Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Punjab Assembly Elections Updates 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਸੰਤ ਰਵਿਦਾਸ ਜੈਅੰਤੀ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ 'ਚ ਬਦਲਾਅ ਕੀਤਾ ਹੈ।

ਏਬੀਪੀ ਸਾਂਝਾ Last Updated: 17 Feb 2022 05:35 AM
ਬੀਬਾ ਹਰਸਿਮਰਤ ਕੌਰ ਬਾਦਲ ਹਲਕਾ ਦੱਖਣੀ ਦੇ ਉਮੀਦਵਾਰ ਤਲਬੀਰ ਗਿੱਲ ਦੇ ਹੱਕ ਨਿੱਤਰੀ

ਸਾਬਕਾ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ  ਤਲਬੀਰ ਸਿੰਘ ਗਿੱਲ ਦੇ ਹੱਕ ’ਚ ਗੇਟ ਖ਼ਜ਼ਾਨਾ ਤੋਂ ਤਰਨ ਤਾਰਨ ਰੋਡ ਤੱਕ ਕੱਢੇ ਗਏ ਰੋਡ ਸ਼ੋਅ (ਰੈਲੀ) ’ਚ ਹਿੱਸਾ ਲੈਂਦਿਆਂ ਸੂਬੇ ’ਚ ਗਠਜੋੜ ਸਰਕਾਰ ਮੁੜ ਲਿਆਉਣ ਲਈ ਪਾਰਟੀ ਉਮੀਦਵਾਰਾਂ ਨੂੰ ਵੱਡੀ ਗਿਣਤੀ ’ਚ ਜਿਤਾਉਣ ਲਈ ਅਪੀਲ ਕੀਤੀ।

ਕੇਜਰੀਵਾਲ ਦਾ ਵੱਡਾ ਇਲਜ਼ਾਮ, 'ਆਪ' ਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਇੱਕਠੀਆਂ ਹੋਈਆਂ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀਆਂ ਪਾਰਟੀਆਂ 'ਤੇ ਤਿੱਖੇ ਹਮਲੇ ਕੀਤੇ ਹਨ। ਕੇਜਰੀਵਾਲ ਨੇ ਅਕਾਲੀ, ਕਾਂਗਰਸ ਅਤੇ ਭਾਜਪਾ 'ਤੇ ਆਪਸ ਵਿੱਚ ਮਿਲੇ ਹੋਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਤਿੰਨੇ ਪਾਰਟੀਆਂ ਇੱਕਠੀਆਂ ਹੋ ਗਈਆਂ ਹਨ।


ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਉਨਾਂ ਦੀ ਇਮਾਨਦਾਰ ਰਾਜਨੀਤੀ ਨੂੰ ਹਰਾਉਣ ਲਈ ਇੱਕਠੀਆਂ ਹੋ ਗਈਆਂ ਹਨ। ਇਸ ਲਈ ਤੁਸੀਂ ਲੋਕ ਇਨਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਹਰਾਉਣ ਲਈ ਇੱਕਠੇ ਹੋ ਜਾਓ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਲਈ ਵੋਟ ਪਾਉਣੀ ਚਾਹੀਦੀ ਹੈ। ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ। ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰਨ ਲਈ ਵੋਟ ਪਾਉਣੀ ਹੈ।

ਰਾਘਵ ਚੱਢਾ ਨੇ ਫ਼ਿਰੋਜ਼ਪੁਰ ਦਿਹਾਤੀ ਵਿੱਚ 'ਆਪ' ਉਮੀਦਵਾਰ ਲਈ ਕੀਤਾ ਪ੍ਰਚਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਦੇ ਹੱਕ ਵਿੱਚ ਪ੍ਰਚਾਰ ਕੀਤਾ। ਚੱਢਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਾ ਕੇ ਪੰਜਾਬ ਵਿੱਚ 'ਆਪ' ਦੀ ਇਮਾਨਦਾਰ ਅਤੇ ਸਥਾਈ ਸਰਕਾਰ ਬਣਾਉਣ ਦੀ ਅਪੀਲ ਕੀਤੀ

Punjab Election 2022: ਚੋਣ ਜ਼ਾਬਤਾ ਲੱਗਣ ਤੋਂ ਬਾਅਦ 479.12 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 16 ਫਰਵਰੀ, 2022 ਤੱਕ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 32.40 ਕਰੋੜ ਰੁਪਏ ਦੀ 53.37 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  352.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 31.16 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਕੇਜਰੀਵਾਲ ਅੱਤਵਾਦੀ ਨੂੰ ਅੱਤਵਾਦੀ ਦੱਸਣ ਲਈ ਸਾਰੇ ਜੁੱਟੇ, 'ਆਪ' ਨੇ ਕੁਮਾਰ ਵਿਸ਼ਵਾਸ ਮਗਰੋਂ ਲਿਆ ਸਖਤ ਨੋਟਿਸ

ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਕੁਮਾਰ ਵਿਸ਼ਵਾਸ਼ ਦੀ 'ਆਪ' ਸੁਪੀਰਮੋ ਅਰਵਿੰਦ ਕੇਜਰੀਵਾਲ ਬਾਰੇ ਵੀਡੀਓ ਵਾਇਰਲ ਹੋਣ ਮਗਰੋਂ ਪਾਰਟੀ ਨੇ ਸਖਤ ਨੋਟਿਸ ਲਿਆ ਹੈ। ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਹੈ ਕਿ ਕੁਝ ਬੇਈਮਾਨ ਤਾਕਤਾਂ ਭਗਵੰਤ ਮਾਨ ਤੇ ਕੇਜਰੀਵਾਲ ਦੀ ਜੋੜੀ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ। ਰਾਹੁਲ ਗਾਂਧੀ ਬਿਆਨ ਦਿੰਦੇ ਹਨ ਕਿ ਅਰਵਿੰਦ ਕੇਜਰੀਵਾਲ ਅੱਤਵਾਦੀ ਹਨ।

'ਭਈਏ' ਵਾਲੇ ਬਿਆਨ 'ਤੇ ਬੁਰਾ ਫਸੇ CM ਚੰਨੀ, ਬਿਹਾਰ 'ਚ ਸ਼ਿਕਾਇਤ ਦਰਜ

ਚੰਡੀਗੜ੍ਹ: ਮੁੱਖ ਮੰਤਰੀ ਚੰਨੀ ਦਾ 'ਭਈਏ' ਵਾਲਾ ਬਿਆਨ ਹੁਣ ਪੰਜਾਬ ਦੇ ਬਾਹਰ ਵੀ ਜ਼ੋਰ ਫੜ੍ਹ ਚੁੱਕਾ ਹੈ। ਚੰਨੀ ਦੇ ਇਸ ਬਿਆਨ ਦਾ ਬਹੁਤ ਜ਼ਿਆਦਾ ਵਿਰੋਧ ਹੋ ਰਿਹਾ ਹੈ। ਵੀਰਵਾਰ ਨੂੰ BJYM ਦੇ ਕੌਮੀ ਪ੍ਰਧਾਨ ਮਨੀਸ਼ ਕੁਮਾਰ ਨੇ ਪਟਨਾ ਦੇ ਕਦਮ ਕੁਆਂ ਪੁਲਿਸ ਸਟੇਸ਼ਨ 'ਚ ਚੰਨੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਸ਼ਿਕਾਇਤ ਪੱਤਰ ਨੂੰ ਸਵੀਕਾਰ ਕਰ ਲਿਆ ਹੈ। ਇਸ ਵਿੱਚ ਸੀਐਮ ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ 'ਤੇ ਦਿੱਤੇ ਬਿਆਨ ਨੂੰ ਅਪਮਾਨਜਨਕ ਦੱਸਿਆ ਗਿਆ ਹੈ।

Punjab Election: ਬੜੇ ਮੀਆਂ ਤੋ ਬੜੇ ਮੀਆਂ, ਛੋਟੇ ਮੀਆਂ ਸੁਬਾਨ੍ਹ ਅੱਲ੍ਹਾ, ਪ੍ਰਿਯੰਕਾ ਨੇ ਕੀਤਾ ਪੀਐਮ ਤੇ ਕੇਜਰੀਵਾਲ 'ਤੇ ਵਾਰ

Priyanka Gandhi Punjab Rally: ਪੰਜਾਬ 'ਚ ਚੋਣਾਂ ਦਾ ਮਾਹੌਲ ਸਿਖਰਾਂ 'ਤੇ ਹੈ। ਸਾਰੀਆਂ ਪਾਰਟੀਆਂ ਦੇ ਦਿੱਗਜ ਪੂਰੀ ਵਾਹ ਲਾ ਰਹੇ ਹਨ। ਕਾਂਗਰਸ 'ਤੇ ਖੁਦ ਨੂੰ ਸੱਤਾ 'ਚ ਬਣਾਏ ਰੱਖਣ ਦੀ ਵੱਡੀ ਚੁਣੌਤੀ ਹੈ। ਇਸੇ ਕੜੀ ਵਿੱਚ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪਠਾਨਕੋਟ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਿਅੰਕਾ ਨੇ ਪੀਐਮ ਮੋਦੀ ਸਮੇਤ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ, ਬੜੇ ਮੀਆਂ ਤੋਂ ਬੜੇ ਮੀਆਂ, ਛੋਟੇ ਮੀਆਂ ਸੁਭਾਨ ਅੱਲ੍ਹਾ। ਇੱਥੇ ਉਨ੍ਹਾਂ ਨੇ ਵੱਡੇ ਮੀਆਂ ਨੂੰ ਪੀਐਮ ਮੋਦੀ ਕਿਹਾ, ਜਦੋਂ ਕਿ ਛੋਟੇ ਮੀਆਂ ਨੂੰ ਕੇਜਰੀਵਾਲ ਕਿਹਾ।

ਰਾਜੇਵਾਲ ਨੇ ਮੁਆਫੀ ਮੰਗਦਿਆਂ ਕਹੀ ਵੱਡੀ ਗੱਲ

 ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਚੋਣਾਂ ਲਈ ਸੰਯੁਕਤ ਕਿਸਾਨ ਮੋਰਚਾ ਤੋਂ ਸਾਥ ਮੰਗਿਆ ਹੈ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਚੋਣਾਂ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ। ਰਾਜੇਵਾਲ ਨੇ ਕਿਹਾ ਹੈ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਚੋਣਾਂ ਵਿੱਚ ਸਾਥ ਦੇਣਾ ਚਾਹੀਦਾ ਹੈ।ਰਾਜੇਵਾਲ ਨੇ ਇਹ ਵੀ ਕਿਹਾ ਹੈ ਕਿ ਜੇਕਰ ਮੈਂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਜਗਜੀਤ ਸਿੰਘ ਡੱਲੇਵਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੁਝ ਗਲਤ ਕਿਹਾ ਹੈ ਤਾਂ ਮੈਂ ਉਸ ਲਈ ਮੁਆਫੀ ਚਾਹੁੰਦਾ ਹਾਂ। ਉਨ੍ਹਾਂ ਕਿਹਾ ਹੈ ਕਿ ਸਾਰੀਆਂ ਪੁਰਾਣੀਆਂ ਗੱਲਾਂ ਭੁੱਲ ਕੇ ਚੋਣਾਂ ਵਿੱਚ ਸਾਡਾ ਸਾਥ ਦਿਓ ਤਾਂ ਜੋ ਪੰਜਾਬ ਦੀਆਂ ਪੁਰਾਣੀਆਂ ਪਾਰਟੀਆਂ ਦਾ ਰਾਜ ਖਤਮ ਕਰ ਸਕੀਏ।

ਉਮੀਦਵਾਰ ਭਗਵੰਤ ਮਾਨ ਨੂੰ ਪਟਿਆਲਾ 'ਚ ਰੋਕਿਆ,

ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੂੰ ਪਟਿਆਲਾ ਵਿੱਚ ਰੋਕਿਆ ਗਿਆ। ਪੁਲਿਸ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਧਾਰਾ 144 ਲਗਾਈ ਗਈ ਹੈ। ਪੁਲਿਸ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਧਾਰਾ 144 ਕਰਕੇ ਪੰਜ ਤੋਂ ਵੱਧ ਵਿਅਕਤੀ ਇਕੱਠੇ ਹੋਣ 'ਤੇ ਰੋਕ ਲਈ ਗਈ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਾਇਦ ਕੈਪਟਨ ਸਾਹਿਬ ਅੱਜ ਪਟਿਆਲਾ ਵਿੱਚ ਮੇਰੀ ਰੈਲੀ ਤੋਂ ਘਬਰਾ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਮੈਂ ਹੁਣ ਘਨੌਰ ਰੋਡ ਸ਼ੋਅ ਕਰਕੇ ਆਇਆ ਹਾਂ। ਹੁਣ ਅੱਗੇ ਸਨੌਰ ਜਾਣਾ ਹੈ। ਫਿਰ ਸ਼ੁਤਰਾਣਾ ਜਾਣਾ ਹੈ।

ਸੀਐਮ ਚੰਨੀ ਦੇ ਬਿਆਨ 'ਤੇ ਪੀਐੱਮ ਨੇ ਦਿੱਤਾ ਜਵਾਬ

ਪੀਐਮ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਈਏ ਵਾਲੇ ਬਿਆਨ 'ਤੇ ਹਮਲਾ ਬੋਲਿਆ । ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਪਿੰਡ ਅਜਿਹਾ ਨਹੀਂ ਜਿੱਥੇ ਯੂਪੀ ਬਿਹਾਰ ਦੇ ਲੋਕ ਨਾ ਹੋਣ। ਕਾਂਗਰਸ ਹਮੇਸ਼ਾ ਦੋ ਰਾਜਾਂ ਦੇ ਲੋਕਾਂ ਨੂੰ ਲੜਾਉਂਦੀ ਰਹੀ ਹੈ, ਇਹ ਲੋਕ ਕਿਸ ਦੀ ਬੇਇੱਜ਼ਤੀ ਕਰ ਰਹੇ ਹਨ।






 



 


ਪੰਜਾਬ ਦੇ ਲੋਕਾਂ ਨੂੰ ਨਵੀਂ ਸੋਚ ਵਾਲੀ ਸਰਕਾਰ ਦੀ ਲੋੜ- ਪੀਐੱਮ ਮੋਦੀ

ਲੋਕਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਦਾ ਮਤਲਬ ਇਸ ਦਹਾਕੇ ਵਿੱਚ ਪੰਜਾਬ ਦਾ ਸਭ ਤੋਂ ਤੇਜ਼ ਵਿਕਾਸ ਹੈ। ਪੰਜਾਬ ਵਿੱਚੋਂ ਰੇਤ ਮਾਫੀਆ, ਡਰੱਗ ਮਾਫੀਆ ਨੂੰ ਅਲਵਿਦਾ, ਪੰਜਾਬ ਦੀਆਂ ਉਦਯੋਗਿਕ ਇਕਾਈਆਂ ਵਿੱਚ ਨਵੀਂ ਊਰਜਾ, ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਦੇ ਨਵੇਂ ਮੌਕੇ। ਪੰਜਾਬ ਦੇ ਲੋਕਾਂ ਨੂੰ ਨਵੀਂ ਸੋਚ ਅਤੇ ਦੂਰਅੰਦੇਸ਼ੀ ਵਾਲੀ ਸਰਕਾਰ ਦੀ ਲੋੜ ਹੈ।



 

ਸੀਐਮ ਚੰਨੀ ਦੇ ਵਿਵਾਦਤ ਬਿਆਨ 'ਤੇ ਪੀਐਮ ਮੋਦੀ ਨੇ ਬੋਲਿਆ ਹਮਲਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਲਈ ਪ੍ਰਚਾਰ ਆਖਰੀ ਪੜਾਅ ਵਿੱਚ ਹੈ। ਅਜਿਹੇ 'ਚ ਪਾਰਟੀਆ ਪੱਬਾਂ ਭਾਰ ਹਨ ਅਤੇ ਦਿੱਗਜਾਂ ਵੱਲੋਂ ਚੋਣ ਪ੍ਰਚਾਰ 'ਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਤਿੰਨ ਦਿਨਾਂ ਪੰਜਾਬ ਦੌਰੇ 'ਤੇ ਪੀਐੱਮ ਮੋਦੀ ਵੱਲੋਂ ਅੱਜ ਫਾਜ਼ਿਲਕਾ 'ਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਜਿੱਥੇ ਪੀਐਮ ਮੋਦੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤੁਹਾਨੂੰ ਦਿੱਲੀ 'ਚ ਵੜਨ ਨਹੀਂ ਦੇਣਾ ਚਾਹੁੰਦੇ, ਉਹ ਤੁਹਾਡੇ ਕੋਲੋਂ ਵੋਟਾਂ ਮੰਗ ਰਹੇ ਹਨ, ਅਜਿਹੇ ਆਗੂ ਨੂੰ ਪੰਜਾਬ 'ਚ ਕੁਝ ਕਰਨ ਦਾ ਕੋਈ ਹੱਕ ਨਹੀਂ ਹੈ।

ਕੀ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਛੱਡਣਗੇ ਪਾਰਟੀ? ਖ਼ੁਦ ਦਿੱਤਾ ਸਵਾਲ ਦਾ ਜਵਾਬ

ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਅੰਦਰ ਨਵੇਂ ਸਵਾਲ ਖੜ੍ਹੇ ਹੋ ਗਏ ਹਨ। ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਾਲਾਂਕਿ ਆਪਣੇ ਬਾਰੇ ਚੱਲ ਰਹੀਆਂ ਅਟਕਲਾਂ 'ਤੇ ਚੁੱਪੀ ਤੋੜੀ ਹੈ। ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਉਹ ਪਾਰਟੀ ਨਹੀਂ ਛੱਡ ਰਹੇ, ਪਰ ਜੇਕਰ ਕੋਈ ਉਨ੍ਹਾਂ ਨੂੰ ਧੱਕਾ ਦੇ ਕੇ ਬਾਹਰ ਕਰ ਦੇਵੇ ਤਾਂ ਉਹ ਕੀ ਕਰ ਸਕਦੇ ਹਨ।

ਨਵਜੋਤ ਸਿੱਧੂ ਲਈ ਚੋਣ ਪ੍ਰਚਾਰ ਕਰਨਗੇ ਚਰਨਜੀਤ ਚੰਨੀ

ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਸੱਤਾਧਾਰੀ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਥੋੜ੍ਹੀਆਂ ਘੱਟ ਹੁੰਦੀਆਂ ਨਜ਼ਰ ਆ ਰਹੀਆਂ ਹਨ। ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪੂਰਬੀ ਜਾ ਕੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਕਰਨਗੇ।

CM ਚਰਨਜੀਤ ਸਿੰਘ ਚੰਨੀ ਦਾ ਭਗਵੰਤ ਮਾਨ 'ਤੇ ਵੱਡਾ ਹਮਲਾ

Punjab Assembly Election 2022: ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ 'ਤੇ ਵੱਡਾ ਹਮਲਾ ਕੀਤਾ ਹੈ। ਬਠਿੰਡਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਤੋਂ ‘ਆਪ’ ਦੇ ਉਮੀਦਵਾਰ ਭਗਵੰਤ ਮਾਨ ਸ਼ਰਾਬੀ ਅਤੇ ਅਨਪੜ੍ਹ ਵਿਅਕਤੀ ਹਨ। ਉਨ੍ਹਾਂ ਨੇ ਤਿੰਨ ਸਾਲਾਂ ਵਿੱਚ 12ਵੀਂ ਪਾਸ ਕੀਤੀ ਹੈ। ਅਸੀਂ ਉਨ੍ਹਾਂ ਨੂੰ ਪੰਜਾਬ ਦੀ ਕਮਾਨ ਕਿਵੇਂ ਦੇ ਸਕਦੇ ਹਾਂ?

ਸੁਖਬੀਰ ਬਾਦਲ ਸਭ ਤੋਂ ਅਮੀਰ ਉਮੀਦਾਵਾਰ!

Punjab Election 2022: ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੀ ਸੱਤਾ ਤੋਂ ਬਾਹਰ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਾਇਦਾਦ ਵਿੱਚ ਮੋਟਾ ਵਾਧਾ ਹੋਇਆ ਹੈ। ਚੋਣ ਕਮਿਸ਼ਨ ਕੋਲ ਦਾਇਰ ਹਲਫਨਾਮੇ ਵਿੱਚ ਜਲਾਲਾਬਾਦ ਤੋਂ ਚੋਣ ਮੈਦਾਨ ਵਿੱਚ ਸੁਖਬੀਰ ਬਾਦਲ ਨੇ ਆਪਣੀ ਜਾਇਦਾਦ ਵਿੱਚ 100 ਕਰੋੜ ਰੁਪਏ ਦਾ ਵਾਧਾ ਦੱਸਿਆ ਹੈ। 2017 ਵਿੱਚ ਇਹ 102 ਕਰੋੜ ਰੁਪਏ ਸੀ ਜੋ ਇਸ ਵਾਰ ਹਲਫ਼ਨਾਮੇ ਵਿੱਚ 202 ਕਰੋੜ ਐਲਾਨੀ ਗਈ ਹੈ।

ਅੰਮ੍ਰਿਤਸਰ ਕਾਂਗਰਸ 'ਚ ਭਗਦੜ

ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਕਾਂਗਰਸ 'ਚ ਭਗਦੜ


ਕਾਂਗਰਸ ਦੇ 3 ਕੌਂਸਲਰ ਅਤੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ


ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ

ਅੰਮ੍ਰਿਤਸਰ 'ਚ ਚੋਣ ਪ੍ਰਚਾਰ 'ਤੇ ਪ੍ਰੈੱਸ ਕਾਨਫਰੰਸ ਕਰਨਗੇ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ। ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਵੀ ਚੋਣ ਪ੍ਰਚਾਰ ਕਰਨਗੇ। ਕੇਜਰੀਵਾਲ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਵੀ ਕਰਨਗੇ। ਹਾਸਲ ਜਾਣਕਾਰੀ ਮੁਤਾਬਕ ਉਹ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਨਗੇ।

Punjab Election: ਰਾਹੁਲ ਤੇ ਪ੍ਰਿਅੰਕਾ ਗਾਂਧੀ ਕਿੱਥੇ ਕਰਨਗੇ ਰੈਲੀ?

ਰਾਹੁਲ ਗਾਂਧੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾਂ ਦੀ ਨਵੀਂ ਦਾਣਾ ਮੰਡੀ ਵਿਖੇ ਰੈਲੀ ਕਰਨਗੇ। ਇਸ ਤੋਂ ਇਲਾਵਾ ਉਹ ਸ਼ਾਮ 4 ਵਜੇ ਪੰਜਾਬ ਦੇ ਸਰਹਿੰਦ ਦੀ ਨਵੀਂ ਅਨਾਜ ਮੰਡੀ ਵਿਖੇ ਚੋਣ ਪ੍ਰਚਾਰ ਕਰਨਗੇ। ਦੂਜੇ ਪਾਸੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਦੁਪਹਿਰ 12 ਵਜੇ ਪੰਜਾਬ ਦੇ ਪਠਾਨਕੋਟ ਵਿੱਚ ਰੈਲੀ ਕਰੇਗੀ, ਜਦਕਿ ਲੁਧਿਆਣਾ ਵਿੱਚ ਉਹ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਘਰ-ਘਰ ਪ੍ਰਚਾਰ ਕਰੇਗੀ।

ਪੰਜਾਬ 'ਚ ਚੋਣ ਪ੍ਰਚਾਰ ਸਿਖਰਾਂ 'ਤੇ

Punjab Assembly Election: ਪੰਜਾਬ ਵਿੱਚ ਚੋਣਾਂ ਦਾ ਮੌਸਮ ਆਪਣੇ ਸਿਖਰਾਂ 'ਤੇ ਹੈ। ਸੱਤਾ ਦੀ ਲੜਾਈ ਆਪਣੇ ਅੰਤਿਮ ਪੜਾਅ 'ਤੇ ਹੈ। ਸਾਰੀਆਂ ਪਾਰਟੀਆਂ ਦੇ ਦਿੱਗਜ ਆਪਣਾ ਪੂਰਾ ਜ਼ੋਰ ਅਜ਼ਮਾ ਰਹੀਆਂ ਹਨ। ਕਾਂਗਰਸ 'ਤੇ ਖੁਦ ਨੂੰ ਸੱਤਾ 'ਚ ਬਣਾਏ ਰੱਖਣ ਦੀ ਵੱਡੀ ਚੁਣੌਤੀ ਹੈ। ਇਸ ਲਈ ਚੋਣ ਪ੍ਰਚਾਰ ਦੇ ਆਖਰੀ ਦਿਨਾਂ 'ਚ ਅੱਜ ਰਾਹੁਲ ਅਤੇ ਪ੍ਰਿਅੰਕਾ ਦੋਵੇਂ ਪੰਜਾਬ 'ਚ ਹੋਣਗੇ।

ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਜੇਲ੍ਹ ਭੇਜ ਦਿਓ : ਕੇਜਰੀਵਾਲ

ਰਾਹੁਲ ਗਾਂਧੀ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਅੱਤਵਾਦੀਆਂ ਨਾਲ ਸਬੰਧ ਰੱਖਣ ਦੇ ਦੋਸ਼ਾਂ 'ਤੇ ਕੇਜਰੀਵਾਲ ਨੇ ਕਿਹਾ ਕਿ ਅਜਿਹਾ ਸਿਰਫ ਉਹੀ ਲੋਕ ਕਰ ਸਕਦੇ ਹਨ। ਉਨ੍ਹਾਂ ਕੋਲ ਪਿਛਲੇ ਪੰਜ ਸਾਲਾਂ ਦੇ ਕੰਮ ਗਿਣਨ ਲਈ ਇੱਖ ਵੀ ਕੰਮ ਨਹੀਂ ਹੈ। ਸਿਰਫ਼ ਗਾਲ੍ਹਾਂ ਦਾ ਸਹਾਰਾ ਲੈ ਰਹੇ ਹਨ। ਮੈਂ ਗਾਲ੍ਹਾਂ ਦਾ ਜਵਾਬ ਗਾਲ੍ਹਾਂ ਨਾਲ ਨਹੀਂ ਦਿੰਦਾ।

ਪਿਛੋਕੜ

Punjab Assembly Election 2022 Live Updates: 15ਵੀਂ ਸਦੀ ਦੇ ਭਗਤ ਰਵਿਦਾਸ ਜੀ ਦੀ ਅਧਿਆਤਮਕ ਬਾਣੀ ਅੱਜ ਵੀ ਸਮਾਜ ਨੂੰ ਨਵਾਂ ਰਾਹ ਦਿਖਾ ਰਹੀ ਹੈ ਪਰ ਇਸ ਵਾਰ ਪੰਜਾਬ ਦਾ ਸਿਆਸੀ ਰਸਤਾ ਵੀ ਭਗਤ ਰਵਿਦਾਸ ਜੀ ਦੇ ਚਰਨਾ ਤੋਂ ਹੀ ਗੁਜ਼ਰੇਗਾ। ਭਾਵੇਂ ਹਰ ਸਾਲ ਭਗਤ ਰਵਿਦਾਸ ਜਯੰਤੀ ਸ਼ਰਧਾਲੂਆਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ ਪਰ ਇਸ ਸਾਲ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਿਆਸੀ ਅਰਥਾਂ ਤੋਂ ਵੀ ਕਾਫੀ ਅਹਿਮ ਬਣ ਗਈ।


ਭਗਤ ਰਵਿਦਾਸ ਦੀ ਮਹਿਮਾ ਅਜਿਹੀ ਸੀ ਕਿ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਕਈ ਰਾਜੇ ਉਨ੍ਹਾਂ ਦੇ ਚੇਲੇ ਬਣ ਗਏ। ਹੁਣ 700 ਸਾਲਾਂ ਬਾਅਦ ਬਹੁਤ ਸਾਰੇ ਸਿਆਸਤਦਾਨ ਰਵਿਦਾਸ ਦੇ ਚੇਲੇ ਨਜ਼ਰ ਆ ਰਹੇ ਹਨ ਕਿਉਂਕਿ ਭਗਤ ਰਵਿਦਾਸ ਪੰਜਾਬ ਦੀ ਸੱਤਾ ਦੀ ਚਾਬੀ ਬਣ ਗਏ ਹਨ। ਇਸ ਪੂਰੇ ਸਿਆਸੀ ਖੇਡ ਨੂੰ ਇੰਝ ਸਮਝੋ। ਪੰਜਾਬ ਨੂੰ ਦੇਸ਼ ਦੀ ਦਲਿਤ ਰਾਜਧਾਨੀ ਕਿਹਾ ਜਾਂਦਾ ਹੈ ਕਿਉਂਕਿ ਇੱਥੇ ਦਲਿਤਾਂ ਦੀ ਵੱਡੀ ਆਬਾਦੀ ਹੈ। ਪੰਜਾਬ ਵਿੱਚ ਦਲਿਤ ਆਬਾਦੀ ਲਗਪਗ 32% ਹੈ।


ਇਸ ਵਿੱਚ 60% ਸਿੱਖ ਤੇ 40% ਹਿੰਦੂ ਹਨ। ਪੰਜਾਬ ਦੇ 4 ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਮੁਕਤਸਰ ਸਾਹਿਬ, ਫਿਰੋਜ਼ਪੁਰ ਤੇ ਫਰੀਦਕੋਟ ਵਿੱਚ ਦਲਿਤਾਂ ਦੀ ਆਬਾਦੀ 42% ਤੋਂ ਵੱਧ ਹੈ। ਸਿਆਸੀ ਅੰਕੜਿਆਂ ਦੀ ਗੱਲ ਕਰੀਏ ਤਾਂ ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਸੀਟਾਂ ਹਨ, ਜਿਨ੍ਹਾਂ ਚੋਂ 57 ਸੀਟਾਂ ਦਲਿਤ ਵੋਟਰਾਂ ਤੋਂ ਪ੍ਰਭਾਵਿਤ ਮੰਨੀਆਂ ਜਾਂਦੀਆਂ ਹਨ।


ਕਾਂਗਰਸ ਦੀ ਪਸੰਦ ਇਸ ਲਈ ਬਣੇ ਚੰਨੀ


ਪੰਜਾਬ 'ਚ ਦਲਿਤਾਂ ਦੀ ਜ਼ਿਆਦਾ ਆਬਾਦੀ ਅਤੇ ਅੱਧੀ ਤੋਂ ਵੱਧ ਸੀਟਾਂ 'ਤੇ ਪ੍ਰਭਾਵ ਕਾਰਨ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ 'ਤੇ ਦਾਅ ਖੇਡਿਆ ਹੈ.. ਪਹਿਲਾਂ ਜਦੋਂ ਕੈਪਟਨ ਨੂੰ ਹਟਾਉਣਾ ਪਿਆ ਤਾਂ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ...ਜੋ ਬਣੇ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ... ਫਿਰ ਜਦੋਂ ਚੋਣਾਂ ਦੌਰਾਨ ਮੁੱਖ ਮੰਤਰੀ ਐਲਾਨਣ ਦੀ ਗੱਲ ਆਈ ਤਾਂ ਕਾਂਗਰਸ ਨੇ ਚਰਨਜੀਤ ਚੰਨੀ 'ਤੇ ਹੀ ਦਾਅ ਖੇਡਿਆ...ਤੇ ਇਸ ਪਿੱਛੇ ਦਲਿਤ ਵੋਟਾਂ ਨੂੰ ਕਾਰਨ ਦੱਸਿਆ ਜਾ ਰਿਹਾ ਹੈ।


ਪੰਜਾਬ 'ਚ ਬਦਲ ਰਹੇ ਸਮੀਕਰਨ?


ਹੁਣ ਤੱਕ ਦਲਿਤਾਂ ਨੂੰ ਕਾਂਗਰਸ ਦਾ ਵੋਟ ਬੈਂਕ ਮੰਨਿਆ ਜਾਂਦਾ ਸੀ ਪਰ ਪਿਛਲੀਆਂ ਚੋਣਾਂ ਤੋਂ ਲੈ ਕੇ ਹੁਣ ਤੱਕ ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਦੇ ਇਸ ਵੋਟ ਬੈਂਕ ਵਿੱਚ ਸੇਂਧ ਲਾਈ ਹੈ। 2017 ਦੀਆਂ ਪੰਜਾਬ ਚੋਣਾਂ ਦੀ ਗੱਲ ਕਰੀਏ ਤਾਂ ਕਾਂਗਰਸ ਨੂੰ 47% ਦਲਿਤ ਵੋਟਾਂ ਮਿਲੀਆਂ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ 25% ਦਲਿਤ ਵੋਟਾਂ ਮਿਲੀਆਂ ਸੀ। ਮਤਲਬ ਇਸ ਵਾਰ ਪੰਜਾਬ ਵਿੱਚ ਦਲਿਤ ਵੋਟਰ ਵੀ ਵੰਡਿਆ ਜਾ ਸਕਦਾ ਹੈ ਤੇ ਇਹ ਕਾਂਗਰਸ ਲਈ ਵੱਡਾ ਖ਼ਤਰਾ ਹੈ।


ਪੰਜਾਬ ਦੀ ਸਿਆਸਤ ਤੋਂ ਦਲਿਤ ਕਿਉਂ ਗਾਇਬ?


ਪੰਜਾਬ ਵਿੱਚ ਦਲਿਤ ਵੋਟਰ ਸੱਤਾ ਦੀ ਚਾਬੀ ਤਾਂ ਬਣਦੇ ਹਨ, ਪਰ ਉਹ ਕਦੇ ਵੀ ਸਿਆਸੀ ਪਕੜ ਬਣ ਨਹੀਂ ਸਕੇ। ਇਹੀ ਕਾਰਨ ਹੈ ਕਿ ਪੰਜਾਬ ਦੇ ਕਾਂਸ਼ੀ ਰਾਮ ਨੂੰ ਉੱਤਰ ਪ੍ਰਦੇਸ਼ ਆ ਕੇ ਆਪਣੀ ਰਾਜਨੀਤੀ ਕਰਨੀ ਪਈ... ਕਾਂਸ਼ੀ ਰਾਮ ਪੰਜਾਬ ਵਿਚ ਦਲਿਤਾਂ ਨੂੰ ਇਕਜੁੱਟ ਨਹੀਂ ਰੱਖ ਸਕੇ। ਪਰ ਉਨ੍ਹਾਂ ਦੀ ਰਾਜਨੀਤੀ ਯੂਪੀ 'ਚ ਕਾਮਯਾਬ ਹੋਈ।


ਕੁੱਲ ਮਿਲਾ ਕੇ ਭਾਜਪਾ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਸਾਰੇ ਇਸ ਵਾਰ ਪੰਜਾਬ ਦੀਆਂ ਚੋਣਾਂ ਵਿੱਚ ਦਲਿਤ ਵੋਟਰਾਂ ਦਾ ਸਮਰਥਨ ਹਾਸਲ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਹਨ ਕਿਉਂਕਿ ਸਿਆਸੀ ਅਲਜਬਰੇ ਵਿੱਚ ਇਹ ਤੈਅ ਹੈ ਕਿ ਦਲਿਤ ਸਿਧਾਂਤ ਨੂੰ ਨਾਲ ਲੈ ਕੇ ਚੱਲਣ ਵਾਲੇ ਦੇ ਸਿਰ ਸੱਤਾ ਦਾ ਤਾਜ ਸਜੇਗਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.