Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।

ਏਬੀਪੀ ਸਾਂਝਾ Last Updated: 09 Feb 2022 05:57 AM
ਬਟਾਲਾ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ 'ਤੇ ਪੁਲਿਸ ਨੇ ਦਰਜ ਕੀਤਾ ਮਾਮਲਾ 
ਬਟਾਲਾ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਛੋਟੇਪੁਰ ਦੇ ਖਿਲਾਫ ਥਾਣਾ ਸਿਵਿਲ ਲਾਈਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਵਿਲ ਲਾਈਨ ਦੀ ਪੁਲਿਸ ਨੇ ਐਫਆਈਆਰ 28 ਦੇ ਤਹਿਤ ਧਾਰਾ 188 ਅਤੇ 51 ਡਿਸਾਸਟਰ ਮੈਨੇਜਮੈਂਟ ਐਕਟ ਦੇ ਤਹਿਤ ਮਾਮਲਾ ਦਰਜ ਹੈ। ਦਲ ਅਸਲ ਸੁਚਾ ਸਿੰਘ ਛੋਟੇਪੁਰ ਨੇ ਪਿੰਡ ਦੀਵਾਨੀਵਾਲ ਤੋਂ ਪਿੰਡ ਮਸਾਣੀਆਂ ਤਕ ਇਕ ਰੋਡ-ਸ਼ੋ ਕਢਿਆ ਸੀ, ਜਿਸ ਵਿਚ ਸਮਰਥਕ ਬਹੁਤ ਜਿਆਦਾ ਸਨ, ਜਿਸ ਉਤੇ ਮਾਮਲਾ ਦਰਜ ਕੀਤਾ ਗਿਆ ਹੈ।
ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਪੁੱਜੇ ਹਲਕਾ ਭਦੌੜ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਪੁੱਜੇ ਹਲਕਾ ਭਦੌੜ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਮੁਹਿੰਮ ਵਧੀਆ ਚੱਲ ਰਹੀ ਹੈ ਅਤੇ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਾਰੀ ਉਤਸ਼ਾਹ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਆਮ ਆਦਮੀ ਹਨ ਅਤੇ ਲੋਕਾਂ ਵਿੱਚ ਰਹਿੰਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਦੇ ਕੰਮਕਾਜੀ ਦਿਨਾਂ ਵਿੱਚ ਵੀ ਵਾਧਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਦਿਹਾੜੀ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ

ਕਾਂਗਰਸ- ਨਵਤੇਜ ਸਿੰਘ ਚੀਮਾ
ਆਪ -ਸੱਜਣ ਸਿੰਘ ਚੀਮਾ
SAD- ਕੈਪਟਨ ਹਰਮਿੰਦਰ ਸਿੰਘ
Ssm- ਹਰਪ੍ਰੀਤਪਾਲ ਸਿੰਘ ਵਿਰਕ
SAD- ਸੰਯੁਕਤ--- ਜੁਗਰਾਜ ਪਾਲ ਸਿੰਘ
ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਪੁੱਤਰ ਰਾਣਾ ਇੰਦਰ ਪਰਤਾਪ ਸਿੰਘ ਆਜ਼ਾਦ ਉਮੀਵਾਰ ਦੇ ਤੌਰ 'ਤੇ ਮੈਦਾਨ 'ਚ

- ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਮਾਝੇ 'ਚ ਕਾਂਗਰਸ ਨੂੰ ਵੱਡਾ ਝਟਕਾ

ਮਾਝੇ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਜਦ ਪੁਰਾਣੇ ਟਕਸਾਲੀ ਕਾਂਗਰਸੀ ਗਿੱਲ ਪਰਿਵਾਰ (ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ) ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਅੱਜ ਅਕਾਲੀ ਦਲ 'ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸੁਖਬੀਰ ਬਾਦਲ ਨੇ ਅਕਾਲੀ ਦਲ 'ਚ ਸ਼ਾਮਲ ਕੀਤਾ। ਦੱਸ ਦਈਏ ਕਿ ਜਸਬੀਰ ਸਿੰਘ ਡਿੰਪਾ ਦੇ ਬੇਟੇ ਗੁਰਸੰਤ ਉਪਦੇਸ਼ ਸਿੰਘ ਗਿੱਲ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਕਾਂਗਰਸ ਨੇ ਰਮਨਜੀਤ ਸਿੰਘ ਸਿੱਕੀ ਨੂੰ ਉਮੀਦਵਾਰ ਬਣਾਇਆ ਸੀ। ਇਸ ਤੋਂ ਡਿੰਪਾ ਦਾ ਪਰਿਵਾਰ ਨਾਰਾਜ ਚੱਲ ਰਿਹਾ ਸੀ।

ਚੰਨੀ ਦੀ 'ਗਰੀਬੀ' 'ਤੇ 'ਆਪ' ਦਾ ਹਮਲਾ

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ, ਜਿਸ ਨੂੰ ਕਾਂਗਰਸ ਨੇ ਆਪਣਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਦੱਸਿਆ ਹੈ, ਨੇ ਚੋਣ ਕਮਿਸ਼ਨ ਨੂੰ ਦਿੱਤੇ ਹਲਫਨਾਮੇ ਵਿੱਚ ਆਪਣੇ ਪਰਿਵਾਰ ਦੀ ਜਾਇਦਾਦ 170 ਕਰੋੜ ਰੁਪਏ ਦੱਸੀ ਹੈ। ਉਹ ਗਰੀਬ ਕਿਵੇਂ ਹੋ ਸਕਦਾ ਹੈ।

ਨਵਜੋਤ ਸਿੱਧੂ ਨੇ ਕੀਤਾ ਵੱਡਾ ਖੁਲਾਸਾ

ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵੀ ਨਹੀਂ ਚਾਹੁੰਦੇ ਸਨ ਕਿ ਮੈਂ ਵਿਧਾਨ ਸਭਾ ਚੋਣ ਲੜਾਂ। ਉਨ੍ਹਾਂ ਕਿਹਾ ਕਿ ਤੁਸੀਂ ਪ੍ਰਚਾਰ ਕਰੋ। ਅਸੀਂ ਤੁਹਾਡੀ ਪਤਨੀ ਨੂੰ ਚੋਣ ਲੜਾਵਾਂਗੇ। ਉਨ੍ਹਾਂ ਨੂੰ ਮੰਤਰੀ ਬਣਾ ਦੇਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੁਰਗੇਸ਼ ਪਾਠਕ ਤੇ ਸੰਜੇ ਸਿੰਘ ਨੂੰ ਮੇਰੇ ਘਰ ਭੇਜਿਆ ਸੀ। ਹਾਲਾਂਕਿ ਮੈਂ ਉਸ ਨੂੰ ਮਿਲ ਨਹੀਂ ਸਕਿਆ। ਮੈਂ ਉਨ੍ਹਾਂ ਨੂੰ ਬਾਅਦ ਵਿੱਚ ਮਿਲਿਆ, ਮੈਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਮੈਨੂੰ ਰਾਜ ਸਭਾ ਛੱਡਣੀ ਚਾਹੀਦੀ ਹੈ। ਹਾਲਾਂਕਿ ਉਨ੍ਹਾਂ ਦਾ ਜ਼ੋਰ ਸੀ ਕਿ ਮੈਂ ਸਿਰਫ ਪ੍ਰਚਾਰ ਕਰਾਂ।

ਪੰਜਾਬ ਵਿੱਚ ਪੀਐਮ ਮੋਦੀ ਦੀਆਂ ਦੋ ਵਰਚੁਅਲ ਰੈਲੀਆਂ ਹੋਣਗੀਆਂ

ਪੰਜਾਬ 'ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਲਈ ਭਾਜਪਾ ਨੇ ਆਪਣੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਪੀਐਮ ਮੋਦੀ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਪੰਜਾਬ ਵਿੱਚ ਵਰਚੁਅਲ ਰੈਲੀ ਕਰਨ ਜਾ ਰਹੇ ਹਨ। ਕੱਲ੍ਹ ਪੀਐਮ ਮੋਦੀ ਨੇ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਸੰਸਦੀ ਸੀਟਾਂ ਤੋਂ ਵਰਚੁਅਲ ਰੈਲੀ ਦੀ ਸ਼ੁਰੂਆਤ ਕੀਤੀ। ਅਤੇ 9 ਫਰਵਰੀ ਨੂੰ ਮੋਦੀ ਫਿਰੋਜ਼ਪੁਰ ਅਤੇ ਪਟਿਆਲਾ ਸੰਸਦੀ ਸੀਟਾਂ 'ਤੇ ਆਪਣੀ ਜਿੱਤ ਲਈ ਲੋਕਾਂ ਨੂੰ ਅਪੀਲ ਕਰਨਗੇ। ਇਸ ਤੋਂ ਪਹਿਲਾਂ ਕੱਲ੍ਹ ਹੋਈ ਰੈਲੀ ਵਿੱਚ ਪੀਐਮ ਮੋਦੀ ਵਲੋਂ 11 ਮਤਿਆਂ 'ਤੇ ਚਰਚਾ ਕੀਤੀ ਗਈ।

ਸੰਯੁਕਤ ਸਮਾਜ ਮੋਰਚਾ ਨੇ ਮੈਨੀਫੈਸਟੋ ਜਾਰੀ ਕੀਤਾ

ਕਿਸਾਨਾਂ ਦਾ ਇਕਰਾਰਨਾਮਾ ਜਾਰੀ - ਸੰਯੁਕਤ ਸਮਾਜ ਮੋਰਚਾ ਨੇ ਮੰਗਲਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ ਹੈ। ਇਸ 25 ਨੁਕਾਤੀ ਚੋਣ ਮਨੋਰਥ ਪੱਤਰ ਵਿੱਚ ਮੋਰਚੇ ਨੇ ਵਾਅਦਾ ਕੀਤਾ ਹੈ ਕਿ ਪੰਜਾਬ ਦੀਆਂ ਰਾਜ ਸੜਕਾਂ ਨੂੰ ਟੋਲ ਮੁਕਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਛੋਟੇ ਵਪਾਰੀਆਂ ਲਈ ਵੀ ਵਾਅਦੇ ਕੀਤੇ ਗਏ ਹਨ। ਛੋਟੇ ਵਪਾਰੀਆਂ ਨੂੰ 2% ਦੀ ਵਿਆਜ ਦਰ 'ਤੇ 5 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ। ਇਹ ਮੈਨੀਫੈਸਟੋ ਸਾਂਝੇ ਸਮਾਜ ਮੋਰਚਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਲੱਬ ਵਿਖੇ ਜਾਰੀ ਕੀਤਾ।

ਪਿਛੋਕੜ

Punjab Assembly Election 2022 Live Updates: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਗਰੀਬ ਦੱਸਣ ਵਾਲੇ ਬਿਆਨ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕਾਂਗਰਸ ਨੇ ਜਿਸ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਦੱਸ ਕੇ ਆਪਣਾ ਮੁੱਖ ਮੰਤਰੀ ਉਮੀਦਵਾਰ ਬਣਾਇਆ ਹੈ, ਉਸਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਹਲਫ਼ਨਾਮੇ ਵਿੱਚ ਆਪਣੇ ਪਰਿਵਾਰ ਦੀ ਜਾਇਦਾਦ 170 ਕਰੋੜ ਰੁਪਏ ਦੱਸੀ ਹੈ। ਚੰਨੀ ਗਰੀਬ ਨਹੀਂ, ਅਰਬਪਤੀ ਹੈ।


ਮਾਨ ਨੇ ਕਿਹਾ ਕਿ 170 ਕਰੋੜ ਰੁਪਏ ਵਾਲਾ ਵਿਅਕਤੀ ਰਾਹੁਲ ਗਾਂਧੀ ਵਰਗੇ ਸ਼ਹਿਜ਼ਾਦੇ ਲਈ ਹੀ ਗਰੀਬ ਹੋ ਸਕਦਾ ਹੈ, ਆਮ ਜਨਤਾ ਲਈ ਨਹੀਂ। ਜਿਹੜੇ ਅਸਲੀ ਗਰੀਬ ਹੁੰਦੇ ਹਨ, ਉਨ੍ਹਾਂ ਦੇ ਘਰ ਰੋਜ਼ ਰੋਟੀ ਨਹੀਂ ਬਣਦੀ। ਉਨ੍ਹਾਂ ਦੀ ਰਸੋਈ ਵਿੱਚ ਕਦੇ ਆਟਾ ਨਹੀਂ ਹੁੰਦਾ, ਕਦੇ ਦਾਲ ਅਤੇ ਕਦੇ ਸਬਜ਼ੀ ਨਹੀਂ ਹੁੰਦੀ। ਬਿਨਾਂ ਕੰਬਲ ਅਤੇ ਰਜਾਈ ਤੋਂ ਉਨ੍ਹਾਂ ਨੂੰ ਠੰਢ ਕੱਟਣੀ ਪੈਂਦੀ ਹੈ। ਗਰੀਬਾਂ ਦੇ ਬੱਚਿਆਂ ਕੋਲ ਠੰਢ ਰੋਕਣ ਵਾਲੇ ਚੰਗੇ ਸਵੈਟਰ ਅਤੇ ਜੈਕਟ ਤੱਕ ਨਹੀਂ ਹੁੰਦੇ। ਬੱਚਿਆਂ ਦੀ ਪੜ੍ਹਾਈ ਅਤੇ ਇਲਾਜ ਲਈ ਉਨ੍ਹਾਂ ਕੋਲ ਪੈਸੇ ਨਹੀਂ ਬਚਦੇ। ਜੇਕਰ ਘਰ 'ਚ ਕੋਈ ਬੀਮਾਰ ਪੈ ਜਾਵੇ ਤਾਂ ਉਨ੍ਹਾਂ ਨੂੰ ਕਰਜ਼ਾ ਲੈਣਾ ਪੈਂਦਾ ਹੈ। ਪ੍ਰਧਾਨ ਮੰਤਰੀ ਦੇ ਘਰ ਜਨਮੇ ਰਾਹੁਲ ਗਾਂਧੀ ਗਰੀਬ ਦਾ ਹਾਲ ਕੀ ਜਾਨਣਗੇ!


ਮਾਨ ਨੇ ਰਾਹੁਲ ਗਾਂਧੀ ਦੇ ਉਸ ਬਿਆਨ, ਜਿਸ 'ਚ ਉਨ੍ਹਾਂ ਕਿਹਾ ਸੀ ਕਿ 'ਗਰੀਬ ਲੋਕ ਇਸ ਬਾਰ ਚਿਹਰਾ ਦੇਖ ਕੇ ਵੋਟ ਪਾਉਣਗੇ' 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਬਿਲਕੁਲ ਸਹੀ ਕਿਹਾ ਹੈ। ਇਸ ਵਾਰ ਪੰਜਾਬ ਦੇ ਲੋਕ ਜਰੂਰ ਚਿਹਰਾ ਦੇਖ ਕੇ ਵੋਟ ਪਾਉਣਗੇ। ਪਰ ਲੋਕ ਚਰਨਜੀਤ ਸਿੰਘ ਚੰਨੀ ਦਾ ਨਹੀਂ, ਆਪਣੇ ਬੱਚਿਆਂ ਦਾ ਚਿਹਰਾ ਦੇਖ ਕੇ ਵੋਟ ਪਾਉਣਗੇ। ਲੋਕ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਨੂੰ ਦੇਖ ਕੇ ਵੋਟ ਪਾਉਣਗੇ।


ਕਾਂਗਰਸ 'ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ 2017 'ਚ ਵੀ ਮਹਾਰਾਜਾ ਪਰਿਵਾਰ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਗਰੀਬਾਂ ਦਾ ਨੇਤਾ ਦੱਸਿਆ ਗਿਆ ਸੀ, ਜਿਨ੍ਹਾਂ ਦਾ ਦਰਵਾਜ਼ਾ ਗਰੀਬਾਂ ਲਈ ਸਾਢੇ ਚਾਰ ਸਾਲ ਤੱਕ ਬੰਦ ਰਿਹਾ ਅਤੇ ਉਹ ਆਪਣੇ ਫਾਰਮ ਹਾਊਸ 'ਚ ਬੈਠੇ ਰਹੇ। ਫਿਰ 2021 ਵਿੱਚ ਕਾਂਗਰਸ ਨੇ ਆਮ ਆਦਮੀ ਦਾ ਡਰਾਮਾ ਕਰਨ ਵਾਲੇ ਅਰਬਪਤੀ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਗਰੀਬ ਕਹਿ ਕੇ ਲੋਕਾਂ ਸਾਹਮਣੇ ਪੇਸ਼ ਕੀਤਾ। ਲੇਕਿਨ ਇਸ ਵਾਰ ਪੰਜਾਬ ਦੀ ਜਨਤਾ ਅਸਲੀ ਗਰੀਬ ਅਤੇ ਨਕਲੀ ਗਰੀਬ ਦਾ ਫਰਕ ਸਮਝ ਚੁੱਕੀ ਹੈ। ਇਸ ਵਾਰ ਪੰਜਾਬ ਦੇ ਲੋਕ ਗਰੀਬੀ ਦਾ ਨਾਟਕ ਕਰਨ ਵਾਲੇ ਨੂੰ ਨਹੀਂ, ਗਰੀਬੀ ਦੂਰ ਕਰਨ ਵਾਲੇ ਨੂੰ ਆਪਣਾ ਮੁੱਖ ਮੰਤਰੀ ਚੁਣਨਗੇ।


ਮਾਨ ਨੇ ਕਿਹਾ ਕਿ ਲੋਕਾਂ ਦਾ ਮਾਹੌਲ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਪੰਜਾਬ ਦੇ ਲੋਕ ਅਕਾਲੀ-ਭਾਜਪਾ, ਕਾਂਗਰਸ ਅਤੇ ਕੈਪਟਨ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਇਸ ਵਾਰ ਬਦਲਾਅ ਲਈ ਹੀ ਵੋਟ ਕਰਨਗੇ। 10 ਮਾਰਚ (ਚੋਣ ਨਤੀਜਿਆਂ ਦਾ ਦਿਨ) ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.