Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 'ਆਪ' ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੇ ਹੱਕ ਵਿੱਚ ਮੋਰਿੰਡਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਡਾ. ਚਰਨਜੀਤ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ 20 ਤਰੀਕ ਨੂੰ ਗੁੱਲੀ ਡੰਡਾ ਖੇਡਣ ਵਾਲੇ ਚੰਨੀ ਨੂੰ ਮੋਰਿੰਡਾ ਦੇ ਲੋਕਾਂ ਨੇ ਹਰਾਉਣਾ ਹੈ ਅਤੇ 'ਆਪ' ਦੇ ਡਾ. ਚਰਨਜੀਤ ਸਿੰਘ ਨੂੰ ਜਿਤਾਉਣਾ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 'ਆਪ' ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੇ ਹੱਕ ਵਿੱਚ ਮੋਰਿੰਡਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਡਾ. ਚਰਨਜੀਤ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ 20 ਤਰੀਕ ਨੂੰ ਗੁੱਲੀ ਡੰਡਾ ਖੇਡਣ ਵਾਲੇ ਚੰਨੀ ਨੂੰ ਮੋਰਿੰਡਾ ਦੇ ਲੋਕਾਂ ਨੇ ਹਰਾਉਣਾ ਹੈ ਅਤੇ 'ਆਪ' ਦੇ ਡਾ. ਚਰਨਜੀਤ ਸਿੰਘ ਨੂੰ ਜਿਤਾਉਣਾ ਹੈ।
ਅੰਮ੍ਰਿਤਸਰ ਸ਼ਹਿਰੀ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਅੱਜ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਰਾਜਨ ਗਿੱਲ ਨੇ ਜਤਿੰਦਰ ਸੋਨੀਆ ਨੂੰ ਅਕਾਲੀ ਦਲ 'ਚ ਸ਼ਾਮਲ ਕਰਵਾਉਣ 'ਚ ਵੱਡੀ ਭੂਮਿਕਾ ਨਿਭਾਈ ਹੈ।
ਅੱਜ ਹਲਕਾ ਫਗਵਾੜਾ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਦੇ ਹੱਕ 'ਚ ਚੋਣ ਪ੍ਰਚਾਰ ਲਈ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸਮ੍ਰਿਤੀ ਇਰਾਨੀ ਪਹੁੰਚੀ।ਉਨਾਂ ਨੇ ਕਾਂਗਰਸ ਪਾਰਟੀ ਦੇ ਵਰਦਿਆਂ ਪੰਜਾਬ ਦੇ ਲੋਕਾਂ ਨੂੰ 84 ਦੇ ਕਾਲੇ ਦੌਰ ਨੂੰ ਦੋਹਰਾਇਆ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 30 ਸਾਲ ਤੱਕ ਬਚਾਏ ਰੱਖਿਆ।
ਪੰਜਾਬ 'ਚ ਚੋਣਾਂ ਦੇ ਮਾਹੌਲ ਨੂੰ ਭਖਾਉਣ ਲਈ ਮਿਸ਼ਨ ਪੰਜਾਬ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਠਾਨਕੋਟ 'ਚ ਰੈਲੀ ਕਰਨ ਪਹੁੰਚੇ। ਉਨ੍ਹਾਂ ਇਸ ਦੌਰਾਨ ਪੰਜਾਬ ਦੇ ਲੋਕਾਂ ਤੋਂ ਸੇਵਾ ਦਾ ਮੌਕਾ ਮੰਗਿਆ। ਭਾਜਪਾ ਨਾਲ ਨਾਤਾ ਤੋੜ ਚੁੱਕੀ ਅਕਾਲੀ ਦਲ 'ਤੇ ਹਮਲਾ ਬੋਲਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 10 ਸਾਲ ਸੱਤਾ 'ਚ ਤਾਂ ਸੀ ਪਰ ਖੁੰਝੇ ਲੱਗੇ ਰਹੇ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ 'ਤੇ ਜੰਮ ਕੇ ਨਿਸ਼ਾਨੇ ਸਾਧੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਲੈਣ ਦੇ ਕਈ ਮੌਕੇ ਛੱਡੇ ਪਰ ਸਾਡੇ ਲਈ ਪੰਜਾਬੀਅਤ ਸਭ ਤੋਂ ਅਹਿਮ ਹੈ।
ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ 'ਤੇ ਨਿਸ਼ਾਨਾ ਸਾਧਿਆ ਹੈ। ਆਪਣੇ ਟਵਿੱਟਰ ਹੈਂਡਲ 'ਤੇ ਇੱਕ ਟਵੀਟ 'ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਯੂਪੀ, ਬਿਹਾਰ ਦੇ ਲੋਕਾਂ ਨੂੰ ਸਟੇਜ ਤੋਂ ਜ਼ਲੀਲ ਕਰਦੇ ਹਨ ਤੇ ਪ੍ਰਿਅੰਕਾ ਵਾਡਰਾ ਉਨ੍ਹਾਂ ਕੋਲ ਖੜ੍ਹ ਕੇ ਹੱਸ ਰਹੀ ਹੈ, ਤਾੜੀਆਂ ਵਜਾ ਰਹੀ ਹੈ।ਉਨ੍ਹਾਂ ਸਵਾਲ ਕੀਤਾ ਕਿ ਕੀ ਅਜਿਹੀ ਕਾਂਗਰਸ ਯੂਪੀ ਤੇ ਦੇਸ਼ ਦਾ ਵਿਕਾਸ ਕਰੇਗੀ? ਲੋਕਾਂ ਨੂੰ ਆਪਸ ਵਿੱਚ ਲੜਾ ਕੇ? ਦਰਅਸਲ, ਅਮਿਤ ਮਾਲਵੀਆ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਚੰਨੀ ਦੇ ਨਾਲ ਸਟੇਜ 'ਤੇ ਖੜ੍ਹੀ ਹੈ।
ਪੰਜਾਬ ਚੋਣਾਂ ਤੋਂ ਮਹਿਜ਼ ਚਾਰ ਦਿਨ ਪਹਿਲਾਂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਤੋਂ ਅਗਲੇ ਦਿਨ ਹੀ ਰਿੰਟੂ ਨੇ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਟਿਕਟ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਸੀਮਤ ਕਰ ਲਿਆ ਸੀ ਅਤੇ ਚੋਣ ਪ੍ਰਚਾਰ 'ਚ ਵੀ ਨਹੀਂ ਸਾਮ ਹੋਏ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਭਾਰਤੀ ਜਨਤਾ ਪਾਰਟੀ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ। ਭਾਜਪਾ ਨੇ ਦੋਸ਼ ਲਾਇਆ ਕਿ ਸਿੱਧੂ ਆਪਣੇ ਬਿਆਨਾਂ ਨਾਲ ਸਮਾਜ ਵਿੱਚ ਨਫ਼ਰਤ ਅਤੇ ਭੇਦਭਾਵ ਨੂੰ ਵਧਾਵਾ ਦੇ ਰਿਹਾ ਹੈ।ਭਾਜਪਾ ਨੇ ਚੋਣ ਕਮਿਸ਼ਨ ਨੂੰ ਸਿੱਧੂ ਅਤੇ ਉਨ੍ਹਾਂ ਦੀ ਪਾਰਟੀ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦੀ ਬੇਨਤੀ ਕੀਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਪ੍ਰਚਾਰ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਪੀਐਮ ਮੋਦੀ ਬੁੱਧਵਾਰ ਨੂੰ ਪਠਾਨਕੋਟ 'ਚ NDA ਉਮੀਦਵਾਰਾਂ ਦੇ ਪ੍ਰਚਾਰ ਲਈ ਰੈਲੀ ਕਰਨਗੇ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਪੀਐਮ ਮੋਦੀ ਤਿੰਨ ਰੈਲੀਆਂ ਕਰਨ ਜਾ ਰਹੇ ਹਨ।ਪਠਾਨਕੋਟ ਵਿੱਚ ਹੋਣ ਵਾਲੀ ਮੀਟਿੰਗ ਪੀਐਮ ਮੋਦੀ ਦੀ ਦੂਜੀ ਰੈਲੀ ਹੋਵੇਗੀ। ਐਤਵਾਰ 14 ਫਰਵਰੀ ਨੂੰ ਪੀਐਮ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਰੈਲੀ ਕੀਤੀ ਸੀ। ਪੀਐਮ ਮੋਦੀ ਦੀ ਤੀਜੀ ਰੈਲੀ ਵੀਰਵਾਰ ਨੂੰ ਪੰਜਾਬ ਵਿੱਚ ਹੋਣੀ ਹੈ। ਬੀਜੇਪੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 17 ਨੂੰ ਅਬਹੋਰ ਵਿੱਚ ਪੀਐਮ ਮੋਦੀ ਦੀ ਰੈਲੀ ਹੋਵੇਗੀ।
ਚੰਡੀਗੜ੍ਹ: ਵਿਵਾਦਤ ਗੀਤਾਂ ਨਾਲ ਚਰਚਾ 'ਚ ਰਹਿਣ ਵਾਲੇ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਇੱਕ ਸਿਵਲ ਮਾਮਲੇ 'ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦਾ ਜਵਾਬ 2 ਮਾਰਚ ਨੂੰ ਦੇਣਾ ਹੋਵੇਗਾ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਖੰਨਾ ਚ ਰੈਸਟ ਹਾਉਸ ਮਾਰਕੀਟ ਨਜਦੀਕ ਜੀ ਟੀਬੀ ਮਾਰਕੀਟ ਵਿਖੇ 12 ਵਜੇ ਰੈਲੀ ਕਰਨ ਆ ਰਹੇ ਹਨ।
ਅੱਜ ਸੰਤ ਰਵਿਦਾਸ ਜੈਅੰਤੀ ਮਨਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸਵੇਰੇ ਦਿੱਲੀ ਦੇ ਕਰੋਲਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਜਾਣਗੇ। ਇਸ ਦੇ ਨਾਲ ਹੀ ਵਾਰਾਣਸੀ 'ਚ ਸੰਤ ਰਵਿਦਾਸ ਦੇ ਜਨਮ ਸਥਾਨ 'ਤੇ ਦਿਨ ਭਰ ਸਿਆਸੀ ਇਕੱਠ ਹੋਣ ਵਾਲਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਾਰਾਣਸੀ ਦੇ ਰਵਿਦਾਸ ਮੰਦਰ 'ਚ ਪੂਜਾ ਕਰਨਗੇ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵੀ ਵਾਰਾਣਸੀ ਦੇ ਰਵਿਦਾਸ ਮੰਦਰ ਦੇ ਦਰਸ਼ਨ ਕਰਨ ਵਾਲੇ ਹਨ।
ਪਿਛੋਕੜ
Punjab Assembly Election 2022 Live Updates: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਸਿਆਸੀ ਤਾਪਮਾਨ ਸਿਖਰਾਂ 'ਤੇ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਵੋਟਰਾਂ ਨਾਲ ਜੋੜਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਰਹੀਆਂ ਹਨ। ਪੰਜਾਬ ਵਿੱਚ ਜਾਤ-ਪਾਤ ਦੇ ਸਮੀਕਰਨਾਂ ਦੀ ਜਿੰਨੀ ਅਹਿਮੀਅਤ ਹੈ, ਉੱਥੇ ਡੇਰਿਆਂ ਦਾ ਵੀ ਦਬਦਬਾ ਹੈ, ਜਿਨ੍ਹਾਂ ਦੇ ਕਰੋੜਾਂ ਪੈਰੋਕਾਰ ਹਨ। ਇਸ ਤੋਂ ਇਲਾਵਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲਣ ਨੂੰ ਵੀ ਸਿਆਸੀ ਮਾਹਿਰ ਵੋਟ ਬੈਂਕ ਨਾਲ ਜੋੜ ਕੇ ਵੇਖ ਰਹੇ ਹਨ। ਹਾਲ ਹੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਧਾ ਸੁਆਮੀ ਡੇਰੇ ਦੇ ਮੁਖੀ ਨਾਲ ਮੁਲਾਕਾਤ ਕੀਤੀ ਸੀ। ਇਸ ਨੂੰ ਵੀ ਵੋਟਾਂ ਦੀ ਖੇਡ ਮੰਨਿਆ ਜਾ ਰਿਹਾ ਹੈ।
ਇਸ ਤੋਂ ਬਾਅਦ ਸੋਮਵਾਰ ਦੇਰ ਰਾਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਕੋਦਰ ਦੇ ਨੂਰ ਮਾਹਿਲ ਡੇਰੇ ਪਹੁੰਚੇ। ਚਰਨਜੀਤ ਚੰਨੀ ਬੀਤੇ ਦਿਨੀਂ ਜਲੰਧਰ ਦੇ ਡੇਰਾ ਬੱਲਾਂ 'ਚ ਰਾਤ ਕੱਟਦੇ ਨਜ਼ਰ ਆਏ, ਜਦਕਿ ਸੋਮਵਾਰ ਦੇਰ ਰਾਤ ਚਰਨਜੀਤ ਚੰਨੀ ਨੂਰ ਮਹਿਲ ਸਥਿਤ ਦਿਵਿਆ ਜੋਤੀ ਦੇ ਨਾਂ ਨਾਲ ਮਸ਼ਹੂਰ ਡੇਰੇ 'ਚ ਪਹੁੰਚੇ। ਜੇਕਰ ਇਸ ਡੇਰੇ ਦੀ ਗੱਲ ਕਰੀਏ ਤਾਂ ਇਸ ਡੇਰੇ ਦਾ ਨਕੋਦਰ, ਜਲੰਧਰ ਤੇ ਨੂਰਮਹਿਲ ਦੇ ਆਸ-ਪਾਸ ਦੇ ਇਲਾਕੇ ਵਿੱਚ ਚੰਗਾ ਪ੍ਰਭਾਵ ਹੈ।
ਦੱਸ ਦਈਏ ਕਿ ਡੇਰਾਵਾਦ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਹਰ ਪਾਰਟੀ ਦੇ ਨੁਮਾਇੰਦੇ ਡੇਰਾ ਮੁਖੀਆਂ ਨਾਲ ਗੱਲਬਾਤ ਕਰ ਰਹੇ ਹਨ। ਹਾਲ ਹੀ ਵਿੱਚ ਜਦੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਰਲੋ ਦਿੱਤੀ ਗਈ ਸੀ ਤਾਂ ਲੋਕਾਂ ਨੇ ਸਵਾਲ ਉਠਾਇਆ ਸੀ ਕਿ ਇਸ ਨਾਲ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਭਾਜਪਾ ਨੂੰ ਫਾਇਦਾ ਹੋ ਸਕਦਾ ਹੈ ਕਿਉਂਕਿ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਡੇਰਾ ਸਿਰਸਾ ਦਾ ਚੰਗਾ ਪ੍ਰਭਾਵ ਹੈ।
ਦੂਜੇ ਪਾਸੇ ਜੇਕਰ ਡੇਰਾ ਬਿਆਸ ਦੀ ਗੱਲ ਕਰੀਏ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਦੇ ਮੁਖੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਇਹ ਸੰਕੇਤ ਦਿੱਤਾ ਜਾ ਰਿਹਾ ਹੈ ਕਿ ਡੇਰਾ ਬਿਆਸ ਭਾਜਪਾ ਨੂੰ ਸਮਰਥਨ ਦੇ ਰਿਹਾ ਹੈ।
- - - - - - - - - Advertisement - - - - - - - - -