ਸ਼੍ਰੋਮਣੀ ਕਮੇਟੀ ਚੋਣਾਂ 'ਚ ਅਕਾਲੀ ਦਲ ਨੂੰ ਮਿਲੇਗੀ ਆਮ ਆਦਮੀ ਪਾਰਟੀ ਤੋਂ ਟੱਕਰ? ਸੰਧਵਾ ਬੋਲੇ, 'ਸ਼੍ਰੋਮਣੀ ਕਮੇਟੀ ਵਿੱਚ ਵੀ ਬਦਲਾਅ ਜ਼ਰੂਰੀ'
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਵੀ ਅਕਾਲੀ ਦਲ ਆਮ ਆਦਮੀ ਪਾਰਟੀ ਤੋਂ ਸਖਤ ਟੱਕਰ ਮਿਲ ਸਕਦੀ ਹੈ। ਬੇਸ਼ੱਕ ਅਕਾਲੀ ਦਲ ਨੂੰ ਛੱਡ ਕੇ ਜ਼ਿਆਦਤਰ ਸਿਆਸੀ ਪਾਰਟੀਆਂ ਸਿੱਧੇ ਤੌਰ ਉੱਪਰ ..
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਵੀ ਅਕਾਲੀ ਦਲ ਆਮ ਆਦਮੀ ਪਾਰਟੀ ਤੋਂ ਸਖਤ ਟੱਕਰ ਮਿਲ ਸਕਦੀ ਹੈ। ਬੇਸ਼ੱਕ ਅਕਾਲੀ ਦਲ ਨੂੰ ਛੱਡ ਕੇ ਜ਼ਿਆਦਤਰ ਸਿਆਸੀ ਪਾਰਟੀਆਂ ਸਿੱਧੇ ਤੌਰ ਉੱਪਰ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਨਹੀਂ ਉੱਤਰਦੀਆਂ ਪਰ ਆਪਣੇ ਪੱਖੀ ਉਮੀਦਵਾਰਾਂ ਦੀ ਹਮਾਇਤ ਜ਼ਰੂਰ ਕਰਦੀਆਂ ਹਨ। ਇਸ ਲਈ ਮੰਨਿਆ ਜਾ ਰਿਹਾ ਕਿ ਆਮ ਆਦਮੀ ਪਾਰਟੀ ਸ਼੍ਰੋਮਣੀ ਕਮੇਟੀ ਚੋਣਾਂ 'ਚ ਅਕਾਲੀ ਦਲ ਨੂੰ ਟੱਕਰ ਦੇ ਸਕਦੀ ਹੈ।
ਇਸ ਦਾ ਸੰਕੇਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ‘ਆਪ’ ਦੇ ਸੀਨੀਅਰ ਲੀਡਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਦਿੱਤਾ ਹੈ। ਉਨ੍ਹਾਂ ਨੇ ਦਹਾਕੇ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਏ ਜਾਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਣਮੱਤੀ ਸੰਸਥਾ ਹੈ ਪਰ ਇਸ ਦਾ ਪ੍ਰਬੰਧ ਗਲਤ ਹੱਥਾਂ ਵਿੱਚ ਹੋਣ ਕਰਕੇ ਵੱਡੀਆਂ ਘਾਟਾਂ ਸਾਹਮਣੇ ਆਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਪ੍ਰਬੰਧ ਅਜਿਹੇ ਗੁਰਸਿੱਖਾਂ ਦੇ ਹੱਥ ’ਚ ਹੋਣਾ ਚਾਹੀਦਾ ਹੈ, ਜੋ ਕਿਸੇ ਵਿਸ਼ੇਸ਼ ਵਿਅਕਤੀ ਦੀ ਥਾਂ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਹੁਕਮ ਮੰਨਣ ਵਾਲੇ ਹੋਣ। ਸ਼੍ਰੋਮਣੀ ਕਮੇਟੀ ਚੋਣਾਂ ਕਰਵਾਏ ਜਾਣ ਦੀ ਮੰਗ ਕਰਦਿਆਂ ਸੰਧਵਾਂ ਨੇ ਸਮੁੱਚੀ ਸਿੱਖ ਸੰਗਤ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਬਦਲ ਗਈ ਹੈ ਤੇ ਹੁਣ ਸ਼੍ਰੋਮਣੀ ਕਮੇਟੀ ਵਿੱਚ ਵੀ ਬਦਲਾਅ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੀ ਚੋਰੀ, ਗੁਰਦੁਆਰਿਆਂ ਦੀਆਂ ਜਾਇਦਾਦਾਂ ਨਿੱਜੀ ਹੱਥਾਂ ’ਚ ਦੇਣੀਆਂ, ਕਿਤਾਬ ਛਪਵਾ ਕੇ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਗਲਤ ਤੱਥ ਪੇਸ਼ ਕਰਨੇ ਤੇ ਸਿੱਖੀ ਦੇ ਪ੍ਰਚਾਰ ਦੀ ਥਾਂ ਕਮੇਟੀ ਦੇ ਫੰਡਾਂ ਦੀ ਨਿੱਜੀ ਮੁਫਾਦਾਂ ਲਈ ਵਰਤੋਂ ਕਰਨ ਦੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਹੁਣ ਲਾਂਭੇ ਕਰਨਾ ਪਵੇਗਾ।