Punjab Vidhan Sabha: ਵਿਸ਼ੇਸ਼ ਇਜਲਾਸ ਇੱਕ ਹੋਰ ਦਿਨ ਲਈ ਵਧਾਇਆ
ਏਬੀਪੀ ਸਾਂਝਾ | 20 Oct 2020 04:07 PM (IST)
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਨੂੰ ਇੱਕ ਹੋਰ ਦਿਨ ਲਈ ਵਧਾ ਦਿੱਤਾ ਗਿਆ।
ਚੰਡੀਗੜ੍ਹ: ਖੇਤੀ ਕਾਨੂੰਨ ਬਾਰੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਇੱਕ ਹੋਰ ਦਿਨ ਲਈ ਵਧਾ ਦਿੱਤਾ ਗਿਆ। ਹੁਣ ਸਦਨ ਦੀ ਕਾਰਵਾਈ ਸਵੇਰੇ 11 ਵਜੇ ਤੱਕ ਲਈ ਮੁਅੱਤਲ ਕਰ ਦਿੱਤੀ ਗਈ ਹੈ। ਯਾਦ ਰਹੇ ਕੈਪਟਨ ਸਰਕਾਰ ਨੇ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਸੀ। ਵਿਰੋਧੀ ਧਿਰਾਂ ਦੀ ਅਲੋਚਨਾ ਮਗਰੋਂ ਇਸ ਨੂੰ ਦੋ ਦਿਨ ਦਾ ਕਰ ਦਿੱਤਾ ਗਿਆ। ਅੱਜ ਇਸ ਨੂੰ ਇੱਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ 3 ਖੇਤੀ ਬਿੱਲ ਪਾਸ ਕੀਤੇ ਜਾਣ ਤੋਂ ਬਾਅਦ ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਦੇ ਵਿਧਾਇਕ ਪੰਜਾਬ ਰਾਜ ਭਵਨ ਪਹੁੰਚੇ। ਅੱਜ ਸਾਰੀਆਂ ਪਾਰਟੀਆਂ ਖੇਤੀ ਬਿੱਲਾਂ ਉੱਪਰ ਇੱਕਮਤ ਨਜ਼ਰ ਆਈਆਂ।