ਪੜਚੋਲ ਕਰੋ

Vidhan Sabha: ਮਾਲ ਵਿਭਾਗ ਨਾਲ ਸਬੰਧ ਤਿੰਨ ਅਹਿਮ ਬਿੱਲ ਹੋਏ ਪਾਸ, ਪੜ੍ਹੇ ਇਹਨਾਂ ਬਿੱਲਾਂ ਦਾ ਕੀ ਹੈ ਮਤਲਬ 

Punjab Vidhan Sabha: ਜਾਇਦਾਦ ਦਾ ਤਬਾਦਲਾ ਐਕਟ 1882 ਇੱਕ ਕੇਂਦਰੀ ਐਕਟ ਹੈ ਜੋ ਪੰਜਾਬ ਸੂਬੇ ਵਿੱਚ ਲਾਗੂ ਨਹੀਂ ਹੈ ਪਰ ਕੁਝ ਨੋਟੀਫਿਕੇਸ਼ਨਾਂ ਰਾਹੀਂ ਇਸ ਐਕਟ ਦੀਆਂ ਕੁਝ ਧਾਰਾਵਾਂ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ। ਇੱਕ ਨੋਟੀਫਿਕੇਸ਼ਨ

Punjab Vidhan Sabha:  ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਹਨਾਂ ਸਾਰੇ ਬਿੱਲਾਂ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

1. ਜਾਇਦਾਦ ਦਾ ਤਬਾਦਲਾ ਬਿੱਲ

ਜਾਇਦਾਦ ਦਾ ਤਬਾਦਲਾ ਐਕਟ 1882 ਇੱਕ ਕੇਂਦਰੀ ਐਕਟ ਹੈ ਜੋ ਪੰਜਾਬ ਸੂਬੇ ਵਿੱਚ ਲਾਗੂ ਨਹੀਂ ਹੈ ਪਰ ਕੁਝ ਨੋਟੀਫਿਕੇਸ਼ਨਾਂ ਰਾਹੀਂ ਇਸ ਐਕਟ ਦੀਆਂ ਕੁਝ ਧਾਰਾਵਾਂ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ। ਇੱਕ ਨੋਟੀਫਿਕੇਸ਼ਨ ਰਾਹੀਂ ਇਸ ਐਕਟ ਦੇ ਸੈਕਸ਼ਨ 58 (ਐਫ) ਨੂੰ ਸਾਲ 1975 ਵਿੱਚ ਲਾਗੂ ਕੀਤਾ ਗਿਆ ਸੀ ਜੋ ਟਾਈਟਲ ਡੀਡ (ਇਕ-ਸਮਾਨ ਗਿਰਵਾਨਾਮਾ) ਰਾਹੀਂ ਗਿਰਵੀਨਾਮੇ ਦੀ ਗੱਲ ਕਰਦਾ ਹੈ। ਐਕਟ ਦੇ ਅਨੁਸਾਰ ਦਸਤਾਵੇਜ਼ ਇੱਕ ਲਾਜ਼ਮੀ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਨਹੀਂ ਹੈ ਜੋ ਪ੍ਰਕਿਰਿਆ ਨੂੰ ਗੁਝੰਲਦਾਰ ਬਣਾਉਂਦਾ ਹੈ ਅਤੇ ਸਟੈਂਪ ਚੋਰੀ ਦਾ ਕਾਰਨ ਬਣਦਾ ਹੈ।

 ਇਨ੍ਹਾ ਉਣਤਾਈਆਂ ਨੂੰ ਦੂਰ ਕਰਨ ਲਈ, ਇਹ ਜ਼ਰੂਰੀ ਸੀ ਕਿ ਟਾਈਟਲ ਡੀਡਜ਼ ਰਾਹੀਂ ਗਿਰਵੀਨਾਮੇ ਨੂੰ ਇੱਕ ਸੰਪੂਰਨ ਰਜਿਸਟ੍ਰੇਸ਼ਨਯੋਗ ਦਸਤਾਵੇਜ਼ ਬਣਾਇਆ ਜਾਵੇ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਜਨਤਕ ਪਰੇਸ਼ਾਨੀ ਨੂੰ ਘੱਟ ਕਰਨ ਲਈ ਸਿਧਾਂਤਕ ਐਕਟ ਵਿੱਚ ਇੱਕ ਵਿਵਸਥਾ ਕੀਤੀ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਦੇ ਉਦੇਸ਼ ਲਈ ਬੈਂਕ ਮੈਨੇਜਰਾਂ ਨੂੰ ਅਜਿਹੇ ਡੀਡਜ਼ ਨੂੰ ਸਬ-ਰਜਿਸਟਰਾਰ ਦਫ਼ਤਰਾਂ ਨੂੰ ਭੇਜਣ ਲਈ ਅਧਿਕਾਰਤ ਕੀਤਾ ਜਾਵੇ, ਜਿਸ ਨੂੰ ਕਿ ਰਜਿਸਟਰਡ ਮੰਨਿਆ ਜਾਵੇਗਾ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ ਪੰਜਾਬ ਨੇ ਜਾਇਦਾਦ ਤਬਾਦਲਾ ਐਕਟ, 1882 ਵਿੱਚ ਸੋਧ ਕੀਤੀ।

2.  ਰਜਿਸਟ੍ਰੇਸ਼ਨ ਬਿੱਲ

ਰਜਿਸਟ੍ਰੇਸ਼ਨ ਐਕਟ, 1908 (ਐਕਟ) ਸੂਬਾ ਸਰਕਾਰਾਂ ਲਈ ਰਜਿਸਟ੍ਰੇਸ਼ਨ ਫੀਸ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਇਹ ਐਕਟ ਨਿਰਵਿਘਨ ਵਸੂਲੀ ਅਤੇ ਰਜਿਸਟ੍ਰੇਸ਼ਨ ਫੀਸਾਂ ਦੀ ਉਗਰਾਹੀ ਲਈ ਕੁਝ ਪ੍ਰਬੰਧਾਂ ਦੀ ਵਿਵਸਥਾ ਕਰਦਾ ਹੈ। ਰਜਿਸਟ੍ਰੇਸ਼ਨ ਫੀਸ ਲਗਾਉਣ ਅਤੇ ਵਸੂਲਣ ਦੇ ਸਬੰਧ ਵਿੱਚ ਗੁੰਝਲਾਂ ਨੂੰ ਦੂਰ ਕਰਨ ਲਈ, ਆਮ ਲੋਕਾਂ ਦੀ ਸਹੂਲਤ ਲਈ ਟਾਈਟਲ ਡੀਡਜ਼, ਸੇਲ ਸਰਟੀਫਿਕੇਟ ਅਤੇ ਸੈਕਸ਼ਨ 17 ਦੀ ਉਪ-ਧਾਰਾ 2(12) ਨੂੰ ਹਟਾ ਕੇ ਗਿਰਵੀਨਾਮਾ ਦਾ ਪ੍ਰਸਤਾਵ ਹੈ। ਇਸ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਇਹ ਸੋਧ ਕੀਤੀ ਜਾ ਰਹੀ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਰਜਿਸਟ੍ਰੇਸ਼ਨ ਐਕਟ, 1908 ਵਿੱਚ ਸੋਧ ਕੀਤੀ।

3. ਭਾਰਤੀ ਸਟੈਂਪ ਬਿੱਲ

ਭਾਰਤੀ ਸਟੈਂਪ ਐਕਟ, 1899 (ਐਕਟ) ਸੂਬਾ ਸਰਕਾਰਾਂ ਲਈ ਸਟੈਂਪ ਡਿਊਟੀ ਵਸੂਲਣ ਦੀ ਵਿਵਸਥਾ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਐਕਟ ਵਿੱਚ ਸਟੈਂਪ ਡਿਊਟੀ ਦੀ ਨਿਰਵਿਘਨ ਵਸੂਲੀ ਅਤੇ ਉਗਰਾਹੀ ਲਈ ਕੁਝ ਉਪਬੰਧ ਕੀਤੇ ਗਏ ਹਨ। ਐਕਟ ਦੇ ਸਡਿਊਲ 1-ਏ ਦੇ ਇੰਦਰਾਜ਼ 6 ਅਤੇ 48 ਲਈ ਸਟੈਂਪ ਡਿਊਟੀ ਦੀ ਵਸੂਲੀ ਅਤੇ ਉਗਰਾਹੀ ਦੇ ਸਬੰਧ ਵਿੱਚ ਉਲਝਣਾਂ ਨੂੰ ਦੂਰ ਕਰਨ ਲਈ, ਉਪਰੋਕਤ ਜ਼ਿਕਰ ਕੀਤੇ ਇੰਦਰਾਜਾਂ ਨਾਲ ਸਬੰਧਤ ਵਿਵਸਥਾਵਾਂ ਨੂੰ ਸੁਚਾਰੂ ਬਣਾਉਣ ਦੀ ਤਜਵੀਜ਼ ਹੈ। ਆਮ ਜਨਤਾ ਦੀ ਸਹੂਲਤ ਲਈ ਇਸ ਐਕਟ ਵਿੱਚ ਸੋਧ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਕਤ ਤਬਦੀਲੀਆਂ ਨੂੰ ਲਾਗੂ ਕਰਨ ਲਈ, ਪੰਜਾਬ ਨੇ ਭਾਰਤੀ ਸਟੈਂਪ ਐਕਟ, 1899 ਵਿੱਚ ਸੋਧ ਕੀਤੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget