Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ ਆਪਣੇ ਵਿਧਾਨ ਸਭਾ ਹਲਕੇ ਪੂਰਬੀ 'ਚ ਚੋਣ ਪ੍ਰਚਾਰ ਕਰਨਗੇ।
ਬਿਕਰਮ ਸਿੰਘ ਮਜੀਠੀਆ ਵੀ ਕੱਲ ਪੂਰਬੀ ਵਿਧਾਨ ਸਭਾ ਹਲਕੇ 'ਚ ਚੋਣ ਪ੍ਰਚਾਰ ਕਰਨਗੇ ਤੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਭਲਕੇ ਸ਼ਾਮ 5 ਵਜੇ ਤੋਂ ਬਾਅਦ ਬਰਨਾਲਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਸੰਬੋਧਨ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸਵੇਰੇ 10:00 ਵਜੇ ਤੋਂ ਸ਼ਾਮ 5:30 ਵਜੇ ਤੱਕ ਨੁੱਕੜ ਮੀਟਿੰਗਾਂ ਕਰਨਗੇ।
ਅੰਮ੍ਰਿਤਸਰ ਉੱਤਰੀ ਹਲਕੇ ਤੋਂ 'ਆਪ' ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਹਲਕਾ ਉੱਤਰੀ ਦੇ ਦਫ਼ਤਰ ਵਿਖੇ ਕੀਤੀ ਗਈ,ਜਿਸ ਵਿੱਚ ਡਾ.ਕੁੰਵਰਵਿਜੇ ਪ੍ਰਤਾਪ ਸਿੰਘ ਨੇ ਕਾਂਗਰਸੀ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਸੁਨੀਲ ਦੱਤੀ ਤੇ ਦੋਸ਼ ਲਗਾਇਆ ਕਿ ਬਹੁਤ ਸਾਰੇ double ਵੋਟਾਂ ਵਾਲੇ ਵਿਅਕਤੀ ਜਾਂ ਤੇ ਹਲਕਾ ਵਿਧਾਇਕ ਦੇ ਨਜ਼ਦੀਕੀ ਹਨ ਜਾਂ ਰਿਸ਼ਤੇਦਾਰ ਹਨ,ਉਹਨਾਂ ਦੱਸਿਆ ਕਿ ਅੰਮ੍ਰਿਤਸਰ ਹਲਕਾ ਉੱਤਰੀ ਵਿੱਚ 15 ਹਜ਼ਾਰ ਦੇ ਕਰੀਬ ਜਾਲੀ ਵੋਟਾਂ ਸਾਹਮਣੇ ਆਈਆਂ ਹਨ, ਉਹਨਾਂ ਖਦਸ਼ਾ ਪ੍ਰਗਟ ਕੀਤਾ ਕਿ ਇਹ ਵੋਟਾਂ ਵੱਧ ਵੀ ਹੋ ਸਕਦੀਆਂ ਹਨ,ਉਹਨਾਂ ਨੇ ਇਸ ਸੰਬੰਦੀ 15000 ਜਾਲੀ ਵੋਟਾਂ ਦੀ ਸੂਚੀ ਵੀ ਪੱਤਰਕਾਰਾਂ ਸਾਹਮਣੇ ਰੱਖੀ।
ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ 'ਚ ਟੁੱਟ ਦੇ ਡਰ ਕਾਰਨ ਪੰਜਾਬ 'ਚ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ 'ਚ ਦੇਰ ਕਰ ਰਹੀ ਹੈ। ਕਾਂਗਰਸ ਹਾਰ ਦੇ ਡਰ ਤੋਂ ਬੌਖਲਾ ਗਈ ਹੈ। ਉਨ੍ਹਾਂ ਨੂੰ ਕੁੱਝ ਵੀ ਸੁੱਝ ਨਹੀਂ ਰਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇ। ਕਾਂਗਰਸ ਹਾਈਕਮਾਂਡ ਅਜੇ ਵੀ ਇਸ ਸ਼ੰਕੇ ਵਿੱਚ ਹੈ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ ਜਾਂ ਦੂਜੇ ਸੂਬਿਆਂ ਵਾਂਗ ਪੰਜਾਬ ਵਿੱਚ ਵੀ ਦੋ-ਤਿੰਨ ਨੇਤਾਵਾਂ ਦੇ ਨਾਂ ’ਤੇ ਚੋਣ ਲੜੇ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 278.58 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਵਿਧਾਨ ਸਭਾ ਹਲਕਾ ਭਦੌੜ ਤੋਂ ਦੋ ਵਾਰ ਅਤੇ ਬੱਸੀ ਪਠਾਣਾ ਹਲਕੇ ਤੋਂ ਚੋਣ ਲੜ ਚੁੱਕੇ ਦਰਬਾਰਾ ਸਿੰਘ ਗੁਰੂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ 400 ਸਾਲਾਂ ਮੈਮੋਰੀਅਲ ਟਰੱਸਟ ਫਤਿਹਗੜ੍ਹ ਸਾਹਿਬ ਦੇ ਮੈਂਬਰ ਸੈਕਟਰੀ ਤੋਂ ਅਸਤੀਫਾ ਦੇ ਦਿੱਤਾ ਹੈ। ਦਰਬਾਰਾ ਸਿੰਘ ਗੁਰੂ ਨੇ ਆਪਣਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਹੈ।
ਭਗਵੰਤ ਮਾਨ ਆਪਣੇ ਅੰਦਾਜ ਵਿੱਚ ਕਾਂਗਰਸੀ ਉਮੀਦਵਾਰ ਨੰਗੇ ਪੈਰ ਪ੍ਰਚਾਰ ਉੱਤੇ ਸਾਦ ਰਹੇ ਹਨ ਨਿਸ਼ਾਨੇ
ਕਾਂਗਰਸੀ ਉਮੀਦਵਾਰ ਦਾ ਕਹਿਣਾ ਹੈ ਕਿ ਮੇਰੇ ਲੋਕ ਮੇਰੇ ਲਈ ਭਗਵਾਨ ਦੇ ਬਰਾਬਰ ਹਨ, ਨੰਗੇ ਪੈਰ ਜਾਣ ਵਿੱਚ ਕੋਈ ਇਤਰਾਜ ਨਹੀਂ
ਭਗਵੰਤ ਮਾਨ ਬੋਲੇ ਆਪਣੀ ਸਿਹਤ ਦਾ ਖਿਆਲ ਰੱਖੋ ਪੈਰਾਂ ਵਿੱਚ ਚੱਪਲ ਆਦਿ ਪਾ ਲਿਆ ਕਰੋ ਕਿਤੇ ਠੰਡ ਨਾ ਲੱਗ ਜਾਵੇ ਇਲੇਕਸ਼ਨ ਵਿੱਚ ਜਿੱਤ ਹਾਰ ਹੁੰਦੀ ਰਹਿੰਦੀ ਹੈ
ਸੰਗਰੂਰ ਦੇ ਧੂਰੀ ਵਿਧਾਨਸਭਾ ਸੀਟ ਪੰਜਾਬ ਦੀ ਹਾਟ ਸੀਟ ਹੈ ਜਿੱਥੇ ਭਗਵੰਤ ਮਾਨ ਦੇ ਮੁਕਾਬਲੇ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਹਨ ਜੋ ਪਹਿਲਾਂ ਵੀ ਵਿਧਾਇਕ ਹਨ
ਜ਼ਿਲ੍ਹਾ ਸੰਗਰੂਰ 'ਚ ਪੈਂਦਾ ਲਹਿਰਾ ਵਿਧਾਨ ਸਭਾ ਹਲਕਾ
ਕਾਂਗਰਸ ਨੇ ਰਜਿੰਦਰ ਕੌਰ ਭੱਠਲ ਨੂੰ ਦਿੱਤੀ ਟਿਕਟ
ਲਗਾਤਾਰ 5 ਵਾਰ ਲਹਿਰਾ ਤੋਂ ਵਿਧਾਇਕ ਰਹੇ ਬੀਬੀ ਭੱਠਲ
'AAP ਨੇ ਇੱਕ ਦਿਨ ਪਹਿਲਾਂ ਸ਼ਾਮਲ ਹੋਏ ਵਿਅਕਤੀ ਨੂੰ ਦਿੱਤੀ ਟਿਕਟ'
'ਲੋਕਾਂ ਨੇ ਕਾਂਗਰਸ ਦੇ ਹੱਕ 'ਚ ਵੋਟ ਦੇਣ ਦਾ ਮਨ ਬਣਾਇਆ'
'ਚਰਨਜੀਤ ਚੰਨੀ ਨੇ ਮੁੱਖ ਮੰਤਰੀ ਵਜੋਂ ਕੀਤਾ ਚੰਗਾ ਕੰਮ '
ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ 'ਤੇ ਬੋਲੇ ਰਾਜਿੰਦਰ ਕੌਰ ਭੱਠਲ
ਸੀਨੀਅਰ ਲੋਕਾਂ ਨੂੰ ਵਿਵਾਦਾਂ ਤੋ ਬਚਣਾ ਚਾਹੀਦਾ -ਭੱਠਲ
ਬਿਕਰਮ ਮਜੀਠੀਆ ਨੇ ਇੱਕ ਵਾਰ ਫਿਰ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸਿੱਧੂ ਨੂੰ ਸਿਰਫ ਕੁਰਸੀ ਤੱਕ ਮਤਲਬ ਹੈ। ਮਜੀਠੀਆ ਨੇ ਕਿਹਾ ਕਿ ਸਿੱਧੂ ਵੱਲੋਂ ਹੁਣ ਤੱਕ ਆਪਣੇ ਹਲਕੇ ਨੂੰ ਨਜ਼ਰ ਨਜ਼ਰ ਅੰਦਾਜ਼ ਕੀਤਾ ਗਿਆ ਅਤੇ ਹਲਕੇ ਦਾ ਕੋਈ ਕੰਮ ਨਹੀਂ ਕੀਤਾ ਗਿਆ।
ਸ਼ੋਰਿਆ ਚੱਕਰ ਵਿਜੇਤਾ ਕੈਪਟਨ ਬਿਕਰਮ ਸਿੰਘ ਪਹੂਵਿੰਡ ਹੋਣਗੇ ਅਕਾਲੀ ਦਲ 'ਚ ਸ਼ਾਮਿਲ
ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਵਲੋਂ ਕੀਤਾ ਜਾਵੇਗਾ ਪਾਰਟੀ 'ਚ ਸ਼ਾਮਿਲ
ਕੈਪਟਨ ਬਿਕਰਮ ਸਿੰਘ ਨੇ ਆਪ ਵਲੋਂ 2017 ਚ ਖੇਮਕਰਨ ਤੋਂ ਵਲੋਂ ਲੜੀ 'ਚ ਵਿਧਾਨ ਸਭਾ ਚੋਣ
ਕਾਂਗਰਸ ਪਾਰਟੀ ਜਲਦੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਜਾ ਰਹੀ ਹੈ। ਸੀਐਮ ਉਮੀਦਵਾਰ ਲਈ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਸਖ਼ਤ ਟੱਕਰ ਹੈ ਪਰ ਚਰਨਜੀਤ ਚੰਨੀ (Charanjit Singh Channi) ਕਾਂਗਰਸ ਦੇ ਸੀਐਮ ਉਮੀਦਵਾਰ ਬਣਨ ਦੀ ਦੌੜ ਵਿੱਚ ਅੱਗੇ ਨਜ਼ਰ ਆ ਰਹੇ ਹਨ। ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਉਮੀਦਵਾਰ ਬਣਨ ਦੀ ਦੌੜ ‘ਚ ਕਾਫੀ ਅੱਗੇ ਆ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਚਰਨ ਬੈਂਸ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ ਦੀ ਵਿਸ਼ਾ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਜਾਣਬੁੱਝ ਕੇ ਗਤਕਾ ਮਾਰਸ਼ਲ ਆਰਟ ਨੂੰ ਪ੍ਰੋਫੈਸ਼ਨਲ ਮੈਡੀਕਲ, ਇੰਜਨੀਅਰਿੰਗ, ਆਈਟੀ ਤੇ ਹੋਰ ਕੋਰਸਾਂ ਦੇ ਨਾਲ ਦਿੱਲੀ ਵਿੱਚ ਸਰਕਾਰੀ ਨੌਕਰੀਆਂ ਵਾਸਤੇ ਸਪੋਰਟਸ ਕੋਟੇ ਵਿੱਚ ਦਾਖਲੇ ਲਈ ਇੱਕ ਖੇਡ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਝਟਕਾ ਬੀਜੇਪੀ ਨੂੰ ਲੱਗ ਸਕਦਾ ਹੈ। ਸੰਯੁਕਤ ਕਿਸਾਨ ਮੋਰਚੇ ਪੰਜ ਰਾਜਾਂ ਦੀਆਂ ਚੋਣਾਂ ਵਿੱਚ ਬੀਜੇਪੀ ਖਿਲਾਫ ਵੱਡਾ ਐਲਾਨ ਕਰ ਸਕਦਾ ਹੈ। ਇਹ ਸੰਕੇਤ ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਮਗਰੋਂ ਮੁਅੱਤਲ ਕੀਤੇ ਗਏ ਅੰਦੋਲਨ ਦੀ ਅਗਲੀ ਰੂਪਰੇਖਾ ਉਲੀਕਣ ਲਈ ਆਨਲਾਈਨ ਮੀਟਿੰਗ ਦੌਰਾਨ ਦਿੱਤੇ। ਮੋਰਚੇ ਦੀ ਅਗਲੀ ਰਣਨੀਤੀ ਅੱਜ ਐਲਾਨੇ ਜਾਣ ਦੀ ਸੰਭਾਵਨਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐਸ ਕਰੁਣਾ ਰਾਜੂ ਨੇ ਦਾਅਵਾ ਕੀਤਾ ਹੈ ਕਿ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਲੋਕਾਂ ਵੱਲੋਂ 3,76,542 ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫੀਸਦੀ ਬਣਦਾ ਹੈ, ਜਦਕਿ ਸੂਬੇ ਵਿੱਚ 72 ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ ਹਨ।
ਸੂਬੇ 'ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਸੇ ਚੋਣਾਂ ਦੀ ਗੂੰਜ ਸੁਣਾਈ ਦੇ ਰਹੀ ਹੈ। ਅਜਿਹੇ 'ਚ ਪਠਾਨਕੋਟ ਦੇ ਵਾਰਡ ਨੰਬਰ 19 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਾਰਡ 'ਚ ਭਾਜਪਾ ਵੱਲੋਂ ਇੱਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ 'ਚ ਪਠਾਨਕੋਟ ਤੋਂ ਭਾਜਪਾ ਦੇ ਉਮੀਦਵਾਰ ਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚਣਾ ਸੀ ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੈਲੀ 'ਚ ਹੰਗਾਮਾ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਰੈਲੀ ਵਾਲੀ ਥਾਂ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਪੰਜਾਬ ਕਾਂਗਰਸ ਵਿੱਚ ਵਧ ਰਹੀ ਬਗਾਵਤ ਨੂੰ ਲੈ ਕੇ ਪਾਰਟੀ ਹਾਈਕਮਾਂਡ ਹੁਣ ਸਖ਼ਤ ਫੈਸਲੇ ਲੈਣ ਜਾ ਰਹੀ ਹੈ। ਟਿਕਟਾਂ ਨਾ ਮਿਲਣ ਵਾਲੇ ਅਧਿਕਾਰਤ ਉਮੀਦਵਾਰਾਂ ਖ਼ਿਲਾਫ਼ ਆਜ਼ਾਦ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਆਗੂਆਂ ਨੂੰ ਬਾਹਰ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਈਕਮਾਂਡ ਨੇ ਅਜਿਹੇ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਿਰਦੇਸ਼ ਦਿੱਤੇ ਹਨ। 4 ਫਰਵਰੀ ਤੋਂ ਬਾਅਦ ਅਜਿਹੇ ਬਾਗੀ ਆਗੂਆਂ ਖਿਲਾਫ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਜੇਕਰ ਜਵਾਬ ਸੰਤੁਸ਼ਟ ਨਾ ਹੋਇਆ ਤਾਂ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ।
ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਡੀ ਮੁਸੀਬਤ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸੁਪਰੀਮ ਕੋਰਟ ਅੱਜ 34 ਸਾਲ ਪੁਰਾਣੇ ਰੋਡਰੇਜ ਮਾਮਲੇ 'ਚ ਸਜ਼ਾ ਵਧਾਉਣ ਦੀ ਮੰਗ 'ਤੇ ਸੁਣਵਾਈ ਕਰੇਗਾ। ਜਾਣਕਾਰੀ ਮੁਤਾਬਕ ਸਿੱਧੂ ਅਰਦਾਸ ਕਰਨ ਵੈਸ਼ਨੋ ਦੇਵੀ ਪੁੱਜੇ ਹਨ। ਮਾਮਲੇ ਦੀ ਗੱਲ ਕਰੀਏ ਤਾਂ ਇਹ 34 ਸਾਲ ਪੁਰਾਣਾ ਮਾਮਲਾ ਹੈ, ਜਿਸ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਸਿਰਫ਼ 1000 ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਹੁਣ ਇਹ ਸਜ਼ਾ ਵਧ ਸਕਦੀ ਹੈ।
ਪਿਛੋਕੜ
Punjab Assembly Election 2022 Live Updates: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਸੂਬੇ 'ਚ ਅੱਜ ਤੋਂ 29 ਦਿਨਾਂ ਬਾਅਦ ਯਾਨੀ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਸਵਾਲ ਇਹ ਹੈ ਕਿ ਜਦੋਂ 10 ਮਾਰਚ ਨੂੰ ਨਤੀਜੇ ਆਉਣਗੇ ਤਾਂ ਰਾਜ ਦੀ ਗੱਦੀ 'ਤੇ ਕੌਣ ਬੈਠੇਗਾ? ਇਸ ਦੌਰਾਨ ਬਹੁਤੀਆਂ ਏਜੰਸੀਆਂ ਦੇ ਸਰਵੇਖਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਰਮਿਆਨ ਸਖ਼ਤ ਮੁਕਾਬਲੇ ਦੀ ਚਰਚਾ ਹੈ।
ਅੱਜ ਅਸੀਂ ਤੁਹਾਨੂੰ ਅੱਠ ਵੱਡੀਆਂ ਏਜੰਸੀਆਂ ਦੇ ਸਰਵੇਖਣ ਦੇ ਨਤੀਜੇ ਅਤੇ ਇਸਦੀ ਔਸਤ ਯਾਨੀ ਪੋਲ ਆਫ਼ ਪੋਲ ਦੱਸ ਰਹੇ ਹਾਂ। ਸੀ ਵੋਟਰ ਮੁਤਾਬਕ 117 ਸੀਟਾਂ 'ਚੋਂ ਕਾਂਗਰਸ ਨੂੰ 37 ਤੋਂ 43 ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ 52 ਤੋਂ 58 ਸੀਟਾਂ ਮਿਲ ਸਕਦੀਆਂ ਹਨ। ਅਕਾਲੀ ਦਲ ਦੇ ਖਾਤੇ ਵਿੱਚ 17 ਤੋਂ 23 ਸੀਟਾਂ ਜਾ ਸਕਦੀਆਂ ਹਨ, ਜਦਕਿ ਭਾਜਪਾ 1 ਤੋਂ 3 ਸੀਟਾਂ 'ਤੇ ਕਬਜ਼ਾ ਕਰ ਸਕਦੀ ਹੈ। ਸੂਬੇ ਵਿੱਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 59 ਸੀਟਾਂ ਦੀ ਲੋੜ ਹੈ।
ਦੂਜੇ ਪਾਸੇ ਡੀਬੀ ਲਾਈਵ ਮੁਤਾਬਕ ਕਾਂਗਰਸ ਨੂੰ 68 ਤੋਂ 70 ਸੀਟਾਂ ਮਿਲ ਸਕਦੀਆਂ ਹਨ। 'ਆਪ' ਦੇ ਖਾਤੇ 'ਚ 26 ਤੋਂ 28 ਸੀਟਾਂ, ਅਕਾਲੀ ਦਲ ਦੇ ਖਾਤੇ 'ਚ 13 ਤੋਂ 15 ਅਤੇ ਭਾਜਪਾ ਗਠਜੋੜ ਦੇ ਖਾਤੇ 'ਚ 4 ਤੋਂ 6 ਸੀਟਾਂ ਜਾ ਸਕਦੀਆਂ ਹਨ। ਜੇਕਰ ਇਨ੍ਹਾਂ ਏਜੰਸੀਆਂ ਦੇ ਸਰਵੇਖਣ ਦੀ ਔਸਤ ਅਰਥਾਤ ਪੋਲ ਆਫ਼ ਪੋਲ ਦੇਖੀਏ ਤਾਂ ਕਾਂਗਰਸ ਨੂੰ 42 ਤੋਂ 47 ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ 48 ਤੋਂ 52, ਅਕਾਲੀ ਦਲ ਨੂੰ 16 ਤੋਂ 20 ਅਤੇ ਭਾਜਪਾ ਗਠਜੋੜ ਨੂੰ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਚਿਹਰਾ ਬਣਾਇਆ ਹੈ, ਜਦਕਿ ਕਾਂਗਰਸ ਦੇ ਚਿਹਰੇ ਵਜੋਂ ਚਰਨਜੀਤ ਸਿੰਘ ਚੰਨੀ ਲਗਭਗ ਫਾਈਨਲ ਹੈ। ਸੂਬੇ ਵਿੱਚ ਭਾਜਪਾ ਨੇ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗੱਠਜੋੜ ਕਰ ਲਿਆ ਹੈ।
2017 ਦੇ ਅੰਕੜੇ
2017 ਦੀਆਂ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) 20 ਸੀਟਾਂ ਜਿੱਤ ਕੇ ਪਹਿਲੀ ਵਾਰ ਮੁੱਖ ਵਿਰੋਧੀ ਪਾਰਟੀ ਵਜੋਂ ਉਭਰੀ ਹੈ। ਜਦਕਿ ਅਕਾਲੀ ਦਲ ਨੂੰ 15 ਅਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਹਨ, ਦੋ ਸੀਟਾਂ ਬਾਕੀਆਂ ਦੇ ਖਾਤੇ ਵਿੱਚ ਗਈਆਂ।
- - - - - - - - - Advertisement - - - - - - - - -