ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ 'ਵਾਹ ਜ਼ਿੰਦਗੀ!' ਰਿਲੀਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ "ਵਾਹ ਜ਼ਿੰਦਗੀ!" ਆਪਣੇ ਦਫ਼ਤਰ ਵਿੱਚ ਰਿਲੀਜ਼ ਕੀਤੀ।
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ "ਵਾਹ ਜ਼ਿੰਦਗੀ!" ਆਪਣੇ ਦਫ਼ਤਰ ਵਿੱਚ ਰਿਲੀਜ਼ ਕੀਤੀ। ਇਸ ਕਿਤਾਬ ਦੀਆਂ ਕਾਪੀਆਂ ਲੇਖਕ ਨੇ ਸਪੀਕਰ ਜ਼ਰੀਏ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਵੀ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਰਾਮਲੋਕ ਖਟਾਣਾ ਵੀ ਹਾਜ਼ਰ ਸਨ।
ਇਸ ਮੌਕੇ ਲੇਖਕ ਦੀ ਹੌਸਲਾ ਅਫਜ਼ਾਈ ਕਰਦਿਆਂ ਸੰਧਵਾਂ ਨੇ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ।
ਇਹ ਵੀ ਪੜ੍ਹੋ: Ludhiana News: ਲੁਧਿਆਣਾ ਡਕੈਤੀ 'ਚ ਮੁਟਿਆਰ ਮਨਦੀਪ ਕੌਰ ਸੀ ਮਾਸਟਰਮਾਈਂਡ, ਇੰਝ ਉਡਾਏ ਕਰੋੜਾਂ ਰੁਪਏ
"ਵਾਹ ਜ਼ਿੰਦਗੀ !" ਕਿਤਾਬ 50 ਲੇਖਾਂ ਦਾ ਸੰਗ੍ਰਹਿ ਹੈ ਜਿਸ ਵਿਚ ਜੀਵਨ ਦੀਆਂ ਛੋਟੀਆਂ, ਸਧਾਰਣ ਤੇ ਆਮ ਗੱਲਾਂ, ਘਟਨਾਵਾਂ, ਸਮ੍ਰਿਤੀਆਂ ਤੇ ਯਾਦਾਂ ਨੂੰ ਰੌਚਕ ਲੇਖਣ ਸ਼ੈਲੀ ਨਾਲ ਪੇਸ਼ ਕੀਤਾ ਗਿਆ ਹੈ। ਲੇਖਕ ਅਨੁਸਾਰ ਇਹ ਕਿਤਾਬ ਪਾਠਕਾਂ ਦੀ ਜ਼ਿੰਦਗੀ ਵਿਚ ਸਾਕਾਰਾਤਮਕ ਬਦਲਾਅ ਲਿਆਉਣ ਦੀ ਤਾਕਤ ਰੱਖਦੀ ਹੈ। ਇਸ ਤੋਂ ਇਲਾਵਾ ਕਿਤਾਬ ਵਿਚਲੀਆਂ ਬਹੁਤ ਸਾਰੀਆਂ ਗੱਲਾਂ, ਘਟਨਾਵਾਂ ਤੇ ਕਿੱਸੇ ਪਾਠਕ ਵਾਰ-ਵਾਰ ਪੜ੍ਹਨ ਲਈ ਮਜਬੂਰ ਹੋਣਗੇ।
ਜ਼ਿਕਰਯੋਗ ਹੈ ਕਿ ਖੰਨਾ ਨਿਵਾਸੀ ਨਰਿੰਦਰ ਪਾਲ ਸਿੰਘ ਜਗਦਿਓ ਪੰਜਾਬ ਸਰਕਾਰ ਵਿਚ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਦੇ ਤੌਰ ਉੱਤੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਤਾਇਨਾਤ ਹਨ। ਪੰਜਾਬੀ ਅਖ਼ਬਾਰਾਂ ਵਿਚ ਮਿਡਲ ਲੇਖਕ ਵਜੋਂ ਉਨ੍ਹਾਂ ਦੀ ਪਹਿਲਾਂ ਹੀ ਚੰਗੀ ਪਛਾਣ ਹੈ। ਇਸ ਕਿਤਾਬ ਨੂੰ ਮੋਹਾਲੀ ਦੇ ਯੂਨੀਸਟਾਰ ਬੁੱਕਸ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਕੈਨੇਡਾ ਵਿੱਚ ਇਹ ਕਿਤਾਬ ਐਮਾਜ਼ੋਨ ਉੱਤੇ ਉਪਲੱਬਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਗਵਰਨਰ ਤੇ 'ਆਪ' ਸਰਕਾਰ ਵਿਚਾਲੇ ਐਲਾਨ-ਏ-ਜੰਗ! ਰਾਜਪਾਲ ਤੇ ਵਿਰੋਧੀ ਧਿਰਾਂ ਸਾਜ਼ਿਸ਼ਾਂ ਰਚ ਰਹੇ: ਮਲਵਿੰਦਰ ਕੰਗ