ਕਾਂਗਰਸੀ ਵਿਧਾਇਕਾਂ ਨੇ ਕੀਤਾ ‘ਆਪ’ ਦੇ ਵਿਸ਼ਵਾਸ ਮਤ ਦਾ ਵਿਰੋਧ, ਹੰਗਾਮਾ ਸ਼ਾਂਤ ਹੋਣ ਮਗਰੋਂ ਸਦਨ ਦੀ ਕਾਰਵਾਈ ਮੁੜ ਸ਼ੁਰੂ
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਜਾਰੀ ਹੈ। ਸ਼ੁਰੂਆਤ 'ਚ ਹੀ ਕਾਂਗਰਸ ਦੇ ਵਿਧਾਇਕਾਂ ਨੇ ‘ਆਪ’ ਦੇ ਵਿਸ਼ਵਾਸ ਮਤ ਦਾ ਵਿਰੋਧ ਕੀਤਾ ਪਰ ਕੁਝ ਦੇਰ ਬਾਅਦ ਹੰਗਾਮਾ ਸ਼ਾਂਤ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅੱਗੇ ਵਧਾਇਆ ਗਿਆ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਜਾਰੀ ਹੈ। ਸ਼ੁਰੂਆਤ 'ਚ ਹੀ ਕਾਂਗਰਸ ਦੇ ਵਿਧਾਇਕਾਂ ਨੇ ‘ਆਪ’ ਦੇ ਵਿਸ਼ਵਾਸ ਮਤ ਦਾ ਵਿਰੋਧ ਕੀਤਾ ਪਰ ਕੁਝ ਦੇਰ ਬਾਅਦ ਹੰਗਾਮਾ ਸ਼ਾਂਤ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅੱਗੇ ਵਧਾਇਆ ਗਿਆ। ਇਸ ਤੋਂ ਬਾਅਦ ਵਿਧਾਨ ਸਭਾ ਦੇ ਉੱਠਣ 'ਤੇ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਲਿਆਂਦਾ ਗਿਆ ਤੇ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਪਾਕਿਸਤਾਨ ਸਥਿਤ ਗੁਰਦੁਆਰਿਆਂ 'ਚ ਮਰਿਆਦਾ ਦੀ ਉਲੰਘਣਾ ਲਈ ਕੇਅਰ ਟੇਕਰ ਜ਼ਿੰਮੇਵਾਰ? 'ਏਬੀਪੀ ਸਾਂਝਾ' ਨੂੰ ਫੋਨ 'ਤੇ ਦੱਸੀ ਅਸਲੀਅਤ
ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਹਿਲਾਂ ਪ੍ਰਸ਼ਨ ਕਾਲ ਆਉਂਦਾ ਹੈ ਤੇ ਫਿਰ ਜ਼ੀਰੋ ਆਵਰ ਆਉਂਦਾ ਹੈ। ਇਸ ਸਬੰਧੀ ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਸਹੀ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ।
ਵਿਧਾਨ ਸਭਾ ਦੇ ਸਪੀਕਰ ਨੇ ਵਿਸ਼ਵਾਸ ਮਤ 'ਤੇ ਬਹਿਸ ਕਰਨ ਵਾਲਿਆਂ ਦੀ ਸੂਚੀ ਮੰਗੀ ਹੈ ਪਰ ਵਿਸ਼ਵਾਸ ਮਤ ਤੋਂ ਪਹਿਲਾਂ ਹੀ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ।
ਇਸ ਤੋਂ ਪਹਿਲਾਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਫਾਇਰ ਟੈਂਡਰ ਦਿੱਤੇ ਗਏ ਹਨ ਪਰ ਲੋੜੀਂਦੇ ਸਟਾਫ਼ ਦੀ ਘਾਟ ਕਾਰਨ ਵਾਹਨ ਜਿਉਂ ਦੇ ਤਿਉਂ ਖੜ੍ਹੇ ਹਨ। ਅੱਗ ਲੱਗਣ 'ਤੇ ਕੋਈ ਮਦਦ ਨਹੀਂ ਮਿਲਦੀ ਤੇ ਮੁਲਾਜ਼ਮਾਂ ਦੀ ਜਾਨ ਵੀ ਚਲੀ ਗਈ ਹੈ। ਇਸ ਕਾਰਨ ਫਾਇਰ ਬ੍ਰਿਗੇਡ ਕਰਮਚਾਰੀਆਂ ਵਿੱਚ ਚਿੰਤਾ ਹੈ। ਉਨ੍ਹਾਂ ਸਬੰਧਤ ਮੰਤਰੀ ਨੂੰ ਇਸ ਵੱਲ ਧਿਆਨ ਦੇਣ ਦੀ ਅਪੀਲ ਕੀਤੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।