ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਬਹੁਤ ਜਲਦ ਵਿਧਾਨ ਸਭਾ ਦਾ ਸਾਰਾ ਕੰਮਕਾਜ ਪੇਪਰ ਮੁਕਤ ਹੋ ਜਾਵੇਗਾ ਅਤੇ ਸਾਰੇ ਵਿਧਾਇਕਾਂ ਦੇ ਮੇਜ਼ਾਂ ‘ਤੇ ਕੰਪਿਊਟਰ ਸਥਾਪਤ ਕਰਨ ਦਾ ਕਾਰਜ ਜ਼ੋਰਾਂ ‘ਤੇ ਹੈ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਚ ਕੰਪਿਊਟਰਾਈਜੇਸ਼ਨ ਅਤੇ ਡਿਜੀਟਾਈਜੇਸ਼ਨ ਸਬੰਧੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਵਿਧਾਨ ਸਭਾ ਹਾਲ ਵਿਚ ਕੰਪਿਊਟਰ ਸਥਾਪਤ ਕਰਨ ਦੇ ਕੰਮ ਦਾ ਸਾਰੇ ਮੈਂਬਰਾਂ ਨੇ ਜਾਇਜ਼ਾ ਵੀ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਨੂੰ ਲਾਗੂ ਕਰਨ ਲਈ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾਣ ਤਾਂ ਜੋ ਜਲਦ ਹੀ ਵਿਧਾਨ ਸਭਾ ਦੀ ਸਾਰੀ ਕਾਰਵਾਈ ਪੇਪਰ ਮੁਕਤ ਹੋ ਸਕੇ। ਇਸ ਸਾਰੇ ਕਾਰਜ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੰਡਾਂ ਦੀ ਕੋਈ ਕਮੀ ਨਾ ਆਉਣ ਦਾ ਭਰੋਸਾ ਦਿੱਤਾ।
ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪ੍ਰਸ਼ਾਸ਼ਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸੰਸਦੀ ਕਾਜ ਮੰਤਰੀ ਇੰਦਰਬੀਰ ਸਿੰਘ ਨਿੱਝਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਨਰਿੰਦਰ ਕੌਰ ਭਰਾਜ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਪ੍ਰਸ਼ਾਸ਼ਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਪ੍ਰਸ਼ਾਸ਼ਕੀ ਸੁਧਾਰ ਵਿਭਾਗ ਦੇ ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਪੰਜਾਬ ਵਿਧਾਨ ਸਭਾ ਜਲਦ ਹੋਵੇਗੀ ਪੇਪਰ ਮੁਕਤ- ਕਮੇਟੀ ਮੈਂਬਰਾਂ ਨੇ ਵਿਧਾਨ ਸਭਾ ਹਾਲ 'ਚ ਕੰਪਿਊਟਰ ਸਥਾਪਤ ਕਰਨ ਦੇ ਕੰਮ ਦਾ ਲਿਆ ਜਾਇਜ਼ਾ
abp sanjha
Updated at:
16 Aug 2022 07:02 PM (IST)
Edited By: ravneetk
ਪੰਜਾਬ ਵਿਧਾਨ ਸਭਾ ਵਿਚ ਕੰਪਿਊਟਰਾਈਜੇਸ਼ਨ ਅਤੇ ਡਿਜੀਟਾਈਜੇਸ਼ਨ ਸਬੰਧੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਵਿਧਾਨ ਸਭਾ ਹਾਲ ਵਿਚ ਕੰਪਿਊਟਰ ਸਥਾਪਤ ਕਰਨ ਦੇ ਕੰਮ ਦਾ ਸਾਰੇ ਮੈਂਬਰਾਂ ਨੇ ਜਾਇਜ਼ਾ ਵੀ ਲਿਆ।
Punjab vidhan sabha
NEXT
PREV
Published at:
16 Aug 2022 07:02 PM (IST)
- - - - - - - - - Advertisement - - - - - - - - -