ਪੜਚੋਲ ਕਰੋ

ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ, ਅਕਾਲੀ ਦਲ ਤੇ 'ਆਪ' ਵੱਲੋਂ ਸਮਾਂ ਵਧਾਉਣ ਦੀ ਮੰਗ

ਵਿਸ਼ੇਸ਼ ਇਜਲਾਸ ਦੌਰਾਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਵਿਚਾਰ ਰੱਖਣਗੇ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਪਹਿਲਾਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ ਦਿੱਤੀ ਗਈ ਸੀ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਇਜਲਾਸ ਦੀ ਸ਼ੁਰੂਆਤ ਵਿੱਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਦੱਸ ਦਈਏ ਕਿ ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਹੈ। ਬੇਸ਼ੱਕ ਵਿਸ਼ੇਸ਼ ਇਜਲਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਬਾਰੇ ਹੀ ਵਿਚਾਰ ਚਰਚਾ ਹੋਏਗੀ ਪਰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਕਈ ਮੁੱਦਿਆਂ ਉੱਪਰ ਘੇਰਨ ਦੀ ਵੀ ਰਣਨੀਤੀ ਬਣਾਈ ਹੋਈ ਹੈ।

ਹਾਸਲ ਜਾਣਕਾਰੀ ਮੁਤਾਬਕ ਇਜਲਾਸ ਦੀ ਸ਼ੁਰੂਆਤ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਇਜਲਾਸ 11 ਵਜੇ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਇਜਲਾਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਬਾਰੇ ਚਰਚਾ ਕੀਤੀ ਜਾਵੇਗੀ। ਉਧਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਵਿੱਚ ਆਪੋ-ਆਪਣੇ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ‘ਵ੍ਹਿਪ’ ਜਾਰੀ ਕੀਤਾ ਹੈ।

ਵਿਸ਼ੇਸ਼ ਇਜਲਾਸ ਦੌਰਾਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਵਿਚਾਰ ਰੱਖਣਗੇ। ਵਿਸ਼ੇਸ਼ ਸੈਸ਼ਨ ਵਿਚ ਪੰਜਾਬ ਨਾਲ ਸਬੰਧਤ ਲੋਕ ਸਭਾ ਤੇ ਰਾਜ ਸਭਾ ਦੇ ਨੌਂ ਐਮਪੀ ਵੀ ਸ਼ਾਮਲ ਹੋਣਗੇ।

ਉਧਰ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦਾ ਐਲਾਨ ਕੀਤਾ ਹੋਇਆ ਹੈ। ਕਾਂਗਰਸ ਵੱਲੋਂ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਵ੍ਹਿੱਪ ਨੂੰ ਇਸੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ।

ਪੰਜਾਬ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵ੍ਹਿੱਪ ਹਰਦਿਆਲ ਸਿੰਘ ਕੰਬੋਜ ਜਦੋਂਕਿ ‘ਆਪ’ ਵੱਲੋਂ ਚੀਫ਼ ਵ੍ਹਿਪ ਕੁਲਤਾਰ ਸਿੰਘ ਸੰਧਵਾਂ ਨੇ ਆਪੋ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕਰਦਿਆਂ ਵਿਸ਼ੇਸ਼ ਸੈਸ਼ਨ ਵਿੱਚ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੋਈ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget