(Source: ECI/ABP News)
Punjab Vidhan Sabha: ਪੇਂਡੂ ਖੇਤਰ ਦੀਆਂ ਸੜਕਾਂ ਕਿਉਂ ਖਸਤਾਹਾਲ? ਮੰਤਰੀ ਬੋਲੇ....RDF ਫੰਡ ਮਿਲੇਗਾ ਤਾਂ ਬਣ ਜਾਣਗੀਆਂ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਅੱਜ ਸਦਨ ਵਿੱਚ ਸਭ ਤੋਂ ਪਹਿਲਾਂ ਪੇਂਡੂ ਖੇਤਰ ਦੀਆਂ ਖਸਤਾਹਾਲ ਸੜਕਾਂ ਦਾ ਮੁੱਦਾ ਉਠਾਇਆ ਗਿਆ।
![Punjab Vidhan Sabha: ਪੇਂਡੂ ਖੇਤਰ ਦੀਆਂ ਸੜਕਾਂ ਕਿਉਂ ਖਸਤਾਹਾਲ? ਮੰਤਰੀ ਬੋਲੇ....RDF ਫੰਡ ਮਿਲੇਗਾ ਤਾਂ ਬਣ ਜਾਣਗੀਆਂ Punjab Vidhan Sabha Why are rural roads in bad conditions Minister said RDF funds required Punjab Vidhan Sabha: ਪੇਂਡੂ ਖੇਤਰ ਦੀਆਂ ਸੜਕਾਂ ਕਿਉਂ ਖਸਤਾਹਾਲ? ਮੰਤਰੀ ਬੋਲੇ....RDF ਫੰਡ ਮਿਲੇਗਾ ਤਾਂ ਬਣ ਜਾਣਗੀਆਂ](https://feeds.abplive.com/onecms/images/uploaded-images/2024/09/04/e602b297ca4bf0b18954b2b79697796b1725432030157995_original.jpg?impolicy=abp_cdn&imwidth=1200&height=675)
Punjab Vidhan Sabha Monsoon Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਅੱਜ ਸਦਨ ਵਿੱਚ ਸਭ ਤੋਂ ਪਹਿਲਾਂ ਪੇਂਡੂ ਖੇਤਰ ਦੀਆਂ ਖਸਤਾਹਾਲ ਸੜਕਾਂ ਦਾ ਮੁੱਦਾ ਉਠਾਇਆ ਗਿਆ। ਇਸ ’ਤੇ ਪੰਚਾਇਤ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਜਲਦੀ ਹੀ ਆਰਡੀਐਫ ਫੰਡ ਜਾਰੀ ਹੋ ਜਾਵੇਗਾ ਤੇ ਸੜਕਾਂ ਬਣਾਈਆਂ ਜਾਣਗੀਆਂ।
ਇਸ ਦੇ ਨਾਲ ਹੀ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਜ਼ਮੀਨਾਂ ਦੇ ਇੰਤਕਾਲਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ। ਇਸ 'ਤੇ ਮਾਲ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਨੇ ਦੋ ਰੋਜ਼ਾ ਵਿਸ਼ੇਸ਼ ਕੈਂਪ ਲਾ ਕੇ 85 ਹਜ਼ਾਰ ਇੰਤਕਾਲ ਕੀਤੇ ਹਨ। ਇਸ ਦੇ ਨਾਲ ਹੀ ਬਕਾਇਆ ਇੰਤਕਾਲਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
ਅੱਜ ਸਦਨ ਵਿੱਚ ਆਰਡੀਐਫ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਪਲੇਟਫਾਰਮ 'ਤੇ ਮੁੱਖ ਮੰਤਰੀ ਨੇ ਇਹ ਮੁੱਦਾ ਉਠਾਉਣਾ ਹੁੰਦਾ ਹੈ, ਉਹ ਨੀਤੀ ਆਯੋਗ ਹੈ ਪਰ ਸੀਐਮ ਸਾਹਿਬ ਇਸ ਦੀਆਂ ਮੀਟਿੰਗਾਂ ਵਿੱਚ ਹੀ ਨਹੀਂ ਜਾਂਦੇ। ਜੇਕਰ ਉਥੋਂ ਕੋਈ ਪੈਸਾ ਨਹੀਂ ਮਿਲਦਾ ਤਾਂ ਕਿਸੇ ਹੋਰ ਤਰੀਕੇ ਨਾਲ ਪੈਸੇ ਲੈ ਕੇ ਕੰਮ ਕਰਵਾਇਆ ਜਾਵੇ ਜਿਵੇਂ ਨਾਬਾਰਡ ਬੈਂਕ ਮੁੱਖ ਹੈ।
ਬਾਜਵਾ ਨੇ ਸਿਫ਼ਰ ਕਾਲ ਦੌਰਾਨ ਕੋਟਕਪੂਰਾ ਦੇ ਏਐਸਆਈ ਬੋਹੜ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਾ ਉਠਾਇਆ। ਉਨ੍ਹਾਂ ਸਪੀਕਰ ਨੂੰ ਕਿਹਾ ਕਿ ਤੁਸੀਂ ਸਾਰੇ ਵਿਧਾਇਕਾਂ ਦੀ ਸਹਿਮਤੀ ਨਾਲ ਡੀਜੀਪੀ ਤੋਂ ਇਸ ਸਬੰਧੀ ਰਿਪੋਰਟ ਮੰਗੀ ਸੀ ਪਰ ਹੁਣ ਤੁਸੀਂ ਗ੍ਰਹਿ ਸਕੱਤਰ ਤੋਂ ਸਾਰੇ ਸਟਾਫ ਦੀ ਰਿਪੋਰਟ ਮੰਗ ਲਈ ਹੈ। ਜਦੋਂ ਕਿ ਤੁਸੀਂ ਸਦਨ ਦੀ ਸਹਿਮਤੀ ਤੋਂ ਬਿਨਾਂ ਅਜਿਹਾ ਨਹੀਂ ਕਰ ਸਕਦੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)