ਪੜਚੋਲ ਕਰੋ
Advertisement
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਮਾਮਲਾ : AAP ਵਿਧਾਇਕਾਂ ਅਤੇ ਮੰਤਰੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ ਤੱਕ ਕੱਢਿਆ ਪੈਦਲ ਮਾਰਚ
Punjab Vidhan Sabha Session Updates : ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਤੇ ਸਾਰੇ ਵਿਧਾਇਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕਰ ਰਹੇ ਹਨ।
ਚੰਡੀਗੜ੍ਹ : ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਮਾਹੌਲ ਵੀ ਕਾਫ਼ੀ ਭੱਖ ਗਿਆ ਹੈ। ਜਿੱਥੇ ਕਾਂਗਰਸ ਅਤੇ ਬੀਜੇਪੀ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ , ਉੱਥੇ ਹੀ ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ ਹੈ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਤੇ ਸਾਰੇ ਵਿਧਾਇਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕਰ ਰਹੇ ਹਨ।
ਇਸ ਦੌਰਾਨ AAP ਵਿਧਾਇਕ ਭਾਜਪਾ ਮੁਰਦਾਬਾਦ, ਕਾਂਗਰਸ ਮੁਰਦਾਬਾਦ, ਪੈਸਾ ਤੰਤਰ, ਦੇ ਨਾਅਰੇ ਲਗਾਉਂਦੇ ਨਜ਼ਰ ਆਏ। ਉਧਰ ਚੰਡੀਗੜ੍ਹ ਪੁਲੀਸ ਵੱਲੋਂ ਵਿਧਾਨ ਸਭਾ ਦੇ ਮੁੱਖ ਚੌਕ ’ਤੇ ਬੈਰੀਕੇਡ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਉਥੇ ਹੀ ਰੋਕ ਲਿਆ ਗਿਆ। ਇਹ ਸਾਰੇ ਹੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਵਿਰੋਧ ਕਰ ਰਹੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਨੇ ਇਹ ਫੈਸਲਾ ਸਿਰਫ 3 ਵਿਧਾਇਕਾਂ ਦੇ ਕਹਿਣ 'ਤੇ ਲਿਆ ਹੈ, ਜਦਕਿ ਪੂਰੀ ਕੈਬਨਿਟ ਵੱਲੋਂ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।
ਇਸ ਦੇ ਨਾਲ ਹੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਬਨਿਟ ਦੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਵਿੱਚ ਹੁਣ 27 ਸਤੰਬਰ ਯਾਨੀ ਮੰਗਲਵਾਰ ਨੂੰ ਨੂੰ ਮੁੜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਵਿਸ਼ੇਸ਼ ਸੈਸ਼ਨ ਅੱਜ ਪਹਿਲਾਂ ਹੋਣਾ ਸੀ ਪਰ ਰਾਜਪਾਲ ਵੱਲੋਂ ਇਸ ਦੀ ਮਨਜ਼ੂਰੀ ਵਾਪਸ ਲੈ ਲਈ ਗਈ ਸੀ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਸੈਸ਼ਨ ਵਿੱਚ ਬਿਜਲੀ, ਪਰਾਲੀ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਰੱਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਵਿਰੁੱਧ ਸੁਪਰੀਮ ਕੋਰਟ ਵਿਚ ਜਾਵਾਂਗੇ ਤਾਂ ਜੋ ਲੋਕਾਂ ਅਤੇ ਰਾਜਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਮਾਨ ਨੇ ਕਿਹਾ ਕਿ ਰਾਜਪਾਲ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਪਾਰਟੀ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਦੇ ਹੱਕ ਵਿੱਚ ਖੜ੍ਹੀ ਹੈ। ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਵੱਲੋਂ ਵੀ ਸੈਸ਼ਨ ਰੱਦ ਹੋਣ ਦਾ ਸਵਾਗਤ ਕੀਤਾ ਗਿਆ।
ਦੱਸ ਦੇਈਏ ਕਿ ਅਪਰੇਸ਼ਨ ਲੋਟਸ ਖਿਲਾਫ਼ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਬੀਤੇ ਕੱਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ‘ਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜੋ ਵਿਸ਼ਵਾਸ ਮਤ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੰਦਾ ਹੋਵੇ। ਸੈਸ਼ਨ ਬੁਲਾਉਣ ਸਬੰਧੀ ਰਾਜਪਾਲ ਦਫ਼ਤਰ ਵੱਲੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ ਜਿਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ।
ਦੱਸ ਦੇਈਏ ਕਿ ਅਪਰੇਸ਼ਨ ਲੋਟਸ ਖਿਲਾਫ਼ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਬੀਤੇ ਕੱਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ‘ਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜੋ ਵਿਸ਼ਵਾਸ ਮਤ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੰਦਾ ਹੋਵੇ। ਸੈਸ਼ਨ ਬੁਲਾਉਣ ਸਬੰਧੀ ਰਾਜਪਾਲ ਦਫ਼ਤਰ ਵੱਲੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ ਜਿਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿਹਤ
ਲਾਈਫਸਟਾਈਲ
ਤਕਨਾਲੌਜੀ
Advertisement