ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਦਾ ਭਰੋਸਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜੇ ਤੱਕ ਸਦਨ​ਨੂੰ ਕੋਈ ਭਰੋਸਾ ਨਹੀਂ ਦਿੱਤਾ ਹੈ।


ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੇ ਸਪੀਕਰ ਕੁਲਤਾਰ ਸੰਧਵਾਂ ਵਿਚਾਲੇ ਤਿੱਖੀ ਬਹਿਸ ਹੋਈ। ਖਹਿਰਾ ਨੇ ਵਿਤਕਰੇ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਫਰ ਕਾਲ ਦੌਰਾਨ ਬੋਲਣ ਨਹੀਂ ਦਿੱਤਾ ਜਾ ਰਿਹਾ। ਜਿਵੇਂ ਹੀ ਮੁੱਖ ਮੰਤਰੀ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕਰਨ ਲਈ ਉੱਠੇ ਤਾਂ ਵਿਰੋਧੀ ਧਿਰ ਨੇ ਵਿਰੋਧ ਸ਼ੁਰੂ ਕਰ ਦਿੱਤਾ ਤੇ ਮੰਤਰੀ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

ਸਦਨ ਵਿੱਚ ਵਿਰੋਧੀ ਧਿਰ ਵੱਲੋਂ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਹੰਗਾਮੇ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਤਿੰਨ ਬਿੱਲ - ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022, ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ 2022 ਤੇ ਪੰਜਾਬ ਜੀਐਸਟੀ (Amendment) ਬਿੱਲ 2022 ਪਾਸ ਕੀਤਾ ਗਿਆ ਹੈ।

ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਕਾਂਗਰਸ ਨੇ ਸਦਨ ਵਿੱਚ ਵਿਘਨ ਪਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਦਨ ਦਾ ਕੰਮ ਦੁਪਹਿਰ 3.30 ਵਜੇ ਤੱਕ ਚੱਲਣਾ ਸੀ ਪਰ ਵਿਰੋਧੀ ਧਿਰ ਸਦਨ 'ਚ ਪੇਸ਼ ਬਿੱਲਾਂ 'ਤੇ ਬਹਿਸ ਕਰਵਾਉਣ 'ਚ ਨਾਕਾਮ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਹੀ ਵਿਧਾਇਕਾਂ ਨੇ 'ਨਕਲੀ ਮੁੱਖ ਮੰਤਰੀ' ਨਾਲ ਕੰਮ ਕੀਤਾ ਹੈ

ਕਿਉਂਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਭਾਜਪਾ ਦਾ ਬੰਦਾ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।