਰ ਨੇ ਆਜ਼ਾਦ ਉਮੀਦਵਾਰ ਦੇ ਤੌਰ ਤੇ ਕੀਤੇ ਕਾਗਜ਼ ਦਾਖ਼ਲ
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਰਿਜ਼ਰਵ ਹਲਕਾ ਬੱਸੀ ਪਠਾਣਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਬਤੌਰ ਆਜ਼ਾਦ ਉਮੀਦਵਾਰ ਵਜੋਂ ਆਪਣੇ ਚੋਣ ਨਾਮਜ਼ਦਗੀ ਪੱਤਰ ਇਹ ਚੋਣ ਅਫ਼ਸਰ ਬਸੀ ਪਠਾਣਾ ਯਸ਼ਪਾਲ ਸ਼ਰਮਾ ਕੋਲ ਆਪਣੇ ਦਾਖ਼ਲ ਕਰਵਾ ਦਿੱਤੇ ਹਨ  ।

 

ਡਾ. ਮਨੋਹਰ ਸਿੰਘ ਨੇ ਕਿਹਾ ਕਿ ਉਹ ਹਲਕਾ ਨਿਵਾਸੀਆਂ ਦੀ ਮੰਗ 'ਤੇ ਚੋਣ ਮੈਦਾਨ ਵਿਚ ਉਤਰੇ ਹਨ ਅਤੇ ਉਹੀ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਆਪਣੇ ਚੋਣ ਨਾਮਜ਼ਦਗੀ ਪੱਤਰ ਵਾਪਸ ਨਹੀਂ ਲੈਣਗੇ ਤੇ ਨਾਲ ਹੀ ਹਲਕੇ ਵਿਚ ਲੱਗੇ ਫਲੈਕਸ ਬੋਰਡਾਂ ਤੇ ਆਪਣੇ ਭਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਸਵੀਰ ਵੀ ਉਤਰਵਾ ਦੇਣਗੇ ।

 

ਉਨ੍ਹਾਂ ਕਾਗ਼ਜ਼ ਦਾਖ਼ਲ ਕਰਨ ਤੋਂ ਪਹਿਲਾਂ ਦਫ਼ਤਰ ਵਿੱਚ ਉਮੜੇ ਹਜੂਮ ਦਾ ਧੰਨਵਾਦ ਵੀ ਕੀਤਾ  ਅਤੇ ਭਰੋਸਾ ਦਿਵਾਇਆ ਕਿ  ਉਹ ਹਲਕੇ ਦੇ ਵਿਕਾਸ ਬਈ ਕੰਮ ਕਰਦੇ ਰਹਿਣਗੇ ਅਤੇ ਪਿੱਛੇ ਨਹੀਂ ਹਟਣਗੇਡਾ ਮਨੋਹਰ ਨੇ ਈਡੀ ਵੱਲੋਂ ਦਰਜ ਮਾਮਲੇ ਵਿਚ ਕਿਹਾ ਕਿ ਕਾਨੂੰਨ ਦੇ ਹਿਸਾਬ ਨਾਲ ਜੋ ਵੀ ਦੋਸ਼ੀ ਹੈ ਉਸ ਤੇ ਕਾਰਵਾਈ ਹੋਣੀ ਚਾਹੀਦੀ ਹੈ।
ਮਜੀਠੀਆ ਨੇ ਦੋ ਹਲਕਿਆਂ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਨਵਜੋਤ ਸਿੱਧੂ ਨੂੰ ਦਿੱਤੀ ਵੱਡੀ ਚੁਣੌਤੀ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋ ਵਿਧਾਨ ਸਭਾ ਹਲਕਿਆਂ ਮਜੀਠਾ ਤੇ ਅੰਮ੍ਰਿਤਸਰ ਪੂਰਬੀ ਤੋਂ ਨਾਮਜਦਗੀ ਪੱਤਰ ਦਾਖਲ ਕੀਤੇ। ਮਜੀਠੀਆ ਨੇ ਅੱਜ ਪਹਿਲਾਂ ਆਪਣੀ ਰਵਾਇਤੀ ਸੀਟ ਮਜੀਠਾ ਤੋਂ ਚੌਥੀ ਵਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿੱਥੋਂ ਮਜੀਠੀਆ ਤਿੰਨ ਵਾਰ ਵਿਧਾਇਕ ਚੁਣੇ ਜਾ ਚੁੱਕੇ ਹਨ।

Punjab Election: ਕਾਂਗਰਸ 'ਚ ਮੁੱਖ ਮੰਤਰੀ ਦੇ ਚਿਹਰੇ ਲਈ ਜੰਗ?

Punjab Assembly Election 2022: ਪੰਜਾਬ 'ਚ ਕਾਂਗਰਸ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਕਾਂਗਰਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਾਹਮਣੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੀ ਦਾਅਵੇਦਾਰੀ ਜਤਾਈ ਹੈ। ਹੁਣ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਵਿੱਚੋਂ ਇੱਕ ਨੂੰ ਚੁਣਨਾ ਰਾਹੁਲ ਗਾਂਧੀ ਲਈ ਵੱਡੀ ਪ੍ਰੀਖਿਆ ਹੋਏਗੀ।

ਬਿਕਰਮ ਮਜੀਠੀਆ ਨੇ ਮਜੀਠਾ ਤੋਂ ਭਰੀ ਨਾਮਜ਼ਦਗੀ
ਬਿਕਰਮ ਮਜੀਠੀਆ ਨੇ ਮਜੀਠਾ ਤੋਂ ਭਰੀ ਨਾਮਜ਼ਦਗੀ, ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਦਾ ਹੜ੍ਹ
ਨਵਜੋਤ ਸਿੱਧੂ ਨੇ ਰਾਹੁਲ ਤੋਂ ਮੰਗੀ ਫੈਸਲੇ ਲੈਣ ਦੀ ਪਾਵਰ

ਰਾਹੁਲ ਗਾਂਧੀ ਜਲੰਧਰ ਦੇ ਮਿੱਠਾਪੁਰ ਵਿੱਚ ਵਰਚੂਅਲ ਰੈਲੀ ਕਰਨ ਪਹੁੰਚੇ। ਇਸ ਮੌਕੇ ਨਵਜੋਤ ਸਿੱਧੂ ਨੇ ਰਾਹੁਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ।ਸਿੱਧੂ ਨੇ ਰਾਹੁਲ ਗਾਂਧੀ ਤੋਂ ਫੈਸਲੇ ਲੈਣ ਦੀ ਪਾਵਰ ਦੀ ਮੰਗ ਕੀਤੀ ਅਤੇ ਕਿਹਾ ਕਿ ਮੈਂਨੂੰ ਦਰਸ਼ਨੀ ਘੋੜਾ ਨਾ ਬਣਾ ਦਿਓ। ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਚਾਹੇ ਕਿਸੇ ਨੂੰ ਵੀ ਚਿਹਰਾ ਐਲਾਨ ਕਰਕੇ ਜਾਣ ਪੂਰੀ ਕਾਂਗਰਸ ਉਸ ਫੈਸਲੇ ਨੂੰ ਮਨ੍ਹੇਗੀ।

ਭਾਜਪਾ ਨੇ ਨਵਜੋਤ ਸਿੱਧੂ ਖਿਲਾਫ ਚੋਣ ਮੈਦਾਨ ਵਿੱਚ ਉਤਾਰਿਆ ਸੇਵਾਮੁਕਤ ਆਈਏਐਸ ਅਧਿਕਾਰੀ

ਪੰਜਾਬ ਚੋਣਾਂ 'ਚ ਭਾਜਪਾ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ ਸੇਵਾਮੁਕਤ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਕਾਂਗਰਸ ਤੀਜੀ ਸੂਚੀ 'ਚ ਕੱਟ ਸਕਦੀ ਸੱਤ ਵਿਧਾਇਕਾਂ ਦੀਆਂ ਟਿਕਟਾਂ

ਕਾਂਗਰਸ ਨੇ ਪੰਜਾਬ ਵਿੱਚ ਹੁਣ ਤੱਕ 109 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਹਿਲੀ ਸੂਚੀ ਵਿੱਚ 86 ਅਤੇ ਦੂਜੀ ਸੂਚੀ ਵਿੱਚ 23 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਹੁਣ ਪਾਰਟੀ ਨੇ ਅੱਠ ਹੋਰ ਉਮੀਦਵਾਰਾਂ ਦਾ ਐਲਾਨ ਕਰਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚ ਸੱਤ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ।

ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਵੀਰਵਾਰ ਨੂੰ ਕਿਹਾ ਕਿ 'ਮੈਂ ਖਰੜ ਤੋਂ ਟਿਕਟ ਮੰਗ ਰਿਹਾ ਸੀ ਪਰ ਚੰਨੀ ਨੇ ਹਾਈਕਮਾਂਡ ਨੂੰ ਗੁੰਮਰਾਹ ਕਰਕੇ ਆਪਣੇ ਚਹੇਤੇ ਨੂੰ ਟਿਕਟ ਦਿੱਤੀ ਜੋ ਸ਼ਰਾਬ ਦਾ ਠੇਕੇਦਾਰ ਹੈ। ਚੰਨੀ ਨੇ ਮੇਰੀ ਪਿੱਠ ਵਿੱਚ ਛੁਰਾ ਮਾਰਿਆ ਹੈ, ਮੈਂ ਚੰਨੀ ਨੂੰ ਹਰਾਉਣ ਲਈ ਘਰ-ਘਰ ਜਾਵਾਂਗਾ ਅਤੇ ਇਸ ਪਾਪੀ ਨੂੰ ਵੋਟ ਨਾ ਪਾਉਣ ਦੀ ਭੀਖ ਮੰਗਾਂਗਾ।'
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਬਹੁਤ ਦੇਰ ਨਾਲ ਪੰਜਾਬ ਆਏ ਹਨ, ਪੰਜਾਬ ਵਿੱਚ ਲੰਬੇ ਸਮੇਂ ਤੋਂ ਚੋਣ ਪ੍ਰਚਾਰ ਚੱਲ ਰਿਹਾ ਹੈ। ਉਹ ਸ਼ਕਲ ਦਿਖਾਉਣ ਦੇ ਵੀ ਲਾਇਕ ਨਹੀਂ ਹਨ, ਕਿਉਂਕਿ ਕਾਂਗਰਸ ਨੇ ਆਪਣੇ ਪਿਛਲੇ ਵਾਅਦੇ ਪੂਰੇ ਨਹੀਂ ਕੀਤੇ।
ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਜਲਦ ਕਰੇਗੀ ਮੁੱਖ ਮੰਤਰੀ ਚਿਹਰੇ ਦਾ ਐਲਾਨ

ਜਲੰਧਰ 'ਚ ਆਨਲਾਈਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਨਾਲ ਕਾਰ 'ਚ ਗੱਲ ਹੋਈ ਸੀ ਕਿ ਅੱਗੇ ਪੰਜਾਬ ਦੀ ਅਗਵਾਈ ਕੌਣ ਕਰੇਗਾ? ਰਾਹੁਲ ਗਾਂਧੀ ਨੇ ਕਿਹਾ, ''ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਨੇ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਪੰਜਾਬ 'ਚ ਕਾਂਗਰਸ ਦੀ ਅਗਵਾਈ ਕੌਣ ਕਰੇਗਾ? ਦੋਵਾਂ ਨੇ ਕਿਹਾ ਕਿ ਜੋ ਵੀ ਅਗਵਾਈ ਕਰੇਗਾ, ਦੂਜੇ ਵਿਅਕਤੀ ਵੱਲੋਂ ਪੂਰੀ ਤਾਕਤ ਨਾਲ ਮਦਦ ਕੀਤੀ ਜਾਵੇਗੀ।'' ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦੀ ਮੰਗ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ।

ਪਿਛੋਕੜ

Punjab Assembly Election 2022 Live Updates: ਪੰਜਾਬ ਵਿੱਚ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਇਸ ਵਾਰ ਮੁਕਾਬਲਾ ਸਖ਼ਤ ਹੈ, ਕਿਉਂਕਿ ਸਿਆਸੀ ਖੇਤਰ ਵਿੱਚ ਕਈ ਖਿਡਾਰੀ ਖੇਡ ਰਹੇ ਹਨ। ਸੱਤਾ 'ਚ ਕਾਬਜ਼ ਕਾਂਗਰਸ ਭਾਵੇਂ ਵਾਪਸੀ ਦਾ ਦਾਅਵਾ ਕਰ ਰਹੀ ਹੈ ਪਰ ਆਮ ਆਦਮੀ ਪਾਰਟੀ ਨੂੰ ਸਖ਼ਤ ਟੱਕਰ ਦਿੰਦੀ ਨਜ਼ਰ ਆ ਰਹੀ ਹੈ।


ਇਸ ਦੇ ਨਾਲ ਹੀ ਕਾਂਗਰਸ ਨਾਲੋਂ ਨਾਤਾ ਤੋੜ ਚੁੱਕੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੀ ਚੋਣ ਮੈਦਾਨ ਵਿੱਚ ਹੈ ਅਤੇ ਬਸਪਾ ਨਾਲ ਚੋਣ ਲੜ ਰਿਹਾ ਹੈ। ਇਸ ਸਭ ਤੋਂ ਇਲਾਵਾ ਕਿਸਾਨਾਂ ਦਾ ਇੱਕ ਵਰਗ ਵੀ ਇਸ ਵਾਰ ਚੋਣਾਂ ਮੈਦਾਨ ਲਈ ਪੂਰੀ ਤਰ੍ਹਾਂ ਤਿਆਰ ਹੈ।


ਪੰਜਾਬ ਵਿੱਚ ਇਨ੍ਹਾਂ ਪਾਰਟੀਆਂ ਕਾਰਨ ਸਿਆਸਤ ਦਿਲਚਸਪ ਹੋ ਗਈ ਹੈ। ਇੱਥੇ ਆਮ ਆਦਮੀ ਪਾਰਟੀ ਨੇ ਆਪਣਾ ਮੁੱਖ ਮੰਤਰੀ ਚਿਹਰਾ ਪੇਸ਼ ਕੀਤਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਇਆ ਗਿਆ ਹੈ। ਪੰਜਾਬ ਦੀ ਸਿਆਸਤ 'ਚ ਮੁੱਖ ਮੰਤਰੀ ਦਾ ਚਿਹਰਾ ਸਾਫ਼ ਹੋ ਚੁੱਕਾ ਹੈ।


ਦੂਜੇ ਪਾਸੇ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕੋਈ ਰਸਮੀ ਐਲਾਨ ਨਹੀਂ ਕੀਤਾ ਹੈ ਪਰ ਅਜਿਹੇ ਸੰਕੇਤ ਮਿਲੇ ਹਨ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਅਕਾਲੀ ਦਲ ਤੋਂ ਸੁਖਬੀਰ ਬਾਦਲ ਮੁੱਖ ਮੰਤਰੀ ਦਾ ਚਿਹਰਾ ਹਨ। ਭਾਜਪਾ ਅਤੇ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ।


ਪੰਜਾਬ ਵਿੱਚ ਚੋਣਾਂ ਦੀ ਤਰੀਕ ਵੀ ਬਦਲ ਗਈ ਹੈ। ਪਹਿਲਾਂ ਚੋਣਾਂ 14 ਨੂੰ ਹੋਣੀਆਂ ਸੀ ਪਰ ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਬਦਲਾਅ ਦੇ ਇਸ ਦੌਰ ਵਿੱਚ ਸੀ ਵੋਟਰ ਏਬੀਪੀ ਨਿਊਜ਼ ਲਈ ਲਗਾਤਾਰ ਸਰਵੇਖਣ ਕੀਤਾ ਹੈ। ਇਸ ਦੌਰਾਨ ਅਸੀਂ ਤੁਹਾਨੂੰ ਪੋਲ ਆਫ ਪੋਲ ਦੇ ਅੰਕੜੇ ਵੀ ਪੇਸ਼ ਕਰ ਰਹੇ ਹਾਂ। ਜਿਸ ਵਿੱਚ ਸੱਤਾਧਾਰੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਸਖ਼ਤ ਮੁਕਾਬਲਾ ਹੈ।


ਏਬੀਪੀ-ਸੀ ਵੋਟਰ ਸਰਵੇ ਮੁਤਾਬਕ ਕਾਂਗਰਸ ਨੂੰ 37 ਤੋਂ 43, 'ਆਪ' ਨੂੰ 52 ਤੋਂ 58, ਅਕਾਲੀ ਦਲ ਨੂੰ 17 ਤੋਂ 23 ਅਤੇ ਭਾਜਪਾ ਨੂੰ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ। ਰਿਪਬਲਿਕ ਪੀ-ਮਾਰਕ ਦੇ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਨੂੰ 42 ਤੋਂ 48, ਆਪ ਨੂੰ 50 ਤੋਂ 56, ਅਕਾਲੀ ਦਲ ਨੂੰ 13 ਤੋਂ 17 ਅਤੇ ਭਾਜਪਾ ਨੂੰ ਇੱਕ ਤੋਂ ਦੋ ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਇੰਡੀਆ ਨਿਊਜ਼-ਜਨ ਕੀ ਬਾਤ ਦੇ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਨੂੰ 32 ਤੋਂ 42, ਆਪ ਨੂੰ 58 ਤੋਂ 65, ਅਕਾਲੀ ਦਲ ਨੂੰ 15 ਤੋਂ 18 ਅਤੇ ਭਾਜਪਾ ਨੂੰ ਇੱਕ ਤੋਂ ਦੋ ਸੀਟਾਂ ਮਿਲ ਸਕਦੀਆਂ ਹਨ।


  ਜੇਕਰ ਅਸੀਂ ਇਨ੍ਹਾਂ ਸਾਰੇ ਸਰਵੇਖਣਾਂ ਦੀ ਔਸਤ ਯਾਨੀ ਪੋਲ ਆਫ ਪੋਲਜ਼ 'ਤੇ ਨਜ਼ਰ ਮਾਰੀਏ ਤਾਂ ਕਾਂਗਰਸ ਨੂੰ 43 ਤੋਂ 48 ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ 49 ਤੋਂ 54, ਅਕਾਲੀ ਦਲ ਨੂੰ 14 ਤੋਂ 18 ਅਤੇ ਭਾਜਪਾ ਗਠਜੋੜ ਨੂੰ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ।


2017 ਦੇ ਅੰਕੜੇ


2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ 77, ਅਕਾਲੀ ਦਲ ਨੂੰ 15, ਆਪ ਨੂੰ 20, ਭਾਜਪਾ ਨੂੰ ਤਿੰਨ ਅਤੇ ਹੋਰਨਾਂ ਨੂੰ ਦੋ ਸੀਟਾਂ ਮਿਲੀਆਂ ਸਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.