Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ 'ਚ ਬਜਟ ਇਜਲਾਸ ਦਾ ਅੱਜ ਅਖ਼ੀਰਲਾ ਦਿਨ ਸੀ। ਸਭ ਤੋਂ ਪਹਿਲਾਂ ਪ੍ਰਸ਼ਨਕਾਲ ਦੌਰਾਨ ਵਿਧਾਇਕਾਂ ਅਤੇ ਮੰਤਰੀਆਂ ਵਿਚਾਲੇ ਸਵਾਲ-ਜਵਾਬ ਹੋਏ। ਫਿਰ ਜ਼ੀਰੋ ਆਵਰ 'ਚ ਗੰਭੀਰ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ।
ਇਸ ਤੋਂ ਬਾਅਦ ਪੰਜਾਬ ਸਟੇਟ ਕਮਿਸ਼ਨ ਫਾਰ ਐੱਨ. ਆਰ. ਆਈ. ਦੀ ਸਲਾਨਾ ਰਿਪੋਰਟ ਸਣੇ ਕੁੱਲ 7 ਰਿਪੋਰਟਾਂ ਸਦਨ ਅੰਦਰ ਪੇਸ਼ ਕੀਤੀਆਂ ਗਈਆਂ। ਉੱਥੇ ਹੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਜਲ ਪ੍ਰਦੂਸ਼ਣ ਦੀ ਰੋਕਥਾਮ, ਕੰਟਰੋਲ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਹਾਲ ਕਰਨ ਲਈ ਇਕ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ 'ਚ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ ਦੀਆਂ 4 ਕਮੇਟੀਆਂ ਦੇ ਗਠਨ ਦੇ ਵੀ ਪ੍ਰਸਤਾਵ ਵੀ ਸਦਨ 'ਚ ਪਾਸ ਕੀਤੇ ਗਏ।
ਅੱਜ ਅਖੀਰਲੇ ਦਿਨ ਕਿਹੜੇ-ਕਿਹੜੇ ਬਿੱਲ ਹੋਏ ਪਾਸ
1. ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਪੇਸ਼ ਕੀਤਾ 'ਦਿ ਇੰਡੀਅਨ ਸਟੈਂਪ (ਪੰਜਾਬ ਸੋਧਨਾ) ਬਿੱਲ-2025' ਪਾਸ ਕੀਤਾ ਗਿਆ।
2. ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੇਸ਼ ਕੀਤਾ 'ਦਿ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ) ਬਿੱਲ-2025' ਪਾਸ ਕੀਤਾ ਗਿਆ।
3. ਕੈਬਨਿਟ ਮੰਤਰੀ ਵਰਿੰਦਰ ਕੁਮਾਰ ਗੋਇਲ ਵਲੋਂ ਪੇਸ਼ ਕੀਤਾ ਗਿਆ 'ਦਿ ਪੰਜਾਬ ਰੇਗੂਲੇਸ਼ਨ ਆਫ ਕਰੱਸ਼ਰ ਯੂਨਿਟਜ਼ ਐਂਡ ਸਟਾਕਿਸਟਸ ਐਂਡ ਰਿਟੇਲਰਜ਼ ਬਿੱਲ-2025' ਪਾਸ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।