ਪੜਚੋਲ ਕਰੋ

ਪੰਜਾਬ ਵਿਧਾਨ ਸਭਾ 'ਚ ਫਸਣਗੇ ਕੁੰਢੀਆਂ ਦੇ ਸਿੰਗ, 'ਆਪ' ਲਿਆਈ ‘ਭਰੋਸਗੀ ਮਤਾ’ ਤਾਂ ਵਿਰੋਧੀ ਇੰਝ ਦੇਣਗੇ ਮੋੜਵਾਂ ਜਵਾਬ

ਸਰਕਾਰ ਵੱਲੋਂ ਜੀਐਸਟੀ, ਬਿਜਲੀ ਤੇ ਝੋਨੇ ਦੀ ਪਰਾਲੀ ਆਦਿ ਮੁੱਦਿਆਂ ’ਤੇ ਚਰਚਾ ਕਰਨ ਬਾਰੇ ਅਧਿਕਾਰਤ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ‘ਅਪਰੇਸ਼ਨ ਲੋਟਸ’ ਦੇ ਵਿਰੋਧ ਵਿੱਚ ਬੀਜੇਪੀ ਨੂੰ ਨਿਸ਼ਾਨਾ ਬਣਾ ਸਕਦੀ ਹੈ। 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਬੁਲਾਇਆ ਹੈ ਜਿਸ ਵਿੱਚ ਵੱਡਾ ਹੰਗਾਮਾ ਹੋ ਸਕਦਾ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਸਰਕਾਰ ਵੱਲੋਂ ਸਦਨ ਵਿੱਚ ‘ਭਰੋਸਗੀ ਮਤਾ’ ਲਿਆ ਸਕਦੀ ਹੈ ਜਿਸ ਲਈ ਵਿਰੋਧੀ ਧਿਰਾਂ ਇਸ ਦੀ ਜੰਮ ਦੇ ਮੁਖਾਲਫਤ ਕਰ ਰਹੀਆਂ ਹਨ। ਵਿਰੋਧੀ ਧਿਰਾਂ ਨੇ ‘ਆਪ’ ਦੀ ਇਸ ਪੇਸ਼ਕਦਮੀ ਨੂੰ ਪ੍ਰਾਪੇਗੰਡਾ ਤੇ ਡਰਾਮਾ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ’ਤੇ ਬੋਝ ਕਰਾਰ ਦਿੱਤਾ ਹੈ। 

ਇਹ ਵੀ ਪਤਾ ਲੱਗਾ ਹੈ ਕਿ ਇਜਲਾਸ ਦੌਰਾਨ ਸਰਕਾਰ ਵੱਲੋਂ ਜੀਐਸਟੀ, ਬਿਜਲੀ ਤੇ ਝੋਨੇ ਦੀ ਪਰਾਲੀ ਆਦਿ ਮੁੱਦਿਆਂ ’ਤੇ ਚਰਚਾ ਕਰਨ ਬਾਰੇ ਅਧਿਕਾਰਤ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ‘ਅਪਰੇਸ਼ਨ ਲੋਟਸ’ ਦੇ ਵਿਰੋਧ ਵਿੱਚ ਬੀਜੇਪੀ ਨੂੰ ਨਿਸ਼ਾਨਾ ਬਣਾ ਸਕਦੀ ਹੈ। 

ਵਿਰੋਧੀ ਧਿਰ ਨੇ ਮੰਗੀ ਇਨ੍ਹਾਂ ਮੁੱਦਿਆਂ 'ਤੇ ਚਰਚਾ

ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਨਤਕ ਮੁੱਦਿਆਂ ਦੀ ਸੂਚੀ ਭੇਜ ਕੇ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਨੇ ਐਸਵਾਈਐਲ, ਬੇਅਦਬੀ, ਕਾਨੂੰਨ ਵਿਵਸਥਾ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨੇ ਦੀ ਗਾਰੰਟੀ, ਬੇਰੁਜ਼ਗਾਰੀ, ਕੌਮੀ ਸੁਰੱਖਿਆ, ਗੈਰਕਾਨੂੰਨੀ ਖਣਨ, ਕੌਮੀ ਗਰੀਨ ਟ੍ਰਿਬਿਊਨਲ ਵੱਲੋਂ 2180 ਕਰੋੜ ਰੁਪਏ ਦਾ ਜੁਰਮਾਨਾ, ਕਿਸਾਨ ਖੁਦਕੁਸ਼ੀਆਂ, ਭ੍ਰਿਸ਼ਟਾਚਾਰ, ਮੂੰਗੀ ਦਾ ਸਮਰਥਨ ਮੁੱਲ ਅਤੇ ਲੰਪੀ ਸਕਿਨ ਆਦਿ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ। 

ਕਿਉਂ ਬਣਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅਹਿਮ? 

ਦਰਅਸਲ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪਿਛਲੇ ਦਿਨਾਂ ਦੌਰਾਨ ਸੂਬੇ ਦੇ ਰਾਜਪਾਲ ਤੇ ਸਰਕਾਰ ਦਰਮਿਆਨ ਖਿੱਚੋਤਾਣ ਵੀ ਚੱਲਦੀ ਹੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 22 ਸਤੰਬਰ ਨੂੰ ਹੋਣ ਵਾਲਾ ਇਜਲਾਸ ਇੱਕ ਦਿਨ ਪਹਿਲਾਂ ਹੀ 21 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਉਸ ਤੋਂ ਬਾਅਦ ਸਰਕਾਰ ਨੇ 27 ਸਤੰਬਰ ਨੂੰ ਮੁੜ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ। 

ਵਿਰੋਧੀ ਪਾਰਟੀਆਂ ਵੱਲੋਂ ਡਰਾਮਾ ਕਰਾਰ

ਵਿਰੋਧੀ ਪਾਰਟੀਆਂ ਨੇ ‘ਆਪ’ ਆਗੂਆਂ ਦੇ ਦਾਅਵਿਆਂ ਨੂੰ ਡਰਾਮਾ ਕਰਾਰ ਦਿੱਤਾ ਹੈ। ਭਾਜਪਾ ਨੇ ਤਾਂ ਸੂਬੇ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ ਤੇ ਅਕਾਲੀ ਦਲ ਨੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਤੇ ਈਡੀ ਹਵਾਲੇ ਕਰਨ ਦੀ ਮੰਗ ਕੀਤੀ ਸੀ। ਲਿਹਾਜ਼ਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਗਰਮਾ ਗਰਮ ਰਹਿਣ ਦੇ ਆਸਾਰ ਹਨ ਤੇ ਇਸ ਮੁੱਦੇ ’ਤੇ ਸਰਕਾਰ ਤੇ ਵਿਰੋਧੀ ਧਿਰ ਵਿੱਚ ਟਕਰਾਅ ਹੋ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Punjab News: ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget