Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
LIVE
Background
Punjab Assembly Election 2022 Live Updates: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਸਿਆਸੀ ਤਾਪਮਾਨ ਸਿਖਰਾਂ 'ਤੇ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਵੋਟਰਾਂ ਨਾਲ ਜੋੜਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਰਹੀਆਂ ਹਨ। ਪੰਜਾਬ ਵਿੱਚ ਜਾਤ-ਪਾਤ ਦੇ ਸਮੀਕਰਨਾਂ ਦੀ ਜਿੰਨੀ ਅਹਿਮੀਅਤ ਹੈ, ਉੱਥੇ ਡੇਰਿਆਂ ਦਾ ਵੀ ਦਬਦਬਾ ਹੈ, ਜਿਨ੍ਹਾਂ ਦੇ ਕਰੋੜਾਂ ਪੈਰੋਕਾਰ ਹਨ। ਇਸ ਤੋਂ ਇਲਾਵਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲਣ ਨੂੰ ਵੀ ਸਿਆਸੀ ਮਾਹਿਰ ਵੋਟ ਬੈਂਕ ਨਾਲ ਜੋੜ ਕੇ ਵੇਖ ਰਹੇ ਹਨ। ਹਾਲ ਹੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਧਾ ਸੁਆਮੀ ਡੇਰੇ ਦੇ ਮੁਖੀ ਨਾਲ ਮੁਲਾਕਾਤ ਕੀਤੀ ਸੀ। ਇਸ ਨੂੰ ਵੀ ਵੋਟਾਂ ਦੀ ਖੇਡ ਮੰਨਿਆ ਜਾ ਰਿਹਾ ਹੈ।
ਇਸ ਤੋਂ ਬਾਅਦ ਸੋਮਵਾਰ ਦੇਰ ਰਾਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਕੋਦਰ ਦੇ ਨੂਰ ਮਾਹਿਲ ਡੇਰੇ ਪਹੁੰਚੇ। ਚਰਨਜੀਤ ਚੰਨੀ ਬੀਤੇ ਦਿਨੀਂ ਜਲੰਧਰ ਦੇ ਡੇਰਾ ਬੱਲਾਂ 'ਚ ਰਾਤ ਕੱਟਦੇ ਨਜ਼ਰ ਆਏ, ਜਦਕਿ ਸੋਮਵਾਰ ਦੇਰ ਰਾਤ ਚਰਨਜੀਤ ਚੰਨੀ ਨੂਰ ਮਹਿਲ ਸਥਿਤ ਦਿਵਿਆ ਜੋਤੀ ਦੇ ਨਾਂ ਨਾਲ ਮਸ਼ਹੂਰ ਡੇਰੇ 'ਚ ਪਹੁੰਚੇ। ਜੇਕਰ ਇਸ ਡੇਰੇ ਦੀ ਗੱਲ ਕਰੀਏ ਤਾਂ ਇਸ ਡੇਰੇ ਦਾ ਨਕੋਦਰ, ਜਲੰਧਰ ਤੇ ਨੂਰਮਹਿਲ ਦੇ ਆਸ-ਪਾਸ ਦੇ ਇਲਾਕੇ ਵਿੱਚ ਚੰਗਾ ਪ੍ਰਭਾਵ ਹੈ।
ਦੱਸ ਦਈਏ ਕਿ ਡੇਰਾਵਾਦ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਹਰ ਪਾਰਟੀ ਦੇ ਨੁਮਾਇੰਦੇ ਡੇਰਾ ਮੁਖੀਆਂ ਨਾਲ ਗੱਲਬਾਤ ਕਰ ਰਹੇ ਹਨ। ਹਾਲ ਹੀ ਵਿੱਚ ਜਦੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਰਲੋ ਦਿੱਤੀ ਗਈ ਸੀ ਤਾਂ ਲੋਕਾਂ ਨੇ ਸਵਾਲ ਉਠਾਇਆ ਸੀ ਕਿ ਇਸ ਨਾਲ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਭਾਜਪਾ ਨੂੰ ਫਾਇਦਾ ਹੋ ਸਕਦਾ ਹੈ ਕਿਉਂਕਿ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਡੇਰਾ ਸਿਰਸਾ ਦਾ ਚੰਗਾ ਪ੍ਰਭਾਵ ਹੈ।
ਦੂਜੇ ਪਾਸੇ ਜੇਕਰ ਡੇਰਾ ਬਿਆਸ ਦੀ ਗੱਲ ਕਰੀਏ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਦੇ ਮੁਖੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਇਹ ਸੰਕੇਤ ਦਿੱਤਾ ਜਾ ਰਿਹਾ ਹੈ ਕਿ ਡੇਰਾ ਬਿਆਸ ਭਾਜਪਾ ਨੂੰ ਸਮਰਥਨ ਦੇ ਰਿਹਾ ਹੈ।
ਭਗਵੰਤ ਮਾਨ ਨੇ ਮੋਰਿੰਡਾ ਵਿੱਚ AAP ਉਮੀਦਵਾਰ ਡਾ. ਚਰਨਜੀਤ ਸਿੰਘ ਲਈ ਕੀਤਾ ਚੋਣ ਪ੍ਰਚਾਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 'ਆਪ' ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੇ ਹੱਕ ਵਿੱਚ ਮੋਰਿੰਡਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਡਾ. ਚਰਨਜੀਤ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ 20 ਤਰੀਕ ਨੂੰ ਗੁੱਲੀ ਡੰਡਾ ਖੇਡਣ ਵਾਲੇ ਚੰਨੀ ਨੂੰ ਮੋਰਿੰਡਾ ਦੇ ਲੋਕਾਂ ਨੇ ਹਰਾਉਣਾ ਹੈ ਅਤੇ 'ਆਪ' ਦੇ ਡਾ. ਚਰਨਜੀਤ ਸਿੰਘ ਨੂੰ ਜਿਤਾਉਣਾ ਹੈ।
ਭਗਵੰਤ ਮਾਨ ਨੇ ਮੋਰਿੰਡਾ ਵਿੱਚ AAP ਉਮੀਦਵਾਰ ਡਾ. ਚਰਨਜੀਤ ਸਿੰਘ ਲਈ ਕੀਤਾ ਚੋਣ ਪ੍ਰਚਾਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 'ਆਪ' ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੇ ਹੱਕ ਵਿੱਚ ਮੋਰਿੰਡਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਡਾ. ਚਰਨਜੀਤ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ 20 ਤਰੀਕ ਨੂੰ ਗੁੱਲੀ ਡੰਡਾ ਖੇਡਣ ਵਾਲੇ ਚੰਨੀ ਨੂੰ ਮੋਰਿੰਡਾ ਦੇ ਲੋਕਾਂ ਨੇ ਹਰਾਉਣਾ ਹੈ ਅਤੇ 'ਆਪ' ਦੇ ਡਾ. ਚਰਨਜੀਤ ਸਿੰਘ ਨੂੰ ਜਿਤਾਉਣਾ ਹੈ।
ਅੰਮ੍ਰਿਤਸਰ ਸ਼ਹਿਰੀ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ
ਅੰਮ੍ਰਿਤਸਰ ਸ਼ਹਿਰੀ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਅੱਜ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਰਾਜਨ ਗਿੱਲ ਨੇ ਜਤਿੰਦਰ ਸੋਨੀਆ ਨੂੰ ਅਕਾਲੀ ਦਲ 'ਚ ਸ਼ਾਮਲ ਕਰਵਾਉਣ 'ਚ ਵੱਡੀ ਭੂਮਿਕਾ ਨਿਭਾਈ ਹੈ।
ਹਲਕਾ ਫਗਵਾੜਾ ਤੋਂ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਦੇ ਹੱਕ 'ਚ ਚੋਣ ਪ੍ਰਚਾਰ ਲਈ ਪਹੁੰਚੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ
ਅੱਜ ਹਲਕਾ ਫਗਵਾੜਾ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਦੇ ਹੱਕ 'ਚ ਚੋਣ ਪ੍ਰਚਾਰ ਲਈ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸਮ੍ਰਿਤੀ ਇਰਾਨੀ ਪਹੁੰਚੀ।ਉਨਾਂ ਨੇ ਕਾਂਗਰਸ ਪਾਰਟੀ ਦੇ ਵਰਦਿਆਂ ਪੰਜਾਬ ਦੇ ਲੋਕਾਂ ਨੂੰ 84 ਦੇ ਕਾਲੇ ਦੌਰ ਨੂੰ ਦੋਹਰਾਇਆ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 30 ਸਾਲ ਤੱਕ ਬਚਾਏ ਰੱਖਿਆ।
PM ਮੋਦੀ ਨੇ ਪੰਜਾਬੀਆਂ ਤੋਂ ਮੰਗਿਆ ਸੇਵਾ ਦਾ ਮੌਕਾ
ਪੰਜਾਬ 'ਚ ਚੋਣਾਂ ਦੇ ਮਾਹੌਲ ਨੂੰ ਭਖਾਉਣ ਲਈ ਮਿਸ਼ਨ ਪੰਜਾਬ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਠਾਨਕੋਟ 'ਚ ਰੈਲੀ ਕਰਨ ਪਹੁੰਚੇ। ਉਨ੍ਹਾਂ ਇਸ ਦੌਰਾਨ ਪੰਜਾਬ ਦੇ ਲੋਕਾਂ ਤੋਂ ਸੇਵਾ ਦਾ ਮੌਕਾ ਮੰਗਿਆ। ਭਾਜਪਾ ਨਾਲ ਨਾਤਾ ਤੋੜ ਚੁੱਕੀ ਅਕਾਲੀ ਦਲ 'ਤੇ ਹਮਲਾ ਬੋਲਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 10 ਸਾਲ ਸੱਤਾ 'ਚ ਤਾਂ ਸੀ ਪਰ ਖੁੰਝੇ ਲੱਗੇ ਰਹੇ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ 'ਤੇ ਜੰਮ ਕੇ ਨਿਸ਼ਾਨੇ ਸਾਧੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਲੈਣ ਦੇ ਕਈ ਮੌਕੇ ਛੱਡੇ ਪਰ ਸਾਡੇ ਲਈ ਪੰਜਾਬੀਅਤ ਸਭ ਤੋਂ ਅਹਿਮ ਹੈ।