ਚੰਡੀਗੜ੍ਹ: ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਫੂਲਕਾ ਹੁਣ ਪੰਜਾਬ ਵਿਧਾਨ ਸਭਾ ਦਾ ਹਿੱਸਾ ਨਹੀਂ ਰਹੇ।
ਐਚ.ਐਸ. ਫੂਲਕਾ ਨੇ ਬੀਤੇ ਸਾਲ ਅਕਤੂਬਰ ਮਹੀਨੇ ਦੌਰਾਨ ਇਹ ਕਹਿੰਦਿਆਂ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਕਿ ਕੈਪਟਨ ਸਰਕਾਰ ਵੱਲੋਂ ਬੇਅਦਬੀ ਗੋਲ਼ੀਕਾਂਡ ਸਬੰਧੀ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਉਹ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਸ਼ਾਮਲ ਵੀ ਹੋਏ ਸਨ, ਪਰ ਇਸ ਤੋਂ ਬਾਅਦ ਉਨ੍ਹਾਂ ਇਸੇ ਹਫ਼ਤੇ ਖ਼ਤਮ ਹੋਏ ਮਾਨਸੂਨ ਸੈਸ਼ਨ ਵਿੱਚ ਹਿੱਸਾ ਨਹੀਂ ਲਿਆ।
ਇਸ ਤੋਂ ਪਹਿਲਾਂ ਉਨ੍ਹਾਂ ਚੁਰਾਸੀ ਕਤਲੇਆਮ ਦੇ ਕੇਸਾਂ ਦੀ ਪੈਰਵੀ ਕਰਨ ਦੀ ਗੱਲ ਕਹਿ ਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਦਾ ਅਹੁਦਾ ਵੀ ਛੱਡਿਆ ਸੀ। ਇਸ ਸਾਲ ਤਿੰਨ ਜਨਵਰੀ ਨੂੰ ਉਨ੍ਹਾਂ ਆਮ ਆਦਮੀ ਪਾਰਟੀ ਵੀ ਛੱਡ ਦਿੱਤੀ ਸੀ। ਸਾਰੀਆਂ ਸਿਆਸੀ ਗਤੀਵਿਧੀਆਂ ਤਿਆਗ ਕੇ ਫੂਲਕਾ ਨੇ ਕੁਝ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੁਧਾਰ ਲਿਆਉਣ ਦਾ ਐਲਾਨ ਵੀ ਕੀਤਾ ਸੀ, ਪਰ ਅੱਜ-ਕੱਲ੍ਹ ਉਹ ਘੱਟ ਹੀ ਸਰਗਰਮ ਦਿਖਾਈ ਦਿੰਦੇ ਹਨ।
ਆਮ ਆਦਮੀ ਪਾਰਟੀ ਦੇ ਫੂਲਕਾ ਅਜਿਹੇ ਇਕੱਲੇ ਵਿਧਾਇਕ ਨਹੀਂ ਹਨ, ਜੋ ਅਸਤੀਫ਼ਾ ਦੇ ਚੁੱਕੇ ਹੋਣ। ਉਨ੍ਹਾਂ ਤੋਂ ਇਲਾਵਾ 'ਆਪ' ਦੇ ਬਗਾਵਤੀ ਵਿਧਾਇਕ ਸੁਖਪਾਲ ਖਹਿਰਾ, ਮਾਸਟਰ ਬਲਦੇਵ ਸਿੰਘ, ਅਮਰਜੀਤ ਸਿੰਘ ਸੰਦੋਆ ਅਤੇ ਨਾਜਰ ਸਿੰਘ ਮਾਨਸ਼ਾਹੀਆ ਦੇ ਅਸਤੀਫੇ 'ਤੇ ਸਪੀਕਰ ਵੱਲੋਂ ਫੈਸਲਾ ਲੈਣਾ ਹਾਲੇ ਬਾਕੀ ਹੈ।
ਫੂਲਕਾ ਦਾ ਅਸਤੀਫ਼ਾ ਪ੍ਰਵਾਨ, ਵਿਧਾਇਕੀ ਖੁੱਸੀ
ਏਬੀਪੀ ਸਾਂਝਾ
Updated at:
09 Aug 2019 12:02 PM (IST)
ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਫੂਲਕਾ ਹੁਣ ਪੰਜਾਬ ਵਿਧਾਨ ਸਭਾ ਦਾ ਹਿੱਸਾ ਨਹੀਂ ਰਹੇ।
- - - - - - - - - Advertisement - - - - - - - - -