Punjab Vidhan Sabha Session Live : ਭ੍ਰਿਸ਼ਟਾਚਾਰ ਰੋਕਣ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਸਰਕਾਰ (Punjab Government) ਦੇ ਨਵੇਂ ਮੁੱਖ ਮੰਤਰੀ ਵੱਜੋਂ ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕ ਲਈ ਹੈ ਤੇ ਉਨ੍ਹਾਂ ਪੰਜਾਬ ਸਕੱਤਰੇਤ ਵਿਖੇ ਪੁੱਜ ਕੇ ਚਾਰਜ ਸੰਭਾਲਣ ਤੋਂ ਬਾਅਦ ਕੰਮ ਵੀ ਸ਼ੁਰੂ ਕਰ ਦਿੱਤਾ ਹੈ।
LIVE
Background
Bhagwant Mann ਦਾ ਵੱਡਾ ਐਲਾਨ
ਮਾਨ ਨੇ ਟਵੀਟ ਕੀਤਾ, "ਭਗਤ ਸਿੰਘ ਜੀ ਦੇ ਸ਼ਹੀਦੀ ਦਿਨ 'ਤੇ ਅਸੀਂ anti-corruption ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।"
Bhagwant Mann ਨੇ ਵੀ ਲਿਆ ਵਿਧਾਇਕ ਵਜੋਂ ਹਲਫ਼
ਅੱਜ 'ਆਪ' ਸਰਕਾਰ ਦਾ ਪਹਿਲਾ ਵਿਧਾਨ ਸਭਾ ਸੈਸ਼ਨ ਸੀ ਜਿਸ ਵਿੱਚ 117 ਵਿਧਾਇਕਾਂ ਨੇ ਸਹੁੰ ਚੁੱਕੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਧਾਇਕ ਵਜੋਂ ਹਲਫ਼ ਲਿਆ। ਮਾਨ ਨੇ ਸੋਸ਼ਲ ਮੀਡੀਆ 'ਤੇ ਸਹੁੰ ਚੁੱਕਣ ਦਾ ਵੀਡੀਓ ਸਾਂਝਾ ਕੀਤਾ।
ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ।
— Bhagwant Mann (@BhagwantMann) March 17, 2022
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਇੱਕ ਨਵਾਂ ਬਦਲਾਅ ਲਿਆਵੇਗੀ, ਜਿਸ ਲਈ ਲੋਕਾਂ ਨੇ ਸਾਨੂੰ ਚੁਣਿਆ ਹੈ। ਸਾਡੀ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ ਵੱਜੋਂ ਜਾਣੀ ਜਾਵੇਗੀ। pic.twitter.com/HJBSkEAWUb
Navjot Sidhu ਨੇ ਦਿੱਤੀ Bhagwant Mann ਨੂੰ ਵਧਾਈ, ਜਤਾਈ ਇਹ ਉਮੀਦ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੇ ਉਮੀਦ ਜਤਾਈ ਹੈ ਕਿ ਭਗਵੰਤ ਮਾਨ ਪੰਜਾਬ ਵਿੱਚੋਂ ਮਾਫੀਆ ਰਾਜ ਖਤਮ ਕਰਕੇ ਜਨਤਾ ਦੇ ਹਿੱਤ ਵਿੱਚ ਫੈਸਲੇ ਲੈਣਗੇ।
The happiest man is the one from whom no one expects … Bhagwant Mann unfurls a new anti - Mafia era in Punjab with a mountain of expectations …hope he rises to the occasion , brings back Punjab on the revival path with pro - people policies … best always
— Navjot Singh Sidhu (@sherryontopp) March 17, 2022
Punjab News: ਭਗਵੰਤ ਮਾਨ ਅੱਜ ਲੈਣਗੇ ਇਤਿਹਾਸਕ ਫੈਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵੱਡਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਪੰਜਾਬ ਦੇ ਹਿੱਤ 'ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਤਕ ਐਲਾਨ ਕਰਾਂਗਾ...
Punjab Vidhan Sabha Session: ਅੱਧੇ ਤੋਂ ਵੱਧ 50 ਸਾਲ ਤੋਂ ਘੱਟ ਉਮਰ ਦੇ ਵਿਧਾਇਕ
ਇਸ ਵਾਰ ਪੰਜਾਬ ਵਿਧਾਨ ਸਭਾ ਕਈ ਪੱਖਾਂ ਤੋਂ ਖਾਸ ਹੈ। ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਵਰਗੇ ਦਿੱਗਜਾਂ ਦੀ ਹਾਰ ਤੋਂ ਬਾਅਦ ਇਸ ਵਾਰ ਯੰਗ ਵਿਧਾਨ ਸਭਾ ਹੋਵੇਗੀ ਜਿਨ੍ਹਾਂ ਵਿੱਚੋਂ ਅੱਧੇ ਤੋਂ ਵੱਧ 50 ਸਾਲ ਤੋਂ ਘੱਟ ਉਮਰ ਦੇ ਹਨ। ਪੰਜਾਬ ਇਲੈਕਸ਼ਨ ਵਾਚ ਤੇ ਏਡੀਆਰ ਨੇ ਇਹ ਅੰਕੜੇ ਚੁਣੇ ਹੋਏ ਵਿਧਾਇਕਾਂ ਦੇ ਹਲਫਨਾਮਿਆਂ ਤੋਂ ਲਏ ਹਨ।