Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ ਬੋਦਲ, ਸ਼ਹੀਦ ਅਜੈ ਕੁਮਾਰ ਅਗਨੀਵੀਰ, ਸ਼ਹੀਦ ਹਰਸਿਮਰਨ ਸਿੰਘ ਸਿਪਾਹੀ, ਸ਼ਹੀਦ ਗੁਰਪ੍ਰੀਤ ਸਿੰਘ ਗਨਰ, ਸ਼ਹੀਦ ਜਸਪਾਲ ਸਿੰਘ ਹੋਮ ਗਾਰਡ ਅਤੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਜਾਣੋ ਬਜਟ ਸੈਸ਼ਨ ਬਾਰੇ ਪੂਰੀ ਜਾਣਕਾਰੀ
ਜ਼ਿਕਰ ਕਰ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਦੁਪਹਿਰ ਸ਼ਰਧਾਂਜਲੀ ਭੇਟ ਕੀਤੀ । ਇਸ ਤੋਂ ਬਾਅਦ 2 ਅਤੇ 3 ਮਾਰਚ ਨੂੰ ਛੁੱਟੀ ਰਹੇਗੀ ਫਿਰ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਹੋਵੇਗੀ। ਇਹ ਬਹਿਸ ਸਿਰਫ਼ ਇੱਕ ਦਿਨ ਤੱਕ ਚੱਲੇਗੀ। ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ ਬਜਟ 'ਤੇ ਬਹਿਸ ਹੋਵੇਗੀ। 7 ਮਾਰਚ ਗੈਰ-ਸਰਕਾਰੀ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ। 8,9,10 ਨੂੰ ਸਰਕਾਰੀ ਛੁੱਟੀਆਂ ਹੋਣਗੀਆਂ। ਇਸ ਦੇ ਨਾਲ ਹੀ 11 ਅਤੇ 12 ਮਾਰਚ ਨੂੰ ਵਿਧਾਨਕ ਕੰਮਕਾਜ ਹੈ। ਇਸ ਵਿੱਚ ਬਿੱਲ ਪੇਸ਼ ਕੀਤੇ ਜਾਣਗੇ। 13 ਅਤੇ 14 ਮਾਰਚ ਗੈਰ-ਸਰਕਾਰੀ ਦਿਨ ਹਨ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੀਆਂ। 15 ਮਾਰਚ ਨੂੰ ਵੀ ਬਿੱਲ ਆਉਣਗੇ। ਨਾਲ ਹੀ ਇਸ ਦਿਨ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :