Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।

ਏਬੀਪੀ ਸਾਂਝਾ Last Updated: 07 Feb 2022 05:54 AM
ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਨੂੰ ਝਟਕਾ : ਸਾਬਕਾ ਮੇਅਰ ਸੁਭਾਸ਼ ਸ਼ਰਮਾ ਸਣੇ 5 ਦਰਜਨ ਦੇ ਕਰੀਬ ਆਗੂ ਅਕਾਲੀ ਦਲ 'ਚ ਸ਼ਾਮਲ

ਅੰਮ੍ਰਿਤਸਰ ਪੂਰਬੀ ਹਲਕੇ 'ਚ ਭਾਜਪਾ ਤੇ ਕਾਂਗਰਸ  (Congress Party) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੇਅਰ ਸੁਭਾਸ਼ ਸ਼ਰਮਾ ਅਤੇ ਸਾਬਕਾ ਐਮ ਸੀ ਰਛਪਾਲ ਕੌਰ ਆਪੋ -ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਦੌਰਾਨ ਹੀ ਹਲਕੇ ਦੇ ਵੱਖ ਵੱਖ ਵਾਰਡਾਂ ਤੋਂ ਕਰੀਬ ਪੰਜ ਦਰਜਨ ਕਾਂਗਰਸੀ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਰੋਡ ਸ਼ੋਅ ਕਰ ਫਸੇ ਭਗਵੰਤ ਮਾਨ

ਕੋਰੋਨਾ ਪਾਬੰਦੀ ਦੇ ਬਾਵਜੂਦ 'ਆਪ' ਦੇ ਮੁੱਖ ਮੰਤਰੀ ਚਿਹਰੇ ਤੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਨੂੰ ਐਤਵਾਰ ਮੋਹਾਲੀ ਤੇ ਡੇਰਾਬਸੀ 'ਚ ਰੋਡ ਸ਼ੋਅ ਕਰਨ ਲਈ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ 24 ਘੰਟਿਆਂ 'ਚ ਜਵਾਬ ਮੰਗਿਆ ਹੈ। ਦੱਸ ਦਈਏ ਕਿ ਮਾਨ ਨੇ ਐਤਵਾਰ ਨੂੰ ਮੁਹਾਲੀ ਤੇ ਡੇਰਾਬਸੀ ਵਿੱਚ ਰੋਡ ਸ਼ੋਅ ਕੀਤਾ। ਇਸ ਤੋਂ ਥੋੜ੍ਹੀ ਦੇਰ ਬਾਅਦ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ। ਇਹ ਰੋਡ ਸ਼ੋਅ ਮਿਸ਼ਨ 2022 ਤਹਿਤ ਭਗਵਾਨ ਮਾਨ ਵੱਲੋਂ ਕੀਤਾ ਗਿਆ।

ਜਾਖੜ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ

ਸੁਨੀਲ ਜਾਖੜ ਨੇ ਆਪਣਾ ਦਰਦ ਬਿਆਨ ਕੀਤਾ ਹੈ। ਸੁਨੀਲ ਜਾਖੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਹ ਦਿੱਲੀ ਦੇ ਆਗੂਆਂ ਦੇ ਬਿਆਨ ਤੋਂ ਦੁਖੀ ਹਨ। ਸੁਨੀਲ ਜਾਖੜ ਨੇ ਕਿਹਾ, 'ਪੰਜਾਬ ਧਰਮ ਨਿਰਪੱਖ ਸੂਬਾ ਹੈ। ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਦਿੱਲੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ਸਿੱਖ ਚਿਹਰੇ ਕੋਲ ਹੀ ਰਹਿਣੀ ਚਾਹੀਦੀ ਹੈ।'

ਦਾਦੇ ਦੇ ਹਲਕੇ 'ਚ ਸਰਗਰਮ ਅਨੰਤਵੀਰ ਬਾਦਲ

ਬਾਦਲ ਪਰਿਵਾਰ ਦੀ ਅਗਲੀ ਪੀੜ੍ਹੀ ਸਿਆਸੀ ਮੈਦਾਨ ਵਿੱਚ ਨਿੱਤਰ ਆਈ ਹੈ। ਹਲਕਾ ਲੰਬੀ ਤੋਂ ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦਾ ਪੋਤਰਾ ਅਨੰਤਵੀਰ ਸਿੰਘ ਬਾਦਲ ਆਪਣੇ ਦਾਦੇ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਹਲਕੇ ਦੀ ਜਨਤਕ ਸਫ਼ਾਂ ਵਿੱਚ ਨਿੱਤਰ ਆਇਆ ਹੈ। ਉਹ 20 ਫਰਵਰੀ ਨੂੰ ਪਹਿਲੀ ਵਾਰ ਵੋਟ ਦੇ ਜਮਹੂਰੀ ਅਧਿਕਾਰ ਦੀ ਵਰਤੋਂ ਕਰੇਗਾ।

ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾ ਰਹੇ ਲੀਡਰ

ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦਿਆਂ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਹਨ ਪਰ ਸਿਆਸੀ ਪਾਰਟੀਆਂ ਨਿਯਮਾਂ ਦੀ ਉਲੰਘਣਾ ਕਰਕੇ ਵੱਡੇ ਇਕੱਠ ਕਰ ਰਹੀਆਂ ਹਨ। ਉਧਰ, ਚੋਣ ਕਮਿਸ਼ਨ ਵੀ ਇਸ ਨੂੰ ਲੈ ਕੇ ਚੌਕਸ ਹੈ। ਹੁਣ ਤੱਕ ਕਈ ਲੀਡਰਾਂ ਖਿਲਾਫ ਮਾਮਲੇ ਦਰਜ ਹੋ ਚੁੱਕੇ ਹਨ।

ਚੋਣ ਰੈਲੀ ਦੌਰਾਨ ਸਿੱਧੂ ਦੇ ਸਖ਼ਤ ਤੇਵਰ

ਚੋਣ ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ, ''ਮੈਂ ਵਾਅਦਾ ਕਰਦਾ ਹਾਂ ਕਿ ਜੇਕਰ ਮੈਂ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਿਆ ਰਿਹਾ ਤਾਂ ਕਿਸੇ ਵੀ ਵਿਧਾਇਕ ਦੇ ਪੁੱਤਰ ਨੂੰ ਚੇਅਰਮੈਨਸ਼ੀਪ ਨਹੀਂ ਮਿਲੇਗੀ, ਵਰਕਰ ਨੂੰ ਮਿਲੇਗਾ, ਜੇਕਰ ਕਿਸੇ ਨੂੰ ਵਿਸ਼ੇਸ਼ ਅਧਿਕਾਰ ਮਿਲੇ ਤਾਂ ਮੈਂ ਅਸਤੀਫਾ ਦੇ ਦੇਵਾਂਗਾ...'' ਇਸ ਦੌਰਾਨ ਰਾਹੁਲ ਗਾਂਧੀ ਅਤੇ ਚਰਨਜੀਤ ਸਿੰਘ ਚੰਨੀ, ਜੋ ਪੰਜਾਬ 'ਚ ਕਾਂਗਰਸ ਦਾ ਮੁੱਖ ਮੰਤਰੀ ਐਲਾਨੇ ਗਏ ਉਹ ਵੀ ਮੰਚ 'ਤੇ ਮੌਜੂਦ ਸੀ।

ਪੰਜਾਬ ਵਿੱਚ ਮੁੱਖ ਮੰਤਰੀ ਉਮੀਦਵਾਰ ਦੇ ਐਲਾਨ ਤੋਂ ਬਾਅਦ ਨਵਾਂ ਪ੍ਰਚਾਰ ਥੀਮ ਗੀਤ ਰਿਲੀਜ਼

ਕਾਂਗਰਸ ਨੇ CM ਚਰਨਜੀਤ ਚੰਨੀ 'ਤੇ ਸੱਟਾ ਲਗਾਉਂਦੇ ਹੋਏ ਮੁੜ ਮੁੱਖ ਮੰਤਰੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੂਬੇ 'ਚ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਪਾਰਟੀ ਵੱਲੋਂ ਇੱਕ ਨਵਾਂ ਕੈਂਪੇਨ ਥੀਮ ਸੌਂਗ ਰਿਲੀਜ਼ ਕੀਤਾ ਗਿਆ ਹੈ। ਕਰੀਬ ਸਾਢੇ ਤਿੰਨ ਮਿੰਟ ਦੀ ਇਸ ਵੀਡੀਓ ਵਿੱਚ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਮਾਜ ਦੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕਰਦੇ ਦਿਖਾਇਆ ਗਿਆ ਹੈ। ਗੀਤ ਦੇ ਬੋਲ ਹਨ ਚੰਨੀ ਕਰਦਾ ਮਸਲੇ ਹਲ।

ਪਿਛੋਕੜ

Punjab Assembly Election 2022 Live Updates: ਸਾਲ 2022 ਵਿੱਚ ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ 'ਚ ਨਰਿੰਦਰ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਲੋਕਾਂ ਦੇ ਮਨਾਂ 'ਚ ਸਵਾਲ ਹੈ ਕਿ ਕੀ ਇਸ ਫੈਸਲੇ ਦਾ ਆਉਣ ਵਾਲੀਆਂ ਚੋਣਾਂ 'ਤੇ ਕੋਈ ਅਸਰ ਪਵੇਗਾ? ਅਜਿਹੇ ਵਿੱਚ ਏਬੀਪੀ ਨਿਊਜ਼ ਨੇ ਇਸ ਸਵਾਲ ਨੂੰ ਲੈ ਕੇ ਸੀ ਵੋਟਰ ਨਾਲ ਇੱਕ ਸਨੈਪ ਪੋਲ ਕੀਤਾ।


ਕੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਚੋਣਾਂ 'ਤੇ ਅਸਰ ਪਵੇਗਾ? ਇਸ ਸਵਾਲ 'ਤੇ ਸਰਵੇ 'ਚ ਸ਼ਾਮਲ 55 ਫੀਸਦੀ ਲੋਕਾਂ ਨੇ ਕਿਹਾ ਕਿ ਹਾਂ ਕਾਨੂੰਨ ਨੂੰ ਵਾਪਸ ਲੈਣ ਦੇ ਫੈਸਲੇ ਦਾ ਆਉਣ ਵਾਲੀਆਂ ਚੋਣਾਂ 'ਤੇ ਅਸਰ ਪਵੇਗਾ। ਹਾਲਾਂਕਿ 31 ਫੀਸਦੀ ਲੋਕਾਂ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਹੋਵੇਗਾ। 'ਕੁਝ ਨਹੀਂ ਕਿਹਾ ਜਾ ਸਕਦਾ' ਅਜਿਹਾ ਕਹਿਣ ਵਾਲੇ 14 ਫੀਸਦੀ ਲੋਕ ਸੀ।


ਹਾਂ 55%


ਨਹੀਂ 31%


ਕਹਿ ਨਹੀਂ ਸਕਦੇ 14%


ਸਰਵੇਖਣ ਦੇ ਨਤੀਜਿਆਂ ਤੋਂ ਸਾਫ਼ ਹੈ ਕਿ ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਦਾ ਚੋਣਾਂ 'ਤੇ ਅਸਰ ਪਵੇਗਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਸਵੇਰੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਐਲਾਨ ਕੀਤਾ ਸੀ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਜਾਣਗੇ। ਦਰਅਸਲ, ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਪਿਛਲੇ ਇੱਕ ਸਾਲ ਤੋਂ ਵਿਰੋਧ ਕਰ ਰਹੇ ਹਨ।


ਇਸ ਸਰਵੇਖਣ ਵਿੱਚ ਲੋਕਾਂ ਤੋਂ ਇਹ ਵੀ ਪੁੱਛਿਆ ਗਿਆ ਕਿ ਕੀ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਜਾਂ ਕਿਸਾਨ ਪੱਖੀ? ਇਸ 'ਤੇ 59 ਫੀਸਦੀ ਲੋਕਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਪੱਖੀ ਹੈ। ਜਦਕਿ 29 ਫੀਸਦੀ ਲੋਕਾਂ ਨੇ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। 12 ਫੀਸਦੀ ਲੋਕਾਂ ਨੇ ਕਿਹਾ ਕਿ ਉਹ ਕਹਿ ਨਹੀਂ ਸਕਦੇ।


ਕਿਸਾਨ ਸਮਰਥਕ 59%


ਕਿਸਾਨ ਵਿਰੋਧੀ 29%


ਨਹੀਂ ਕਹਿ ਸਕਦੇ 12%


ਨੋਟ: 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਐਕਟ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਕਿਸਾਨ ਪਿਛਲੇ ਕਰੀਬ ਇੱਕ ਸਾਲ ਤੋਂ ਦਿੱਲੀ ਸਰਹੱਦ 'ਤੇ ਧਰਨੇ 'ਤੇ ਬੈਠੇ ਹਨ। ਕਿਸਾਨਾਂ ਦੀ ਹੜਤਾਲ ਅਜੇ ਵੀ ਜਾਰੀ ਹੈ। ਅਜਿਹੇ 'ਚ ਏਬੀਪੀ ਨਿਊਜ਼ ਲਈ ਸੀ ਵੋਟਰ ਨੂੰ ਦੋ ਦਿਨਾਂ 'ਚ ਸਨੈਪ ਪੋਲ ਰਾਹੀਂ ਦੇਸ਼ ਦੇ ਲੋਕਾਂ ਦਾ ਮੂਡ ਜਾਣਨ ਦੀ ਕੋਸ਼ਿਸ਼ ਕੀਤੀ। ਇਸ ਸਨੈਪ ਪੋਲ ਵਿੱਚ 2 ਹਜ਼ਾਰ 596 ਲੋਕਾਂ ਨੇ ਹਿੱਸਾ ਲਿਆ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.