Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
LIVE
Background
Punjab Assembly Election 2022 Live Updates: ਪੰਜਾਬ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਚੋਣਾਂ ਲਈ ਹੁਣ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਵਾਰ ਇੱਕ ਪਾਸੇ ਜਿੱਥੇ ਕਾਂਗਰਸ ਨੇ ਪੁਰਾਣੇ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਸੱਤਾ ਵਿਰੋਧੀ ਲਹਿਰ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਵੀ ਪੂਰੀ ਤਰ੍ਹਾਂ ਨਾਲ ਜ਼ੋਰ ਮਾਰ ਰਹੀ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵੀ ਭਾਜਪਾ ਨਾਲ ਗਠਜੋੜ ਕਰਕੇ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ 'ਚ ਸਵਾਲ ਇਹ ਹੈ ਕਿ ਸੂਬੇ ਦੇ ਲੋਕ ਕਿਸ 'ਤੇ ਮਹਿਰਬਾਨ ਹੁੰਦੇ ਹਨ ਅਤੇ ਕਿਸਨੂੰ ਸਭ ਤੋਂ ਵੱਧ ਪਿਆਰ ਦਿੰਦੇ ਹਨ?
ਏਬੀਪੀ ਨਿਊਜ਼ ਸੀ ਵੋਟਰ ਸਰਵੇ ਮੁਤਾਬਕ ਸੂਬੇ ਦੇ 6 ਫੀਸਦੀ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਪਸੰਦ ਕਰ ਰਹੇ ਹਨ। ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ 15 ਫੀਸਦੀ, ਅਰਵਿੰਦ ਕੇਜਰੀਵਾਲ ਨੂੰ 17 ਫੀਸਦੀ, ਚਰਨਜੀਤ ਸਿੰਘ ਚੰਨੀ ਨੂੰ 29 ਫੀਸਦੀ, ਨਵਜੋਤ ਸਿੰਘ ਸਿੱਧੂ ਨੂੰ 6 ਫੀਸਦੀ, ਭਗਵੰਤ ਮਾਨ ਨੂੰ 23 ਫੀਸਦੀ ਅਤੇ ਹੋਰਨਾਂ ਨੂੰ 4 ਫੀਸਦੀ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।
ਪੰਜਾਬ 'ਚ ਮੁੱਖ ਮੰਤਰੀ ਦੀ ਪਸੰਦ ਕੌਣ?
ਸੀ-ਵੋਟਰ ਸਰਵੇਖਣ
ਕੈਪਟਨ ਅਮਰਿੰਦਰ - 6%
ਸੁਖਬੀਰ ਬਾਦਲ - 15%
ਅਰਵਿੰਦ ਕੇਜਰੀਵਾਲ - 17%
ਚਰਨਜੀਤ ਚੰਨੀ-29%
ਨਵਜੋਤ ਸਿੰਘ ਸਿੱਧੂ-6%
ਭਗਵੰਤ ਮਾਨ -23%
ਹੋਰ - 4%
ਕਿਸ ਖੇਤਰ ਵਿੱਚ ਕਿੰਨੀਆਂ ਸੀਟਾਂ?
ਦੋਆਬਾ ਖੇਤਰ-
ਏਬੀਪੀ ਨਿਊਜ਼ ਸੀ ਵੋਟਰ ਸਰਵੇ ਮੁਤਾਬਕ ਪੰਜਾਬ ਚੋਣਾਂ ਵਿੱਚ ਦੋਆਬਾ ਖੇਤਰ ਦੀਆਂ ਕੁੱਲ 23 ਵਿਧਾਨ ਸਭਾ ਸੀਟਾਂ ਵਿੱਚੋਂ ਕਾਂਗਰਸ ਨੂੰ 7 ਤੋਂ 11 ਸੀਟਾਂ ਮਿਲ ਸਕਦੀਆਂ ਹਨ। ਜਦਕਿ 7 ਤੋਂ 11 ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ 'ਚ ਜਾ ਸਕਦੀਆਂ ਹਨ। ਅਕਾਲੀ ਦਲ ਦੇ ਹਿੱਸੇ 2 ਤੋਂ 6 ਸੀਟਾਂ ਜਾ ਸਕਦੀਆਂ ਹਨ, ਜਦਕਿ ਭਾਜਪਾ ਇਕ ਸੀਟ 'ਤੇ ਹੀ ਸੀਮਤ ਰਹਿ ਸਕਦੀ ਹੈ।
ਮਾਝਾ ਖੇਤਰ-
ਪੰਜਾਬ ਦੇ ਮਾਝਾ ਖੇਤਰ ਵਿੱਚ ਕੁੱਲ 25 ਵਿਧਾਨ ਸਭਾ ਸੀਟਾਂ ਹਨ। ਸੀ ਵੋਟਰ ਸਰਵੇ ਮੁਤਾਬਕ ਇਸ ਵਾਰ ਚੋਣਾਂ 'ਚ ਕਾਂਗਰਸ ਨੂੰ ਮਾਝਾ ਖੇਤਰ ਤੋਂ 14 ਤੋਂ 18 ਸੀਟਾਂ ਮਿਲ ਸਕਦੀਆਂ ਹਨ। ਜਦਕਿ ਆਮ ਆਦਮੀ ਪਾਰਟੀ ਨੂੰ 3 ਤੋਂ 7 ਸੀਟਾਂ, ਅਕਾਲੀ ਦਲ ਨੂੰ 2 ਤੋਂ 6 ਸੀਟਾਂ, ਭਾਰਤੀ ਜਨਤਾ ਪਾਰਟੀ ਨੂੰ ਸਿਰਫ਼ 1 ਸੀਟ ਨਾਲ ਹੀ ਸਬਰ ਕਰਨਾ ਪੈ ਸਕਦਾ ਹੈ।
ਮਾਲਵਾ ਖੇਤਰ-
ਪੰਜਾਬ ਦਾ ਮਾਲਵਾ ਖੇਤਰ ਸੀਟਾਂ ਦੇ ਲਿਹਾਜ਼ ਨਾਲ ਸਭ ਤੋਂ ਵੱਡਾ ਹੈ। ਇੱਥੇ ਕੁੱਲ 69 ਸੀਟਾਂ ਹਨ। ਮਾਲਵਾ ਖੇਤਰ ਵਿੱਚ ਕਾਂਗਰਸ ਨੂੰ 13 ਤੋਂ 17 ਸੀਟਾਂ ਮਿਲ ਸਕਦੀਆਂ ਹਨ। ਮਾਲਵਾ ਖੇਤਰ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਰਹੀ ਹੈ।'ਆਪ' ਇੱਥੇ 39 ਤੋਂ 43 ਸੀਟਾਂ ਜਿੱਤ ਸਕਦੀ ਹੈ। ਜਦਕਿ ਅਕਾਲੀ ਦਲ ਨੂੰ 10 ਤੋਂ 14 ਸੀਟਾਂ, ਭਾਜਪਾ ਨੂੰ 2 ਅਤੇ ਹੋਰਾਂ ਨੂੰ 1 ਸੀਟ ਮਿਲ ਸਕਦੀ ਹੈ।
ਨੋਟ- 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ, abp ਖ਼ਬਰਾਂ ਲਈ, ਸੀ ਵੋਟਰ ਨੂੰ ਚੋਣ ਵਾਲੇ ਰਾਜਾਂ ਦਾ ਮੂਡ ਜਾਣਨਾ ਹੋਵੇਗਾ। 5 ਰਾਜਾਂ ਦੇ ਇਸ ਸਭ ਤੋਂ ਵੱਡੇ ਸਰਵੇਖਣ ਵਿੱਚ 89 ਹਜ਼ਾਰ ਤੋਂ ਵੱਧ ਲੋਕਾਂ ਦੀ ਰਾਏ ਲਈ ਗਈ ਹੈ। ਚੋਣ ਵਾਲੇ ਰਾਜਾਂ ਦੀਆਂ ਸਾਰੀਆਂ 690 ਵਿਧਾਨ ਸਭਾ ਸੀਟਾਂ 'ਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ। ਇਹ ਸਰਵੇਖਣ 12 ਦਸੰਬਰ ਤੋਂ 8 ਜਨਵਰੀ ਦਰਮਿਆਨ ਕੀਤਾ ਗਿਆ ਸੀ। ਸਰਵੇਖਣ ਵਿੱਚ ਗਲਤੀ ਦਾ ਮਾਰਜਿਨ ਮਾਇਨਸ ਪਲੱਸ 3 ਤੋਂ ਮਾਈਨਸ ਪਲੱਸ 5 ਫੀਸਦੀ ਹੈ।
AAP ਨੇ ਬਰਨਾਲਾ 'ਚ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ , ਮੀਤ ਹੇਅਰ ਦੇ ਹੱਕ 'ਚ ਭਗਵੰਤ ਮਾਨ ਨੇ ਕੱਢਿਆ ਰੋਡ ਸ਼ੋਅ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸੇ ਤਹਿਤ ਅੱਜ ਬਰਨਾਲਾ ਹਲਕੇ ਵਿੱਚ ਆਪ ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਪਹੁੰਚੇ ਪਰ ਆਪ ਵਲੋਂ ਇਸ ਦੌਰਾਨ ਸ਼ਰੇਆਮ ਚੋਣ ਕਮਿਸ਼ਨ ਦੇ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਭਗਵੰਤ ਮਾਨ ਵਲੋਂ ਮੀਤ ਹੇਅਰ ਦੇ ਹੱਕ ਵਿੱਚ ਵੱਡਾ ਰੋਡ ਸੋਅ ਕੱਢਿਆ ਗਿਆ। ਜੋ ਸੰਘੇੜਾ ਪਿੰਡ ਤੋਂ ਸ਼ੁਰੂ ਹੋ ਕੇ ਬਰਨਾਲਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਗਿਆ। ਜਿਸ ਨਾਲ ਬਰਨਾਲਾ ਦੇ ਬਾਜ਼ਾਰਾਂ ਵਿੱਚ ਟਰੈਫਿਕ ਜਾਮ ਵੀ ਲੱਗ ਗਏ।
ਹਲਕਾ ਗੁਰਦਾਸਪੁਰ 'ਚ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ , ਭਾਜਪਾ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੌਰੇ ਉੱਤੇ ਹਨ ,ਜਿਸਦੇ ਚੱਲਦਿਆਂ ਅੱਜ ਉਹ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਗਾਰਾ ਅਤੇ ਦੀਨਾਨਗਰ ਤੋਂ ਭਾਜਪਾ ਉਮੀਦਵਾਰ ਰੇਨੂ ਕਸ਼ਿਅਪ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਣ ਲਈ ਪੁੱਜੇ ਹਨ , ਉਥੇ ਹੀ ਗੁਰਦਾਸਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਨੇ ਜੋ ਕਿਹਾ ਉਹ ਪੂਰਾ ਵੀ ਕੀਤਾ।
ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 319.29 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਕੈਪਟਨ ਨੇ ਮਾਫੀਆਂ ਨੂੰ ਮੰਤਰੀ ਬਣਾਇਆ, ਚੰਨੀ ਨੇ CM ਹੁੰਦਿਆਂ ਖ਼ੁਦ ਮਾਫੀਆ ਚਲਾਇਆ : ਭਗਵੰਤ ਮਾਨ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੂਰੀ ਤਰ੍ਹਾਂ ਮਾਫੀਆ ਦਾ ਕਬਜ਼ਾ ਸੀ ਅਤੇ ਰੇਤ ਅਤੇ ਨਸ਼ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਲਈ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ। ਕਾਂਗਰਸ ਨੇ ਆਪਣੇ ਪੰਜ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ।
ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਫੀਆ ਨੂੰ ਹੱਲਾਸੇਰੀ ਦੇਣ ਲਈ ਕਈ ਮਾਫੀਆ ਨਾਲ ਜੁੜੇ ਲੋਕਾਂ ਨੂੰ ਆਪਣੀ ਕੈਬਨਿਟ ਵਿੱਚ ਸਾਮਲ ਕੀਤਾ ਅਤੇ ਉਨਾਂ ਦੀ ਸਰਪ੍ਰਸਤੀ ਕੀਤੀ। ਦੂਜਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਰਿਸਤੇਦਾਰਾਂ ਰਾਹੀਂ ਖੁਦ ਰੇਤ ਮਾਫੀਆ ਨੂੰ ਚਲਾਉਂਦਾ ਸੀ। ਸ਼ੁਕਰਵਾਰ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਨੇ ਉਪਰੋਕਤ ਗੱਲਾਂ ਮਾਨ ਨੇ ਕਹੀਆਂ।
ਸਿੱਧੂ ਦੀ SC ਤੇ ਹਿੰਦੂ ਭਾਈਚਾਰੇ ਪ੍ਰਤੀ ਨਫਰਤ ਕਾਰਨ ਦੋਵੇਂ ਭਾਈਚਾਰਿਆਂ ਦੇ ਆਗੂ ਵੱਡੀ ਗਿਣਤੀ ਵਿਚ ਕਾਂਗਰਸ ਛੱਡ ਰਹੇ ਹਨ : ਮਜੀਠੀਆ
ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਅਨੁਸੂਚਿਤ ਜਾਤੀ ਭਾਈਚਾਰੇ ਅਤੇ ਹਿੰਦੂ ਭਾਈਚਾਰੇ ਦਾ ਅਪਮਾਨ ਕਰਨ ਵਾਲੇ ਵਿਹਾਰ ਦੇ ਕਾਰਨ ਦੋਵੇਂ ਭਾਈਚਾਰਿਆਂ ਦੇ ਆਗੂ ਵੱਡੀ ਗਿਣਤੀ ਵਿਚ ਕਾਂਗਰਸ ਨੂੰ ਛੱਡ ਰਹੇ ਹਨ। ਬਿਕਰਮ ਸਿੰਘ ਮਜੀਠੀਆ ਅੱਜ ਇਥੇ ਕਾਂਗਰਸ ਦੇ ਘੱਟ ਗਿਣਤੀ ਆਗੂ ਤੇ ਗੁਰਦਾਸਪੁਰ ਦੇ ਸਾਬਕਾ ਜ਼ਿਲਾ ਪ੍ਰਧਾਨ ਰੋਸ਼ਨ ਜੋਸਫ ਵੱਲੋਂ ਆਪਣੇ ਸਮਰਥਕਾਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।