ਵਿਧਾਨ ਸਭਾ 'ਚ ਉੱਠਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ, ਮੰਤਰੀ ETO ਨੇ ਦਿੱਤਾ ਜਵਾਬ
Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਾਣ ਨਾਲ ਹੋ ਗਈ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਕਾਫੀ ਹੰਗਾਮਾ ਹੋਇਆ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਖ਼ੂਬ ਹੰਗਾਮਾ ਕੀਤਾ।

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਾਣ ਨਾਲ ਹੋ ਗਈ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਕਾਫੀ ਹੰਗਾਮਾ ਹੋਇਆ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਖ਼ੂਬ ਹੰਗਾਮਾ ਕੀਤਾ।
ਰਾਜਪਾਲ ਦੇ ਭਾਸ਼ਣ ਦੌਰਾਨ ਹੋ ਗਿਆ ਹੰਗਾਮਾ
ਦੱਸ ਦਈਏ ਕਿ ਜਿਵੇਂ ਹੀ ਰਾਜਪਾਲ ਆਪਣੇ ਭਾਸ਼ਣ ਦੌਰਾਨ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਸਾਰੇ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਲਗਾਏ। ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ।
ਮੱਖੂ ਰੇਲਵੇ ਓਵਰ ਬ੍ਰਿਜ ਐੱਨ. ਐੱਚ-54 ਲਈ ਕਿਸਾਨਾਂ ਦੀ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁੱਦਾ ਵੀ ਗੂੰਜਿਆ
ਬਜਟ ਸੈਸ਼ਨ ਦੌਰਾਨ ਮੱਖੂ ਰੇਲਵੇ ਓਵਰ ਬ੍ਰਿਜ ਐੱਨ. ਐੱਚ-54 ਲਈ ਕਿਸਾਨਾਂ ਦੀ ਐਕਵਾਇਰ ਕੀਤੀ ਗਈ ਜ਼ਮੀਨ ਦਾ ਮੁੱਦਾ ਵੀ ਚੁੱਕਿਆ ਗਿਆ। ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ ਵਿਚ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੱਖੂ ਰੇਲਵੇ ਓਵਰ ਬ੍ਰਿਜ ਐੱਨ. ਐੱਚ-54 ਹਰੀਕੇ- ਜੀਰਾ-ਬਠਿੰਡਾ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ।
ਇਹ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਅਧੀਨ ਆਉਂਦਾ ਹੈ। ਪਹਿਲਾਂ ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਪਿਛਲੇ ਲੰਬੇਂ ਸਮੇਂ ਤੋਂ ਨਹੀਂ ਕੀਤਾ ਜਾ ਸਕਿਆ ਸੀ। ਹੁਣ ਕੰਮ ਸ਼ੁਰੂ ਹੋਣ ਵਾਲਾ ਹੈ। ਹੁਣ ਜ਼ਮੀਨ ਦੀ ਪ੍ਰਾਪਤੀ ਹੋ ਚੁੱਕੀ ਹੈ। ਇਸ 'ਤੇ ਵਿਧਾਇਕ ਨਰੇਸ਼ ਨੇ ਕਿਹਾ ਕਿ ਜੋ ਜ਼ਮੀਨ ਐਕਵਾਈਰ ਹੋਈ ਹੈ, ਉਸ ਦਾ ਮੁਆਵਜ਼ਾ ਲੋਕਾਂ ਨੂੰ ਨਹੀਂ ਮਿਲਿਆ ਹੈ, ਅਜਿਹੇ ਵਿਚ ਪੁਲ਼ ਕਿਵੇਂ ਬਣੇਗਾ।
25-25 ਫੁੱਟ ਦੇ ਪੈਸੇ ਦਾ ਕੋਈ ਹਿਸਾਬ ਨਹੀਂ ਦੇ ਰਿਹਾ। ਮੰਤਰੀ ਨੇ ਕਿਹਾ ਕਿ ਭੁਗਤਾਨ ਕਰ ਦਿੱਤਾ ਗਿਆ ਹੈ। ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਕੰਮ ਸ਼ੁਰੂ ਹੋ ਜਾਵੇਗਾ । ਇਕ ਘੰਟਾ 40 ਮਿੰਟ ਦੀ ਕਾਰਵਾਈ ਤੋਂ ਬਾਅਦ ਇਜਲਾਸ ਸੋਮਵਾਰ ਲਈ ਮੁਲਤਵੀ ਕਰ ਦਿੱਤਾ ਗਿਆ।
ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਕੁੱਲ੍ਹ ਵਿਚ ਪਿੰਡ ਦੀ 50 ਏਕੜ ਜ਼ਮੀਨ ਵਿਚ ਸਫੈਦੇ ਦੇ ਦਰੱਖਤ ਹਨ। ਦਰੱਖਤ ਸੁੱਕ ਚੁੱਕੇ ਹਨ। ਇਲਾਕੇ ਦੇ ਵਿਧਾਇਕ ਉਨ੍ਹਾਂ ਸਫੈਦੇ ਦੇ ਦਰੱਖਤਾਂ ਨੂੰ ਹਟਾ ਦੇਣਗੇ ਅਤੇ ਉਥੇ ਫੂਡ ਪ੍ਰੋਸੈਸਿੰਗ ਪਲਾਂਟ ਲਗਾ ਦਿੱਤਾ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
