Punjab Vidhan Sabha Monsoon Session: ਪੰਜਾਬ ਵਿੱਚ ਡੀਪੀਏ ਖਾਦ ਦੀ ਕੋਈ ਕਿੱਲਤ ਨਹੀਂ ਹੋਏਗੀ। ਕੇਂਦਰ ਸਰਕਾਰ ਪੰਜਾਬ ਦਾ ਕੋਟਾ ਤੈਅ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀਏਪੀ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਫ਼ੋਨ 'ਤੇ ਗੱਲ ਕੀਤੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਸੀ ਕਿ ਪੰਜਾਬ ਕੇਂਦਰੀ ਪੂਲ ਨੂੰ 120 ਲੱਖ ਮੀਟ੍ਰਿਕ ਟਨ ਅਨਾਜ ਦੇ ਰਿਹਾ ਹੈ ਪਰ ਅਜੇ ਤੱਕ ਡੀਏਪੀ ਦਾ ਬਣਦਾ ਕੋਟਾ ਨਹੀਂ ਦਿੱਤਾ ਗਿਆ। 



ਸੀਐਮ ਨੇ ਕਿਹਾ ਕਿ ਨੱਡਾ ਨੇ ਕਿਹਾ ਸੀ ਕਿ ਤੁਸੀਂ ਆਪਣੇ ਅਫਸਰਾਂ ਨੂੰ ਦਿੱਲੀ ਭੇਜੋ। ਪੰਜਾਬ ਦਾ ਕੋਟਾ ਪੂਰਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਾਡੇ ਅਧਿਕਾਰੀ ਉਥੇ ਗਏ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕ ਸੰਦੀਪ ਜਾਖੜ ਨੂੰ ਕਿਹਾ ਕਿ ਉਹ ਇਹ ਗੱਲ ਖੁਦ ਵੀ ਜਾਣ ਲੈਣ ਤੇ ਆਪਣੇ ਚਾਚੇ ਨੂੰ ਵੀ ਦੱਸਣ ਕਿਉਂਕਿ ਅਧੂਰਾ ਗਿਆਨ ਖ਼ਤਰਨਾਕ ਹੁੰਦਾ ਹੈ।



ਸੀਐਮ ਨੇ ਕਿਹਾ ਕਿ ਪੰਜਾਬ ਦੀ ਖੇਤੀ ਨੀਤੀ ਤਿਆਰ ਹੈ। ਜਲਦੀ ਹੀ ਸਟੇਕ ਹੋਲਡਰਾਂ ਨਾਲ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਜਿਵੇਂ ਉਦਯੋਗਿਕ ਨੀਤੀ ਨੂੰ ਲਾਗੂ ਕੀਤਾ ਗਿਆ ਉਸੇ ਤਰ੍ਹਾਂ ਇਸ ਨੂੰ ਲਾਗੂ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨਾਂ ਤੋਂ ਰਾਏ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਦੀ ਮਿਸਾਲ ਦਿੰਦੇ ਹਨ। ਉਨ੍ਹਾਂ ਨੇ ਤਿੰਨ ਕਾਨੂੰਨ ਬਣਾਏ ਪਰ ਬਾਅਦ ਵਿੱਚ ਇਹ ਕਾਨੂੰਨ ਵਾਪਸ ਲੈਣੇ ਪਏ ਕਿਉਂਕਿ ਜਿਨ੍ਹਾਂ ਲਈ ਕਾਨੂੰਨ ਬਣਾਏ ਗਏ ਸਨ, ਉਨ੍ਹਾਂ ਨਾਲ ਕੋਈ ਚਰਚਾ ਨਹੀਂ ਕੀਤੀ ਸੀ। ਅਫਸਰਾਂ ਨੇ ਪਾਲਿਸੀ ਬਣਾਈ ਸੀ। ਜੇਕਰ ਚਰਚਾ ਹੁੰਦੀ ਤਾਂ ਹਰਸਿਮਰਤ ਬਾਦਲ ਦੀ ਕੁਰਸੀ ਬਚ ਜਾਂਦੀ।



ਉਨ੍ਹਾਂ ਨੇ ਕਿਹਾ ਕਿ ਅਸੀਂ ਜਲਦੀ ਹੀ ਇੱਕ ਉਦਯੋਗਿਕ ਸਲਾਹਕਾਰ ਬੋਰਡ ਬਣਾਉਣ ਜਾ ਰਹੇ ਹਾਂ। ਇਸ ਵਿੱਚ ਸਾਰੇ ਮਾਹਿਰ ਸ਼ਾਮਲ ਹੋਣਗੇ। ਇਹ ਵੱਖ-ਵੱਖ ਖੇਤਰਾਂ ਦੇ ਲੋਕ ਹੋਣਗੇ। ਇਸ ਦੇ ਨਾਲ ਹੀ ਸਰਕਾਰ ਆਪਣੇ ਚੇਅਰਮੈਨ ਨੂੰ ਕੈਬਨਿਟ ਅਹੁਦਾ ਦੇਵੇਗੀ।


 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।