ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
Punjab Vidhan Sabha Session: ਪੰਜਾਬ ਦੀ 16ਵੀਂ ਵਿਧਾਨ ਸਭਾ ਦਾ 13ਵਾਂ ਇਜਲਾਸ (ਸੈਸ਼ਨ) ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

Punjab Vidhan Sabha Session: ਪੰਜਾਬ ਦੀ 16ਵੀਂ ਵਿਧਾਨ ਸਭਾ ਦਾ 13ਵਾਂ ਇਜਲਾਸ (ਸੈਸ਼ਨ) ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਇਜਲਾਸ ’ਚ ਜਨਤਾ ਦੀਆਂ ਸਮੱਸਿਆਵਾਂ, ਜ਼ਰੂਰੀ ਵਿਕਾਸ ਕਾਰਜਾਂ ਅਤੇ ਨਸ਼ੇ ਦੇ ਗੰਭੀਰ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੈਸ਼ਨ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ, ਦੋਵਾਂ ਨੇ ਆਪਣੀ-ਆਪਣੀ ਰਣਨੀਤੀ ਤਿਆਰ ਕਰ ਲਈ ਹੈ।
ਖ਼ਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੇ ਅੰਤਿਮ ਵਿਧਾਨ ਸਭਾ ਸੈਸ਼ਨਾਂ ’ਚ ਸ਼ਾਮਲ ਹੋਣ ਕਾਰਨ ਇਸ ਵਾਰ ਦੀ ਕਾਰਵਾਈ ਸਿਆਸੀ ਨਜ਼ਰੀਏ ਤੋਂ ਵੀ ਅਹਿਮ ਮੰਨੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਜ਼ਰੂਰੀ ਵਿਕਾਸ ਕਾਰਜਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਸਬੰਧਤ ਵਿਭਾਗਾਂ ਦੇ ਮੰਤਰੀਆਂ ਅੱਗੇ ਇਹ ਮੁੱਦੇ ਚੁੱਕ ਕੇ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਲਈ ਜਾਵੇਗੀ ਅਤੇ ਜ਼ਰੂਰੀ ਕੰਮਾਂ ਨੂੰ ਪੂਰਾ ਕਰਨ ਲਈ ਮਿਆਦ ਤੈਅ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।
ਇਸ ਨਾਲ ਵੱਖ-ਵੱਖ ਖੇਤਰਾਂ ਦੀਆਂ ਲਟਕਦੀਆਂ ਸਮੱਸਿਆਵਾਂ ਅਤੇ ਵਿਕਾਸ ਯੋਜਨਾਵਾਂ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦਾ ਯਤਨ ਹੋਵੇਗਾ। ਸੈਸ਼ਨ ਦੇ ਪਹਿਲੇ ਦਿਨ 4 ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਜਾਵੇਗੀ। ਇਨ੍ਹਾਂ ’ਚ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਪ੍ਰਸਿੱਧ ਡਾਕਟਰ ਡਾ. ਰਤਨ ਲਾਲ ਮਿੱਤਲ ਸ਼ਾਮਲ ਹਨ।
ਉੱਥੇ ਹੀ, ਨਸ਼ੇ ਦਾ ਮੁੱਦਾ ਸਦਨ ’ਚ ਸਭ ਤੋਂ ਵੱਧ ਭੱਖ ਸਕਦਾ ਹੈ, ਇਸ 'ਤੇ ਸਭ ਤੋਂ ਜ਼ਿਆਦਾ ਚਰਚਾ ਛਿੜ ਸਕਦੀ ਹੈ। ਪੰਜਾਬ ’ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਤੋਂ ਜਵਾਬ ਮੰਗ ਸਕਦੀ ਹੈ। ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਜ਼ਿਕਰ ਵੀ ਸਦਨ ਦੀ ਚਰਚਾ ਨੂੰ ਮਹੱਤਵਪੂਰਨ ਮੋੜ ਦੇ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ














