ਪੜਚੋਲ ਕਰੋ

"ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ BSC ਦਾ ਕੋਰਸ ਮੁੜ ਹੋਵੇਗਾ ਸ਼ੁਰੂ, ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ"

Punjab news: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ।

Punjab news: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮਾਲਵਾ ਖ਼ਿੱਤੇ ਦੇ ਇਸ ਅਹਿਮ ਕਾਲਜ ਵਿੱਚ ਪਿਛਲੇ ਕਰੀਬ ਚਾਰ ਵਰ੍ਹਿਆਂ ਤੋਂ ਇਹ ਮਸਲਾ ਲਟਕ ਰਿਹਾ ਸੀ।

ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇਸ ਮਾਮਲੇ ਨੂੰ ਲੈ ਕੇ ਕਾਲਜ ਪ੍ਰਸ਼ਾਸਨ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਖੇਤੀਬਾੜੀ ਕੋਰਸ 'ਚ ਦਾਖ਼ਲੇ ਲਈ ਚਾਰ ਤੋਂ ਪੰਜ ਗੁਣਾਂ ਜ਼ਿਆਦਾ ਬੱਚਿਆਂ ਵੱਲੋਂ ਫ਼ਾਰਮ ਭਰੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਵਿੱਚ ਜੇ ਅਜਿਹੇ ਸਮੇਂ ਦੇ ਨਾਲ ਪਰਖੇ ਅਤੇਨਾਮੀ ਕਾਲਜ ਵਿੱਚ ਖੇਤੀਬਾੜੀ ਕੋਰਸ ਬੰਦ ਹੋ ਜਾਂਦਾ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੋਵੇਗੀ।

ਬਰਜਿੰਦਰਾ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਅਤੇ ਪ੍ਰੋਫੈਸਰ ਡਾ. ਨਰਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਰਾਜ ਖੇਤੀਬਾੜੀ ਖੋਜ ਕੌਂਸਲ ਵੱਲੋਂ ਸਾਲ 2019 ਵਿੱਚ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਦਾ ਹਵਾਲਾ ਦੇ ਕੇ ਕਾਲਜ ਪ੍ਰਸ਼ਾਸਨ ਨੂੰ ਇਹ ਚਾਰ ਸਾਲਾ ਖੇਤੀਬਾੜੀ ਕੋਰਸ ਬੰਦ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਦਾਖ਼ਲਾ ਲਿਆ ਸੀ ਅਤੇ ਇਸ ਵਰ੍ਹੇ ਉਸ ਬੈਚ ਦਾ ਆਖ਼ਰੀ ਸਾਲ ਹੈ ਅਤੇ ਜੇਕਰ ਭਵਿੱਖ ਵਿੱਚ ਖੇਤੀਬਾੜੀ ਕੋਰਸ ਵਿੱਚ ਦਾਖ਼ਲੇ ਨਹੀਂ ਹੁੰਦੇ ਤਾਂ ਇਹ ਇਲਾਕੇ ਦੇ ਚਾਹਵਾਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ।

ਇਹ ਵੀ ਪੜ੍ਹੋ: ਜੂਨ 1984 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ : ਐਡਵੋਕੇਟ ਧਾਮੀ

ਕੁਲਤਾਰ ਸਿੰਘ ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਨੂੰ ਹਦਾਇਤ ਕੀਤੀ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਚਾਰਾਜੋਈ ਕਰਨ ਤਾਂ ਜੋ ਇਸੇ ਸੈਸ਼ਨ ਤੋਂ ਕਾਲਜ ਵਿੱਚ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰੂ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ਰਤਾਂ ਪੂਰੀਆਂ ਕਰਨ ਲਈ ਸਾਬਕਾ ਪ੍ਰੋਫੈਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ।

ਵਿਧਾਨ ਸਭਾ ਸਪੀਕਰ ਨੇ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਮੁਤਾਬਕ ਕਾਲਜ ਲਈ ਲੋੜੀਂਦੀ ਜ਼ਮੀਨ ਮੁਹੱਈਆ ਕਰਾਉਣ ਵਾਸਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੂੰ ਕਿਹਾ ਕਿ ਉਹ ਫ਼ਰੀਦਕੋਟ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਨੂੰ ਸਰਕਾਰੀ ਬਰਜਿੰਦਰਾ ਕਾਲਜ ਨੂੰ ਵਰਤੋਂ ਲਈ ਦੇਣ ਜਿਸ 'ਤੇ ਵਾਈਸ ਚਾਂਸਲਰ ਨੇ ਸਹਿਮਤੀ ਦੇ ਦਿੱਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੁੱਦੇ ਬਾਰੇ ਕਿਹਾ ਕਿ ਖੇਤੀਬਾੜੀ ਜ਼ਰੀਏ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਖੇਤੀ ਆਧਾਰਤ ਕੋਰਸ ਬੰਦ ਹੋਣੇ ਗ਼ਲਤ ਪਿਰਤ ਹੈ।

ਇਹ ਵੀ ਪੜ੍ਹੋ: Amritsar News : ਅੰਮ੍ਰਿਤਸਰ ਦੇ ਸੁੰਦਰੀਕਰਨ ਲਈ 12 ਕਰੋੜ ਰੁਪਏ ਖਰਚਣ ਦਾ ਐਲਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget