Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
LIVE
Background
Punjab Assembly Election 2022 Live Updates: ਦੇਸ਼ ਦੇ ਪੰਜ ਅਹਿਮ ਸੂਬਿਆਂ 'ਚ 10 ਫਰਵਰੀ ਤੋਂ ਚੋਣਾਂ ਸ਼ੁਰੂ ਹੋ ਗਿਆ ਹੈ, ਜਿਸ ਦਾ ਨਤੀਜਾ 10 ਮਾਰਚ ਨੂੰ ਆਵੇਗਾ। ਇਨ੍ਹਾਂ ਸੂਬਿਆਂ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਹ ਤਾਂ ਜਨਤਾ ਹੀ ਤੈਅ ਕਰੇਗੀ। ਪੰਜ ਸੂਬਿਆਂ ਵਿੱਚ ਸਿਆਸਤ ਦੇ ਮੈਦਾਨ ਵਿੱਚ ਨਿੱਤਰੇ 'ਯੋਧੇ' ਆਪਣੀ ਕਿਸਮਤ ਅਜ਼ਮਾਉਣ ਵਾਲੇ ਹਨ। ਹੁਣ ਲੋਕਾਂ ਦੀ ਵਾਰੀ ਹੈ ਕਿ ਉਹ ਕਿਸ ਨੂੰ ਚੁਣਦੇ ਹਨ। ਯੂਪੀ ਵਿੱਚ ਵੱਧ ਤੋਂ ਵੱਧ ਸੱਤ ਪੜਾਵਾਂ ਵਿੱਚ ਵੋਟਿੰਗ ਹੋਵੇਗੀ, ਜਿਸ ਵਿੱਚ ਪਹਿਲੇ ਪੜਾਅ ਦੀ ਪੋਲਿੰਗ 10 ਫਰਵਰੀ ਨੂੰ ਹੈ। ਦੂਜੇ ਪੜਾਅ ਦੀ ਵੋਟਿੰਗ 14 ਫਰਵਰੀ ਨੂੰ ਹੋਵੇਗੀ ਤੇ ਉਸੇ ਦਿਨ ਗੋਆ ਦੀਆਂ ਸਾਰੀਆਂ 40 ਤੇ ਉੱਤਰਾਖੰਡ ਦੀਆਂ 70 ਸੀਟਾਂ 'ਤੇ ਵੋਟਾਂ ਪੈਣਗੀਆਂ।
ਇਸ ਦੇ ਨਾਲ ਹੀ ਪੰਜਾਬ ਦੀਆਂ 117 ਸੀਟਾਂ 'ਤੇ 20 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਮਨੀਪੁਰ 'ਚ 27 ਫਰਵਰੀ ਤੇ 3 ਮਾਰਚ ਨੂੰ ਵੋਟਿੰਗ ਹੋਵੇਗੀ। ਇਨ੍ਹਾਂ ਪੰਜ ਸੂਬਿਆਂ ਦੇ ਲੋਕਾਂ ਨੇ ਕਿਸ ਨੂੰ ਮੁੱਖ ਮੰਤਰੀ ਚੁਣਿਆ ਹੈ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ, ਜਿਸ ਦਿਨ ਚੋਣਾਂ ਦੇ ਨਤੀਜੇ ਆਉਣਗੇ। ਮੌਜੂਦਾ ਮੁੱਖ ਮੰਤਰੀ ਵਾਪਸ ਆਉਣਗੇ ਜਾਂ ਨਹੀਂ, ਇਹ ਭਵਿੱਖ ਦੀ ਗੱਲ ਹੈ ਪਰ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਨ੍ਹਾਂ ਇਸ ਸਮੇਂ ਕਿਸ ਸੀਐਮ ਕੋਲ ਕਿੰਨੀ ਦੌਲਤ ਹੈ।
ਜਾਣੋ ਪੰਜ ਸੂਬਿਆਂ ਦੇ ਮੌਜੂਦਾ ਮੁੱਖ ਮੰਤਰੀ ਦੀ ਜਾਇਦਾਦ
ਯੋਗੀ ਆਦਿਤਿਆਨਾਥ ਦੀ ਦੌਲਤ ਵਧੀ
ਸਭ ਤੋਂ ਪਹਿਲਾਂ ਗੱਲ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ, 5 ਸਾਲਾਂ ਵਿੱਚ ਉਨ੍ਹਾਂ ਦੀ ਜਾਇਦਾਦ ਵਿੱਚ 60% ਦਾ ਵਾਧਾ ਹੋਇਆ ਹੈ। ਉਨ੍ਹਾਂ ਦੀ ਜਾਇਦਾਦ 60 ਲੱਖ ਰੁਪਏ ਵਧੀ ਹੈ। ਉਨ੍ਹਾਂ ਕੋਲ ਕੁੱਲ 1.54 ਕਰੋੜ ਰੁਪਏ ਦੀ ਜਾਇਦਾਦ ਹੈ। ਸੀਐਮ ਯੋਗੀ ਨੇ 2020-21 ਵਿੱਚ ਆਪਣੀ ਆਮਦਨ 13.20 ਲੱਖ ਰੁਪਏ ਦੱਸੀ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਸੀਐਮ ਚੰਨੀ ਦੀ ਜਾਇਦਾਦ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਾਇਦਾਦ 'ਚ 5 ਸਾਲਾਂ 'ਚ ਕਮੀ ਆਈ ਹੈ। ਉਨ੍ਹਾਂ ਨੇ 2017 ਵਿੱਚ ਦੱਸਿਆ ਸੀ ਕਿ ਉਸ ਕੋਲ 14.51 ਕਰੋੜ ਰੁਪਏ ਦੀ ਜਾਇਦਾਦ ਹੈ। 2022 ਵਿੱਚ ਉਨ੍ਹਾਂ ਨੇ 9.45 ਕਰੋੜ ਰੁਪਏ ਦੀ ਜਾਇਦਾਦ ਐਲਾਨ ਕੀਤੀ। ਚੰਨੀ ਨੇ 2019-20 'ਚ 27.64 ਲੱਖ ਦੀ ਆਮਦਨ 'ਤੇ ਟੈਕਸ ਜਮ੍ਹਾ ਕਰਵਾਇਆ ਸੀ। ਉਨ੍ਹਾਂ ਦੀ ਪਤਨੀ ਡਾ. ਕਮਲਜੀਤ ਕੌਰ ਨੇ 2020-21 ਵਿੱਚ 26.21 ਲੱਖ ਰੁਪਏ ਦੀ ਆਮਦਨ ਦਾ ਐਲਾਨ ਕੀਤਾ ਸੀ। ਇਸ ਤਰ੍ਹਾਂ ਹਲਫ਼ਨਾਮੇ ਮੁਤਾਬਕ ਉਨ੍ਹਾਂ ਦੀ ਜਾਇਦਾਦ ਘਟੀ ਹੈ।
ਸੀਐਮ ਧਾਮੀ ਦੀ ਜਾਇਦਾਦ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਗੱਲ ਕਰੀਏ ਤਾਂ ਉਹ ਪਿਛਲੇ ਸਾਲ ਜੁਲਾਈ 2021 ਵਿੱਚ ਹੀ ਸੂਬੇ ਦੇ ਮੁੱਖ ਮੰਤਰੀ ਬਣੇ ਸੀ। ਪਰ ਪੰਜ ਸਾਲਾਂ ਦੀ ਭਾਜਪਾ ਸਰਕਾਰ ਦੌਰਾਨ ਧਾਮੀ ਦੀ ਜਾਇਦਾਦ ਵਿੱਚ 580 ਫੀਸਦੀ ਵਾਧਾ ਹੋਇਆ ਹੈ। ਜਿਵੇਂ ਕਿ ਉਨ੍ਹਾਂ ਨੇ ਦੱਸਿਆ ਹੈ ਕਿ 2017 ਵਿੱਚ ਉਨ੍ਹਾਂ ਦੀ 49.15 ਲੱਖ ਰੁਪਏ ਦੀ ਜਾਇਦਾਦ ਸੀ। ਉਨ੍ਹਾਂ ਨੇ 2022 ਵਿੱਚ 3.34 ਕਰੋੜ ਰੁਪਏ ਦੀ ਜਾਇਦਾਦ ਐਲਾਨੀ। 2020-21 ਲਈ ਦਾਇਰ ਆਈਟੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਸਾਲਾਨਾ ਆਮਦਨ 1.90 ਲੱਖ ਰੁਪਏ ਤੇ ਉਨ੍ਹਾਂ ਦੀ ਪਤਨੀ ਗੀਤਾ ਧਾਮੀ ਦੀ 5.19 ਲੱਖ ਰੁਪਏ ਦੱਸੀ ਸੀ।
ਸੀਐਮ ਸਾਮੰਤ ਦੀ ਜਾਇਦਾਦ ਵੀ ਵਧੀ
ਦੂਜੇ ਪਾਸੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਮੰਤ ਜੋ ਮਾਰਚ 2019 ਵਿੱਚ ਮੁੱਖ ਮੰਤਰੀ ਬਣੇ ਸੀ। ਪ੍ਰਮੋਦ ਸਾਵੰਤ ਦੀ ਜਾਇਦਾਦ 5 ਸਾਲਾਂ 'ਚ 215 ਫੀਸਦੀ ਵਧੀ ਹੈ। 2017 ਵਿੱਚ ਉਸ ਕੋਲ 2.78 ਕਰੋੜ ਰੁਪਏ ਦੀ ਜਾਇਦਾਦ ਸੀ। ਉਨ੍ਹਾਂ ਕੋਲ 2022 ਵਿੱਚ 8.76 ਕਰੋੜ ਰੁਪਏ ਦੀ ਜਾਇਦਾਦ ਹੈ। 2020-21 ਦੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਆਮਦਨ 6.35 ਲੱਖ ਰੁਪਏ ਅਤੇ ਪਤਨੀ ਸੁਲਕਸ਼ਨਾ ਸਾਵੰਤ ਨੇ 12.80 ਲੱਖ ਰੁਪਏ ਦੱਸੀ।
ਮਨੀਪੁਰ ਦੇ ਮੁੱਖ ਮੰਤਰੀ ਦੀ ਜਾਇਦਾਦ ਵਿੱਚ ਕਮੀ
ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੀ ਜਾਇਦਾਦ ਵਿੱਚ ਪਿਛਲੇ 5 ਸਾਲਾਂ ਵਿੱਚ ਥੋੜ੍ਹੀ ਕਮੀ ਆਈ ਹੈ। ਸਾਲ 2017 'ਚ ਉਨ੍ਹਾਂ ਨੇ ਆਪਣੀ ਜਾਇਦਾਦ 1.56 ਕਰੋੜ ਰੁਪਏ ਦੱਸੀ ਸੀ। ਇਸ ਦੇ ਨਾਲ ਹੀ ਸਾਲ 2022 'ਚ ਉਨ੍ਹਾਂ ਕੋਲ 1.36 ਕਰੋੜ ਰੁਪਏ ਦੀ ਜਾਇਦਾਦ ਹੈ। ਹਾਲਾਂਕਿ, 2020-21 ਵਿੱਚ ਉਨ੍ਹਾਂ ਵਲੋਂ ਦਾਇਰ ਆਈਟੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਆਮਦਨ 24.23 ਲੱਖ ਰੁਪਏ ਦੱਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਦੀ 5.18 ਲੱਖ ਰੁਪਏ ਦੀ ਆਮਦਨ 'ਤੇ ਟੈਕਸ ਅਦਾ ਕੀਤਾ।
Punjab Elections 2022: ਕੈਪਟਨ ਨੇ ਐੱਨਡੀਏ ਦੀ ਸਰਕਾਰ ਬਣਨ ਦਾ ਠੋਕਿਆ ਦਾਅਵਾ, ਸੀਐੱਮ ਚੰਨੀ ਲਈ ਕਹੀ ਵੱਡੀ ਗੱਲ
Punjab Vidhan Sabha Elections: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਹਰ ਪਾਰਟੀ ਆਪਣੀ ਜਿੱਤ ਦੇ ਦਾਅਵੇ ਠੋਕ ਰਹੀ ਹੈ। ਪੰਜਾਬ 'ਚ ਪ੍ਰਚਾਰ ਕਰ ਰਹੇ ਦਿੱਗਜ ਵੱਲੋਂ ਵੱਡੇ-ਵੱਡੇ ਦਾਅਵੇ ਵੀ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜਲੰਧਰ 'ਚ ਭਾਜਪਾ ਅਤੇ ਐੱਨਡੀਏ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ ਜਿਸ 'ਚ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਾਅਵਾ ਠੋਕਿਆ ਕਿ ਪੰਜਾਬ ਵਿੱਚ ਐੱਨਡੀਏ ਦੀ ਹੀ ਸਰਕਾਰ ਬਣਨ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਵੇਖਣ ਸਹੀ ਨਹੀਂ ਕੀਤੇ ਜਾਂਦੇ ਹਨ ।
Punjab Election 2022: ਗੁਰਦਾਸਪੁਰ 'ਚ ਰਾਹੁਲ ਗਾਂਧੀ ਨੇ ਮੋਦੀ-ਸ਼ਾਹ ਤੇ ਕੇਜਰੀਵਾਲ ਨੂੰ ਘੇਰਿਆ
Rahul Gandhi Punjab Election: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ 'ਚ ਮੁਹੱਲਾ ਕਲੀਨਿਕਾਂ, ਚੀਨ ਅਤੇ ਨਸ਼ਿਆਂ ਦਾ ਵੀ ਜ਼ਿਕਰ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਕੇਜਰੀਵਾਲ ਮੁਹੱਲਾ ਕਲੀਨਿਕ ਦੀ ਗੱਲ ਕਰਦੇ ਹਨ, ਉਨ੍ਹਾਂ ਨੂੰ ਪਹਿਲਾਂ ਜਵਾਬ ਦੇਣਾ ਚਾਹੀਦਾ ਹੈ ਕਿ ਕੋਰੋਨਾ ਦੇ ਸਮੇਂ ਦਿੱਲੀ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਕੀ ਹੋਇਆ? ਮੁਹੱਲਾ ਕਲੀਨਿਕ ਕਾਂਗਰਸ ਵੱਲੋਂ ਸ਼ੁਰੂ ਕੀਤਾ ਗਿਆ ਸੀ।
ਕੇਜਰੀਵਾਲ ਨੇ ਫਗਵਾੜਾ ਵਿਖੇ ਜੋਗਿੰਦਰ ਸਿੰਘ ਮਾਨ ਲਈ ਕੀਤਾ ਚੋਣ ਪ੍ਰਚਾਰ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਲਈ ਵਿਧਾਨ ਸਭਾ ਹਲਕਾ ਫਗਵਾੜਾ ਵਿਖੇ ਚੋਣ ਪ੍ਰਚਾਰ ਕੀਤਾ। ਇੱਥੇ ਚੋਣ ਮਾਰਚ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਪੰਜਾਬ ਦੇ ਭਵਿੱਖ ਲਈ, ਆਪਣੇ ਬੱਚਿਆਂ ਦੇ ਭਵਿੱਖ ਲਈ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਮਜੀਠੀਆ ਦੇ ਹੱਕ 'ਚ ਅਕਾਲੀ ਦਲ ਤੇ ਬਸਪਾ ਵੱਲੋਂ ਕੀਤੀ ਗਈ ਰੈਲੀ
ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਚਮਰੰਗ ਰੋਡ 'ਤੇ ਰੈਲੀ ਕੀਤੀ ਗਈ।ਇਸ ਰੈਲੀ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਰਾਜ ਵਿਚ ਅੰਮ੍ਰਿਤਸਰ ਪੂਰਬੀ ਦੇ ਲੋਕ ਮੁਢਲੀਆਂ ਸਹੂਲਤਾਂ ਲਈ ਤਰਸਦੇ ਰਹੇ ਹਨ।
Punjab Elections 2022: ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ 'ਚ ਹੋਈ ਸ਼ਾਮਲ
ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਅਜਿਹੇ 'ਚ ਬਹੁਤ ਸਾਰੇ ਕਲਾਕਾਰ , ਅਦਾਕਾਰ ਅਤੇ ਸਿਆਸੀ ਲੀਡਰ ਲਗਾਤਾਰ ਦਲ ਬਦਲੀ ਕਰ ਰਹੇ ਹਨ ਅਤੇ ਹੁਣ ਇਹਨਾਂ 'ਚ ਇੱਕ ਹੋਰ ਨਾਮ ਸ਼ਾਮਲ ਹੋ ਗਿਆ ਹੈ।