Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
Punjab Vidhan Sabha Elections: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਹਰ ਪਾਰਟੀ ਆਪਣੀ ਜਿੱਤ ਦੇ ਦਾਅਵੇ ਠੋਕ ਰਹੀ ਹੈ। ਪੰਜਾਬ 'ਚ ਪ੍ਰਚਾਰ ਕਰ ਰਹੇ ਦਿੱਗਜ ਵੱਲੋਂ ਵੱਡੇ-ਵੱਡੇ ਦਾਅਵੇ ਵੀ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜਲੰਧਰ 'ਚ ਭਾਜਪਾ ਅਤੇ ਐੱਨਡੀਏ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ ਜਿਸ 'ਚ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਾਅਵਾ ਠੋਕਿਆ ਕਿ ਪੰਜਾਬ ਵਿੱਚ ਐੱਨਡੀਏ ਦੀ ਹੀ ਸਰਕਾਰ ਬਣਨ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਵੇਖਣ ਸਹੀ ਨਹੀਂ ਕੀਤੇ ਜਾਂਦੇ ਹਨ ।
Rahul Gandhi Punjab Election: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ 'ਚ ਮੁਹੱਲਾ ਕਲੀਨਿਕਾਂ, ਚੀਨ ਅਤੇ ਨਸ਼ਿਆਂ ਦਾ ਵੀ ਜ਼ਿਕਰ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਕੇਜਰੀਵਾਲ ਮੁਹੱਲਾ ਕਲੀਨਿਕ ਦੀ ਗੱਲ ਕਰਦੇ ਹਨ, ਉਨ੍ਹਾਂ ਨੂੰ ਪਹਿਲਾਂ ਜਵਾਬ ਦੇਣਾ ਚਾਹੀਦਾ ਹੈ ਕਿ ਕੋਰੋਨਾ ਦੇ ਸਮੇਂ ਦਿੱਲੀ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਕੀ ਹੋਇਆ? ਮੁਹੱਲਾ ਕਲੀਨਿਕ ਕਾਂਗਰਸ ਵੱਲੋਂ ਸ਼ੁਰੂ ਕੀਤਾ ਗਿਆ ਸੀ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਲਈ ਵਿਧਾਨ ਸਭਾ ਹਲਕਾ ਫਗਵਾੜਾ ਵਿਖੇ ਚੋਣ ਪ੍ਰਚਾਰ ਕੀਤਾ। ਇੱਥੇ ਚੋਣ ਮਾਰਚ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਪੰਜਾਬ ਦੇ ਭਵਿੱਖ ਲਈ, ਆਪਣੇ ਬੱਚਿਆਂ ਦੇ ਭਵਿੱਖ ਲਈ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਚਮਰੰਗ ਰੋਡ 'ਤੇ ਰੈਲੀ ਕੀਤੀ ਗਈ।ਇਸ ਰੈਲੀ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਰਾਜ ਵਿਚ ਅੰਮ੍ਰਿਤਸਰ ਪੂਰਬੀ ਦੇ ਲੋਕ ਮੁਢਲੀਆਂ ਸਹੂਲਤਾਂ ਲਈ ਤਰਸਦੇ ਰਹੇ ਹਨ।
ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਅਜਿਹੇ 'ਚ ਬਹੁਤ ਸਾਰੇ ਕਲਾਕਾਰ , ਅਦਾਕਾਰ ਅਤੇ ਸਿਆਸੀ ਲੀਡਰ ਲਗਾਤਾਰ ਦਲ ਬਦਲੀ ਕਰ ਰਹੇ ਹਨ ਅਤੇ ਹੁਣ ਇਹਨਾਂ 'ਚ ਇੱਕ ਹੋਰ ਨਾਮ ਸ਼ਾਮਲ ਹੋ ਗਿਆ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਰਾਹੀਂ ਸੱਤਾ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਹੁਸ਼ਿਆਰਪੁਰ 'ਚ ਰੈਲੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦੇ ਸਾਹਮਣੇ ਦੋ ਵੱਡੀਆਂ ਮੰਗਾਂ ਰੱਖੀਆਂ ਹਨ।
ਪੰਜਾਬ ਦੇ ਹੁਸ਼ਿਆਰਪੁਰ 'ਚ ਰੈਲੀ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਨੋਟਬੰਦੀ, ਕਾਲੇ ਧਨ ਤੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਕੇਂਦਰ ਨੂੰ ਲੰਮੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ 700 ਕਿਸਾਨ ਸ਼ਹੀਦ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਆਪਣੇ ਭਾਸ਼ਣ ਦੌਰਾਨ ਰੁਜ਼ਗਾਰ ਦੀ ਗੱਲ ਕਿਉਂ ਨਹੀਂ ਕਰਦੇ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਆਪਣੇ ਵਾਅਦੇ ਉੱਤੇ ਪੂਰਾ ਨਹੀਂ ਉਤਰੇ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਹੁਣ ਬਾਗੀ ਰਵੱਈਆ ਅਪਣਾ ਲਿਆ ਹੈ। ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਵਿੱਚ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ਿਰਕਤ ਕੀਤੀ। ਇਸ ਨਾਲ ਨਵੀਂ ਚਰਚਾ ਛਿੜ ਗਈ ਹੈ। ਪ੍ਰਨੀਤ ਕੌਰ ਨੇ ਪਹਿਲਾਂ ਹੀ ਕਾਂਗਰਸੀ ਉਮੀਦਵਾਰਾਂ ਦੇ ਪ੍ਰਚਾਰ ਤੋਂ ਦੂਰੀ ਬਣਾ ਰੱਖੀ ਹੈ।
ਮੱਧ ਪ੍ਰਦੇਸ਼ (Madhya Pradesh) 'ਚ ਸ਼ਰਾਬ 'ਤੇ ਪਾਬੰਦੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਇੰਦੌਰ 'ਚ ਕਾਂਗਰਸ ਨੇਤਾਵਾਂ ਨੇ ਸੂਬੇ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ (Uma Bharti) 'ਤੇ ਅੰਦੋਲਨ ਲਈ ਸਿਰਫ ਤਰੀਕ ਦੇਣ ਦਾ ਦੋਸ਼ ਲਗਾਉਂਦੇ ਹੋਏ ਪੋਸਟਰ ਲਗਾਏ ਹਨ। ਇਸ ਪੋਸਟਰ 'ਚ ਇਕ ਪਾਸੇ ਉਮਾ ਭਾਰਤੀ ਅਤੇ ਦੂਜੇ ਪਾਸੇ ਸੰਨੀ ਦਿਓਲ (Sunny Deol) ਦੀ ਤਸਵੀਰ ਹੈ। ਪੋਸਟਰ 'ਤੇ ਲਿਖਿਆ ਹੈ 'ਤਰੀਕ 'ਤੇ ਤਰੀਕ, ਤਰੀਕ 'ਤੇ ਤਰੀਕ, (ਉਮਾ ਭਾਰਤੀ) ਦੀਦੀ ਤਰੀਕ 'ਤੇ ਤਰੀਕ ਦੇ ਰਹੀ ਹੈ, ਪਰ ਉਹ ਸੂਬੇ 'ਚ ਨੋਟਬੰਦੀ ਨੂੰ ਲੈ ਕੇ ਅੰਦੋਲਨ ਨਹੀਂ ਕਰ ਰਹੀ।'
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ। ਚੋਣਾਂ ਦੇ ਮਾਹੌਲ ਵਿੱਚ ਇਹ ਮੀਟਿੰਗ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਧਰ, ਸੂਤਰਾਂ ਦਾ ਕਹਿਣਾ ਹੈ ਕਿ ਜਥੇਦਾਰ ਵੱਲੋਂ ਸਿੱਖਾਂ ਦੇ ਕਈ ਮੁੱਦੇ ਕੇਂਦਰੀ ਗ੍ਰਹਿ ਮੰਤਰੀ ਕੋਲ ਰੱਖੇ ਗਏ ਹਨ ਜਿਨ੍ਹਾਂ ਦਾ ਲੰਬੇ ਸਮੇਂ ਤੋਂ ਕੋਈ ਹੱਲ ਨਹੀਂ ਹੋਇਆ।
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਆਪਣੇ ਗਰੀਬੀ ਭਰੇ ਪਿਛੋਕੜ ਦੀ ਗੱਲ ਕਰਦਿਆਂ ਗਰੀਬ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੱਚੇ ਘਰ 'ਚ ਰਿਹਾ ਹਾਂ, ਮੈਂ ਗਰੀਬੀ ਦੇਖੀ ਹੈ। ਛੇ ਮਹੀਨਿਆਂ ਦੇ ਅੰਦਰ ਪੰਜਾਬ ਦੀ ਕੋਈ ਛੱਤ ਕੱਚੀ ਨਹੀਂ ਰਹੇਗੀ। ਮੈਂ ਜ਼ਿੰਮੇਵਾਰੀ ਚੁੱਕਦਾ ਹਾਂ ਮੈਂ ਕਿਸੇ ਗਰੀਬ ਦੀ ਛੱਤ ਚੋਣ ਨਹੀਂ ਦੇਵਾਂਗੇ। ਆਜ਼ਾਦੀ ਤੋਂ ਬਾਅਦ ਲੋਕ ਕੱਚੀਆਂ ਛੱਤਾਂ ਹੇਠਾਂ ਰਹਿ ਰਹੇ ਹਨ। 10 ਕਰੋੜ ਮੈਂ ਚਮਕੌਰ ਹਲਕੇ ਲਈ ਭੇਜਿਆ ਘਰ ਬਣਾਉਣ ਲਈ।
ਦੇਰ ਰਾਤ ਲੁਧਿਆਣਾ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਐੱਸਆਰ ਲੱਧੜ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਨ੍ਹਾਂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਅਤੇ ਸ਼ੁਰੂਆਤੀ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਕੁਝ ਘੰਟਿਆਂ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਸਮਰਥਕਾਂ ਦਾ ਦੋਸ਼ ਸੀ ਕਿ ਪਿੰਡ ਖੇਡ਼ੀ ਝਮੇਡ਼ੀ ਚ ਪ੍ਰਚਾਰ ਦੌਰਾਨ ਉਨ੍ਹਾਂ ਉੱਪਰ ਕੁਝ ਲੋਕਾਂ ਨੇ ਹਮਲਾ ਕੀਤਾ।
ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਚੋਣਾਂ 2022 ਵਿੱਚ ਪਹਿਲੀ ਵਾਰ ਰੈਲੀ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਜਲੰਧਰ ਵਿੱਚ ਰੈਲੀ ਤੋਂ ਠੀਕ ਪਹਿਲਾਂ ਦਿੱਲੀ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਮੁਲਾਕਾਤ ਦੀ ਫੋਟੋ ਟਵੀਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਅੱਜ ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਵਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। RSSB ਦਾ ਸਮਾਜ ਸੇਵਾ ਦਾ ਉਪਰਾਲਾ ਸ਼ਲਾਘਾਯੋਗ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਤਿੰਨ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਤਹਿਤ ਮਾਲਵਾ, ਦੁਆਬਾ ਅਤੇ ਮਾਝਾ ਖੇਤਰ ਕਵਰ ਕੀਤਾ ਜਾਵੇਗਾ। ਪੰਜਾਬ ਦੀ 117 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਪਹਿਲੀ ਜਨ ਸਭਾ ਨੂੰ 14 ਫਰਵਰੀ ਨੂੰ ਜਲੰਧਰ, ਦੂਜੀ 16 ਫਰਵਰੀ ਨੂੰ ਪਠਾਨਕੋਟ ਅਤੇ ਤੀਜੀ 17 ਫਰਵਰੀ ਨੂੰ ਅਬੋਹਰ ਵਿੱਚ ਸੰਬੋਧਨ ਕਰਨਗੇ।
ਪਿਛੋਕੜ
Punjab Assembly Election 2022 Live Updates: ਦੇਸ਼ ਦੇ ਪੰਜ ਅਹਿਮ ਸੂਬਿਆਂ 'ਚ 10 ਫਰਵਰੀ ਤੋਂ ਚੋਣਾਂ ਸ਼ੁਰੂ ਹੋ ਗਿਆ ਹੈ, ਜਿਸ ਦਾ ਨਤੀਜਾ 10 ਮਾਰਚ ਨੂੰ ਆਵੇਗਾ। ਇਨ੍ਹਾਂ ਸੂਬਿਆਂ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਹ ਤਾਂ ਜਨਤਾ ਹੀ ਤੈਅ ਕਰੇਗੀ। ਪੰਜ ਸੂਬਿਆਂ ਵਿੱਚ ਸਿਆਸਤ ਦੇ ਮੈਦਾਨ ਵਿੱਚ ਨਿੱਤਰੇ 'ਯੋਧੇ' ਆਪਣੀ ਕਿਸਮਤ ਅਜ਼ਮਾਉਣ ਵਾਲੇ ਹਨ। ਹੁਣ ਲੋਕਾਂ ਦੀ ਵਾਰੀ ਹੈ ਕਿ ਉਹ ਕਿਸ ਨੂੰ ਚੁਣਦੇ ਹਨ। ਯੂਪੀ ਵਿੱਚ ਵੱਧ ਤੋਂ ਵੱਧ ਸੱਤ ਪੜਾਵਾਂ ਵਿੱਚ ਵੋਟਿੰਗ ਹੋਵੇਗੀ, ਜਿਸ ਵਿੱਚ ਪਹਿਲੇ ਪੜਾਅ ਦੀ ਪੋਲਿੰਗ 10 ਫਰਵਰੀ ਨੂੰ ਹੈ। ਦੂਜੇ ਪੜਾਅ ਦੀ ਵੋਟਿੰਗ 14 ਫਰਵਰੀ ਨੂੰ ਹੋਵੇਗੀ ਤੇ ਉਸੇ ਦਿਨ ਗੋਆ ਦੀਆਂ ਸਾਰੀਆਂ 40 ਤੇ ਉੱਤਰਾਖੰਡ ਦੀਆਂ 70 ਸੀਟਾਂ 'ਤੇ ਵੋਟਾਂ ਪੈਣਗੀਆਂ।
ਇਸ ਦੇ ਨਾਲ ਹੀ ਪੰਜਾਬ ਦੀਆਂ 117 ਸੀਟਾਂ 'ਤੇ 20 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਮਨੀਪੁਰ 'ਚ 27 ਫਰਵਰੀ ਤੇ 3 ਮਾਰਚ ਨੂੰ ਵੋਟਿੰਗ ਹੋਵੇਗੀ। ਇਨ੍ਹਾਂ ਪੰਜ ਸੂਬਿਆਂ ਦੇ ਲੋਕਾਂ ਨੇ ਕਿਸ ਨੂੰ ਮੁੱਖ ਮੰਤਰੀ ਚੁਣਿਆ ਹੈ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ, ਜਿਸ ਦਿਨ ਚੋਣਾਂ ਦੇ ਨਤੀਜੇ ਆਉਣਗੇ। ਮੌਜੂਦਾ ਮੁੱਖ ਮੰਤਰੀ ਵਾਪਸ ਆਉਣਗੇ ਜਾਂ ਨਹੀਂ, ਇਹ ਭਵਿੱਖ ਦੀ ਗੱਲ ਹੈ ਪਰ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਨ੍ਹਾਂ ਇਸ ਸਮੇਂ ਕਿਸ ਸੀਐਮ ਕੋਲ ਕਿੰਨੀ ਦੌਲਤ ਹੈ।
ਜਾਣੋ ਪੰਜ ਸੂਬਿਆਂ ਦੇ ਮੌਜੂਦਾ ਮੁੱਖ ਮੰਤਰੀ ਦੀ ਜਾਇਦਾਦ
ਯੋਗੀ ਆਦਿਤਿਆਨਾਥ ਦੀ ਦੌਲਤ ਵਧੀ
ਸਭ ਤੋਂ ਪਹਿਲਾਂ ਗੱਲ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ, 5 ਸਾਲਾਂ ਵਿੱਚ ਉਨ੍ਹਾਂ ਦੀ ਜਾਇਦਾਦ ਵਿੱਚ 60% ਦਾ ਵਾਧਾ ਹੋਇਆ ਹੈ। ਉਨ੍ਹਾਂ ਦੀ ਜਾਇਦਾਦ 60 ਲੱਖ ਰੁਪਏ ਵਧੀ ਹੈ। ਉਨ੍ਹਾਂ ਕੋਲ ਕੁੱਲ 1.54 ਕਰੋੜ ਰੁਪਏ ਦੀ ਜਾਇਦਾਦ ਹੈ। ਸੀਐਮ ਯੋਗੀ ਨੇ 2020-21 ਵਿੱਚ ਆਪਣੀ ਆਮਦਨ 13.20 ਲੱਖ ਰੁਪਏ ਦੱਸੀ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਸੀਐਮ ਚੰਨੀ ਦੀ ਜਾਇਦਾਦ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਾਇਦਾਦ 'ਚ 5 ਸਾਲਾਂ 'ਚ ਕਮੀ ਆਈ ਹੈ। ਉਨ੍ਹਾਂ ਨੇ 2017 ਵਿੱਚ ਦੱਸਿਆ ਸੀ ਕਿ ਉਸ ਕੋਲ 14.51 ਕਰੋੜ ਰੁਪਏ ਦੀ ਜਾਇਦਾਦ ਹੈ। 2022 ਵਿੱਚ ਉਨ੍ਹਾਂ ਨੇ 9.45 ਕਰੋੜ ਰੁਪਏ ਦੀ ਜਾਇਦਾਦ ਐਲਾਨ ਕੀਤੀ। ਚੰਨੀ ਨੇ 2019-20 'ਚ 27.64 ਲੱਖ ਦੀ ਆਮਦਨ 'ਤੇ ਟੈਕਸ ਜਮ੍ਹਾ ਕਰਵਾਇਆ ਸੀ। ਉਨ੍ਹਾਂ ਦੀ ਪਤਨੀ ਡਾ. ਕਮਲਜੀਤ ਕੌਰ ਨੇ 2020-21 ਵਿੱਚ 26.21 ਲੱਖ ਰੁਪਏ ਦੀ ਆਮਦਨ ਦਾ ਐਲਾਨ ਕੀਤਾ ਸੀ। ਇਸ ਤਰ੍ਹਾਂ ਹਲਫ਼ਨਾਮੇ ਮੁਤਾਬਕ ਉਨ੍ਹਾਂ ਦੀ ਜਾਇਦਾਦ ਘਟੀ ਹੈ।
ਸੀਐਮ ਧਾਮੀ ਦੀ ਜਾਇਦਾਦ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਗੱਲ ਕਰੀਏ ਤਾਂ ਉਹ ਪਿਛਲੇ ਸਾਲ ਜੁਲਾਈ 2021 ਵਿੱਚ ਹੀ ਸੂਬੇ ਦੇ ਮੁੱਖ ਮੰਤਰੀ ਬਣੇ ਸੀ। ਪਰ ਪੰਜ ਸਾਲਾਂ ਦੀ ਭਾਜਪਾ ਸਰਕਾਰ ਦੌਰਾਨ ਧਾਮੀ ਦੀ ਜਾਇਦਾਦ ਵਿੱਚ 580 ਫੀਸਦੀ ਵਾਧਾ ਹੋਇਆ ਹੈ। ਜਿਵੇਂ ਕਿ ਉਨ੍ਹਾਂ ਨੇ ਦੱਸਿਆ ਹੈ ਕਿ 2017 ਵਿੱਚ ਉਨ੍ਹਾਂ ਦੀ 49.15 ਲੱਖ ਰੁਪਏ ਦੀ ਜਾਇਦਾਦ ਸੀ। ਉਨ੍ਹਾਂ ਨੇ 2022 ਵਿੱਚ 3.34 ਕਰੋੜ ਰੁਪਏ ਦੀ ਜਾਇਦਾਦ ਐਲਾਨੀ। 2020-21 ਲਈ ਦਾਇਰ ਆਈਟੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਸਾਲਾਨਾ ਆਮਦਨ 1.90 ਲੱਖ ਰੁਪਏ ਤੇ ਉਨ੍ਹਾਂ ਦੀ ਪਤਨੀ ਗੀਤਾ ਧਾਮੀ ਦੀ 5.19 ਲੱਖ ਰੁਪਏ ਦੱਸੀ ਸੀ।
ਸੀਐਮ ਸਾਮੰਤ ਦੀ ਜਾਇਦਾਦ ਵੀ ਵਧੀ
ਦੂਜੇ ਪਾਸੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਮੰਤ ਜੋ ਮਾਰਚ 2019 ਵਿੱਚ ਮੁੱਖ ਮੰਤਰੀ ਬਣੇ ਸੀ। ਪ੍ਰਮੋਦ ਸਾਵੰਤ ਦੀ ਜਾਇਦਾਦ 5 ਸਾਲਾਂ 'ਚ 215 ਫੀਸਦੀ ਵਧੀ ਹੈ। 2017 ਵਿੱਚ ਉਸ ਕੋਲ 2.78 ਕਰੋੜ ਰੁਪਏ ਦੀ ਜਾਇਦਾਦ ਸੀ। ਉਨ੍ਹਾਂ ਕੋਲ 2022 ਵਿੱਚ 8.76 ਕਰੋੜ ਰੁਪਏ ਦੀ ਜਾਇਦਾਦ ਹੈ। 2020-21 ਦੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਆਮਦਨ 6.35 ਲੱਖ ਰੁਪਏ ਅਤੇ ਪਤਨੀ ਸੁਲਕਸ਼ਨਾ ਸਾਵੰਤ ਨੇ 12.80 ਲੱਖ ਰੁਪਏ ਦੱਸੀ।
ਮਨੀਪੁਰ ਦੇ ਮੁੱਖ ਮੰਤਰੀ ਦੀ ਜਾਇਦਾਦ ਵਿੱਚ ਕਮੀ
ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੀ ਜਾਇਦਾਦ ਵਿੱਚ ਪਿਛਲੇ 5 ਸਾਲਾਂ ਵਿੱਚ ਥੋੜ੍ਹੀ ਕਮੀ ਆਈ ਹੈ। ਸਾਲ 2017 'ਚ ਉਨ੍ਹਾਂ ਨੇ ਆਪਣੀ ਜਾਇਦਾਦ 1.56 ਕਰੋੜ ਰੁਪਏ ਦੱਸੀ ਸੀ। ਇਸ ਦੇ ਨਾਲ ਹੀ ਸਾਲ 2022 'ਚ ਉਨ੍ਹਾਂ ਕੋਲ 1.36 ਕਰੋੜ ਰੁਪਏ ਦੀ ਜਾਇਦਾਦ ਹੈ। ਹਾਲਾਂਕਿ, 2020-21 ਵਿੱਚ ਉਨ੍ਹਾਂ ਵਲੋਂ ਦਾਇਰ ਆਈਟੀ ਰਿਟਰਨ ਵਿੱਚ ਉਨ੍ਹਾਂ ਨੇ ਆਪਣੀ ਆਮਦਨ 24.23 ਲੱਖ ਰੁਪਏ ਦੱਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਦੀ 5.18 ਲੱਖ ਰੁਪਏ ਦੀ ਆਮਦਨ 'ਤੇ ਟੈਕਸ ਅਦਾ ਕੀਤਾ।
- - - - - - - - - Advertisement - - - - - - - - -